- ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
- ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
- ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
- ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
- ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Author: onpoint channel
“I’m a Newswriter, “I write about the trending news events happening all over the world.
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਕਦੇ ਨਾਟਕ ਰਾਹੀਂ, ਕਦੇ ਮੁੱਖ ਮੰਤਰੀ ਟੀਮ ਦੀਆਂ ਰੈਲੀਆਂ ਰਾਹੀਂ, ਕਦੇ ‘ਪੰਜਾਬੀ ਜਾਗੋ, ਨਸ਼ਾ ਛੱਡੋ’, ‘ਯੋਗਾ ਕਰੋ, ਸਿਹਤਮੰਦ ਰਹੋ’ ਆਦਿ ਨਾਅਰਿਆਂ ਰਾਹੀਂ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ‘ਸੀਐਮ ਦਿ ਯੋਗਸ਼ਾਲਾ’ ਵਿੱਚ ਕੰਮ ਕਰ ਰਹੇ ਸਿਖਲਾਈ ਪ੍ਰਾਪਤ ਯੋਗਾ ਟ੍ਰੇਨਰਾਂ ਰਾਹੀਂ ਵੱਖ-ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾ ਰਹੀ ਹੈ। ਜਿਸ ਕਾਰਨ ਸਮਾਜ ਦੇ ਲੋਕ ਚੰਗੀ ਸਿਹਤ ਦੇ ਨਾਲ-ਨਾਲ ਆਪਣੇ ਜੀਵਨ ਦੀ ਕੁਸ਼ਲਤਾ ਵਿੱਚ ਵਾਧਾ ਦੇਖ ਸਕਦੇ ਹਨ। ਹਾਲ ਹੀ ਵਿੱਚ ਜਦੋਂ…
ਲੁਧਿਆਣਾ, 14 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ। ਅੱਜ ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਭਾਈਵਾਲਾਂ ਪਾਸੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿੱਚ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਾ ਹੈ ਅਤੇ ਹੁਣ 21 ਮਈ ਤੋਂ ਆਪਣੇ ਹਿੱਸੇ ਦਾ ਪਾਣੀ ਹਾਸਲ ਕਰਨ ਦੇ ਯੋਗ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਦਾਲਤੀ ਫੈਸਲਾ ਸੂਬੇ ਲਈ ਵੱਡੀ…
ਚੰਡੀਗੜ੍ਹ, 14 ਮਈ 2025- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 74ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ ਅਤੇ 57920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 74 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 11,051 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ…
ਚੰਡੀਗੜ੍ਹ, 14 ਮਈ-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਉਦਯੋਗ (ਵਿਕਾਸ ਅਤੇ ਨਿਯਮ) ਐਕਟ, 1951 ਦੇ ਤਹਿਤ ਮਿਥਾਈਲ ਅਲਕੋਹਲ (ਮੀਥੇਨੌਲ) ਦੀ ਵਰਤੋਂ ਨੂੰ ਨਿਯਮਤ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਬਹੁਤ ਜ਼ਹਿਰੀਲੇ ਉਦਯੋਗਿਕ ਰਸਾਇਣ ਦੀ ਅਨਿਯਮਿਤ ਵਰਤੋਂ ਕਾਰਨ ਦੇਸ਼ ਭਰ ਵਿੱਚ ਵਾਰ-ਵਾਰ ਹੂਚ ਦੁਖਾਂਤ ਵਾਪਰਨ ਕਾਰਨ ਮਾਸੂਮ ਜਾਨਾਂ ਦੇ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਵਿੱਤ ਮੰਤਰੀ ਵੱਲੋਂ ਇਹ ਬੇਨਤੀ ਕੀਤੀ ਗਈ ਹੈ। ਆਪਣੇ ਪੱਤਰ ਵਿੱਚ ਵਿੱਤ ਮੰਤਰੀ ਨੇ ਮੀਥੇਨੌਲ ਦੀ ਵਰਤੋਂ ਨਾਲ ਤਿਆਰ ਨਕਲੀ ਸ਼ਰਾਬ ਦੇ ਸੇਵਨ ਕਾਰਨ ਹੋਣ ਵਾਲੀਆਂ…
ਚੰਡੀਗੜ੍ਹ, 14 ਮਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਪੁੱਟਦਿਆਂ “ਰੰਗਲਾ ਪੰਜਾਬ ਸੋਸਾਇਟੀ” ਦੀ ਸਥਾਪਨਾ ਕੀਤੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਜਨਤਕ ਯੋਗਦਾਨ ਨੂੰ ਦਿਸ਼ਾ ਦੇਣ ਲਈ ਇੱਕ ਮੋਹਰੀ ਪਲੇਟਫਾਰਮ ਵਜੋਂ ਕੰਮ ਕਰੇਗਾ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਦੌਰਾਨ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਰੰਗਲਾ ਪੰਜਾਬ ਸੁਸਾਇਟੀ’ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਇੱਕ ਖੁਸ਼ਹਾਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪੰਜਾਬ ਬਣਾਉਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਇਸ ਉਪਰਾਲੇ…
ਚੰਡੀਗੜ੍ਹ, 14 ਮਈ:ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੀਆਂ ਬੁਨਿਆਦੀ ਚਿੰਤਾਵਾਂ ਦੇ ਸਮਾਂਬੱਧ ਹੱਲ ਲਈ ਲੋਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਹੈ। ਡੇਰਾਬੱਸੀ ਸ਼ਹਿਰ ਦੇ ਆਪਣੇ ਤੜਕਸਾਰ ਦੇ ਦੌਰੇ ਦੌਰਾਨ, ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਨਾਗਰਿਕ ਮੁੱਦਿਆਂ ਨੂੰ ਹੱਲ ਕਰਨ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਡਾ. ਰਵਜੋਤ ਨੇ ਬਰਵਾਲਾ ਰੋਡ ਤੋਂ ਆਪਣਾ ਦੌਰਾ ਸ਼ੁਰੂ ਕੀਤਾ, ਜਿੱਥੇ ਉਨ੍ਹਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰੋਜੈਕਟ ਦੀ…
ਲੁਧਿਆਣਾ, 14 ਮਈ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾ ਕੇ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਹੋ ਰਹੀ ਬੇਲੋੜੀ ਪ੍ਰੇਸ਼ਾਨੀ ਅਤੇ ਅਸੁਵਿਧਾ ਨੂੰ ਰੋਕਿਆ ਹੈ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਮਾਲ ਅਧਿਕਾਰੀਆਂ ਤੇ ਵਿਅੰਗ ਕਸਿਆ, ਜੋ ਸਮੂਹਿਕ ਛੁੱਟੀਆਂ ਜਾਂ ਹੜਤਾਲਾਂ ਦੇ ਬਹਾਨੇ ਆਮ ਆਦਮੀ ਨੂੰ ਤੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਆਪਣੇ ਪਾਪਾਂ ਲਈ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਭ੍ਰਿਸ਼ਟ ਅਧਿਕਾਰੀਆਂ ਅੱਗੇ ਸੂਬਾ ਸਰਕਾਰ ਨਹੀਂ ਝੁਕੀ। ਉਨ੍ਹਾਂ ਕਿਹਾ ਕਿ ‘ਆਪ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਰੱਖਦੀ ਹੈ ਪਰ ਸਿਤਮਜ਼ਰੀਫ਼ੀ…
ਲੁਧਿਆਣਾ, 14 ਮਈ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਤੇਜ਼ ਆਰਥਿਕ ਵਿਕਾਸ ਦੇ ਪੰਧ ਉਤੇ ਪਾਉਣ ਲਈ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਸ਼਼ੁਰੂ ਕਰ ਕੇ ਇਤਿਹਾਸ ਰਚਿਆ ਹੈ। ਇੱਥੇ 13 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਦੇ ਨਿਰਮਾਣ ਕਰਨ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਯਕੀਨੀ ਬਣਾ ਕੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਕ ਪਾਸੇ ਵੱਡੇ ਜਨਤਕ ਹਿੱਤਾਂ ਅਤੇ ਦੂਜੇ ਪਾਸੇ ਸੂਬੇ ਦੇ ਚੱਲ ਰਹੇ ਵਿਕਾਸ ਨੂੰ…
ਲੁਧਿਆਣਾ, 14 ਮਈ 2025- ਲੁਧਿਆਣਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਲੁਧਿਆਣਾ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ ਦਿੱਤਾ। ਇਹ ਪ੍ਰਾਜੈਕਟ ਪੰਜਾਬ ਦੀ ਨੁਹਾਰ ਬਦਲਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਵੱਲੋਂ ਖੁਦ ਕੀਤੀ ਜਾ ਰਹੀ ਨਿਰੰਤਰ ਨਿਗਰਾਨੀ ਕਾਰਨ ਆਮ ਆਦਮੀ ਦੀ ਸਹੂਲਤ ਅਤੇ ਸ਼ਹਿਰ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਇਹ ਪ੍ਰਾਜੈਕਟ ਸਮੇਂ ਸਿਰ ਪੂਰੇ ਹੋ ਗਏ ਹਨ।…
ਮਜੀਠਾ (ਅੰਮ੍ਰਿਤਸਰ), 13 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਸਿਰਫ਼ ਹਾਦਸਾ ਨਹੀਂ ਹੈ, ਸਗੋਂ ਕਤਲ ਹੈ, ਜੋ ਕੁਝ ਵਿਅਕਤੀਆਂ ਦੇ ਲਾਲਚ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸਪੱਸ਼ਟ ਕਤਲ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ…

