Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 13 ਮਈ 2025 – ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ 10 ਲੱਖ ਰੁਪਏ ਵਿੱਚੋਂ ਪੰਜ ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ, ਜਦੋਂ ਕਿ ਪੰਜ ਲੱਖ ਰੁਪਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ…

Read More

ਮਲੋਟ, 13 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਰਾਖੀ ਕਰ ਰਹੀ ਹੈ ਅਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਪਾਣੀਆਂ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ ਲੋਕ ਮਸਲੇ ਸੁਣਨ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਲੋਕ ਮਿਲਣੀ ਦੌਰਾਨ ਕੈਬਨਟ ਮੰਤਰੀ ਨੇ ਦੁਕਾਨਦਾਰਾਂ ਅਤੇ ਹੋਰਨਾਂ ਲੋਕਾਂ ਦੇ ਜ਼ਿਆਦਾਤਰ ਮਸਲੇ ਅਤੇ ਸ਼ਿਕਾਇਤਾਂ ਮੌਕੇ ‘ਤੇ ਹੀ ਹੱਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਲੋਕਾਂ ਨੂੰ ਜ਼ਿੰਮੇਵਾਰੀ…

Read More

ਚੰਡੀਗੜ੍ਹ, 13 ਮਈ 2025 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਹਿਲਗਾਮ ਹਮਲੇ ਅਤੇ ਅਚਾਨਕ ਹੋਈ ਜੰਗਬੰਦੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਈ ਗੰਭੀਰ ਸਵਾਲ ਚੁੱਕੇ ਅਤੇ ਜੰਗਬੰਦੀ ਤੋਂ ਪੈਦਾ ਹੋਏ ਸਵਾਲਾਂ ਅਤੇ ਸ਼ੰਕਿਆਂ ‘ਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵਿੱਚ ਭਾਰੀ ਗੁੱਸਾ ਸੀ। ਉਸ ਤੋਂ ਬਾਅਦ, ਭਾਰਤੀ ਫ਼ੌਜ ਨੇ 7 ਮਈ ਨੂੰ ਆਪ੍ਰੇਸ਼ਨ ਸਿੰਦੂਰ ਨੂੰ ਸਫਲਤਾਪੂਰਵਕ…

Read More

ਅੰਮ੍ਰਿਤਸਰ, 13 ਮਈ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਲਿਖੀ ਤਿੰਨ ਸਫ਼ਿਆਂ ਦੀ ਚਿੱਠੀ ’ਤੇ ਗੰਭੀਰ ਵਿਚਾਰ ਕਰਦਿਆਂ ਇਸ ਕੌਮੀ ਮਸਲੇ ਦੀ ਸੰਜੀਦਗੀ ਅਨੁਸਾਰ ਜਲਦ ਫੈਸਲਾ ਲੈਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ…

Read More

ਅਸ਼ੋਕ ਵਰਮਾ,ਬਠਿੰਡਾ, 13 ਮਈ 2025: ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਨੇ ਅੱਜ ਬਠਿੰਡਾ ਦੇ ਅੰਬੇਦਕਰ ਪਾਰਕ ਵਿੱਚ ਚੱਲ ਰਹੇ ਪੱਕੇ ਮੋਰਚੇ ਦੇ ਇਕੱਠ ਵਿੱਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਉਹ ਹੁਣ ਖਾਲੀ ਹੱਥ ਘਰਾਂ ਨੂੰ ਨਹੀਂ ਪਰਤਣਗੇ। ਜਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਨੂੰ ਇਹੋ ਧਰਵਾਸ ਸੀ ਕਿ ਕੁੱਝ ਦਿਨਾਂ ਮਗਰੋਂ ਧਰਨੇ ’ਚ ਸ਼ਾਮਲ ਹੋਣ ਵਾਲੇ ਦੁਕਾਨਦਾਰ ਤੇ ਹੋਰ ਲੋਕ ਥੱਕ ਹਾਰ ਕੇ ਘਰੋ-ਘਰੀ ਚਲੇ ਜਾਣਗੇ ਪਰ ਹੁਣ ਜਦੋਂ ਸੰਘਰਸ਼ੀ ਧਿਰਾਂ ਨੇ ਖਾਲੀ ਹੱਥ ਘਰਾਂ ਨੂੰ ਜਾਣ ਤੋਂ ਇਨਕਾਰ ਕਰ ਦਿੱਤਾ ਹੈ ਤਾਂ ਬਠਿੰਡਾ ਪ੍ਰਸ਼ਾਸ਼ਨ ਦੀ ਨੀਤੀ ਅਸਫਲ ਹੁੰਦੀ ਨਜ਼ਰ ਆ ਰਹੀ ਹੈ। ਜੰਗ ਦੇ ਮਹੌਲ ਦੌਰਾਨ ਕੁੱਝ ਦਿਨ…

Read More

ਚੰਡੀਗੜ੍ਹ, 13 ਮਈ 2025 – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਚੀਮਾ ਨੇ ਇਸ ਘਟਨਾ ਨੂੰ ਇੱਕ ਘਿਨਾਉਣਾ ਕਾਰਾ ਦੱਸਿਆ ਅਤੇ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਦੀ ਰਾਜਨੀਤਿਕ ਜਾਂ ਪ੍ਰਸ਼ਾਸਕੀ ਪਹੁੰਚ ਹੀ ਕਿਉਂ ਨਾ ਹੋਵੇ, ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚੀਮਾ ਨੇ ਕਿਹਾ, “ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ…

Read More

ਚੰਡੀਗੜ੍ਹ, 13 ਮਈ 2025 – ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ‘ਤੇ ਅਕਾਲੀ ਦਲ ਦੇ ਆਗੂ ਵਿਕਰਮ ਮਜੀਠੀਆ ਵੱਲੋਂ ਮੁੱਖ ਦੋਸ਼ੀ ਬਾਰੇ ਦਿੱਤੇ ਗਏ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਅਤੇ ਮਜੀਠੀਆ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਕੰਗ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਵਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਉਹ ਇਹ ਦਾਅਵਾ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਜਾਂ ਤਾਂ…

Read More

ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ), 13 ਮਈ 2025 – ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ…

Read More

ਚੰਡੀਗੜ੍ਹ, 13 ਮਈ 2025 – ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ । ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ।…

Read More

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨਾਲ ਮਿਲ ਕੇ ਸੋਮਵਾਰ ਨੂੰ ਮਿੱਡਾ ਚੌਕ ਨੇੜੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੁਹੱਲਾ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਉਦਘਾਟਨ ਸਮਾਰੋਹ ਵਿੱਚ ਬੋਲਦਿਆਂ, ਐਮਪੀ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਲੀਨਿਕ ਇੱਕ ਮਹੀਨੇ ਦੇ ਅੰਦਰ ਚਾਲੂ ਹੋ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਨ ਦੀ ਲੰਬੇ ਸਮੇਂ ਤੋਂ ਮੰਗ ਸੀ, ਖਾਸ ਕਰਕੇ ਕਿਉਂਕਿ ਸਥਾਨਕ ਆਬਾਦੀ ਦਾ ਇੱਕ ਵੱਡਾ ਹਿੱਸਾ ਮਜ਼ਦੂਰ ਵਰਗ ਤੋਂ ਆਉਂਦਾ ਹੈ। ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਵਸਨੀਕਾਂ…

Read More