Author: onpoint channel

“I’m a Newswriter, “I write about the trending news events happening all over the world.

  ਬੈਂਗਲੁਰੂ ਦੇ ਸੁਦਾਗੁੰਟੇਪਾਲਿਆ ਖੇਤਰ ਵਿੱਚ ਇੱਕ ਹੈਰਾਨ ਕਰਨ ਵਾਲੀ ਅਤੇ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੁਲਿਸ ਨੂੰ ਸ਼ੱਕ ਹੈ ਕਿ ਆਰਥਿਕ ਤੰਗੀ ਅਤੇ ਭਾਰੀ ਕਰਜ਼ੇ ਕਾਰਨ ਪਰਿਵਾਰ ਨੂੰ ਇਹ ਗੰਭੀਰ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਮ੍ਰਿਤਕਾਂ ਦੀ ਪਛਾਣ ਮੈਡਮਾ (68), ਉਸਦੀ ਧੀ ਸੁਧਾ (38), ਅਤੇ ਸੁਧਾ ਦੇ 14 ਸਾਲਾ ਪੁੱਤਰ ਮੌਨੀਸ਼ (14) ਵਜੋਂ ਹੋਈ ਹੈ। ਮੁੱਢਲੀ ਪੁਲਿਸ ਜਾਂਚ ਦੇ ਅਨੁਸਾਰ, ਇਹ ਸ਼ੱਕ ਹੈ ਕਿ 8 ਦਸੰਬਰ ਨੂੰ ਸਵੇਰੇ 9 ਵਜੇ ਦੇ ਕਰੀਬ, ਦੋਵਾਂ ਔਰਤਾਂ ਨੇ ਪਹਿਲਾਂ ਮੌਨੀਸ਼ (ਪੁੱਤਰ) ਨੂੰ ਘਰ ਵਿੱਚ ਮਾਰ ਦਿੱਤਾ ਅਤੇ ਫਿਰ ਖੁਦ ਜ਼ਹਿਰ…

Read More

ਨਵੀਂ ਦਿੱਲੀ, 8 ਦਸੰਬਰ, 2025 : ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਸੋਮਵਾਰ ਨੂੰ ਦਿੱਲੀ ਬੰਬ ਧਮਾਕੇ ਦੇ ਚਾਰ ਮੁੱਖ ਦੋਸ਼ੀਆਂ ਦੀ ਰਾਸ਼ਟਰੀ ਜਾਂਚ ਏਜੰਸੀ (NIA) ਦੀ ਹਿਰਾਸਤ ਚਾਰ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਇਨ੍ਹਾਂ ਚਾਰਾਂ ਦੋਸ਼ੀਆਂ ਦੀ 10 ਦਿਨਾਂ ਦੀ ਪਹਿਲੀ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ (ਵਿਸ਼ੇਸ਼ ਐਨਆਈਏ ਜੱਜ) ਅੰਜੂ ਬਜਾਜ ਚੰਦਨਾ ਨੇ ਬੰਦ ਅਦਾਲਤੀ ਕਮਰੇ ਵਿੱਚ ਸੁਣਵਾਈ ਦੌਰਾਨ ਇਹ ਹੁਕਮ ਦਿੱਤਾ। ਹਿਰਾਸਤ ਵਧਾਉਣ ਦੇ ਕਾਰਨਐਨਆਈਏ ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਮੁਲਜ਼ਮਾਂ ਦੀ ਘਟਨਾ ਵਿੱਚ…

Read More

72 ਵੀਂ ਸਟੇਟ ਕਬੱਡੀ ਚੈਪੀਅਨਸ਼ਿਪ ਉੱਤੇ ਸੰਗਰੂਰ ਦੇ ਮੁੰਡਿਆਂ ਦਾ ਕਬਜਾਂਮੁੱਖ ਮੰਤਰੀ ਮਾਨ ਸਮੇਤ ਚੀਮਾ, ਅਰੋੜਾ, ਗੋਇਲ, ਭਰਾਜ ਨੇ ਦਿੱਤੀ ਵਧਾਈਦਿੜਬਾ ਮੰਡੀ, 08 ਦਸੰਬਰ ਸਤਪਾਲ ਖਡਿਆਲਬੀਤੇ ਕੱਲ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ 72 ਵੀ ਂ ਸਟੇਟ ਕਬੱਡੀ ਚੈਪੀਅਨਸ਼ਿਪ ਮੁੰਡੇ ਕੁੜੀਆਂ ਪੰਜਾਬ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿੱਚ ਜਿਲਾ ਕਬੱਡੀ ਐਸੋਸੀਏਸ਼ਨ ਬਰਨਾਲਾ ਵਲੋਂ ਪਿੰਡ ਬਡਬਰ ਵਿਖੇ ਆਯੋਜਿਤ ਕੀਤੀ ਗਈ। ਇਸ ਕਬੱਡੀ ਚੈਪੀਅਨਸ਼ਿਪ ਦੀ ਅਗਵਾਈ ਪ੍ਧਾਨ ਸ੍ ਗੁਰਲਾਲ ਸਿੰਘ ਘਨੌਰ, ਜਰਨਲ ਸਕੱਤਰ ਸ੍ ਤੇਜਿੰਦਰ ਸਿੰਘ ਮਿੱਡੂਖੇੜਾ, ਚੇਅਰਮੈਨ ਸ੍ ਅਮਨਪ੍ਰੀਤ ਸਿੰਘ ਮੱਲੀ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਮਾਨ ਬਰਨਾਲਾ ਨੇ ਕੀਤੀ। ਜਿਸ ਵਿੱਚ ਪੰਜਾਬ ਦੇ ਵੱਖ ਵੱਖ…

Read More

ਲੁਧਿਆਣਾ, 08 ਦਸੰਬਰ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ ਗਿਆ ਜਿਸਦੇ ਤਹਿਤ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਅ ਰੱਖਣ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ। ਸਕੱਤਰ, ਸੱਭਰਵਾਲ ਨੇ…

Read More

ਲੁਧਿਆਣਾ, 08 ਦਸੰਬਰ – ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਝੰਡਾ ਫੰਡ ਇਕੱਠਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦੇ ਝੰਡਾ ਲਾ ਕੇ ਫੰਡ ਇਕੱਠਾ ਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਉਪ ਮੰਡਲ ਮੈਜਿਸਟਰੇਟ ਪ੍ਰਦੀਪ ਬੈਂਸ, ਜ਼ਿਲ੍ਹਾ ਮਾਲ ਅਫਸਰ ਗੁਰਜਿੰਦਰ ਸਿੰਘ ਦੇ ਵੀ ਝੰਡਾ ਲਗਾਕੇ ਫੰਡ ਪ੍ਰਾਪਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਜ਼ਖ਼ਮੀ ਫੌਜ ਦੇ ਜਵਾਨਾਂ ਅਤੇ ਸ਼ਹੀਦ ਪਰਿਵਾਰ ਫੰਡ ਲਈ ਵੱਧ-ਚੜ੍ਹ ਕੇ ਦਾਨ…

Read More

ਚੰਡੀਗੜ੍ਹ, 7 ਦਸੰਬਰ 2025 : ਹਰਿਆਣਾ ਸਰਕਾਰ ਨੇ ਪੁਲਿਸ ਡਾਇਰੈਕਟਰ ਜਨਰਲ (DGP) ਦੇ ਅਹੁਦੇ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੂੰ ਪੰਜ ਅਧਿਕਾਰੀਆਂ ਦਾ ਪੈਨਲ ਸੌਂਪ ਦਿੱਤਾ ਹੈ। ਇਹ ਕਾਰਵਾਈ ਮੌਜੂਦਾ ਕਾਰਜਕਾਰੀ ਡੀਜੀਪੀ ਓਪੀ ਸਿੰਘ ਦੀ 31 ਦਸੰਬਰ ਨੂੰ ਹੋ ਰਹੀ ਸੇਵਾਮੁਕਤੀ ਤੋਂ ਪਹਿਲਾਂ ਨਵੇਂ ਮੁਖੀ ਦੀ ਨਿਯੁਕਤੀ ਲਈ ਕੀਤੀ ਗਈ ਹੈ। ਪੈਨਲ ਵਿੱਚ ਸ਼ਾਮਲ ਅਧਿਕਾਰੀUPSC ਨੂੰ ਭੇਜੇ ਗਏ ਪੈਨਲ ਵਿੱਚ ਹੇਠ ਲਿਖੇ ਪੰਜ ਅਧਿਕਾਰੀ ਸ਼ਾਮਲ ਹਨ: ਸ਼ਤਰੂਘਨ ਕਪੂਰ (1990 ਬੈਚ)ਐਸਕੇ ਜੈਨ (1991 ਬੈਚ)ਅਜੈ ਸਿੰਘਲ (1992 ਬੈਚ)ਆਲੋਕ ਮਿੱਤਲ (1993 ਬੈਚ) ਏਐਸ ਚਾਵਲਾ (1993 ਬੈਚ)UPSC ਹੁਣ ਇਸ ਪੰਜ ਅਧਿਕਾਰੀਆਂ ਦੇ ਪੈਨਲ ਵਿੱਚੋਂ ਤਿੰਨ ਅਧਿਕਾਰੀਆਂ ਦੀ ਸੂਚੀ ਛਾਂਟ ਕੇ ਹਰਿਆਣਾ ਸਰਕਾਰ ਨੂੰ…

Read More

ਚੰਡੀਗੜ੍ਹ, 7 ਦਸੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨਵਜੋਤ ਕੌਰ ਸਿੱਧੂ ਦੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੀਤੇ ਗਏ ਸਨਸਨੀਖੇਜ਼ ਖੁਲਾਸਿਆਂ ਨੂੰ ਲੈ ਕੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ਪੰਨੂ ਨੇ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਨੇ “ਭੱਦੀ ਸੱਚਾਈ” ਨੂੰ ਬੇਨਕਾਬ ਕੀਤਾ ਹੈ ਕਿ ਕਾਂਗਰਸ ਕਿਵੇਂ ਕੰਮ ਕਰਦੀ ਹੈ, ਲੀਡਰਸ਼ਿਪ ਕਿਵੇਂ ਤੈਅ ਕੀਤੀ ਜਾਂਦੀ ਹੈ, ਅਤੇ ਨਿੱਜੀ ਅਭਿਲਾਸ਼ਾਵਾਂ ਅਤੇ ਪੈਸੇ ਦੇ ਸੌਦਿਆਂ ਲਈ ਪੰਜਾਬ ਦੇ ਹਿੱਤਾਂ ਨੂੰ ਕਿਵੇਂ ਪਾਸੇ ਕਰ ਦਿੱਤਾ ਜਾਂਦਾ ਹੈ। ਪੰਨੂ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੇ ਦੋ ਧਮਾਕੇਦਾਰ ਦਾਅਵੇ ਕੀਤੇ ਹਨ, ਇੱਕ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ:ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ।ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ।ਸਕੱਤਰ, ਸ਼ਹਿਰੀ ਹਵਾਬਾਜ਼ੀ…

Read More

ਚੰਡੀਗੜ੍ਹ, 7 ਦਸੰਬਰ 2025- 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਸਟੇਟਮੈਂਟ ਦਿੱਤੀ ਹੈ ਕਿ ਪਾਵਨ ਸਰੂਪਾਂ ਦੇ ਕਥਿਤ ਤੌਰ ‘ਤੇ ਗਾਇਬ ਹੋਣ ਦੇ ਮਾਮਲੇ ‘ਚ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ। ਵਡਾਲਾ ਨੇ ਖੁਦ ਇਹ ਵੀ ਕਿਹਾ ਕਿ ਐਫਆਈਆਰ ਦੀ ਕਾਪੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੈ ਕੇ ਪਹੁੰਚੇ ਸਨ। ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਲੰਬੇ ਸਮੇਂ ਤੋਂ ਇਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦਲ ਦੇ ਵੱਲੋਂ ਅੰਮ੍ਰਿਤਸਰ ਦੇ ਵਿੱਚ ਇਕੱਤਰਤਾ ਸੱਦੀ ਗਈ। ਇਸ ਇਕੱਤਰਤਾ ਦੇ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ…

Read More

ਡੇਰਾਬੱਸੀ/7 ਦਸੰਬਰ (2025)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਜਸ਼ੈਲੀ, ਉਨ੍ਹਾਂ ਦੇ ਵਿਕਾਸ ਮੁਖੀ ਏਜੰਡੇ ਅਤੇ ਦੇਸ਼ ਲਈ ਲਏ ਗਏ ਵੱਡੇ ਫੈਸਲਿਆਂ ਤੋਂ ਪ੍ਰੇਰਿਤ ਹੋ ਕੇ ਅੱਜ ਨੇੜਲੇ ਪਿੰਡ ਪੰਡਵਾਲਾ ਵਿਖੇ ਸਾਬਕਾ ਸਰਪੰਚ ਰਾਮਪਾਲ ਸੈਣੀ ਦੀ ਟੀਮ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਜਿਨ੍ਹਾਂ ਨੂੰ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਨੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਸ ਗੁਰਦਰਸ਼ਨ ਸੈਣੀ ਨੇ ਕਿਹਾ ਕਿ ਪੰਡਵਾਲਾ ਪਿੰਡ ਤੋਂ ਵੱਡੀ ਗਿਣਤੀ ਲੋਕਾਂ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਬਲਾਕ ਸੰਮਤੀ ਉਮੀਦਵਾਰ ਵੱਡੇ ਮਾਰਜਨ…

Read More