- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
- ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
- ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
- ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
- ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ‘ਚ ਦੀਪਕ ਕੁਮਾਰ ਨੇ ਪਹਿਲਾ ਸਥਾਨ ਕੀਤਾ ਹਾਸਲ
- ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
- ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ
Author: onpoint channel
“I’m a Newswriter, “I write about the trending news events happening all over the world.
ਅੰਮ੍ਰਿਤਸਰ: 7 ਫਰਵਰੀ 2026- ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅੱਜ ਅੰਮ੍ਰਿਤਸਰ ਵਿਖੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 2026-27 ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।ਰਵਨੀਤ ਬਿੱਟੂ ਨੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 2009-2014 ਦੌਰਾਨ ਪੰਜਾਬ ਲਈ ਰੇਲਵੇ ਬਜਟ ਸਿਰਫ਼ 225 ਕਰੋੜ ਰੁਪਏ ਸੀ, ਜੋ ਹੁਣ ਵਧ ਕੇ 5,677 ਕਰੋੜ ਰੁਪਏ ਹੋ ਗਿਆ ਹੈ। ਫਿਰੋਜ਼ਪੁਰ-ਤਰਨ ਤਾਰਨ ਰੇਲ ਟਰੈਕ ਅਤੇ ਹਰੀਕੇ ਪੁਲ ਵਰਗੇ ਪ੍ਰੋਜੈਕਟਾਂ ਲਈ ਫੰਡ…
ਚੰਡੀਗੜ੍ਹ: 7 ਫਰਵਰੀ 2026- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਦੋ ਨਵੇਂ ਸੂਬਾ ਕਨਵੀਨਰਾਂ ਦੀ ਨਿਯੁਕਤੀ ਕੀਤੀ ਹੈ। ਇਹ ਹੁਕਮ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਕੀਤੇ ਗਏ ਹਨ।
ਚੰਡੀਗੜ੍ਹ, 7 ਫਰਵਰੀ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੇਵਾਮੁਕਤ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਅਜੇ ਮਹਾਜਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸੁਲੱਖ਼ਸ਼ਨਾ ਮਹਾਜਨ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 8 ਫਰਵਰੀ ਨੂੰ ਸ਼ਾਮ 4 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਅਜੇ ਮਹਾਜਨ ਦੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਰਾਜਨੀਤਿਕ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੋਹਾਲੀ: 7 ਫਰਵਰੀ 2026- ਸੀ.ਜੀ.ਸੀ ਯੂਨੀਵਰਸਿਟੀ, ਮੋਹਾਲੀ ਨੇ ਸਿੱਖਿਆ ਅਤੇ ਲੀਡਰਸ਼ਿਪ ਦੇ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰਦਿਆਂ ਆਪਣੇ ਸਾਲਾਨਾ ਸਾਹਿਤ ਉਤਸਵ ‘ਸਹਿਤਿਆਮ 2026’ ਦੌਰਾਨ ‘ਕਿਰਣ ਬੇਦੀ ਲੀਡਰਸ਼ਿਪ ਲਰਨਿੰਗਜ਼ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦਾ ਉਦਘਾਟਨ ਭਾਰਤ ਦੀ ਪਹਿਲੀ ਮਹਿਲਾ ਆਈ.ਪੀ.ਐਸ. ਅਧਿਕਾਰੀ ਅਤੇ ਪੁਡੂਚੇਰੀ ਦੀ ਸਾਬਕਾ ਲੈਫ਼ਟਿਨੈਂਟ ਗਵਰਨਰ ਡਾ. ਕਿਰਣ ਬੇਦੀ ਵੱਲੋਂ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਕਿਰਣ ਬੇਦੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਦੇਸ਼ ਨੂੰ ਸਿਧਾਂਤਕ ਅਤੇ ਦਲੇਰਾਨਾ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ, “ਨਿਡਰ ਪ੍ਰਸ਼ਾਸਨ ਦੀ ਨੀਂਹ ਵਿਅਕਤੀਗਤ ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ‘ਤੇ ਟਿਕੀ ਹੁੰਦੀ ਹੈ।” ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅੰਦਰ…
ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ 2026: ਪੰਜਾਬ ਕਾਂਗਰਸ ਦੇ ਦਿੱਗਜ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ‘ਤੇ ਕੀਤੀ ਗਈ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਰੰਧਾਵਾ ਨੇ ਜਾਖੜ ਨੂੰ ਸਿਰਫ਼ ਮੌਕਾਪ੍ਰਸਤ ਹੀ ਨਹੀਂ, ਸਗੋਂ ਪਾਰਟੀ ਨਾਲ ਗੱਦਾਰੀ ਕਰਨ ਵਾਲਾ ਆਗੂ ਦੱਸਿਆ।ਬੀਤੇ ਦਿਨੀਂ ਸੁਨੀਲ ਜਾਖੜ ਨੇ ਲੋਕ ਸਭਾ ਵਿੱਚ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਏ ਜਾ ਰਹੇ ਰੌਲੇ ‘ਤੇ ਸਵਾਲ ਚੁੱਕੇ ਸਨ। ਜਾਖੜ ਨੇ ਕਿਹਾ ਸੀ ਕਿ, “ਸੰਸਦ ਵਿੱਚ ਉਹੀ ਲੋਕ ਰੌਲਾ ਪਾ ਰਹੇ ਹਨ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਅਨਸਰਾਂ ਦਾ…
ਬਠਿੰਡਾ, 7 ਫਰਵਰੀ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਨੇ ਸੱਤਾਧਾਰੀ ‘ਆਮ ਆਦਮੀ ਪਾਰਟੀ’ ਦੇ ਮਹਿਲਾ ਵਿੰਗ ਦੀ ਤੱਤਕਾਲੀ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਕਾਲਝਰਾਣੀ ਦੀ ਮੌਜੂਦਾ ਸਰਪੰਚ ਸਤਵੀਰ ਕੌਰ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਤਵੀਰ ਕੌਰ ਨੇ ਜੰਗਲਾਤ ਵਿਭਾਗ ਵਿੱਚ ਡਰਾਈਵਰ ਦੀ ਨੌਕਰੀ ਦਿਵਾਉਣ ਬਦਲੇ ‘ਆਮ ਆਦਮੀ ਪਾਰਟੀ’ ਦੇ ਵਲੰਟੀਅਰ ਜਤਿੰਦਰ ਸਿੰਘ ਤੋਂ ਉਸ ਦੀ ਤਨਖਾਹ ਵਿੱਚੋਂ 8 ਹਜ਼ਾਰ 500 ਰੁਪਏ ਪ੍ਰਤੀ ਮਹੀਨਾ ਦੇਣ ਦੀ ਮੰਗ ਕੀਤੀ ਸੀ। ਜਤਿੰਦਰ ਸਿੰਘ ਨੇ 19 ਦਸੰਬਰ 2023 ਨੂੰ ਬਠਿੰਡਾ ਵਿਜੀਲੈਂਸ ਕੋਲ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ…
ਲੁਧਿਆਣਾ, 7 ਫਰਵਰੀ:ਖਹਿਰਾ ਬੇਟ ਕੰਪਲੈਕਸ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਡੀਸਿਲਟਿੰਗ ਸਾਈਟ ਅਲਾਟ ਕੀਤੀ ਗਈ ਹੈ। ਇਹ ਇੱਕ ਕਾਨੂੰਨੀ ਗਤੀਵਿਧੀ ਹੈ। ਇਸ ਪ੍ਰਕਿਰਿਆ ਵਿੱਚ ਭਾਰੀ ਮਸ਼ੀਨਰੀ ਦੀ ਵਰਤੋਂ ਦੀ ਆਗਿਆ ਹੈ ਕਿਉਂਕਿ ਇਹ ਇੱਕ ਸਮਾਂਬੱਧ ਪ੍ਰਕਿਰਿਆ ਹੈ। ਇਸ ਕੰਮ ਦਾ ਅਨੁਮਾਨ ਜਲ ਸਰੋਤ ਵਿਭਾਗ ਦੁਆਰਾ ਮਨਜ਼ੂਰ ਕੀਤਾ ਗਿਆ ਹੈ। ਪੰਜਾਬ ਰਾਜ ਵਿੱਚ ਤਲਛਟ ਦੇ ਤਕਨੀਕੀ ਆਰਥਿਕ ਮੁਲਾਂਕਣ ਲਈ ਤਕਨੀਕੀ ਸਲਾਹਕਾਰ ਕਮੇਟੀ ਦੀ 9ਵੀਂ ਮੀਟਿੰਗ ਵਿੱਚ ਖਹਿਰਾ ਬੇਟ ਸਾਈਟ ਦੀ ਡੀਸਿਲਟਿੰਗ ਦੇ ਏਜੰਡੇ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਵਿਭਾਗ ਦੁਆਰਾ http://eproc.punjab.gov.in ‘ਤੇ ਡੀਸਿਲਟਿੰਗ ਦੇ ਕੰਮ ਲਈ ਟੈਂਡਰ ਮੰਗੇ ਗਏ ਸਨ। ਜ਼ਰੂਰੀ ਪ੍ਰਵਾਨਗੀਆਂ ਤੋਂ ਬਾਅਦ, ਠੇਕੇਦਾਰ ਅਤੇ ਜਲ ਸਰੋਤ ਵਿਭਾਗ ਵਿਚਕਾਰ ਸਮਝੌਤਾ ਸਹੀਬੱਧ…
ਲੁਧਿਆਣਾ, 7 ਫਰਵਰੀ – ਪੰਜਾਬ ਸਰਕਾਰ ਵੱਲੋਂ ਦੂਸਰੇ ਪੜਾਅ ਤਹਿਤ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ਰਧਾਲੂਆਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਅਮ੍ਰਿਤਸਰ ਲਈ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਦਿਆਂ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਬਜ਼ੁਰਗ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੀ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਬੱਚਿਆਂ ਦੀ ਪੜਾਈ ਕਰਕੇ ਅਕਸਰ ਪਰਿਵਾਰਕ ਮੈਂਬਰਾਂ ਵੱਲੋਂ ਯਾਤਰਾ ’ਤੇ ਜਾਣ ਲਈ ਅਸਹਿਮਤੀ ਜਤਾਈ ਜਾਂਦੀ ਹੈ।ਵਿਧਾਇਕ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਨੂੰ…
ਲੁਧਿਆਣਾ, 7 ਫਰਵਰੀ:ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਬੇਮਿਸਾਲ ਅਤੇ ਇਤਿਹਾਸਕ ਤਬਦੀਲੀ ਆਈ ਹੈ। ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਨੀਵਾਰ ਨੂੰ ਜਮਾਲਪੁਰ ਅਵਾਣਾ ਦੇ ਸਰਕਾਰੀ ਸਕੂਲ ਵਿੱਚ ਆਯੋਜਿਤ ਮਾਪੇ-ਅਧਿਆਪਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਵਿਦਿਆਰਥੀ ਦੀ ਭਲਾਈ ਅਤੇ ਉੱਜਵਲ ਭਵਿੱਖ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਪ੍ਰਮੁੱਖ ਨਿੱਜੀ ਸੰਸਥਾਵਾਂ ਦੇ ਬਰਾਬਰ ਲਿਆਉਣ ਲਈ…
ਖੰਨਾ, ਲੁਧਿਆਣਾ, 7 ਫਰਵਰੀ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਵਿਦਿਅਕ ਸੰਸਥਾਵਾਂ ਦੀਆਂ ਜ਼ਮੀਨੀ ਹਕੀਕਤ ਨੂੰ ਸਮਝਣ ਦੇ ਮੰਤਵ ਨਾਲ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ, ਖੰਨਾ ਵਿੱਚ ਆਯੋਜਿਤ ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਵਰਕਸ਼ਾਪ-2 ਦਾ ਆਯੋਜਨ ਕੀਤਾ ਗਿਆ ਹੈ। ਇਸ ਮਹੱਤਵਪੂਰਨ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਬੱਚਿਆਂ ਦੀ ਪ੍ਰੀਖਿਆ ਦੀ ਤਿਆਰੀ ਸਿਰਫ਼ ਸਕੂਲ…

