- ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
- ਪੰਜਾਬ ‘ਚ 22 ਜਨਵਰੀ ਤੋਂ ਲਾਂਚ ਹੋਵੇਗੀ; ਨਸ਼ੇ ਵਿਰੁੱਧ ਜੰਗ ਤੇ ਸਿਹਤ ਸਹੂਲਤਾਂ ਲਈ ਸਰਕਾਰ ਨੇ ਕੱਸ ਲਈ ਕਮਰ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ””ਪਾਵਨ ਸਰੂਪਾਂ ਦੇ ਮਾਮਲੇ ’ਚ
- ਸਾਡੀ ਸਰਕਾਰ ਦੌਰਾਨ ਹੋਏ ਸਿੱਖਿਆ ਤੇ ਸਿਹਤ ਸੰਭਾਲ ਸੁਧਾਰਾਂ ਨੂੰ ਕੌਮੀ ਪੱਧਰ ਉੱਤੇ ਸਰਾਹਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜਰਨੈਲ ਸਿੰਘ ਵਲਟੋਹਾ ਕਤਲ ਕਾਂਡ ਦੇ ਸਾਰੇ 7 ਦੋਸ਼ੀ ਕਾਬੂ, ਪੰਜਾਬ ਪੁਲਿਸ ਨੇ 8 ਦਿਨਾਂ ਵਿੱਚ ਸੁਲਝਾਈ ਗੁੱਥੀ:ਧਾਲੀਵਾਲ
- ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ
- ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਤੱਕੜੀ ’ਚ ਟਿਕੀ ਚੁਣੌਤੀਆਂ ਭਰੀ ਪੰਡ
- ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ
Author: onpoint channel
“I’m a Newswriter, “I write about the trending news events happening all over the world.
Jalandhar News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇੱਕ ਆਈਏਐਸ ਅਤੇ ਤਿੰਨ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ, ਇਹ ਬਦਲਾਅ.. Jalandhar News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇੱਕ ਆਈਏਐਸ ਅਤੇ ਤਿੰਨ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ, ਇਹ ਬਦਲਾਅ ਤੁਰੰਤ ਪ੍ਰਭਾਵ ਨਾਲ ਲਾਗੂ ਹੋਏ।ਸਰਕਾਰ ਦੇ ਅਨੁਸਾਰ, ਇਹ ਨਿਯੁਕਤੀਆਂ ਜ਼ਮੀਨੀ ਕੰਮ ਨੂੰ ਤੇਜ਼ ਕਰਨ ਅਤੇ ਵਿਭਾਗੀ ਕਾਰਜਾਂ ਵਿੱਚ ਨਵੀਂ ਊਰਜਾ ਪਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ। ਸਭ ਤੋਂ ਪਹਿਲਾਂ, ਆਈਏਐਸ ਅਧਿਕਾਰੀ ਸੋਨਮ (ਬੈਚ 2023), ਜੋ ਪਹਿਲਾਂ ਹੀ ਤਬਾਦਲੇ…
Sanchar Saathi App Mandatory in Smart Phones: ਕੇਂਦਰ ਸਰਕਾਰ ਨੇ ਮੋਬਾਈਲ ਸੁਰੱਖਿਆ ਨੂੰ ਲੈ ਕੇ ਇੱਕ ਵੱਡਾ ਅਤੇ ਸਖ਼ਤ ਕਦਮ ਚੁੱਕਿਆ ਹੈ। ਸਰਕਾਰ ਨੇ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਦੇਸ਼ ਵਿੱਚ ਵੇਚੇ ਜਾਣ ਵਾਲੇ ਹਰ ਨਵੇਂ… Sanchar Saathi App Mandatory in SmartPhones: ਕੇਂਦਰ ਸਰਕਾਰ ਨੇ ਮੋਬਾਈਲ ਸੁਰੱਖਿਆ ਨੂੰ ਲੈ ਕੇ ਇੱਕ ਵੱਡਾ ਅਤੇ ਸਖ਼ਤ ਕਦਮ ਚੁੱਕਿਆ ਹੈ। ਸਰਕਾਰ ਨੇ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਦੇਸ਼ ਵਿੱਚ ਵੇਚੇ ਜਾਣ ਵਾਲੇ ਹਰ ਨਵੇਂ ਸਮਾਰਟਫੋਨ ਵਿੱਚ ਸਰਕਾਰ ਦਾ ਸਾਈਬਰ ਸੁਰੱਖਿਆ ਐਪ ਪਹਿਲਾਂ ਤੋਂ ਇੰਸਟਾਲ ਹੋਣਾ ਜ਼ਰੂਰੀ ਹੈ। ਇਸਦਾ ਮਤਲਬ ਹੈ ਕਿ ਯੂਜ਼ਰ ਇਸ ਐਪ ਨੂੰ ਨਾ ਤਾਂ ਹਟਾ ਪਾਉਣਗੇ ਅਤੇ ਨਾ ਹੀ…
ਨਿਹਾਲ ਸਿੰਘ ਵਾਲਾ, ਮੋਗਾ (ਬਾਵਾ, ਗੋਪੀ ਰਾਊਕੇ, ਕਸ਼ਿਸ਼) – ਡਿਜੀਟਲ ਯੁਗ ਦੀ ਤੇਜ਼ ਰਫਤਾਰ ਅਤੇ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਨੇ ਜ਼ਿੰਦਗੀ ਦੀ ਰਫਤਾਰ ਨੂੰ ਬ੍ਰੇਕਾਂ ਲਗਾ ਦਿੱਤੀਆਂ ਹਨ ਅਤੇ ਮੋਬਾਈਲ ਦੀ ਬੇਲੋੜੀ ਵਰਤੋਂ ਨੇ ਸਾਡੇ ਰਿਸ਼ਤਿਆਂ ਨੂੰ ਵੀ ਸੱਟ ਮਾਰੀ ਹੈ। ਇਸੇ ਗੰਭੀਰ ਬੀਮਾਰੀ ਦੀ ਰੋਕਥਾਮ ਲਈ ਨਵੀਂ ਸੋਚ ਕਲੱਬ ਘੋਲੀਆ ਖੁਰਦ ਵੱਲੋਂ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਵਿਚ ਵਿਹਲੇ ਰਹਿਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ 55 ਔਰਤਾਂ ਅਤੇ ਮਰਦਾਂ ਨੇ ਹਿੱਸਾ ਲਿਆ ਇਹ ਮੁਕਾਬਲਾ ਸਵੇਰੇ 11 ਵਜੇ ਤੋਂ ਸ਼ੁਰੂ ਹੋਇਆ ਜਦੋਂ ਕਿ 5 ਨੌਜਵਾਨ ਚਾਰ ਘੰਟੇ ਬਾਅਦ ਹੀ ਮੁਕਾਬਲਾ ਛੱਡ ਕੇ ਬਾਹਰ…
Preview(opens in a new tab) N/APublish Change block type or style Change text alignment Displays more block tools ਅਨਾਥ ਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜਲੰਧਰ, 1 ਦਸੰਬਰ : ਜ਼ਿਲ੍ਹਾ ਜਲੰਧਰ ਵਿੱਚ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਦੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਅਮੈਂਡਮੈਂਟ 2021 ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਈ ਵੀ ਬਾਲ ਘਰ, ਜੋ 0-18 ਸਾਲ ਦੇ ਅਨਾਥ, ਬੇਸਹਾਰਾ ਜਾਂ ਦਿਵਿਆਂਗ ਬੱਚਿਆਂ ਲਈ ਕੰਮ ਕਰ…
ਲੁਧਿਆਣਾ 1ਦਸੰਬਰ-ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ 9ਵੀਂ ਗੁਰੂ ਗੋਬਿੰਦ ਸਿੰਘ ਹਾਕੀ ਚੈਂਪੀਅਨਸ਼ਿਪ ਅੱਜ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਪੀਏਯੂ ਲੁਧਿਆਣਾ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋਈ। ਇਸ ਦਾ ਉਦਘਾਟਨ ਅਸ਼ੋਕ ਪਰਾਸ਼ਰ ਵਿਧਾਇਕ ਹਲਕਾ ਸੈਂਟਰਲ ਲੁਧਿਆਣਾ ਨੇ ਗੁਬਾਰੇ ਉਡਾਕੇ ਕੀਤਾ ਇਸ ਮੌਕੇ ਉਹਨਾਂ ਨੇ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਦਾ ਜਿੱਥੇ ਸੋਵੀਨਾਰ ਰਿਲੀਜ ਕੀਤਾ ਉਥੇ ਖੇਡ ਜਗਤ ਵਿੱਚ ਆਪਣੀਆਂ ਵਧੀਆ ਸੇਵਾਵਾਂ ਦੇਣ ਵਾਲੀਆਂ 4 ਸਖਸ਼ੀਅਤਾਂ ਜਿੰਨਾ ਵਿੱਚ ਦਰੋਣਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ , ਜਿਲ੍ਹਾ ਖੇਡ ਅਧਿਕਾਰੀ ਕੁਲਦੀਪ ਚੁੱਗ,ਅਜੀਤਪਾਲ ਸਿੰਘ ਸਟੇਟ ਸਪੋਰਟਸ ਕਮੇਟੀ ਮੈਂਬਰ ਸਿੱਖਿਆ ਵਿਭਾਗ, ਕੁਲਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਖੇਡਾਂ ਨੂੰ ਵਿਸ਼ੇਸ ਐਵਾਰਡਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ…
ਲੁਧਿਆਣਾ, 01 ਦਸੰਬਰ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ।ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਸਬੰਧੀ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ।ਮੀਟਿੰਗ ਦੌਰਾਨ ਕੌਂਸਲਰ ਅਮਨ ਬੱਗਾ, ਕੌਂਸਲਰ ਪ੍ਰਤਿਨਿਧੀ ਅਸ਼ੋਕ ਕੁਮਾਰ, ਲਾਲਾ ਸੁਰਿੰਦਰ ਅਟਵਾਲ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਚੌਧਰੀ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ…
ਜਲੰਧਰ, 1 ਦਸੰਬਰ: ਕਮਿਸ਼ਨਰੇਟ ਪੁਲਿਸ ਜਲੰਧਰ ਨੇ ਜਿੰਮ ਆਫ ਦਿ ਗਰਿੱਡ ਨੇੜੇ ਮਾਡਲ ਟਾਊਨ ਜਲੰਧਰ ਵਿੱਚ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਲ ਦੋ ਫਰਾਰ ਮੁਲਜ਼ਮਾਂ ਨੂੰ 2 ਪਿਸਤੌਲ .32 ਬੋਰ ਅਤੇ 2 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ, ਏ.ਡੀ.ਸੀ.ਪੀ.-II ਹਰਿੰਦਰ ਸਿੰਘ ਗਿੱਲ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਐਸ.ਐਚ.ਓ ਬਲਵਿੰਦਰ ਕੁਮਾਰ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੁਕੱਦਮਾ ਨੰਬਰ 122 ਮਿਤੀ 02.07.2025…
ਚੰਡੀਗੜ੍ਹ, 1 ਦਸੰਬਰ ਆਮ ਆਦਮੀ ਪਾਰਟੀ (ਆਪ) ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ਸੂਬੇ ਦੇ ਸਰੋਤਾਂ ਨੂੰ ਲੁੱਟਣ ਦੀ ਦੋ ਦਹਾਕਿਆਂ ਤੋਂ ਚੱਲ ਰਹੀ ਸਾਜ਼ਿਸ਼ ਲਈ ਜ਼ਿੰਮੇਵਾਰ ਠਹਿਰਾਇਆ। ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਨਕਾਰੇ ਗਏ ਆਗੂ, ਜਿਨ੍ਹਾਂ ਵਿੱਚ ਦੋ ਵਾਰ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਸਾਂਢੂ ਸਿਮਰਨਜੀਤ ਸਿੰਘ ਮਾਨ, ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ,…
ਜਲੰਧਰ, 1 ਦਸੰਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਡੀ.ਪੀ.ਡੀ.ਓ. (ਸਪਰਸ਼ ਸਰਵਿਸ ਸੈਂਟਰ), ਜਲੰਧਰ ਕੈਂਟ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਪਰਸ਼ ਆਊਟਰੀਚ ਪ੍ਰੋਗਰਾਮ 4 ਦਸੰਬਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਵਜਰਾ ਸੈਨਿਕ ਇੰਸਟੀਚਿਊਟ, (ਨੇੜੇ ਦੁਸਹਿਰਾ ਗਰਾਊਂਡ) ਜਲੰਧਰ ਕੈਂਟ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਪਰਸ਼ ਰਾਹੀਂ ਪੈਨਸ਼ਨਰਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਪਰਸ਼ ਰਾਹੀਂਡਿਜ਼ੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਬਾਰੇ ਡੈਮੋ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੈਨਸ਼ਨ ਨਾਲ ਸਬੰਧਤ ਹਰ…
ਜਲੰਧਰ, 1 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਜਲੰਧਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਡਾ. ਅਗਰਵਾਲ ਨੇ ਦੱਸਿਆ ਕਿ ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਉਨ੍ਹਾਂ ਦੱਸਿਆ…

