Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ/ਮੋਹਾਲੀ, 28 ਨਵੰਬਰ: ਦੇਸ਼ ਵਿੱਚ ਸਿੱਖਿਆ, ਖੇਡਾਂ ਅਤੇ ਸੱਭਿਆਚਾਰ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਾਈਵੇਟ ਸਕੂਲਾਂ ਦੇ ਅਣਮੁੱਲੇ ਯੋਗਦਾਨ ਨੂੰ ਸਨਮਾਨਤ ਕਰਨ ਲਈ, ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (FAP) ਦੇ ਸਹਿਯੋਗ ਨਾਲ, ਦੋ ਰੋਜ਼ਾ FAP ਕੌਮੀ ਪੁਰਸਕਾਰ 2025 ਦੀ ਸ਼ੁਰੂਆਤ ਹੋ ਗਈ ਹੈ। ਦੱਸਣਯੋਗ ਹੈ ਕਿ 5ਵੇਂ ਐਫ਼ਏਪੀ ਪੁਰਸਕਾਰ ਸਮਾਰੋਹ ਦੌਰਾਨ ਭਾਰਤ ਭਰ ਦੇ 800 ਤੋਂ ਵੱਧ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਹਰਿਆਣਾ ਦੇ ਰਾਜਪਾਲ, ਪ੍ਰੋਫੈਸਰ ਆਸ਼ਿਮ ਕੁਮਾਰ ਘੋਸ਼ ਨੇ ਮੁੱਖ ਮਹਿਮਾਨ ਵਜੋਂ ਐਫ਼ਏਪੀ (FAP) ਕੌਮੀ ਪੁਰਸਕਾਰ 2025 ਦਾ ਉਦਘਾਟਨ ਕੀਤਾ। ਉਹ ਇੱਥੇ ਆਪਣੀ ਪਤਨੀ ਮਿੱਤਰਾ ਘੋਸ਼ ਦੇ ਨਾਲ…

Read More

ਅੰਮ੍ਰਿਤਸਰ 28 ਨਵੰਬਰ 2025 – ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਕੇ ਲੋਕਾਂ ਲਈ ਆਵਾਜਾਈ ਦੀਆਂ ਸਹੂਲਤਾਂ ਨੂੰ ਆਸਾਨ ਬਨਾਉਣ ਦੇ ਉਦੇਸ਼ ਨਾਲ ਅੱਜ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਰਾਵੀ ਦਰਿਆ ਦੇ ਧੁੱਸੀ ਬੰਨ ਉੱਤੇ 40 ਕਿਲੋਮੀਟਰ ਲੰਮੀ ਨਵੀਂ ਸੜਕ ਬਣਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਉਨਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਅਤੇ ਰੋ਼ਜ਼ਾਨਾ ਜੀਵਨ ਵਿਚ ਸਹੂਲਤ ਮਿਲ ਸਕੇ। ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ ਨੇ ਹਲਕਾ ਅਜਨਾਲਾ ਵਿਖੇ ਬਾਰਡਰ ਖੇਤਰ ਦੇ…

Read More

ਬਠਿੰਡਾ, 28 ਨਵੰਬਰ 2025 : ਕੀ ਆਮ ਆਦਮੀ ਪਾਰਟੀ ਪੰਥਕ ਏਜੰਡੇ ਨੂੰ ਮਜਬੂਤ ਕਰਕੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰੋਡ ਮੈਪ ਤਿਆਰ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿਛੋਕੜ ’ਚ ਲਏ ਫੈਸਲਿਆਂ ਅਤੇ ਭਵਿੱਖ ਦੇ ਐਲਾਨਾਂ ਦੀ ਪੁਣਛਾਣ ਕਰੀਏ ਤਾਂ ਇੰਨ੍ਹਾਂ ਤੱਥਾਂ ਦੇ ਸਹੀ ਹੋਣ ’ਚ ਰਤਾ ਸ਼ੱਕ ਨਹੀਂ ਰਹਿ ਜਾਂਦਾ ਹੈ। ਤਾਜਾ ਮਾਮਲਾ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਤੋਂ ਮਿਲਦੀ ਹੈ ਜੋ ਸਰਕਾਰੀ ਤੌਰ ਤੇ ਧੂਮ ਧਾਮ ਤੇ ਸ਼ਰਧਾ ਭਾਵਨਾ ਨਾਲ ਕਰਵਾਏ ਗਏ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਹਾਕਮ ਧਿਰ ਜੋ ਮਰਜੀ ਕਹੇ ਪਰ…

Read More

ਨਕੋਦਰ (ਜਲੰਧਰ), 27 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਉੱਨਤ ਕ੍ਰਿਸ਼ੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਨਕੋਦਰ ਵਿਖੇ ਡਾ. ਮਨਧੀਰ ਸਿੰਘ ਪ੍ਰਾਜੈਕਟ ਅਫ਼ਸਰ ਦੀ ਅਗਵਾਈ ਹੇਠ ਦੋ ਰੋਜ਼ਾ ਗੰਨੇ ਦੀ ਫ਼ਸਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ/ਟ੍ਰੇਨਿੰਗ ਲਗਾਈ ਗਈ। ਟ੍ਰੇਨਿੰਗ ਦੌਰਾਨ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਗੁਰਚਰਨ ਸਿੰਘ, ਪ੍ਰਿੰਸੀਪਲ ਸਾਇੰਸਟਿਸਟ ਕਿਸਾਨ ਸਲਾਹਕਾਰ ਕੇਂਦਰ ਜਲੋਵਾਲ ਡਾ. ਮਨਿੰਦਰ ਸਿੰਘ, ਕੀਟ ਵਿਗਿਆਨੀ ਡਾ. ਯੁਵਰਾਜ ਸਿੰਘ, ਫ਼ਸਲ ਵਿਗਿਆਨੀ, ਗੰਨਾ ਖੋਜ ਕੇਂਦਰ ਕਪੂਰਥਲਾ ਡਾ. ਰਾਜਿੰਦਰ ਪਾਲ ਨੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫ਼ਸਲੀ ਅਤੇ ਕਿਸਾਨਾਂ ਦੀ ਭਲਾਈ ਸਬੰਧੀ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।…

Read More

ਚੰਡੀਗੜ੍ਹ, 28 ਨਵੰਬਰ, 2025: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ (Cabinet Meeting) ਵਿੱਚ ਸੂਬੇ ਦੇ ਪ੍ਰਸ਼ਾਸਕੀ ਢਾਂਚੇ ਅਤੇ ਸਿਹਤ ਸੇਵਾਵਾਂ ਨੂੰ ਲੈ ਕੇ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਦਾ ਪੂਰਾ ਜ਼ੋਰ ਸਰਕਾਰੀ ਵਿਭਾਗਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ‘ਤੇ ਹੈ। ਕੈਬਨਿਟ ਨੇ ਨਾਜਾਇਜ਼ ਮਾਈਨਿੰਗ ‘ਤੇ ਨਕੇਲ ਕੱਸਣ ਤੋਂ ਲੈ ਕੇ ਡਾਕਟਰਾਂ ਦੀ ਕਮੀ ਦੂਰ ਕਰਨ ਤੱਕ ਕਈ ਅਹਿਮ ਪ੍ਰਸਤਾਵਾਂ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। 165 ਸਾਲ ਬਾਅਦ…

Read More

ਲੁਧਿਆਣਾ, 28 ਨਵੰਬਰ – ਜਵਾਹਰ ਨਵੋਦਿਆ ਵਿਦਿਆਲਿਆ (ਜੇ.ਐਨ.ਵੀ.), ਧਨਾਂਸੂ ਵਿਖੇ “ਲੋਕਤੰਤਰ ਦੀ ਪਾਠਸ਼ਾਲਾ” ਵਿਸ਼ੇ ਹੇਠ ਮਾਡਲ ਯੂਥ ਗ੍ਰਾਮ ਸਭਾ ਦਾ ਸਫਲ ਆਯੋਜਨ ਹੋਇਆ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਗ੍ਰਾਮ ਸਭਾ ਦੀ ਪੂਰੀ ਕਾਰਗੁਜ਼ਾਰੀ ਨੂੰ ਬਹੁਤ ਹੀ ਵਿਸ਼ਵਾਸ ਅਤੇ ਸਪੱਸ਼ਟਤਾ ਨਾਲ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਅਜਿਹੀਆਂ ਗਤੀਵਿਧੀਆਂ ਨੇਤ੍ਰਿਤਵ ਅਤੇ ਲੋਕਤੰਤਰਕ ਸੂਝ ਨੂੰ ਮਜ਼ਬੂਤ ਕਰਦੀਆਂ ਹਨ। ਇਸ ਸਮਾਗਮ ਮੌਕੇ ਰਾਸ਼ਟਰੀ ਪੰਚਾਇਤ ਅਤੇ ਪੇਂਡੂ ਵਿਕਾਸ ਸੰਸਥਾਨ (ਐਨ.ਆਈ.ਆਰ.ਡੀ.ਪੀ.ਆਰ.) ਦੇ ਕਨਸਲਟੈਂਟ ਰਾਕੇਸ਼ ਕੁਮਾਰ, ਗੁਰੂ ਨਾਨਕ ਕਾਲਜ ਲੁਧਿਆਣਾ ਤੋਂ ਪ੍ਰੋ. ਗੁਰਮੁੱਖ ਸਿੰਘ ਅਤੇ ਸਾਬਕਾ ਸਰਪੰਚ ਸੌਦਾਗਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ…

Read More

ਪਾਇਲ/ਦੋਰਾਹਾ/ਖੰਨਾ/ਲੁਧਿਆਣਾ, 28 ਨਵੰਬਰ – ਵਿਧਾਨ ਸਭਾ ਹਲਕਾ ਪਾਇਲ ਵਿਖੇ ਵਿਕਾਸ ਪ੍ਰੋਜੈਕਟਾਂ ਦੀ ਹਨੇਰੀ ਚੱਲੀ ਹੈ ਜਿਸਦੇ ਤਹਿਤ ਵੱਖ-ਵੱਖ 109 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 3.30 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਇਹ ਗਰਾਂਟਾਂ ਪਿੰਡਾਂ ਦੇ ਸਰਪੰਚਾਂ ਨੂੰ ਖੁਦ ਆਪਣੇ ਹੱਥੀਂ ਵੰਡੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਰਾਂਟ ਨਾਲ ਪਾਇਲ ਹਲਕੇ ਦੀ ਨੁਹਾਰ ਹੋਰ ਬਦਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੁਰਾਣੀਆਂ ਅਤੇ ਟੁੱਟੀਆਂ ਗਲੀਆਂ ਨੂੰ ਪੱਕਾ ਕਰਨ ਦੇ ਨਾਲ ਜਿੱਥੇ-ਜਿੱਥੇ ਲੋੜ ਹੋਵੇਗੀ, ਉੱਥੇ ਇੰਟਰਲਾਕ ਟਾਇਲਾਂ ਨਾਲ ਸੁੰਦਰ ਅਤੇ ਮਜ਼ਬੂਤ ਗਲੀਆਂ ਤਿਆਰ ਕੀਤੀਆਂ ਜਾਣਗੀਆਂ। ਨਿਕਾਸੀ ਲਈ ਨਵੀਆਂ…

Read More

ਪਾਇਲ, ਦੋਰਾਹਾ, ਖੰਨਾ, ਲੁਧਿਆਣਾ, 28 ਨਵੰਬਰ: ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਤੇਜ਼ ਰਫ਼ਤਾਰ ਦੇਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਪਿੰਡਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਇਲ ਹਲਕੇ ਨੂੰ ਵੱਡਾ ਲਾਭ ਮਿਲਿਆ ਹੈ, ਜਿੱਥੇ ਕੁੱਲ 109 ਪਿੰਡਾਂ ਦੇ ਵਿਕਾਸ ਲਈ 3 ਕਰੋੜ, 30 ਲੱਖ ਰੁਪਏ ਦੀ ਭਾਰੀ-ਭਰਕਮ ਗਰਾਂਟ ਜਾਰੀ ਕੀਤੀ ਗਈ ਹੈ। ਇਹ ਗਰਾਂਟਾਂ ਪਿੰਡਾਂ ਦੇ ਸਰਪੰਚਾਂ ਨੂੰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੁਦ ਆਪਣੇ ਹੱਥੀਂ ਵੰਡੀਆਂ। ਸਰਕਾਰ ਵੱਲੋਂ ਜਾਰੀ ਕੀਤੀ ਗਰਾਂਟਾਂ ਨਾਲ…

Read More

ਮੋਗਾ, 27 ਨਵੰਬਰ, 2025: ਕੇਂਦਰੀ ਖੇਤੀਬਾੜੀ ਮੰਤਰੀ (Union Agriculture Minister) ਸ਼ਿਵਰਾਜ ਸਿੰਘ ਚੌਹਾਨ (Shivraj Singh Chouhan) ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਰਣਸੀਂਹ ਕਲਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਦਾ ਇੱਕ ਵੱਖਰਾ ਹੀ ‘ਦੇਸੀ ਅੰਦਾਜ਼’ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਕਿਸਾਨਾਂ ਨਾਲ ਮੰਜੀ ‘ਤੇ ਬੈਠ ਕੇ ਭੋਜਨ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਸੁਣਿਆ। ਮੰਤਰੀ ਨੇ ਪਿੰਡ ਵਿੱਚ ਪਰਾਲੀ ਪ੍ਰਬੰਧਨ (Stubble Management) ਅਤੇ ਖੇਤੀ ਵਿੱਚ ਕੀਤੇ ਜਾ ਰਹੇ ਨਵੇਂ ਪ੍ਰਯੋਗਾਂ ਦੀ ਜੰਮ ਕੇ ਤਾਰੀਫ਼ ਕੀਤੀ ਅਤੇ ਇਸਨੂੰ ਪੂਰੇ ਦੇਸ਼ ਲਈ ਇੱਕ ਮਿਸਾਲ ਦੱਸਿਆ। ਮੰਜੀ’ ‘ਤੇ ਬੈਠ ਕੇ ਖਾਧਾ ਰਵਾਇਤੀ ਖਾਣਾਦੌਰੇ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਨੇ ਪੰਚਾਇਤ ਮੈਂਬਰਾਂ…

Read More

ਚੰਡੀਗੜ੍ਹ,27 ਨਵੰਬਰ 2025: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮਾਣਯੋਗ ਵਜੋਂ ਅਹੁਦਾ ਸੰਭਾਲ ਲਿਆ ਹੈ। ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਦੇ ਖੇਤਰ ਵਿੱਚ 30 ਸਾਲਾਂ ਤੋਂ ਵੱਧ ਤਜਰਬੇ ਵਾਲੇ ਇੱਕ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁੰਨ ਸ਼੍ਰੀ ਸ਼ੰਟੀ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਹਨ ਜੋ ਭਾਰਤ ਅਤੇ ਵਿਦੇਸ਼ਾਂ ਵਿੱਚ ਆਪਣੇ ਮਾਨਵਤਾਵਾਦੀ ਕਾਰਜਾਂ, ਤਿਆਗ ਦਿੱਤੇ ਅਤੇ ਹਾਸ਼ੀਏ ’ਤੇ ਧੱਕੇ ਗਏ ਵਿਅਕਤੀਆਂ ਦੇ ਸਨਮਾਨ ਲਈ ਜਾਣਿਆ ਜਾਂਦਾ ਹੈ । ਪਿਛਲੇ ਤਿੰਨ ਦਹਾਕਿਆਂ ਦੌਰਾਨ, ਉਨ੍ਹਾਂ ਨੇ 70 ਹਜ਼ਾਰ ਤੋਂ ਵੱਧ ਮ੍ਰਿਤਕ ਵਿਅਕਤੀਆਂ ਦੇ ਅੰਤਿਮ ਸਸਕਾਰ ਵਿੱਚ ਸਹਾਇਤਾ ਕੀਤੀ ਹੈ, ਜਿਨ੍ਹਾਂ ਵਿੱਚ 4,200 ਤੋਂ ਵੱਧ ਕੋਵਿਡ-19 ਪੀੜਤ ਸ਼ਾਮਲ…

Read More