Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਆਪਣੇ ਕੈਂਪਸ ਦੇ ਵਿਹੜੇ ਵਿੱਚ ਸਕੂਲ ਲੀਡਰਜ਼ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤ ਭਰ ਦੇ 400 ਤੋਂ ਵੱਧ ਉੱਘੇ ਸਿੱਖਿਆ ਸ਼ਾਸਤਰੀਆਂ ਅਤੇ ਸਿੱਖਿਅਕਾਂ ਨੇ ਸ਼ਮੂਲੀਅਤ ਕੀਤੀ।ਇਸ ਪ੍ਰੋਗਰਾਮ ਨੇ ਜੰਮੂ ਅਤੇ ਕਸ਼ਮੀਰ, ਲੇਹ, ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਬਿਹਾਰ, ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਤੋਂ ਸਿੱਖਿਆ ਆਗੂਆਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾ।ਨੈਸ਼ਨਲ ਇੰਡੀਪੈਂਡੈਂਟ ਸਕੂਲਜ਼ ਅਲਾਇੰਸ (ਐਨਆਈਐਸਏ) ਅਤੇ ਦ ਟਾਈਮਜ਼ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ; ਐਨਆਈਐਸਏ ਦੇ ਪ੍ਰਧਾਨ ਡਾ.ਕੁਲਭੂਸ਼ਣ ਸ਼ਰਮਾ; ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ; ਸੁਖਵਿੰਦਰ…

Read More

ਮੋਹਾਲੀ, 2 ਫ਼ਰਵਰੀ: ਆਈਸੀਸੀ ਟੀ20 ਵਿਸ਼ਵ ਕੱਪ- 2026 ਦਾ ਆਗ਼ਾਜ਼ 7 ਫ਼ਰਵਰੀ ਤੋਂ ਹੋਵੇਗਾ, ਜਿਸ ਨੂੰ ਲੈਕੇ ਦੇਸ਼ ਭਰ ਦੇ ਕ੍ਰਿਕੇਟ ਪ੍ਰੇਮੀਆਂ ਵਿੱਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਵਿਚਾਲੇ ਸੋਮਵਾਰ ਨੂੰ ਟੀ20 ਵਿਸ਼ਵ ਕੱਪ ਦੀ ਟਰੌਫ਼ੀ ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂੰਆ ਕੈਂਪਸ ਵਿਖੇ ਪਹੁੰਚੀ। ਜਿਵੇਂ ਹੀ ਟਰੌਫ਼ੀ ਦੇ ਕੈਂਪਸ ਵਿੱਚ ਆਉਣ ਦੀ ਸੂਚਨਾ ਮਿਲੀ, ਤਾਂ ਕ੍ਰਿਕੇਟ ਪ੍ਰੇਮੀਆਂ ਅਤੇ ਬੱਚਿਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਦੱਸ ਦਈਏ ਕਿ ਜਿੰਨੇ ਖਿਡਾਰੀ ਟੀਮ ਇੰਡੀਆ ਵਿੱਚ ਸ਼ਾਮਲ ਸਨ, ਉਨ੍ਹਾਂ ਸਾਰਿਆਂ ਦੇ ਸਕੂਲਾਂ/ਕਾਲਜਾਂ ਵਿੱਚ ਆਈਸੀਸੀ ਵੱਲੋਂ ਟਰੌਫ਼ੀ ਟੂਰ ਤੈਅ ਕੀਤਾ ਗਿਆ ਹੈ। ਇਸੇ ਦੇ ਤਹਿਤ ਟੀ-20 ਵਿਸ਼ਵ ਕੱਪ ਦੀ ਟਰੌਫੀ ਚੰਡੀਗੜ੍ਹ ਯੂਨੀਵਰਸਿਟੀ…

Read More

ਬਠਿੰਡਾ, 2 ਫਰਵਰੀ 2026 : ਬਠਿੰਡਾ ਚੋਰਾਂ ਅਤੇ ਲੁਟੇਰਿਆਂ ਦੀ ਮਾਰ ਹੇਠ ਆ ਗਿਆ ਹੈ ਜਿੰਨ੍ਹਾਂ ਨੂੰ ਕਾਬੂ ਕਰਨ ਦਾ ਸਮਾਂ ਪੁਲਿਸ ਕੋਲ ਨਹੀਂ ਹੈ। ਜਿਸ ਦਲੇਰਾਨਾ ਢੰਗ ਨਾਲ ਸ਼ਹਿਰ ’ਚ ਚੋਰੀਆਂ ਹੋ ਰਹੀਆਂ ਹਨ ਉਸ ਤੋਂ ਤਾਂ ਇੰਜ ਜਾਪਦਾ ਹੈ ਕਿ ਅਪਰਾਧੀਆਂ ਨੂੰ ਖਾਕੀ ਦਾ ਖੌਫ ਨਹੀਂ ਰਹਿ ਗਿਆ ਹੈ। ਹੁਣ ਤਾਂ ਲੋਕ ਆਖਣ ਲੱਗੇ ਹਨ ਕਿ ਬਠਿੰਡਾ ਪੁਲਿਸ ਘੋੜੇ ਵੇਚਕੇ ਸੁੱਤੀ ਪਈ ਹੈ ਤਾਂ ਹੀ ਲੁਟੇਰਿਆਂ ਦੀ ਸਰਦਾਰੀ ਬਣੀ ਹੈ। ਮਾਡਲ ਟਾਊਨ ਫੇਜ਼ ਵਨ ਦੇ ਇੱਕ ਬੰਦ ਘਰੇ ਹੋਈ ਚੋਰੀ ਦਾ ਹੈ ਜਿੱਥੇ ਘਰ ’ਚ ਦਾਖਲ ਹੋਏ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦ ਰਾਸ਼ੀ ਚੋਰੀ…

Read More

ਅੰਮ੍ਰਿਤਸਰ, 2 ਫ਼ਰਵਰੀ 2026 : ਬੀਤੇ ਦਿਨੀਂ ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਤੇ ਛਤਰ ਝੁਲਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਸ. ਗੋਵਿੰਦ ਸਿੰਘ ਸੰਧੂ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਆਪਣੀ ਲਿਖਤੀ ਰੂਪ ਵਿੱਚ ਖਿਮਾ ਜਾਚਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ।

Read More

ਲੁਧਿਆਣਾ, 02 ਫਰਵਰੀ – ਭਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਵਿਭਾਗ ਦੁਆਰਾ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਅਤੇ ਪੋਸਟ ਗ੍ਰੇਜੂਏਟ ਪੰਜਾਬੀ ਵਿਭਾਗ, ਏ.ਐੱਸ ਕਾਲਜ ਖੰਨਾ ਦੇ ਸਾਂਝੇ ਉਪਰਾਲੇ ਵਜੋਂ ਕਾਲਜ ਵਿਖੇ ਪ੍ਰੋ. ਗਗਨਦੀਪ ਸ਼ਰਮਾ ਦਾ ਰੂਬਰੂ ਸਮਾਗਮ ਕਰਵਾਇਆ ਗਿਆ। ਪੰਜਾਬੀ ਅਤੇ ਹਿੰਦੀ ਕਵਿਤਾ ਵਿੱਚ ਆਪਣਾ ਵਿਸ਼ੇਸ਼ ਸਥਾਨ ਰੱਖਣ ਵਾਲੇ ਪ੍ਰੋ. ਗਗਨਦੀਪ ਸ਼ਰਮਾ ਇਸ ਸਮੇਂ ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਨਵੀਂ ਦਿੱਲੀ ਵਿਖੇ ਮੈਨੇਜਮੈਂਟ ਸਟੱਡੀਜ਼ ਦੇ ਪ੍ਰੋਫ਼ੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਏ.ਐੱਸ ਕਾਲਜ ਖੰਨਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ…

Read More

ਲੁਧਿਆਣਾ, 02 ਫਰਵਰੀ – ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਔਰਤਾਂ ਨੂੰ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਸਿਹਤ ਤੇ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਜੀਵਨਦੀਪ ਸਿੰਘ, ਪੀ.ਸੀ.ਐਸ. (ਅਲਾਈਡ), ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਸੋਸ਼ਲ ਪ੍ਰਸਨੈਲਟੀ ਡਾ. ਸੁਲਭਾ ਜਿੰਦਲ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਕੈਂਪ ਮੌਕੇ ਕਰੀਬ 665 ਮਹਿਲਾ ਪ੍ਰਾਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਨ੍ਹਾਂ ਵਿੱਚੋਂ 169…

Read More

ਲੁਧਿਆਣਾ, 02 ਫਰਵਰੀ – ਮਿਸ਼ਨ ਹਾਰਦਿਕ ਮਿਲਨ – 4.0 ਤਹਿਤ ਸਾਬਕਾ ਸੈਨਿਕਾਂ/ਵੀਰ ਨਾਰੀਆਂ/ਆਸ਼ਰਿਤਾਂ ਲਈ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸਦੇ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਲੁਧਿਆਣਾ ਵਿਖੇ ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਆਸ਼ਰਿਤਾਂ ਦੇ ਪਰਿਵਾਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੀਆਂ ਪੈਨਸ਼ਨ ਸੰਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਪੰਜਾਬ ਰੈਜੀਮੈਂਟਲ ਸੈਂਟਰ ਰਿਕਾਰਡ ਆਫਿਸ, ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਸੈਨਿਕਾਂ/ਵੀਰ ਨਾਰੀਆਂ/ਆਸ਼ਰਿਤਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਬਹੁਤ ਸਾਰੀਆਂ ਸਮੱਸਿਆਵਾਂ ਹੋਰ ਸੰਸਥਾਵਾਂ ਨਾਲ ਸਬੰਧਤ ਸਨ, ਨੂੰ ਦਰਜ ਕੀਤਾ ਗਿਆ ਅਤੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਨ ਤੋਂ ਬਾਅਦ, ਉਨ੍ਹਾਂ ਨੂੰ ਜਲਦ ਤੋਂ…

Read More

ਲੁਧਿਆਣਾ, 01 ਫਰਵਰੀ – ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਵੱਖ-ਵੱਖ ਤਰੀਕਿਆਂ ਨਾਲ ਨਸ਼ਾ ਛੁਡਾਊ ਮੁਹਿੰਮ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਨਾਟਕ, ਰੈਲੀਆਂ ਅਤੇ “ਪੰਜਾਬੀ ਜਾਗੋ, ਨਸ਼ਾ ਛੋੜੋ” ਅਤੇ “ਯੋਗਾ ਕਰੋ, ਸਿਹਤਮੰਦ ਰਹੋ” ਵਰਗੇ ਨਾਅਰੇ ਸ਼ਾਮਲ ਹਨ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਦੁਆਰਾ “ਸੀਐਮ ਦੀ ਯੋਗਸ਼ਾਲਾ” ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਥਾਵਾਂ ‘ਤੇ ਮੁਫਤ ਯੋਗਾ ਕਲਾਸਾਂ ਲਗਾ ਰਹੀ ਹੈ। ਇਸ ਨਾਲ ਭਾਈਚਾਰੇ ਦੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਵਿੱਚ ਕਾਫ਼ੀ ਸੁਧਾਰ ਹੋ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਸ੍ਰੀ…

Read More

ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ।ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ…

Read More

ਲੁਧਿਆਣਾ, 1 ਫਰਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ…

Read More