- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
- ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
- ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
- ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
- ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ‘ਚ ਦੀਪਕ ਕੁਮਾਰ ਨੇ ਪਹਿਲਾ ਸਥਾਨ ਕੀਤਾ ਹਾਸਲ
- ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
- ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ
Author: onpoint channel
“I’m a Newswriter, “I write about the trending news events happening all over the world.
ਖੰਨਾ, ਲੁਧਿਆਣਾ, 1 ਫਰਵਰੀ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ, ਭਗਤ ਰਵਿਦਾਸ ਜੀ ਦੇ ਪ੍ਰਕਾਸ ਦਿਵਸ ਨੂੰ ਸਮਰਪਿਤ ਹਲਕਾ ਖੰਨਾ ਵਿੱਚ ਹੋਏ ਵੱਖ-ਵੱਖ ਸਮਾਗਮਾਂ ਮੌਕੇ ਹਾਜ਼ਰੀ ਲਗਵਾਈ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਗਤ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ…
ਲੁਧਿਆਣਾ, 31 ਜਨਵਰੀ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣਾ ਮੁਹਿੰਮ-2026’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ’ਤੇ ਬਜੁਰਗਾਂ ਦੀ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਖਾਸ ਕਰਕੇ ਬਜੁਰਗਾਂ ਦੀ ਸਿਹਤ ਜਾਂਚ, ਮਾਨਸਿਕ ਕਾਊਂਸਲਿੰਗ, ਕਾਨੂੰਨੀ ਅਧਿਕਾਰ/ਸੀਨੀਅਰ ਸਿਟੀਜਨ ਐਕਟ ਦੀ ਜਾਣਕਾਰੀ, ਬੁਢਾਪਾ ਪੈਨਸ਼ਨ ਫਾਰਮ ਅਤੇ ਸੀਨੀਅਰ ਸਿਟੀਜਨ ਕਾਰਡ ਮੌਕੇ ’ਤੇ ਹੀ ਆਨਲਾਈਨ ਭਰੇ ਜਾਣੇ, ਬੈਂਕ ਧੋਖਾਧੜੀ ਤੋਂ ਬਚਣ ਸਬੰਧੀ ਜਾਣਕਾਰੀ, ਯੋਗਾ ਤੇ ਮੈਡੀਟੇਸ਼ਨ ਦੇ ਲਾਭ ਬਾਰੇ ਜਾਣਕਾਰੀ, ਸੈਲਫ ਹੈਲਪ ਗਰੁੱਪਾਂ ਵੱਲੋਂ ਬਜ਼ੁਰਗਾ ਨੂੰ ਉੰਨ ਬੁਣਾਈ, ਕਰੋਸ਼ੀਆ ਆਦਿ ਸਿਖਾਇਆ ਜਾਣਾ, ਪੁਰਾਤਨ ਸੱਭਿਆਚਾਰ ਨੂੰ…
ਲੁਧਿਆਣਾ, 31 ਜਨਵਰੀ:ਡਾ. ਅਫਰੋਜ਼ ਅਹਿਮਦ ਮੈਂਬਰ/ਜੱਜ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ)-ਪ੍ਰਿੰਸੀਪਲ ਬੈਂਚ, ਨਵੀਂ ਦਿੱਲੀ ਦੀ ਪ੍ਰਧਾਨਗੀ ਹੇਠ ਸਟਨ ਹਾਊਸ, ਪੀ.ਏ.ਯੂ, ਲੁਧਿਆਣਾ ਵਿਖੇ ਸ਼ਨੀਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਵਾਤਾਵਰਣ ਯੋਜਨਾ ਦੇ ਗਠਨ ਅਤੇ ਲਾਗੂ ਕਰਨ ਸੰਬੰਧੀ ਐਨ.ਜੀ.ਟੀ ਦੇ ਵੱਖ-ਵੱਖ ਫੈਸਲਿਆਂ ਅਤੇ ਨਿਰਦੇਸ਼ਾਂ ਦੀ ਪਾਲਣਾ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਨਗਰ ਨਿਗਮ ਲੁਧਿਆਣਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਹਿੱਸੇਦਾਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਮੈਂਬਰ/ਜੱਜ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਡਾ. ਅਫਰੋਜ਼ ਅਹਿਮਦ ਨੇ ਮੀਟਿੰਗ ਦੌਰਾਨ, ਜ਼ਿਲ੍ਹਾ ਕਾਰਜ ਯੋਜਨਾ ਦੇ ਲਾਗੂਕਰਨ ਦੀ ਸਥਿਤੀ ‘ਤੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ ਵਿੱਚ ਨਗਰ ਨਿਗਮ ਦੇ…
ਲੁਧਿਆਣਾ ਵਿਖੇ ਚੱਲ ਰਹੇ 7-ਰੋਜ਼ਾ ‘ਯੁਵਾ ਆਪਦਾ ਮਿੱਤਰ’ ਸਿਖਲਾਈ ਕੈਂਪ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਤਕਨੀਕੀ ਬਚਾਅ ਕਾਰਜਾਂ ਅਤੇ ਹੰਗਾਮੀ ਡਾਕਟਰੀ ਸਹਾਇਤਾ ਦੀ ਸਿਖਲਾਈ ਦਿੱਤੀ ਗਈ। ਕੋਰਸ ਡਾਇਰੈਕਟਰ ਪ੍ਰੋ. (ਡਾ.) ਜੋਗ ਸਿੰਘ ਭਾਟੀਆ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਆਫ਼ਤ ਦੌਰਾਨ ਲੋਕਾਂ ਦੀ ਜਾਨ ਬਚਾਉਣ ਦੇ ਹੁਨਰ ਸਿੱਖੇ।ਅੱਜ ਦੇ ਸੈਸ਼ਨ ਦੌਰਾਨ ਅਸਮਾਨੀ ਬਿਜਲੀ (Thunder and Lightning) ਤੋਂ ਬਚਾਅ ਅਤੇ ਮੁਢਲੀ ਖੋਜ ਅਤੇ ਬਚਾਅ (Search and Rescue) ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮੁੱਢਲੀ ਸਹਾਇਤਾ (First Aid) ਦੇ ਤਹਿਤ ਮਰੀਜ਼ਾਂ ਨੂੰ ਚੁੱਕਣ ਅਤੇ ਲਿਜਾਣ (Lifting and Moving), ਖੂਨ ਵਹਿਣ ਤੋਂ ਰੋਕਣ (Bleeding Control) ਅਤੇ ਜ਼ਖਮਾਂ ਦੀ ਸੰਭਾਲ (Wound…
ਲੁਧਿਆਣਾ, 31 ਜਨਵਰੀ – ਮਿਸ਼ਨ ਹਾਰਦਿਕ ਮਿਲਨ – 4.0 ਤਹਿਤ ਸਾਬਕਾ ਸੈਨਿਕਾਂ/ਵੀਰ ਨਾਰੀਆਂ/ਆਸ਼ਰਿਤਾਂ ਲਈ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸਦੇ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਲੁਧਿਆਣਾ ਵਿਖੇ ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਆਸ਼ਰਿਤਾਂ ਦੇ ਪਰਿਵਾਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੀਆਂ ਪੈਨਸ਼ਨ ਸੰਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਪੰਜਾਬ ਰੈਜੀਮੈਂਟਲ ਸੈਂਟਰ ਰਿਕਾਰਡ ਆਫਿਸ, ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਸੈਨਿਕਾਂ/ਵੀਰ ਨਾਰੀਆਂ/ਆਸ਼ਰਿਤਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਬਹੁਤ ਸਾਰੀਆਂ ਸਮੱਸਿਆਵਾਂ ਹੋਰ ਸੰਸਥਾਵਾਂ ਨਾਲ ਸਬੰਧਤ ਸਨ, ਨੂੰ ਦਰਜ ਕੀਤਾ ਗਿਆ ਅਤੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਨ ਤੋਂ ਬਾਅਦ, ਉਨ੍ਹਾਂ ਨੂੰ ਜਲਦ ਤੋਂ ਜਲਦ…
ਲੁਧਿਆਣਾ, 31 ਜਨਵਰੀ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਹਲਕਾ ਸਾਹਨੇਵਾਲ ਦੇ ਪਿੰਡ ਹਾੜ੍ਹੀਆਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਸਥਾਨਕ ਵਸਨੀਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ।ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਜਿੱਥੇ ਇਤਿਹਾਸਿਕ ਫੈਸਲੇ ਲੈਂਦਿਆਂ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ…
*ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ**ਸਿੱਖਿਆ ਰਾਹੀਂ ਹੀ ਸਮਾਜਿਕ ਬਦਲਾਅ ਸੰਭਵ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ**ਵੇਦ, ਉਪਨਿਸ਼ਦ ਅਤੇ ਗੀਤਾ ਸਿੱਖਿਆ ਦਾ ਅਹਿਮ ਹਿੱਸਾ ਬਣਨ—ਮਨੀਸ਼ ਸਿਸੋਦੀਆ**ਹਰਜੋਤ ਬੈਂਸ ਨੇ ਕੇਂਦਰ ਤੋਂ ਬਜਟ ‘ਚ ਪੰਜਾਬ ਨੂੰ ਸਪੈਸ਼ਲ ਰਾਹਤ ਪੈਕੇਜ ਦੇਣ ਅਤੇ ਸਿੱਖਿਆ ਲਈ ਬਜਟ ਵਧਾਉਣ ਦੀ ਮੰਗ ਕੀਤੀ* *ਬੀ.ਸੀ.ਐਮ ਸਕੂਲ ਲੁਧਿਆਣਾ ਵਿੱਚ ਵੇਦਿਕ ਭਾਸ਼ਣ ਪ੍ਰਤੀਯੋਗਿਤਾ, 25 ਸਕੂਲਾਂ ਦੇ 296 ਵਿਦਿਆਰਥੀਆਂ ਨੇ ਲਿਆ ਹਿੱਸਾ*ਲੁਧਿਆਣਾ, 31 ਜਨਵਰੀ:ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ ‘ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ…
ਲੁਧਿਆਣਾ, 31 ਜਨਵਰੀ – ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਜਿਸ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਤਰੀਕੇ ਵਰਤੇ ਗਏ ਹਨ। ਕਦੇ ਨਾਟਕ ਰਾਹੀਂ, ਕਦੇ ਮੁੱਖ ਮੰਤਰੀ ਦੀ ਟੀਮ ਵੱਲੋਂ ਆਯੋਜਿਤ ਰੈਲੀਆਂ ਰਾਹੀਂ, ਕਦੇ “ਪੰਜਾਬੀਓ, ਜਾਗੋ, ਨਸ਼ੇ ਛੱਡੋ,” “ਯੋਗਾ ਕਰੋ, ਸਿਹਤਮੰਦ ਰਹੋ” ਆਦਿ ਨਾਅਰਿਆਂ ਰਾਹੀਂ। ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ “ਸੀਐਮ ਦੀ ਯੋਗਸ਼ਾਲਾ” ਵਿਖੇ ਕੰਮ ਕਰ ਰਹੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਰਾਹੀਂ ਵੱਖ-ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾ ਰਹੀ ਹੈ, ਜੋ ਕਿ ਭਾਈਚਾਰੇ ਵਿੱਚ ਸਿਹਤ ਵਿੱਚ ਸੁਧਾਰ ਅਤੇ ਕੁਸ਼ਲਤਾ ਵਧਾਉਣ ਵਿੱਚ ਯੋਗਦਾਨ ਪਾ ਰਹੀ ਹੈ। ਹਾਲ ਹੀ ਵਿੱਚ, ਜਦੋਂ ਜ਼ਿਲ੍ਹਾ ਕੋਆਰਡੀਨੇਟਰ ਚੰਦਨ…
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ।ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9…
ਗੁਰਦਾਸਪੁਰ, 30 ਜਨਵਰੀ ਅਦਿੱਤਿਆ ਉੱਪਲ, ਜਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 31.01.2026 ( ਸ਼ਨੀਵਾਰ) ਨੂੰ ਜਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ ਕਾਲਜ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ‘ਤੇ ਲਾਗੂ ਨਹੀਂ ਹੋਵੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਕਮੇਟੀ ਆਰੀਆ ਨਗਰ ਗੁਰਦਾਸਪੁਰ ਅਤੇ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਤਹਿਸੀਲ ਬਟਾਲਾ, ਜਿਲ੍ਹਾ ਗੁਰਦਾਸਪੁਰ ਵਲੋਂ ਮੰਗ ਪੱਤਰ ਇਸ ਦਫਤਰ ਵਿਚ ਪੇਸ਼ ਕਰਦੇ…

