Author: onpoint channel

“I’m a Newswriter, “I write about the trending news events happening all over the world.

ਖੰਨਾ, 30 ਜਨਵਰੀ 2026 : ਪਾਦਰੀ ਵੱਲੋਂ ਨੌਜਵਾਨ ਲੜਕੀ ਨੂੰ 21 ਦਿਨਾਂ ਤੱਕ ਬੰਧਕ ਬਣਾਉਣ ਦਾ ਦੋਸ਼, ਪੁਲਿਸ ਦੀ ਲਾਪਰਵਾਹੀ ਆਈ ਸਾਹਮਣੇ, ਨਿਹੰਗ ਸਿੰਘਾਂ ਦੀ ਮਦਦ ਨਾਲ ਰਿਹਾਈਖੰਨਾ ਦੇ ਕਰਤਾਰ ਨਗਰ ਇਲਾਕੇ ਵਿੱਚ ਇੱਕ ਸਨਸਨੀਖੇਜ਼ ਤੇ ਗੰਭੀਰ ਅਪਰਾਧਿਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਾਦਰੀ ਵੱਲੋਂ ਨੌਜਵਾਨ ਲੜਕੀ ਨੂੰ ਪੂਜਾ ਪਾਠ ਦੇ ਬਹਾਨੇ ਚਰਚ ਲਿਜਾਣ ਅਤੇ 21 ਦਿਨਾਂ ਤੱਕ ਬੰਧਕ ਬਣਾਕੇ ਰੱਖਣ ਦੇ ਗੰਭੀਰ ਦੋਸ਼ ਲੱਗੇ ਹਨ। ਇਹ ਮਾਮਲਾ ਖੰਨਾ ਪੁਲਿਸ ਦੀ ਲਾਪਰਵਾਹੀ ਉੱਤੇ ਵੀ ਵੱਡੇ ਸਵਾਲ ਖੜ੍ਹੇ ਕਰਦਾ ਹੈ।ਪੀੜਤ ਪਰਿਵਾਰ ਦੇ ਮੁਤਾਬਕ, 7 ਜਨਵਰੀ ਨੂੰ ਪਾਸਟਰ ਰਮਨ ਕੁਮਾਰ ਲੜਕੀ ਨੂੰ ਚਰਚ ਲਿਜਾਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਦੋਸ਼…

Read More

ਲੁਧਿਆਣਾ, 30 ਜਨਵਰੀ – ਜ਼ਿਲ੍ਹਾ ਗਲਾਡਾ ਅਫ਼ਸਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਨੂੰ ਲਾਭ ਦੇਣ ਲਈ ਅਮਨੈਸਟੀ ਸਕੀਮ 2025 ਵਿੱਚ 31 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦਸਿੱਆ ਕਿ ਗਲਾਡਾ ਅਥਾਰਟੀ ਨਾਲ ਸਬੰਧਤ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟਾਂ ਅਤੇ ਮਕਾਨਾ ਦੇ ਡਿਫਾਲਟਰ ਅਲਾਟੀ ਜੋ ਪਹਿਲਾਂ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ, ਲਈ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦਾ ਮੁੜ ਇੱਕ ਹੋਰ ਸੁਨਹਿਰੀ ਮੌਕਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਅਲਾਟੀ ਆਪਣੀ ਪ੍ਰਤੀ ਬੇਨਤੀ 31 ਮਾਰਚ, 2026 ਸ਼ਾਮ 5:00 ਵਜ਼ੇ ਤੱਕ ਗਲਾਡਾ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਇਸ ਸਕੀਮ…

Read More

ਬਠਿੰਡਾ, 30 ਜਨਵਰੀ 2026: ਬਠਿੰਡਾ ਪਧਾਰਨ ਵਾਲਿਓ ਟਰੈਫਿਕ ਲਾਈਟਾਂ ਤੇ ਲਾਲ ਬੱਤੀ ਜੰਪ ਕਰਨੀ ਅਤੇ ਵਾਰਦਾਤ ਕਰਕੇ ਭੱਜਣ ਦਾ ਸੱਦਾ ਹੁਣ ਮਹਿੰਗਾ ਪੈ ਸਕਦਾ ਹੈ। ਖਾਸ ਤੌਰ ਤੇ ਸ਼ਹਿਰ ਦੀਆਂ ਸੜਕਾਂ ਤੇ ਚਿੱਟੀ ਵਰਦੀ ਦੀ ਗੈਰਹਾਜ਼ਰੀ ’ਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਤਾਂ ਰਤਾ ਵੀ ਖੈਰ ਨਹੀਂ ਰਹਿਣੀ ਹੈ। ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਬਠਿੰਡਾ ਪੁਲਿਸ ਨੇ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਅਤੀਆਧੁਨਿਕ ਕੈਮਰੇ ਲਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਤਕਰੀਬਨ ਇੱਕ ਕਰੋੜ ਦੀ ਲਾਗਤ ਨਾਲ ਲੱਗਣ ਵਾਲੇ ਇਹ ਅਤੀ-ਆਧੁਨਿਕ ਕੈਮਰੇ ਦਿਨ ਚੌਂਕੀਦਾਰੀ ਕਰਨ ਦੇ ਨਾਲ ਨਾਲ ਹਰ ਪ੍ਰਕਾਰ ਦੀਆਂ ਸਰਗਰਮੀਆਂ ਤੇ ਕਾਂ…

Read More

ਲੁਧਿਆਣਾ, 30 ਜਨਵਰੀ – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਅੱਜ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਾਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਅਤੇ ਉੱਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਚੈਕਿੰਗ ਦੌਰਾਨ ਉਨ੍ਹਾਂ ਜਨਾਨਾ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ…

Read More

ਹੋਂਦ ਚਿੱਲੜ… ਇਕ ਐਸਾ ਨਾਮ ਜੋ ਅੱਜ ਵੀ ਸਿੱਖ ਕੌਮ ਦੀ ਰੂਹ ਨੂੰ ਕੰਬਾ ਦਿੰਦਾ ਹੈ। ਉਹ ਧਰਤੀ ਜਿੱਥੇ 1984 ਦੇ ਨਰਸੰਘਾਰ ਦੌਰਾਨ 32 ਨਿਰਦੋਸ਼ ਸਿੱਖਾਂ ਨੂੰ ਬੇਰਹਮੀ ਨਾਲ ਕੋਹ-ਕੋਹ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 2 ਸਾਲ ਦੇ ਮਾਸੂਮ ਬੱਚਿਆਂ ਤੋਂ ਲੈ ਕੇ 70 ਸਾਲ ਦੇ ਬਜ਼ੁਰਗਾਂ ਤੱਕ—ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਗਿਆ।ਉਸੇ ਖੂਨ ਨਾਲ ਰੰਗੀ ਧਰਤੀ ‘ਤੇ 3 ਫਰਵਰੀ ਨੂੰ ਸਵੇਰੇ 10 ਵਜੇ ਸ਼ਹੀਦਾਂ ਦੀ ਯਾਦ ਵਿੱਚ ਗੁਰਬਾਣੀ ਦਾ ਪਾਠ ਅਤੇ ਅਰਦਾਸ ਕੀਤੀ ਜਾਵੇਗੀ। 42 ਸਾਲਾਂ ਬਾਅਦ ਵੀ ਜਦੋਂ ਇਨਸਾਫ਼ ਨਹੀਂ ਮਿਲਿਆ, ਤਾਂ ਹੁਣ ਗੁਰਬਾਣੀ ਦੀ ਅਵਾਜ਼ ਰਾਹੀਂ ਜ਼ਮੀਰਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੱਤਰਕਾਰਾਂ…

Read More

ਲੁਧਿਆਣਾ : 30 ਜਨਵਰੀ 2026 ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪੰਜਾਬ ਵਿੱਚ ਗੰਨੇ ਦੀ ਢਸਲ ਹੇਠ ਰਕਬਾ,ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਧਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਖੰਡ ਮਿੱਲ ਵਾਰ 15 ਆਨਲਾਈਨ ਸੈਮੀਨਾਰ ਕਰਵਾਏ ਜਾ ਰਹੇ ।ਇਸ ਮੁਹਿੰਮ ਤਹਿਤ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਮਿੱਲ ਦੇ ਅਧਿਕਾਰ ਖੇਤਰ ਦੇ ਗੰਨਾ ਕਾਸਤਕਾਰਾਂ ਨਾਲ ਨਵੀਨਤਮ ਗੰਨਾ ਕਾਸ਼ਤਕਾਰੀ ਤਕਨੀਕਾਂ ਸਾਂਝਿਆਂ ਕਰਨ ਲਈ ਆਨ ਲਾਈਨ ਸੈਮੀਨਾਰ ਕਰਵਾਇਆ ਗਿਆਂ। ਜਿਸ ਵਿੱਚ ਵਿੱਚ ਡਾ.ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ,ਡਾ.ਗੁਲਜ਼ਾਰ ਸਿੰਘ ਸੰਘੇੜਾ ਪ੍ਰਿੰਸੀਪਲ ਸਾਇੰਸਦਾਨ , ਡਾਕਟਰ ਜਸਵਿੰਦਰ ਸਿੰਘ ਸਹਾਇਕ ਗੰਨਾ ਵਿਕਾਸ ਅਫ਼ਸਰ , ਗੁਰਦੀਪ ਸਿੰਘ ਜੀ ਗੰਨਾ ਇੰਸਪੈਕਟਰ ਅਗਾਂਹਵਧੂ…

Read More

ਲੁਧਿਆਣਾ, 30 ਜਨਵਰੀ:ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਉਨ੍ਹਾ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ) ਕੁਲਦੀਪ ਬਾਵਾ ਅਤੇ ਹੋਰ ਵੱਖ-ਵੱਖ ਅਧਿਕਾਰੀ ਵੀ ਮੌਜੂਦ ਸਨ।ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ…

Read More

ਚੰਡੀਗੜ੍ਹ, 29 ਜਨਵਰੀ 2026: ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਭਾਜਪਾ ਉਮੀਦਵਾਰ ਜਸਮਨਪ੍ਰੀਤ ਸਿੰਘ ਨੇ 18 ਵੋਟਾਂ ਜਿੱਤੀਆਂ। ਕਾਂਗਰਸ ਨੇ ਸਦਨ ਵਿੱਚੋਂ ਵਾਕਆਊਟ ਕੀਤਾ। ‘ਆਪ’ ਉਮੀਦਵਾਰ ਮੁਨਵਰ ਖਾਨ ਨੇ 11 ਵੋਟਾਂ ਜਿੱਤੀਆਂ। ਡਿਪਟੀ ਮੇਅਰ ਲਈ ਭਾਜਪਾ ਉਮੀਦਵਾਰ ਜਸਮਨਪ੍ਰੀਤ ਸਿੰਘ ਨੇ ਜਿੱਤ ਪ੍ਰਾਪਤ ਕੀਤੀ।

Read More

ਲੁਧਿਆਣਾ, ਜਨਵਰੀ 2026 – ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ-ਕੇਂਦ੍ਰਿਤ ਸਮਾਜਿਕ ਵਿਕਾਸ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਕਿ ਕਿਵੇਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਪ੍ਰੋਗਰਾਮਾਂ ਨੂੰ ਅਮਲ ਰੂਪ ਦਿੱਤਾ ਜਾਵੇ।ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ‘ਚ ਮੀਟਿੰਗ ਤੋਂ ਬਾਅਦ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ…

Read More

ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ…

Read More