Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 24 ਨਵੰਬਰ – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਵਿਖੇ 26 ਨਵੰਬਰ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਯੁਵਰਾਜ ਓਵਰਸੀਜ ਪ੍ਰਾ: ਲਿਮ: ਅਤੇ ਸੋਨਾਲਿਕਾ ਇੰਟਰਨੈਸ਼ਨਲ ਕੰਪਨੀਆਂ ਭਾਗ ਲੈ ਰਹੀਆਂ ਹਨ। ਡੀ.ਬੀ.ਈ.ਈ. ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਜੀਵਨਦੀਪ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ 26 ਨਵੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10:00…

Read More

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ: ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ ਸੀਸੀਟੀਵੀ ਕੈਮਰਿਆਂ ਦਾ ਇੱਕ ਮਜ਼ਬੂਤ ਨੈੱਟਵਰਕ ਲਗਾਤਾਰ ਨਿਗਰਾਨੀ ਨੂੰ ਯਕੀਨੀ ਬਣਾਏਗਾ। ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਮਜ਼ਬੂਤ, ਤਕਨਾਲੋਜੀ-ਅਧਾਰਤ ਸਕਿਉਰਿਟੀ ਬਲੂਪ੍ਰਿੰਟ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਗੁਲਨੀਤ ਖੁਰਾਨਾ ਨੇ ਕਿਹਾ ਕਿ ਸਾਰੇ ਸੁਰੱਖਿਆ ਕਾਰਜਾਂ ਲਈ ਇੱਕ ਅਤਿ-ਆਧੁਨਿਕ ਕਮਾਂਡ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ…

Read More

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ…

Read More

ਚੰਡੀਗੜ੍ਹ, 23 ਨਵੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪਾਵਨ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਜ਼ਰੀ ਭਰੀ। ਇਸ ਮੌਕੇ ਮੁੱਖ ਮੰਤਰੀ ਦੇ ਦੌਰੇ ਦੀਆਂ ਮੁੱਖ ਗੱਲਾਂ: ਗੁਰੂ ਘਰ ਹਾਜ਼ਰੀ: ਮੁੱਖ ਮੰਤਰੀ ਨੇ ਗੁਰੂ ਚਰਨਾਂ ਵਿੱਚ ਸੀਸ ਝੁਕਾਇਆ ਅਤੇ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਨੂੰ ਆਪਣੇ ਲਈ ਸੁਭਾਗਾ ਸਮਾਂ ਦੱਸਿਆ। ਪੰਜਾਬ ਲਈ ਅਰਦਾਸ: ਸੀਐਮ ਮਾਨ ਨੇ ਪਰਮਾਤਮਾ ਅੱਗੇ ਪੰਜਾਬ ਅਤੇ ਪੰਜਾਬੀਆਂ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਸਮਾਗਮਾਂ ਦੀ ਸਫਲਤਾ: ਉਨ੍ਹਾਂ ਨੇ ਅਰਦਾਸ ਕੀਤੀ ਕਿ ਸ਼ਹੀਦੀ ਦਿਹਾੜੇ ਨਾਲ ਸਬੰਧਤ ਚੱਲ ਰਹੇ…

Read More

ਅਨੰਦਪੁਰ ਸਾਹਿਬ, 23 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਦੀ ਜ਼ੋਰਦਾਰ ਨਿੰਦਾ ਕੀਤੀ। ਅਨੰਦਪੁਰ ਸਾਹਿਬ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦ੍ਰਿੜਤਾ ਨਾਲ ਕਿਹਾ ਕਿ ਸੂਬੇ ਦੇ 24 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਏ ਚੰਡੀਗੜ੍ਹ ਸ਼ਹਿਰ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਖਿਲਾਫ਼ ਦੋ-ਪੱਖੀ ਲੜਾਈ ਲੜੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਗੁਰਦਾਸਪੁਰ, 22 ਨਵੰਬਰ 2025 :  ਦੇਰ ਰਾਤ ਵਿਜੀਲੈਂਸ ਵਿਭਾਗ ਵੱਲੋਂ ਐਸਡੀਐਮ ਬਟਾਲਾ ਦੇ ਘਰ ਰੇਡ ਕੀਤੀ ਗਈ ਸੀ ਜਿਸ ਦੌਰਾਨ ਉਸ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ 14 ਲੱਖ ਰੁਪਏ ਦੇ ਕਰੀਬ ਕੈਸ਼ ਵੀ ਬਰਾਮਦ ਕੀਤਾ ਗਿਆ ਸੀ ਅੱਜ SDM ਬਟਾਲਾ ਵਿਕਰਮਜੀਤ ਸਿੰਘ ਜਿਸਦੇ ਕੋਲ ਨਗਰ ਨਿਗਮ ਬਟਾਲਾ ਦਾ ਵੀ ਚਾਰਜ ਹੈ ਨੂੰ ਵਿਜਲੈਂਸ ਵਿਭਾਗ ਵੱਲੋਂ ਅੱਜ ਮਾਨਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਇੰਦਰਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਜਦੋਂ ਰੇਡ ਕੀਤੀ ਗਈ ਤਾਂ ਉਸ ਸਮੇਂ 50 ਹਜ ਦਾ ਟਰੈਪ ਲੱਗਾ ਹੋਇਆ ਸੀ ਪਰ…

Read More

ਲੁਧਿਆਣਾ, 22 ਨਵੰਬਰ:ਇਲਾਕੇ ਦੀ ਦਿੱਖ ਨੂੰ ਬਿਹਤਰ ਬਣਾਉਣ ਅਤੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸ਼ਨੀਵਾਰ ਨੂੰ ਉੱਤਰੀ ਹਲਕੇ ਵਿੱਚ ਬੁੱਢੇ ਦਰਿਆ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਕੁੱਲ ਮਿਲਾ ਕੇ, ਬੁੱਢੇ ਦਰਿਆ ਦੇ ਨਾਲ-ਨਾਲ ਸੰਧੂ ਨਗਰ ਨੇੜੇ ਰੇਲਵੇ ਪੁਲ ਤੋਂ ਲੈ ਕੇ ਹੈਬੋਵਾਲ ਮੁੱਖ ਪੁਲੀ ਤੱਕ ਲਗਭਗ 100 ਐਲੂਮੀਨੀਅਮ ਡਾਈ ਕਾਸਟ ਫੈਂਸੀ ਪੋਲ ਲਗਾਏ ਗਏ ਹਨ। ਫੈਂਸੀ ਸਟਰੀਟ ਲਾਈਟਾਂ 78 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਲਗਾਈਆਂ ਗਈਆਂ ਹਨ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਲੁਧਿਆਣਾ ਉੱਤਰੀ ਹਲਕੇ ਵਿੱਚ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ ਵਿਕਸਤ…

Read More

ਜਲੰਧਰ, 22 ਨਵੰਬਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਨੂੰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹੇ ਵਿੱਚ ਪ੍ਰਵੇਸ਼ ਹੋਣ ਵਾਲਾ ਇਹ ਪਵਿੱਤਰ ਨਗਰ ਕੀਰਤਨ ਸ਼ਨੀਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਆਪਣਾ ਅਗਲਾ ਪੜਾਅ ਮੁੜ ਆਰੰਭ ਕਰਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਵੱਡੀ ਗਿਣਤੀ ਸੰਗਤਾਂ ਸਤਿਕਾਰ ਭੇਟ ਕਰਨ ਲਈ ਸੜਕਾਂ ’ਤੇ ਕਤਾਰਾਂ ਬੰਨ੍ਹ ਕੇ ਖੜ੍ਹੀਆਂ ਸਨ। ਜਿਵੇਂ ਹੀ ਨਗਰ ਕੀਰਤਨ ਅੱਗੇ ਵਧਿਆ,…

Read More

ਜਲੰਧਰ, 22 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਨੀਵਾਰ ਨੂੰ ਗਾਂਧੀ ਵਨੀਤਾ ਆਸ਼ਰਮ ਵਿੱਚ ਰਹਿਣ ਵਾਲੀ ਇਕ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ, ਜੋ ਸ਼ੁੱਕਰਵਾਰ ਰਾਤ ਬਾਥਰੂਮ ਵਿੱਚ ਡਿਗੀ ਹੋਈ ਹਾਲਤ ਵਿੱਚ ਮਿਲੀ ਸੀ। ਅਧਿਕਾਰੀਆਂ ਵੱਲੋਂ ਤੁਰੰਤ ਉਸਨੂੰ ਨੇੜਲੇ ਨਰਸਿੰਗ ਹੋਮ ਪਹੁੰਚਾਇਆ ਗਿਆ, ਜਿੱਥੋਂ ਉਸਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਡਾ. ਅਗਰਵਾਲ ਨੇ ਸਬੰਧਤ ਐਸ.ਡੀ.ਐਮ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋ ਹਫਤਿਆਂ ਦੇ ਅੰਦਰ ਵਿਸਥਾਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਅਧਿਕਾਰੀਆਂ ਵੱਲੋਂ ਲੜਕੀ ਦੇ ਮਾਤਾ-ਪਿਤਾ ਨੂੰ ਘਟਨਾ ਸਬੰਧੀ ਸੂਚਨਾ ਦੇ ਦਿੱਤੀ ਗਈ…

Read More

21 ਨਵੰਬਰ :ਕਪੂਰਥਲਾ ਤੋਂ ਕਰਤਾਰਪੁਰ ਕਰਤਾਰਪੁਰ ਤੋਂ ਵੇਰਕਾ ਮਿਲਕ ਪਲਾਂਟ ਵੇਰਕਾ ਮਿਲਕ ਪਲਾਂਟ ਤੋਂ ਨਵੀਂ ਸਬਜ਼ੀ ਮੰਡੀ ਨਵੀਂ ਸਬਜ਼ੀ ਮੰਡੀ ਤੋਂ ਵਰਕਸ਼ਾਪ ਚੌਕ ਵਰਕਸ਼ਾਪ ਚੌਕ ਤੋਂ ਕਪੂਰਥਲਾ ਚੌਕ ਕਪੂਰਥਲਾ ਚੌਕ ਤੋਂ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ। ਇੱਥੇ ਨਗਰ ਕੀਰਤਨ ਦਾ ਵਿਸ਼ਰਾਮ ਹੋਵੇਗਾ। 22 ਨਵੰਬਰ :ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਕਪੂਰਥਲਾ ਚੌਕ ਕਪੂਰਥਲਾ ਚੌਕ ਤੋਂ ਪਟੇਲ ਚੌਕ ਪਟੇਲ ਚੌਕ ਤੋਂ ਬਸਤੀ ਅੱਡਾ ਚੌਕ ਬਸਤੀ ਅੱਡਾ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਭਗਵਾਨ ਵਾਲਮੀਕਿ ਚੌਕ ਤੋਂ ਡਾ. ਬੀ.ਆਰ. ਅੰਬੇਡਕਰ ਚੌਕ ਡਾ. ਬੀ.ਆਰ. ਅੰਬੇਡਕਰ ਚੌਕ ਤੋਂ ਗੁਰੂ ਨਾਨਕ ਮਿਸ਼ਨ ਚੌਕ ਗੁਰੂ ਨਾਨਕ ਮਿਸ਼ਨ ਚੌਕ ਤੋਂ ਬੀ.ਐਮ.ਸੀ. ਚੌਕ (ਗੁਰੂ ਨਾਨਕ ਮਿਸ਼ਨ ਚੌਕ ਵਿਖੇ ਨਗਰ ਕੀਰਤਨ ਨੂੰ…

Read More