Author: onpoint channel

“I’m a Newswriter, “I write about the trending news events happening all over the world.

ਲੁਧਿਆਣਾ ਸੈਂਟਰਲ ਹਲਕੇ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਆਧੁਨਿਕ, ਮਜ਼ਬੂਤ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਜੀ ਵੱਲੋਂ ਅੱਜ ਕਈ ਬਿਜਲੀ ਪ੍ਰੋਜੈਕਟਾਂ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਹਲਕੇ ਦੇ ਵਿਕਾਸ ਯਤਨਾਂ ਵਿੱਚ ਇੱਕ ਹੋਰ ਮਜਬੂਤ ਪੜਾਅ ਹਨ, ਜੋ ਸਿੱਧੇ ਤੌਰ ‘ਤੇ ਹਜ਼ਾਰਾਂ ਨਿਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਧਾਰਨਗੇ ਅਤੇ ਇਲਾਕੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਨੂੰ ਗਤੀ ਦੇਣਗੇ।ਇਨ੍ਹਾਂ ਪ੍ਰੋਜੈਕਟਾਂ ਵਿੱਚ 13.37 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 75 ਅਤੇ 78 ਦੇ ਚਿਲਡਰਨ ਪਾਰਕ (ਸਿਵਲ ਹਸਪਤਾਲ ਦੀ ਬੈਕਸਾਈਡ) ਵਿੱਚ ਨਵੇਂ 11 ਕੇ.ਵੀ. ਫੀਡਰ ਦੀ ਸਥਾਪਨਾ, 4.50 ਕਰੋੜ ਰੁਪਏ ਦੀ ਲਾਗਤ ਨਾਲ…

Read More

ਖੰਨਾ, (ਲੁਧਿਆਣਾ), 8 ਅਕਤੂਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ), ਖੰਨਾ ਦੇ ਸਬ-ਸਟੇਸ਼ਨ ਵਿਖੇ ‘ਰੌਸ਼ਨ ਪੰਜਾਬ, ਹੁਣ ਪਾਵਰ ਕੱਟ ਤੋ ਮੁਕਤੀ’ ਪ੍ਰੋਗਰਾਮ ਤਹਿਤ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 39.40 ਕਰੋੜ ਦੇ ਕੰਮਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 39 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਮੰਡਲ ਦਫਤਰ ਖੰਨਾ (ਉਪ ਮੰਡਲ ਸਿਟੀ-1 ਖੰਨਾ, ਸਿਟੀ-2 ਖੰਨਾ, ਦਿਹਾਤੀ ਖੰਨਾ, ਚਾਵਾ, ਭੜੀ ਅਤੇ ਜਰਗ) ਵਿੱਚ ਐਲ.ਟੀ ਲਾਈਨਾਂ, ਐਚ.ਟੀ ਲਾਈਨਾਂ…

Read More

ਫਗਵਾੜਾ (ਕਪੂਰਥਲਾ), 8 ਅਕਤੂਬਰਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ…

Read More

ਜਲੰਧਰ, 8 ਅਕਤੂਬਰ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਇੰਡੀਅਨ ਆਰਮੀ (ਅਗਨੀਵੀਰ) ਭਰਤੀ ਰੈਲੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਰੈਲੀ 16 ਅਕਤੂਬਰ 2025 ਤੱਕ 9 ਦਿਨਾਂ ਲਈ ਚੱਲੇਗੀ। ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਅੱਜ ਪਹਿਲੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਲਗਭਗ 884 ਪ੍ਰਾਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ 541 ਉਮੀਦਵਾਰਾਂ ਨੇ 1600 ਮੀਟਰ ਦੀ ਦੌੜ 7 ਮਿੰਟ ਵਿੱਚ ਪੂਰੀ ਕੀਤੀ ਅਤੇ ਅਤੇ ਇਸ ਤੋਂ ਬਾਅਦ ਕੁਝ ਹੋਰ…

Read More

ਜਲੰਧਰ, 8 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਬਿਜਲੀ ਕੱਟਾਂ ਤੋਂ ਮੁਕਤੀ ਦਿਵਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ ‘ਰੌਸ਼ਨ ਪੰਜਾਬ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਫੋਕਲ ਪੁਆਇੰਟ-2 ਵਿਖੇ ਕਰੀਬ 4 ਕਰੋੜ ਰੁਪਏ ਦੀ ਲਾਗਤ ਵਾਲੇ 31.5 ਐਮ.ਵੀ.ਏ. ਪਾਵਰ ਟਰਾਂਸਫਾਰਮਰ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਨ੍ਹਾਂ ਬਿਜਲੀ ਕੱਟਾਂ ਤੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਨਵੇਂ ਟਰਾਂਸਫਾਰਮਰ, ਨਵੇਂ ਬਿਜਲੀ…

Read More

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕ ਰਾਜਵੀਰ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ  ਦਾਖਲ ਕਰਵਾਇਆ ਗਿਆ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਸਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦਿਨ ਤੋਂ ਲਗਾਤਾਰ ਵੈਂਟੀਲੇਟਰ ‘ਤੇ ਰੱਖਿਆ ਗਿਆ ਤੇ ਅੱਜ ਗਾਇਕ ਆਪਣੀ ਜ਼ਿੰਦਗੀ ਦੀ…

Read More

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8…

Read More

ਨਾਂਦੇੜ: ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਗੁਰਪੁਰਬ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਗੁਰਿਆਈ ਗੁਰਪੁਰਬ ਦੇ ਮੌਕੇ’ਤੇ ਧਰਮ ਪ੍ਰਚਾਰ ਕਮੇਟੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਧੋਬੜੀ ਸਾਹਿਬ, ਆਸਾਮ ਤੋਂ ਵਿਸ਼ੇਸ਼ ਯਾਤਰਾ ਸ਼ੁਰੂ ਹੋਈ। ਇਹ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ ਤੋਂ ਹੁੰਦੀ ਹੋਈ 5 ਅਕਤੂਬਰ ਨੂੰ ਸ਼ਾਮ 8 ਵਜੇ ਬਿਦਰ-ਦੇਗਲੂਰ ਰਾਹੀਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ, ਨਾਂਦੇੜ ਪੁੱਜੀ। ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਲਕੀ ਸਾਹਿਬ ਦੀ ਗੱੜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਇਤਿਹਾਸਕ ਪੁਰਾਤਨ ਸ਼ਸਤਰਾਂ ਦੀ ਪਾਲਕੀ ਸਾਹਿਬ ਵੀ…

Read More

ਸਮਾਣਾ : ਪਟਿਆਲਾ ਜ਼ਿਲ੍ਹੇ ਦੇ ਸਮਾਣਾ ਅਧੀਨ ਆਉਂਦੇ ਪਿੰਡ ਚੁਤਹਿਰਾ ਵਿੱਚ ਫੂਡ ਸੇਫਟੀ ਟੀਮ ਨੇ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਟੀਮ ਵੱਲੋਂ ਪਿੰਡ ਚੁਤਹਿਰਾ ਵਿਖੇ ਇੱਕ ਡੇਅਰੀ ਯੂਨਿਟ ’ਤੇ ਰੇਡ ਦੌਰਾਨ ਮਿਲਾਵਟ ਦੇ ਸ਼ੱਕ ਹੇਠ 225 ਕਿਲੋਗ੍ਰਾਮ ਪਨੀਰ ਜ਼ਬਤ ਕੀਤਾ ਗਿਆ। ਇਹ ਕਾਰਵਾਈ ਸਿਹਤ ਵਿਭਾਗ ਪੰਜਾਬ ਦੇ ਸਖਤ ਹੁਕਮਾਂ ’ਤੇ ਜ਼ਿਲ੍ਹਾ ਪਟਿਆਲਾ ਦੀ ਫੂਡ ਸੇਫਟੀ ਵਿੰਗ ਵੱਲੋਂ ਤਿਉਹਾਰੀ ਮੌਸਮ ਦੇ ਮੱਦੇਨਜ਼ਰ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ।ਜ਼ਿਲ੍ਹਾ ਹੈਲਥ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ ਭੋਜਨ ਸਮੱਗਰੀ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਨਿਰੀਖਣ…

Read More

ਚੰਡੀਗੜ੍ਹ: ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ।ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ…

Read More