Author: onpoint channel

“I’m a Newswriter, “I write about the trending news events happening all over the world.

ਕਰਨ ਦਾ ਦਿੱਤਾ ਭਰੋਸਾਫ਼ਿਰੋਜ਼ਪੁਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਜਪਾ ਆਗੂ ਰਾਣਾ ਸੋਢੀ ਵੱਲੋਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਫਿਰੋਜ਼ਪੁਰ ਵਿਖੇ ਬਣਨ ਵਾਲੇ ਪੀ. ਜੀ. ਆਈ. ਹਸਪਤਾਲ ਨੂੰ ਜਲਦ ਨਿਰਮਾਣ ਦਾ ਉਨ੍ਹਾਂ ਵਿਸ਼ਵਾਸ ਦਿਵਾਇਆ। ਇਸ ਸਮੇਂ ਸਭ ਤੋਂ ਗੰਭੀਰ ਮੁੱਦਾ ਪੰਜਾਬ ਦੇ ਲੋਕਾਂ ਜਾਨ ਮਾਲ ਦੀ ਰਾਖੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕੇ ਸਾਰੇ ਮਸਲੇ ਉਨ੍ਹਾਂ ਦੇ ਧਿਆਨ ’ਚ ਹਨ ਅਤੇ ਜਲਦੀ ਹੱਲ ਕੀਤੇ ਜਾਣਗੇ। ਰਾਣਾ ਸੋਢੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰੀ ਪੰਜਾਬ ਨੂੰ ਲੈ ਕਿ ਕਾਫ਼ੀ ਗੰਭੀਰ ਹਨ।…

Read More

ਮੋਹਾਲੀ : ਬੀਤੇ ਦਿਨੀਂ ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਵੱਲੋਂ ਅਮਰੀਕਨ ਫ਼ੌਜ ਵਿਚ ਫ਼ੌਜੀ ਜਵਾਨਾਂ ਦੇ ਦਾੜ੍ਹੀ ਰੱਖਣ ’ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਫੈਸਲੇ ਨੂੰ ਲਾਗੂ ਕਰਨ ਲਈ 90 ਦਿਨ ਦਾ ਸਮਾਂ ਦਿੱਤਾ ਗਿਆ ਹੈ। ਇਸ ਫ਼ੈਸਲੇ ਦਾ ਅਸਰ ਅਮਰੀਕਨ ਫ਼ੌਜ ਵਿਚ ਤਾਇਨਾਤ ਸਿੱਖ, ਮੁਸਲਮਾਨ ਅਤੇ ਯਹੂਦੀ ਫੌਜੀਆਂ ’ਤੇ ਹੋਣ ਵਾਲਾ ਹੈ ਕਿਉਂਕਿ ਉਨ੍ਹਾਂ ਨੂੰ ਧਰਮ ਜਾਂ ਕੈਰੀਅਰ ਵਿਚੋਂ ਕਿਸੇ ਇਕ ਦੀ ਚੋਣ ਕਰਨੀ ਪਵੇਗੀ। ਪਰ ਇਸ ਦਾ ਸਭ ਤੋਂ ਜ਼ਿਆਦਾ ਅਸਰ ਸਿੱਖ ਫ਼ੌਜੀਆਂ ’ਤੇ ਹੋਣ ਵਾਲਾ ਕਿਉਂਕਿ ਸਿੱਖ ਧਰਮ ਅਨੁਸਾਰ ਦਾੜ੍ਹੀ ਰੱਖਣਾ ਲਾਜ਼ਮੀ ਹੈ ਜਦਕਿ ਮੁਸਲਮਾਨਾਂ ਅਤੇ ਯਹੂਦੀਆਂ ਅੰਦਰ ਇਸ ਤਰ੍ਹਾਂ ਦੀ ਕੋਈ ਕੰਡੀਸ਼ਨ ਨਹੀਂ। ਇਸ…

Read More

ਜਲੰਧਰ, 7 ਅਕਤੂਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 150 ਗ੍ਰਾਮ ਗਾਂਜੇ ਸਮੇਤ ਦੋ ਬਦਨਾਮ ਨਸ਼ਾ ਤਸਕਰਾਂ ਅਤੇ 15 ਵਿਅਕਤੀਆਂ ਨੂੰ ਨਸ਼ਾ ਕਰਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸਪਲਾਇਰਾਂ ‘ਤੇ ਸ਼ਿਕੰਜਾ ਕੱਸਣ ਲਈ ਜਲੰਧਰ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਏ.ਡੀ.ਸੀ.ਪੀ.-1 ਆਕਰਸ਼ੀ ਜੈਨ, ਏ.ਸੀ.ਪੀ. ਸੈਂਟਰਲ ਅਮਨਦੀਪ ਸਿੰਘ ਅਤੇ ਹੋਰ ਸੀਨੀਅਰ ਅਫ਼ਸਰਾਂ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਪੁਲਿਸ ਟੀਮ ਬਣਾਈ ਗਈ, ਜਿਸ ਵੱਲੋਂ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ…

Read More

ਚੰਡੀਗੜ੍ਹ, 7 ਅਕਤੂਬਰ 2025 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਦੌਰੇ ‘ਤੇ ਪੰਜਾਬ ਪਹੁੰਚਣਗੇ। ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਜਲੰਧਰ ਅਤੇ ਬਠਿੰਡਾ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਦੌਰੇ ਦੇ ਪਹਿਲੇ ਦਿਨ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਿੱਥੇ ਉਹ ਪੰਜਾਬ ਵਿੱਚ 5,000 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼ੁਰੂ ਕੀਤੇ ਗਏ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।ਇਸ ਤੋਂ ਇਲਾਵਾ, ਕੇਜਰੀਵਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਮੁੱਖ ਮਹਿਮਾਨ ਵਜੋਂ ‘ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ’ ਵਿੱਚ…

Read More

ਚੰਡੀਗੜ੍ਹ, 7 ਅਕਤੂਬਰ 2025ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਇਲਾਜ ਅਧੀਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਔਖੀ ਘੜੀ ਵਿੱਚ ਪਰਿਵਾਰ ਦਾ ਸਾਥ ਦੇ ਰਹੇ ਰਾਜਵੀਰ ਦੇ ਦੋਸਤਾਂ ਨਾਲ ਵੀ ਹਮਦਰਦੀ ਪ੍ਰਗਟਾਈ। ਮੁਲਾਕਾਤ ਦੌਰਾਨ, ਸੁਖਬੀਰ ਸਿੰਘ ਬਾਦਲ ਨੇ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰਾਂ ਦੀ ਟੀਮ ਨਾਲ ਗੱਲਬਾਤ ਕਰਕੇ ਰਾਜਵੀਰ ਜਵੰਦਾ ਦੀ ਸਿਹਤ ਅਤੇ ਇਲਾਜ ਬਾਰੇ ਪੂਰੀ ਜਾਣਕਾਰੀ ਲਈ।ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਪੂਰੀ ਤਨਦੇਹੀ ਨਾਲ ਰਾਜਵੀਰ ਦਾ ਇਲਾਜ ਕਰ ਰਹੀ ਹੈ ਅਤੇ ਪਰਿਵਾਰ ਪੂਰੇ ਹੌਂਸਲੇ ਵਿੱਚ ਹੈ। ਅਕਾਲੀ ਦਲ…

Read More

ਚੰਡੀਗੜ੍ਹ, 7 ਅਕਤੂਬਰ 2025:ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ।ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ।ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ…

Read More

ਜਲੰਧਰ, 6 ਅਕਤੂਬਰ: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ।ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਪੰਜਾਬ ਸਰਕਾਰ ਵੱਲੋਂ ਹਾਰਦਿਕ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰਤਾ ਦੇ ਨਾਲ-ਨਾਲ ਨੈਤਿਕਤਾ ‘ਤੇ ਜ਼ੋਰ ਦਿੰਦੀਆਂ ਹਨ, ਜੋ ਅਜੋਕੇ ਸਮੇਂ ਵਿੱਚ ਵੀ…

Read More

ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ…

Read More

ਲੁਧਿਆਣਾ, 6 ਅਕਤੂਬਰ:ਪੰਜਾਬ ਟੈਕਸੇਸ਼ਨ ਬਾਰ ਐਸੋਸੀਏਸ਼ਨ ਵੱਲੋਂ ਹੋਟਲ ਪਾਰਕ ਪਲਾਜ਼ਾ, ਲੁਧਿਆਣਾ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸੈਮੀਨਾਰ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ, 2025 ਬਾਰੇ ਜਾਗਰੂਕਤਾ ਫੈਲਾਉਣ ਲਈ ਰਾਜ ਦੇ ਜੀ.ਐਸ.ਟੀ/ਵੈਟ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ।ਪੰਜਾਬ ਟੈਕਸੇਸ਼ਨ ਬਾਰ ਐਸੋਸੀਏਸ਼ਨ ਨੇ ਹਾਲ ਹੀ ਵਿੱਚ ਰਾਜ ਵਿੱਚ ਟੈਕਸ ਪਾਲਣਾ ਅਤੇ ਮਾਲੀਆ ਇਕੱਠਾ ਕਰਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮਹੱਤਵਪੂਰਨ ਸਰਕਾਰੀ ਪਹਿਲਕਦਮੀਆਂ ‘ਤੇ ਕੇਂਦ੍ਰਿਤ ਇੱਕ ਸੈਮੀਨਾਰ ਦੀ ਮੇਜ਼ਬਾਨੀ ਕੀਤੀ। ਇਸ ਸਮਾਗਮ ਨੂੰ ਸ਼੍ਰੀਮਤੀ ਸ਼ਾਇਨੀ ਸਿੰਘ ਸਹਾਇਕ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ-3 ਦੀ ਮੌਜੂਦਗੀ ਨਾਲ ਸ਼ੁਰੂ ਕੀਤਾ ਗਿਆ, ਜਿਨ੍ਹਾਂ ਨੂੰ ਮੁੱਖ ਮਹਿਮਾਨ ਬੁਲਾਰੇ ਵਜੋਂ ਸੱਦਾ ਦਿੱਤਾ ਗਿਆ ਸੀ। ਸੈਮੀਨਾਰ ਮੁੱਖ ਤੌਰ ‘ਤੇ ਪੰਜਾਬ ਵਨ ਟਾਈਮ…

Read More

ਲੁਧਿਆਣਾ, 6 ਅਕਤੂਬਰ:ਲੁਧਿਆਣਾ ਦੇ ਸਾਰਸ ਮੇਲਾ 2025 ਵਿੱਚ ਸਭ ਤੋਂ ਸੋਹਣੀ ਦਸਤਾਰ (ਪੱਗ) ਬੰਨ੍ਹਣ ਦਾ ਮੁਕਾਬਲਾ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ ਸਰਦਾਰੀਆਂ ਟਰੱਸਟ, ਪੰਜਾਬ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੇ ਓਪਨ ਏਅਰ ਥੀਏਟਰ ਵਿੱਚ ਹੋਇਆ। ਇਸ ਮੁਕਾਬਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਸਭ ਤੋਂ ਸੋਹਣੀ ਦਸਤਾਰ (ਪੱਗ) ਬੰਨ੍ਹਣ ਦੇ ਮੁਕਾਬਲੇ ਵਿੱਚ ਵੱਖ-ਵੱਖ ਉੱਮਰ ਦੇ ਨੌਜਵਾਨਾਂ ਨੇ ਭਾਗ ਲਿਆ। ਜਿਹਨਾਂ ਨੂੰ ਦੋ ਗਰੁੱਪਾਂ 14 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ (ਜੂਨੀਅਰ) ਅਤੇ 14 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ (ਸੀਨੀਅਰ) ਵਿੱਚ ਵੰਡਿਆ ਗਿਆ। ਸੋਹਣੀ ਦਸਤਾਰ (ਪੱਗ) ਬੰਨ੍ਹਣ ਦੇ ਜੱਜ ਦੀ ਭੂਮਿਕਾ ਗੁਰਪ੍ਰੀਤ ਸਿੰਘ ਸਿੱਧੂ, ਹੀਰਾ ਸਿੰਘ…

Read More