Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 5 ਅਕਤੂਬਰ:ਲੁਧਿਆਣਾ ਦੇ ਸਾਰਸ ਮੇਲਾ 2025 ਵਿੱਚ ਸ਼ਨੀਵਾਰ ਨੂੰ ਪਹਿਲੀ ਸਿਤਾਰਿਆਂ ਨਾਲ ਭਰੀ ਸ਼ਾਮ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮੇਅਰ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤਾਂ ਨਾਲ ਖੂਬ ਰੰਗ ਬੰਨ੍ਹਿਆ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਨ੍ਹਾਂ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ…

Read More

ਲੁਧਿਆਣਾ, 5 ਅਕਤੂਬਰ:ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਲੁਧਿਆਣਾ ਦੱਖਣੀ ਸ਼ਹਿਰ ਵਾਲੇ ਪਾਸੇ ਸਿੱਧਵਾਂ ਨਹਿਰ ‘ਤੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ।ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੋਂ ਇਲਾਵਾ ਕੁਝ ਹੋਰ ਵੀ ਨਾਮਵਰ ਸ਼ਖ਼ਸੀਅਤਾਂ ਮੌਜੂਦ ਸਨ।ਪੁਲ ਦਾ ਉਦਘਾਟਨ ਕਰਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ…

Read More

ਜਲੰਧਰ, 5 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ 120 ਫੁੱਟੀ ਰੋਡ, ਬਸਤੀ ਸ਼ੇਖ ਸਥਿਤ ਸਤਿਗੁਰੂ ਕਬੀਰ ਭਵਨ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿੱਚ ਨਵੀਂ ਚਾਰਦਿਵਾਰੀ ਅਤੇ ਬਾਥਰੂਮ ਦੇ ਨਿਰਮਾਣ ਕਾਰਜ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਸੁਸਾਇਟੀ ਦੀ ਮੰਗ ਪੂਰੀ ਹੋਈ ਹੈ ਉਥੇ ਇਨ੍ਹਾਂ ਸਹੂਲਤਾਂ ਦੇ ਉਪਲਬਧ ਹੋਣ ਨਾਲ ਕਮਿਊਨਿਟੀ ਹਾਲ ਵਿਖੇ ਆਪਣੇ ਖੁਸ਼ੀ-ਗਮੀ ਦੇ ਸਮਾਗਮ ਕਰਨ ਵਾਲੇ ਲੋਕਾਂ…

Read More

ਜਲੰਧਰ, 5 ਅਕਤੂਬਰ : ਪੰਜਾਬ ਦੇ ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਜਲੰਧਰ ਵਿਖੇ 5179ਵੀਂ ਮਹਾਰਾਜਾ ਅਗਰਸੇਨ ਜੀ ਪੰਜਾਬ ਪ੍ਰਾਂਤੀਆ ਜਯੰਤੀ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ’ਤੇ ਚੱਲਦੇ ਹੋਏ ਵੱਖ-ਵੱਖ ਭਲਾਈ ਕਾਰਜਾਂ ਅਤੇ ਸਕੀਮਾਂ ਰਾਹੀਂ ਸੂਬੇ ਦੇ ਹਰੇਕ ਨਾਗਰਿਕ ਨੂੰ ਸਸ਼ਕਤ ਅਤੇ ਆਤਮ ਨਿਰਭਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ…

Read More

ਜਲੰਧਰ, 5 ਅਕਤੂਬਰ : ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਰਾਖੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ ਸਮੇਤ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਸਮ ਵਿਭਾਗ ਵੱਲੋਂ 5,6 ਅਤੇ 7 ਅਕਤੂਬਰ ਨੂੰ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਫ਼ਸਲ ਅਤੇ ਖ਼ਰੀਦ ਕੀਤੇ ਝੋਨੇ ਨੂੰ ਗਿੱਲਾ ਹੋਣ ਤੋਂ ਬਚਾਉਣ ਲਈ ਮੰਡੀਆਂ ਵਿੱਚ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਨੂੰ…

Read More

ਚੰਡੀਗੜ੍ਹ, 4 October 2025 : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ 5 ਤੋਂ 7 ਅਕਤੂਬਰ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਅਤੇ ਪੋਂਗ ਡੈਮਾਂ ਦੇ ਫਲੱਡ ਗੇਟ (Flood Gate) ਖੋਲ੍ਹ ਦਿੱਤੇ ਹਨ। ਬੋਰਡ ਨੇ ਡੈਮਾਂ ਦੇ ਓਵਰਫਲੋਅ ਨੂੰ ਰੋਕਣ ਲਈ ਸ਼ਨੀਵਾਰ (4 ਅਕਤੂਬਰ) ਤੋਂ 40,000 ਕਿਊਸਿਕ ਵਾਧੂ ਪਾਣੀ ਦੀ ਨਿਯੰਤਰਿਤ ਰਿਹਾਈ ਦਾ ਐਲਾਨ ਬੀਤੀ ਸ਼ਾਮ ਕੀਤਾ ਸੀ। ਇਹ ਕਦਮ 4 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਕੈਚਮੈਂਟ ਖੇਤਰਾਂ ਵਿੱਚ ਬਾਰਿਸ਼ ਦੀ ਚੇਤਾਵਨੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਭਾਖੜਾ ਡੈਮ…

Read More

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਸਿੱਖਿਆ ਖੇਤਰ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵਿੱਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਕੇਵਲ ਨੌਜਵਾਨ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹਨ ਸਗੋਂ ਉਨ੍ਹਾਂ ਦੇ…

Read More

ਚੰਡੀਗੜ੍ਹ, 4 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,835 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.6 ਕਿਲੋ ਹੈਰੋਇਨ, 2078 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ…

Read More

ਚੰਡੀਗੜ੍ਹ, 4 ਅਕਤੂਬਰ 2025- ਕਾਂਗਰਸ ਪਾਰਟੀ ਦੇ ਵੱਲੋਂ ਤਰਨਤਾਰਨ ਜਿਮਨੀ ਚੋਣ ਦੇ ਲਈ ਕਰਨਵੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਕਰਨਬੀਰ ਸਿੰਘ ਬੁਰਜ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਤੋਂ ਇਲਾਵਾ ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ। ਹੇਠਾਂ ਪੜ੍ਹੋ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਦਾ ਵੇਰਵਾ ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਆਮ ਆਦਮੀ ਪਾਰਟੀ…

Read More

ਚੰਡੀਗੜ੍ਹ, 4 ਅਕਤੂਬਰ:ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਠੋਸ ਕਦਮ ਅਮਲ ਵਿੱਚ ਲਿਆਏ ਜਾ ਰਹੇ ਹਨ।ਡਾ. ਬਲਜੀਤ ਕੌਰ ਨੇ ਦੱਸਿਆ ਕਿ 2022 ਤੋਂ ਜੁਲਾਈ 2025 ਤੱਕ, ਪੰਜਾਬ ਭਰ ਵਿੱਚ ਕੁੱਲ 13,819 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 4,351 ਵਾਹਨਾਂ ਨੂੰ ਚਲਾਨ ਜਾਰੀ ਕੀਤੇ ਗਏ ਅਤੇ 87 ਵਾਹਨਾਂ ਨੂੰ ਜਬਤ…

Read More