Author: onpoint channel

“I’m a Newswriter, “I write about the trending news events happening all over the world.

ਜਲੰਧਰ, 4 ਅਕਤੂਬਰ : ਹਵਾ ਪ੍ਰਦੂਸ਼ਣ ਕਾਰਨ ਸਿਹਤ ਅਤੇ ਵਾਤਾਵਰਣ ਸਬੰਧੀ ਸਮੱਸਿਆਵਾਂ ਨਾਲ ਨਜਿੱਠਣ ਲਈ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਗ ਕੇਅਰ ਫਾਊਂਡੇਸ਼ਨ, ਡੀ.ਏ.ਵੀ. ਯੂਨੀਵਰਸਿਟੀ, ਜਲੰਧਰ, ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂ.ਐਨ.ਈ.ਪੀ.) ਦੇ ਸਹਿਯੋਗ ਨਾਲ ‘ਸਾਂਝੀ ਹਵਾ ਤੇ ਸਿਹਤ’- ਹਵਾ, ਸਿਹਤ ਅਤੇ ਟਿਕਾਊ ਭਵਿੱਖ ’ਤੇ ਸਮੂਹਿਕ ਸੰਵਾਦ’ ਸਿਰਲੇਖ ਹੇਠ ਉੱਚ-ਪੱਧਰੀ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਰਾਹੀਂ ਹਵਾ ਦੀ ਖ਼ਰਾਬ ਹੋ ਰਹੀ ਗੁਣਵੱਤਾ ਅਤੇ ਇਸਦੇ ਗੰਭੀਰ ਸਿਹਤ ਨਤੀਜਿਆਂ ਦੇ ਹੱਲ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਿਸਾਨਾਂ, ਨੌਜਵਾਨ ਆਗੂਆਂ, ਸਿੱਖਿਆ ਸ਼ਾਸਤਰੀਆਂ, ਜ਼ਿਲ੍ਹਾ ਅਧਿਕਾਰੀਆਂ, ਨੀਤੀ ਨਿਰਮਾਤਾਵਾਂ, ਡਾਕਟਰੀ ਮਾਹਰਾਂ, ਪ੍ਰਾਈਵੇਟ ਖੇਤਰ ਦੇ ਪ੍ਰਤੀਨਿਧੀਆਂ, ਮੀਡੀਆ ਸਮੇਤ ਵੱਖ-ਵੱਖ ਭਾਗੀਦਾਰਾਂ ਦੇ ਸਮੂਹ ਨੂੰ ਇਕ ਮੰਚ ’ਤੇ ਇਕੱਤਰ ਕੀਤਾ…

Read More

ਜਲੰਧਰ, 4 ਅਕਤੂਬਰ : ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸਰਵਿਸ ਪੋਰਟਲ (https://voters.eci.gov.in) ’ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ (Book a Call with BLO) ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਹੀਂ ਆਮ ਨਾਗਰਿਕ/ਵੋਟਰ, ਵੋਟਰ ਸੂਚੀ ਸਬੰਧੀ ਆਪਣੇ ਮਸਲਿਆਂ ਦਾ ਹੱਲ ਬੂਥ ਲੈਵਲ ਅਫ਼ਸਰ ਪਾਸੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਕੋਈ ਨਾਗਰਿਕ ਵੋਟਰ ਸਰਵਿਸ ਪੋਰਟਲ ਤੋਂ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ ਆਪਸ਼ਨ ਰਾਹੀਂ ਕਾਲ ਬੁੱਕ ਕਰੇਗਾ ਤਾਂ ਬੀ.ਐਲ.ਓ. ਅਤੇ ਪ੍ਰਾਰਥੀ ਦੋਵਾਂ ਨੂੰ ਇੱਕ ਟੈਕਸਟ ਮੈਸੇਜ ਰਿਸੀਵ ਹੋਵੇਗਾ, ਜਿਸ ਉਪਰੰਤ ਬੀ.ਐਲ.ਓ. ਪ੍ਰਾਰਥੀ ਨੂੰ ਫੋਨ ਕਰਕੇ ਉਸ…

Read More

ਜਲੰਧਰ, 4 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਜਿੱਥੇ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ, ਉੱਥੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ ਵੀ ਕੀਤਾ ਗਿਆ। ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵਲੋਂ ਵੋਟਰ ਸੂਚੀ ਨੂੰ ਬਿਹਤਰ ਬਣਾਉਣ ਲਈ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਦਾ ਪ੍ਰਧਾਨ ਜ਼ਿਲ੍ਹੇ…

Read More

ਲੁਧਿਆਣਾ, 4 ਅਕਤੂਬਰ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ”ਮਿਸ਼ਨ ਚੜਦੀਕਲਾ” ਤਹਿਤ 20.20 ਲੱਖ ਦੀ ਰਾਸ਼ੀ ਦਾ ਚੈਕ ਸੌਂਪਿਆ। ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਅਤੇ ਰਾਜ ਦੇ ਪ੍ਰਭਾਵਿਤ ਖੇਤਰਾਂ ਦੀ ਬਹਾਲੀ ਲਈ ਫੰਡ ਜੁਟਾਉਣ ਲਈ ਇੱਕ ਵਿਸ਼ਵਵਿਆਪੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ। ਮਾਨਵਤਾ ਦੀ ਭਲਾਈ ਲਈ ਵਿੱਢੀ ਗਈ ਇਸ ਮੁਹਿੰਮ ਵਿੱਚ ਜਿੱਥੇ ਵਿਧਾਇਕ ਬੱਗਾ ਨੇ ਨਿੱਜੀ ਤੌਰ ‘ਤੇ 5 ਲੱਖ ਰੁਪਏ ਦਾ ਯੋਗਦਾਨ ਪਾਇਆ ਉੱਥੇ…

Read More

69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਲੜਕੇ/ਲੜਕੀਆਂ 2025-26 ਦਾ ਸ਼ਾਨਦਾਰ ਆਗਾਜ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ)ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਮਨਜੀਤ ਕੌਰ ਜੀ ਯੋਗ ਅਗਵਾਈ ਵਿੱਚ ਹੋ ਰਹੀ ਹੈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਨਰੇਸ਼ ਸੈਣੀ ਜੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ ਜੀ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚੋਂ 23 ਜ਼ਿਲਿਆਂ ਦੇ ਅੰਡਰ -17 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਸ਼ਤਰੰਜ ਦੇ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਹਨ । ਇਸ ਟੂਰਨਾਮੈਂਟ ਦੇ ਕਨਵੀਨਰ ਸ੍ਰ ਮਨਦੀਪ ਸਿੰਘ ਡੀ ਪੀ ਈ ਜੀ ਨੇ…

Read More

ਮੋਹਾਲੀ, 3 ਅਕਤੂਬਰ 2025- ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹੋਏ ਹਨ। ਉਨ੍ਹਾਂ ਦੇ ਗੋਡੇ ਦੀ ਸਰਜਰੀ ਹੋਈ ਹੈ। ਤ੍ਰਿਪਤ ਰਜਿੰਦਰ ਬਾਜਵਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਐਮਐਲਏ ਹਨ। ਦੱਸ ਦਈਏ ਕਿ ਬੀਤੇ ਕੱਲ੍ਹ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਬਾਰੇ ਪ੍ਰਤਾਪ ਬਾਜਵਾ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ, ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਹਾਲ ਹੀ ਵਿੱਚ ਗੋਡੇ ਬਦਲਣ ਦੀ ਸਰਜਰੀ ਹੋਈ…

Read More

ਚੰਡੀਗੜ੍ਹ, 3 ਅਕਤੂਬਰ 2025- ਆਮ ਆਦਮੀ ਪਾਰਟੀ ਦੇ ਵੱਲੋਂ ਤਰਨਤਾਰਨ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਤਰਨਤਾਰਨ ਵਿਖੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਆਪ ਦੇ ਉਮੀਦਵਾਰ ਹੋਣਗੇ। ਦੱਸ ਦਈਏ ਕਿ ਡਾ. ਕਸ਼ਮੀਰ ਸਿੰਘ ਸੋਹਲ ਤੋਂ ਬਾਅਦ ਤਰਨਤਾਰਨ ਸੀਟ ਖ਼ਾਲੀ ਹੋਈ ਸੀ। ਦੱਸ ਦਈਏ ਕਿ ਇਸੇ ਸਾਲ ਜੁਲਾਈ ਵਿੱਚ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। ਹਰਮੀਤ ਸਿੰਘ ਸੰਧੂ ਨੇ 2002 ਵਿੱਚ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ, 2007 ਅਤੇ 2012 ਵਿੱਚ ਅਕਾਲੀ ਦਲ ਦੀ ਟਿਕਟ ‘ਤੇ ਵੀ ਜਿੱਤ…

Read More

ਅੰਮ੍ਰਿਤਸਰ, 3 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ ਤਿੰਨ…

Read More

ਚੰਡੀਗੜ੍ਹ, 3 ਅਕਤੂਬਰਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ ‘ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ…

Read More

ਬਠਿੰਡਾ,3 ਅਕਤੂਬਰ 2025:ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਐਤਕੀਂ ਪਾਣੀ ਦੇ ਰੂਪ ’ਚ ਆਏ ਰਾਵਣ ਨੇ ਤਿਉਹਾਰਾਂ ਦੇ ਰੰਗ ਫਿੱਕੇ ਪਾ ਦਿੱਤੇ ਹਨ । ਪਿੰਡਾਂ ਸ਼ਹਿਰਾਂ ਵਿਚਲੇ ਹਜ਼ਾਰਾਂ ਲੋਕਾਂ ਨੂੰ ਦੁਸ਼ਹਿਰੇ ਵਰਗਾ ਤਿਉਹਾਰ ਮਨਾਉਣ ਤੋਂ ਵਾਂਝੇ ਰਹਿਣਾ ਪਿਆ ਹੈ ਅਤੇ ਦਿਵਾਲੀ ਵੀ ਫਿੱਕੀ ਰਹਿੰਦੀ ਦਿਖਾਈ ਦੇ ਰਹੀ ਹੈ। ਹਾਲਾਂਕਿ ਜੱਥੇਬੰਦੀਆਂ ਅਤੇ ਸਮਾਜਸੇਵੀ ਇੰਨ੍ਹਾਂ ਪੀੜਤਾਂ ਦੀ ਜਿੰਦਗੀ ਲੀਹ ਤੇ ਲਿਆਉਣ ’ਚ ਜੁਟ ਗਏ ਹਨ ਜਿੰਨ੍ਹਾਂ ਨੇ ਪੀੜਤਾਂ ਦੀ ਜਿੰਦਗੀ ਦਾ ਸੂਰਜ ਚੜ੍ਹਨ ਤੱਕ ਸਹਾਇਤਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਜਿਸ ਤੋਂ ਹੜ੍ਹ ਪ੍ਰਭਾਵਿਤ ਲੋਕ ਹੌਂਸਲੇ ਵਿੱਚ ਹਨ। ਹੜ੍ਹਾਂ ਦੇ ਪਾਣੀ ਨੇ ਲੋਕਾਂ ਨੂੰ ਬੁਰੀ ਤਰਾਂ ਝੰਬ ਸੁੱਟਿਆ ਹੈ ਅਤੇ ਰੈਣ ਬਸੇਰੇ…

Read More