Author: onpoint channel

“I’m a Newswriter, “I write about the trending news events happening all over the world.

ਜਲੰਧਰ, 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਮਿਤੀ 06.10.2025 ਨੂੰ 2 ਵਜੇ ਦੁਪਹਿਰ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

Read More

ਜਲੰਧਰ, 03 ਅਕਤੂਬਰ 2025: ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਹਾਲ ਹੀ ਦੀ ਪੰਜਾਬ ਬਾੜ੍ਹ ਵਿੱਚ ਆਪਣੇ ਪਰਿਵਾਰਕ ਮੈਂਬਰ ਗੁਆ ਚੁੱਕੇ ਪਰਿਵਾਰਾਂ ਨੂੰ ਪੱਕੀਆਂ ਨੌਕਰੀਆਂ ਦੇ ਅਪਾਇੰਟਮੈਂਟ ਲੈਟਰ ਸੌਂਪੇ। ਇਸ ਕਦਮ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਸਥਿਰਤਾ ਅਤੇ ਲੰਬੇ ਸਮੇਂ ਲਈ ਰੋਜ਼ਗਾਰ ਦੀ ਇੱਜ਼ਤ ਮਿਲੇਗੀ। ਇਹ ਮੁਹਿੰਮ, ਜਿਸ ਦੀ ਘੋਸ਼ਣਾ ਡਾ. ਮਿੱਤਲ ਨੇ 5 ਸਤੰਬਰ ਨੂੰ ਕੀਤੀ ਸੀ, ਉਨ੍ਹਾਂ ਦੇ ਵਾਅਦੇ ਦਾ ਹਿੱਸਾ ਸੀ ਕਿ ਬਾੜ੍ਹ ਪੀੜਤ ਪਰਿਵਾਰਾਂ ਨੂੰ ਲਗਾਤਾਰ ਸਹਾਇਤਾ ਦਿੱਤੀ ਜਾਵੇਗੀ।*ਲਾਭਪਾਤਰੀਆਂ ਨਾਲ ਗੱਲ ਕਰਦਿਆਂ ਡਾ. ਮਿੱਤਲ ਨੇ ਕਿਹਾ –* “ਜਾਨਾਂ ਦੀ ਕਮੀ ਨੂੰ ਕੋਈ ਵੀ ਭਰਪਾਈ ਨਹੀਂ ਕਰ…

Read More

ਦੋਰਾਹਾ, ਲੁਧਿਆਣਾ, 3 ਅਕਤੂਬਰ:ਹੈਵਨਲੀ ਪੈਲੇਸ, ਏਸ਼ੀਆ ਦਾ ਸਭ ਤੋਂ ਵੱਡਾ ਸੀਨੀਅਰ ਸਿਟੀਜ਼ਨ ਹੋਮ ਨੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ। ਇਸ ਸਮਾਗਮ ਵਿੱਚ ਆਧਿਆਤਮਿਕ ਨੇਤਾ, ਸਮਾਜ ਸੁਧਾਰਕ, ਸੀਨੀਅਰ ਨਾਗਰਿਕ, ਅਨਾਥ ਅਤੇ ਲਾਚਾਰ ਲੋਕ ਹਾਜ਼ਰ ਹੋਏ। ਹੈਵਨਲੀ ਪੈਲੇਸ ਨੇ ਦਰਸਾਇਆ ਕਿ ਧਰਮ ਅਤੇ ਸਮਾਜਿਕ ਵੰਡਾਂ ਤੋਂ ਉੱਪਰ ਉਠ ਕੇ ਮਨੁੱਖਤਾ ਇੱਕ ਹੈ। 1996 ਤੋਂ ਡੀ.ਬੀ.ਸੀ ਟਰੱਸਟ ਗਰੀਬ ਤੇ ਲੋੜਵੰਦ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਡੀ.ਬੀ.ਸੀ ਟਰੱਸਟ ਦੇ ਚੇਅਰਮੈਨ ਅਨਿਲ ਕੇ. ਮੋਂਗਾ ਨੇ ਕੀਤਾ। ਰਾਜਪਾਲ ਨੇ ਮੋਂਗਾ ਦੇ 29 ਸਾਲਾਂ ਤੋਂ ਮਨੁੱਖਤਾ ਦੀ ਸੇਵਾ ਵਿੱਚ ਕੀਤੇ ਗਏ ਯਤਨਾਂ…

Read More

ਲੁਧਿਆਣਾ, 03 ਅਕਤੂਬਰ (000) – ਸਰਕਾਰੀ ਆਈ.ਟੀ.ਆਈ. ਲਾਡੋਵਾਲ ਐਟ ਹੁਸੈਨਪੁਰਾ ਵਿੱਚ ਅਕਾਦਮਿਕ ਸ਼ੈਸ਼ਨ 2025-26 ਲਈ ਵੱਖ-ਵੱਖ ਟਰੇਡ ਲਈ ਗੈਸਟ ਫੈਕਲਟੀ ਆਧਾਰ ‘ਤੇ ਬਿਲਕੁਲ ਆਰਜੀ ਤੌਰ ‘ਤੇ ਇੰਸਟ੍ਰਕਟਰਜ ਦੀ ਜਰੂਰਤ ਹੈ।ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਲਾਡੋਵਾਲ ਐਟ ਹੁਸੈਨਪੁਰਾ, ਜਿਲ੍ਹਾ ਲੁਧਿਆਣਾ ਵਿੱਚ ਟਰੇਡ ਰੈਫਰੀਜਰੇਸ਼ਨ ਐਂਡ ਏਅਰ ਕੰਡੀਸ਼ਨਰ-1 ਅਤੇ ਟਰੇਡ ਇਲੈਕਟ੍ਰੀਸ਼ਨ-1 ਲਈ ਗੈਸਟ ਫੈਕਲਟੀ ਆਧਾਰ ‘ਤੇ ਭਰਤੀ ਕੀਤੀ ਜਾਣੀ ਹੈ।ਉਨ੍ਹਾਂ ਦੱਸਿਆ ਕਿ ਇੰਸਟ੍ਰਕਟਰਜ ਦੀ ਪੋਸਟ ਲਈ ਫਿਕਸ ਮਾਨਭੇਟਾ 15000/- ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਵੱਲੋਂ ਯੋਗ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗਤਾ,…

Read More

69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਲੜਕੇ/ਲੜਕੀਆਂ 2025-26 ਦਾ ਸ਼ਾਨਦਾਰ ਆਗਾਜ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ। ਇਹ ਸਟੇਟ ਪੱਧਰੀ ਟੂਰਨਾਮੈਂਟ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ)ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਮਨਜੀਤ ਕੌਰ ਜੀ ਯੋਗ ਅਗਵਾਈ ਵਿੱਚ ਹੋ ਰਹੀ ਹੈ । ਇਸ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸ੍ਰੀਮਤੀ ਨਰੇਸ਼ ਸੈਣੀ ਜੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ ਜੀ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚੋਂ 23 ਜ਼ਿਲਿਆਂ ਦੇ ਅੰਡਰ -17 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਸ਼ਤਰੰਜ ਦੇ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣਗੇ । ਇਸ ਟੂਰਨਾਮੈਂਟ ਦੇ ਕਨਵੀਨਰ ਸ੍ਰ ਮਨਦੀਪ…

Read More

ਨਵੀਂ ਦਿੱਲੀ, 2 ਅਕਤੂਬਰ, 2025: ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ 100 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਸੰਗਠਨ ਦੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਨੂੰ ਇੱਕ ਸਵੈਮ ਸੇਵਕ ਦੱਸਦਿਆਂ ਕਿਹਾ ਕਿ ਸੰਘ ਦੇ ਵਰਕਰਾਂ ਨੇ ਹਮੇਸ਼ਾ ਸੁੱਖ-ਸੁਵਿਧਾਵਾਂ ਦਾ ਤਿਆਗ ਕਰਕੇ ਰਾਸ਼ਟਰ ਦੀ ਸੇਵਾ ਅਤੇ ਸੁਰੱਖਿਆ ਲਈ ਖੁਦ ਨੂੰ ਸਮਰਪਿਤ ਕੀਤਾ ਹੈ। ਅਮਿਤ ਸ਼ਾਹ: “ਸੰਘ ਨੇ ਰਾਸ਼ਟਰ ਨਿਰਮਾਣ ਲਈ ਸ਼ਖਸੀਅਤਾਂ ਘੜੀਆਂ” ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਵਿਸਤ੍ਰਿਤ ਪੋਸਟ ਵਿੱਚ…

Read More

ਚੰਡੀਗੜ੍ਹ, 2 ਅਕਤੂਬਰਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਨੇ…

Read More

ਮੋਹਾਲੀ, 2 ਅਕਤੂਬਰ 2025: ਫੋਰਟਿਸ ਹਸਪਤਾਲ, ਮੋਹਾਲੀ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਦਿੱਤੀ ਹੈ। ਹਸਪਤਾਲ ਅਨੁਸਾਰ ਗਾਇਕ ਅਜੇ ਵੀ ਜੀਵਨ ਸਹਾਇਤਾ (Life Support) ‘ਤੇ ਹਨ ਅਤੇ ਹਸਪਤਾਲ ਦੀਆਂ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੀ ਨਜ਼ਦੀਕੀ ਨਿਗਰਾਨੀ ਹੇਠ ਹਨ। ਹਾਲਤ ਨਾਜ਼ੁਕ: ਮੈਡੀਕਲ ਅਪਡੇਟ ਮੁਤਾਬਕ, ਰਾਜਵੀਰ ਜਵੰਦਾ ਦੀ ਨਿਊਰੋਲੋਜੀਕਲ ਸਥਿਤੀ (Neurological Condition) ਅਜੇ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦੀ ਹਾਲਤ ਵਿੱਚ ਕੋਈ ਮਹੱਤਵਪੂਰਨ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ।ਇਲਾਜ: ਡਾਕਟਰਾਂ ਨੇ ਉਨ੍ਹਾਂ ਦੇ ਦਿਲ ਦੀ ਧੜਕਣ ਬਣਾਈ ਰੱਖਣ ਲਈ ਦਵਾਈ ਦਿੱਤੀ ਹੈ।ਹਸਪਤਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਉਨ੍ਹਾਂ ਦਾ ਸਮੁੱਚਾ ਪੂਰਵ-ਅਨੁਮਾਨ (Prognosis) ਸੁਰੱਖਿਅਤ ਹੈ।

Read More

ਚੰਡੀਗੜ੍ਹ 2 ਅਕਤੂਬਰ 2025:ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਵੱਲੋਂ ਦੁਸਹਿਰੇ ਦੇ ਮੌਕੇ ਤੇ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਧਨੇਰ ਨੇ ਕਿਹਾ ਕਿ ਉਹ ਧਾਰਮਿਕ ਤਿਉਹਾਰਾਂ ਦਾ ਭੋਰਾ ਵੀ ਵਿਰੋਧ ਨਹੀਂ ਕਰਦੇ ਪਰ ਸਰਕਾਰ, ਅਦਾਲਤਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹਵਾ ਗੁਣਵੱਤਾ ਕਮਿਸ਼ਨ ਵਰਗੇ ਅਦਾਰਿਆਂ ਦੀ ਨਜ਼ਰ ਦੇ ਟੀਰ ਬਾਰੇ ਲੋਕਾਂ ਨੂੰ ਦੱਸਣਾ ਚਾਹੁੰਦੇ ਹਾਂ। ਸਰਕਾਰੀ ਅਦਾਰੇ ਅਤੇ ਉਹ ਵਾਤਾਵਰਨ ਪ੍ਰੇਮੀ, ਜਿਹੜੇ ਕਹਿੰਦੇ ਹਨ ਕਿ “ਕਿਸਾਨ ਮੂਰਖ਼ ਹਨ ਅਤੇ ਇਹ ਪਰਾਲੀ ਸਾੜ ਕੇ ਵਾਤਾਵਰਨ ਨੂੰ ਗੰਧਲਾ ਕਰ ਦਿੰਦੇ ਹਨ” ਉਨ੍ਹਾਂ ਨੂੰ ਅੱਜ ਦੁਸਹਿਰੇ ਦੇ ਮੌਕੇ ਤੇ ਵਾਤਾਵਰਨ ਵਿੱਚ ਫੈਲਿਆ ਲੱਖਾਂ ਟਨ ਜ਼ਹਿਰੀਲਾ ਧੂੰਆਂ ਨਜ਼ਰ ਨਹੀਂ ਆਵੇਗਾ। ਉਹਨਾਂ…

Read More

ਅੰਮ੍ਰਿਤਸਰ/ਰਮਦਾਸ, 2 ਅਕਤੂਬਰ()- ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਲੱਖੂਵਾਲ ਨੇੜੇ ਰਮਦਾਸ , ਕੋਟ ਗੁਰਬਖਸ਼ ਤੇ ਸੰਮੋਵਾਲ ਪਿੰਡਾਂ ‘ਚ 200 ਹੜ੍ਹ ਪੀੜਤਾਂ ਦੇ ਘਰਾਂ ‘ਚ ਮੁੜ ਵਸੇਬੇ ਦੇ ਮੱਦੇਨਜ਼ਰ ਫੋਲਡਿੰਗ ਮੰਜੇ ਤੇ ਕੰਬਲ ਵੰਡੇ ਗਏ ਅਤੇ ਦੱਸਿਆ ਕਿ ਵਿਸ਼ਵ ਪੰਜਾਬੀ ਕਨੇਡਾ ਦੇ ਚੇਅਰਮੈਨ ਡਾ: ਦਲਬੀਰ ਸਿੰਘ ਕਥੂਰੀਆ ਵਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ 15 ਲੱਖ ਰੁਪਏ ਰਾਸ਼ੀ ਰਾਖਵੀਂ ਰੱਖੀ ਗਈ ਹੈ, ਜਿਸ ਚੋਂ ਪਹਿਲੇ ਪੜਾਅ ‘ਚ ਲੋੜਵੰਦ ਹੜ੍ਹ ਪੀੜਤਾਂ ‘ਚ 1000 ਫੋਲਡਿੰਗ ਮੰਜੇ ਤੇ 1000 ਕੰਬਲ ਵੰਡੇ ਜਾਣਗੇ । ਜਦੋਂਕਿ ਅਗਲੇ ਪੜਾਅ ‘ਚ…

Read More