Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 2 ਅਕਤੂਬਰ 2025 -ਵੀਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਬਦਲ ਗਿਆ। ਅੱਜ ਸਵੇਰੇ ਜਲੰਧਰ ਵਿੱਚ ਭਾਰੀ ਮੀਂਹ ਪੈਣ ਕਾਰਨ ਰਾਵਣ ਅਤੇ ਕੁੰਭਕਰਨ ਦੇ ਪੁਤਲੇ ਡਿੱਗ ਪਏ, ਜਦੋਂ ਕਿ ਮੇਘਨਾਥ ਦੇ ਪੁਤਲੇ ਦੀ ਗਰਦਨ ਟੁੱਟ ਗਈ। ਰਾਵਣ ਦਹਿਨ ਜਲੰਧਰ ਦੇ ਬਸਤੀ ਸ਼ੇਖ ਦੁਸਹਿਰਾ ਮੈਦਾਨ ਵਿੱਚ ਹੋਣਾ ਸੀ, ਅਤੇ ਪੁਤਲਿਆਂ ਨੂੰ ਦੁਬਾਰਾ ਸਥਾਪਤ ਕਰਨ ਲਈ ਇੱਕ ਕਰੇਨ ਮੰਗਵਾਈ ਗਈ।

Read More

ਜਲੰਧਰ : ਹੜ੍ਹ ਪੀੜਤਾਂ ਦੀ ਮਦਦ ਲਈ ਪੀ.ਕੇ.ਐਫ. ਫਾਇਨਾਂਸ ਲਿਮੀਟਿਡ ਵੱਲੋਂ ਜੁਆਇੰਟ ਮੈਨੇਜਿੰਗ ਡਾਇਰੈਕਟਰ ਆਸ਼ਿਮ ਸੌਂਧੀ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਇਕ ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਭੇਟ ਕੀਤਾ। ਇਸ ਮੌਕੇ ਐਸ.ਐਸ. ਮਹਿਤਾ, ਕਵਿਤਾ ਗੁਪਤਾ ਅਤੇ ਮੰਜੂ ਵਰਮਾ ਵੀ ਮੌਜੂਦ ਸਨ।

Read More

ਜਲੰਧਰ, 2 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਾਂਝੇ ਉਪਰਾਲੇ ਤਹਿਤ ਕੇਅਰਗਿਵਰ-ਜੱਚਾ-ਬੱਚਾ (ਨਾਨ-ਕਲੀਨਿਕਲ) ਕੋਰਸ ਮੁਕੰਮਲ ਕਰਨ ਵਾਲੀਆਂ 30 ਸਿਖਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਲੋਹੀਆਂ ਦੇ ਪਿੰਡ ਗਿੱਦੜਪਿੰਡੀ ਦੀਆਂ ਸੈਲਫ਼ ਹੈਲਪ ਗਰੁੱਪ ਦੀਆਂ 30 ਮੈਂਬਰਾਂ ਨੂੰ ਇਹ ਸਿਖ਼ਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਖਿਆਰਥਣਾਂ ਨੂੰ ਟ੍ਰੇਨਿੰਗ ਪਾਰਟਨਰ ਰਾਹੀਂ ਸਿਖ਼ਲਾਈ ਮੁਹੱਈਆ ਕਰਵਾਉਣ ਉਪਰੰਤ ਸੀ.ਐਚ.ਸੀ. ਲੋਹੀਆਂ ਵਿਖੇ ਆਨ ਜਾਬ ਟ੍ਰੇਨਿੰਗ ਵੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਉਪਰਾਲਾ ਜ਼ਿਲ੍ਹੇ ਭਰ ਵਿੱਚ…

Read More

ਲੁਧਿਆਣਾ, 2 ਅਕਤੂਬਰ:ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨ.ਆਰ.ਆਈ ਮਾਮਲੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਟੈਕਸਟਾਈਲ ਅਤੇ ਬੁਣਾਈ ਉਦਯੋਗ ਦੇ ਵਿਕਾਸ ਲਈ ਸਿਫਾਰਸ਼ਾਂ ਦੇਣ ਲਈ ਰਾਜ ਸਰਕਾਰ ਦੁਆਰਾ ਗਠਿਤ ਟੈਕਸਟਾਈਲ ਅਤੇ ਬੁਣਾਈ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਵਰਧਮਾਨ ਟੈਕਸਟਾਈਲ ਲਿਮਟਿਡ ਦਾ ਦੌਰਾ ਕੀਤਾ।ਵਰਧਮਾਨ ਗਰੁੱਪ ਦੇ ਸੀ.ਐਮ.ਡੀ ਸ੍ਰੀ ਐਸ.ਪੀ. ਓਸਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਇਸ ਮੌਕੇ ‘ਤੇ ਮੌਜੂਦ ਕਮੇਟੀ ਦੇ ਹੋਰ ਮੈਂਬਰਾਂ ਸਮੇਤ ਟ੍ਰਾਈਡੈਂਟ ਗਰੁੱਪ ਤੋਂ ਅਭਿਸ਼ੇਕ ਗੁਪਤਾ, ਗੰਗਾ ਐਕਰੋਵੂਲਜ਼ ਅਮਿਤ ਥਾਪਰ, ਸ਼ਿੰਗੋਰਾ ਟੈਕਸਟਾਈਲਜ਼ ਅਮਿਤ ਜੈਨ, ਸ਼੍ਰੀ ਸੰਭਵ ਓਸਵਾਲ-ਨਾਹਰ ਸਪਿਨਿੰਗ ਮਿੱਲਜ਼, ਸ਼੍ਰੀਮਤੀ ਪ੍ਰਿਯੰਕਾ ਗੋਇਲ-ਮੈਂਬਰ, ਐਸੋਸੀਏਟਿਡ ਇੰਡਸਟਰੀਅਲ ਐਸੋਸੀਏਸ਼ਨ, ਅੰਮ੍ਰਿਤਸਰ ਅਤੇ ਹੋਰ ਸ਼ਾਮਲ ਸਨ।ਸ੍ਰੀ ਐਸ.ਪੀ. ਓਸਵਾਲ…

Read More

ਨਵੀਂ ਦਿੱਲੀ, 1 ਅਕਤੂਬਰ 2025- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ 2025-26 ਦੇ ਮਾਰਕੀਟਿੰਗ ਸੀਜ਼ਨ ਲਈ ਸਾਰੀਆਂ ਲਾਜ਼ਮੀ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਸਰਕਾਰ ਨੇ ਹਾੜੀ ਦੀਆਂ ਫਸਲਾਂ ਲਈ MSP ਵਿੱਚ ਵਾਧਾ ਕੀਤਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਮੁੱਲ ਮਿਲੇ। MSP ਵਿੱਚ ਸਭ ਤੋਂ ਵੱਡਾ ਵਾਧਾ ਰੇਪਸੀਡ ਅਤੇ ਸਰ੍ਹੋਂ ਅਤੇ ਦਾਲਾਂ ਲਈ 275 ਰੁਪਏ ਪ੍ਰਤੀ ਕੁਇੰਟਲ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਇਸ ਫੈਸਲੇ ਦਾ ਐਲਾਨ ਕੀਤਾ। ਛੋਲੇ, ਕਣਕ, ਕੇਸਰ ਅਤੇ ਜੌਂ…

Read More

ਚੰਡੀਗੜ੍ਹ, 1 ਅਕਤੂਬਰ 2025- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ,…

Read More

ਬਠਿੰਡਾ,1 ਅਕਤੂਬਰ 2025: ਕੇਂਦਰੀ ਜੇਲ੍ਹ ਬਠਿੰਡਾ ਚੋਂ ਲੰਘੇ ਸ਼ਨੀਵਾਰ ਨੂੰ ਹਵਾਲਾਤੀ ਤਿਲਕ ਰਾਜ ਦੇ ਰਹੱਸਮਈ ਢੰਗ ਨਾਲ ਫਰਾਰ ਹੋਣ ਦੇ ਮਾਮਲੇ ’ਚ ਜੇਲ੍ਹ ਵਿਭਾਗ ਪੰਜਾਬ ਨ ਮੁਢਲੇ ਤੌਰ ਤੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਸ਼ਿਵਰਾਜ ਦੀ ਬਰਨਾਲਾ ਜੇਲ੍ਹ ਦੀ ਬਦਲੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਬਰਨਾਲਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਹੇਮੰਤ ਸ਼ਰਮਾ ਨੂੰ ਬਠਿੰਡਾ ਜੇਲ੍ਹ ਦਾ ਸੁਪਰਡੈਂਟ ਤਾਇਨਾਤ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਜੇਲ੍ਹ ਵਿਭਾਗ ਨੇ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਪਰ ਸ਼ਿਵਰਾਜ ਸਿੰਘ ਦੀ ਬਦਲੀ ਨੂੰ ਤਿਲਕ ਰਾਜ ਦੀ ਫਰਾਰੀ ਨਾਲ ਜੋੜਕੇ ਦੇਖਿਆ ਜਾ ਰਿਹਾ ਹੈ। ਕੇਂਦਰੀ ਜੇਲ੍ਹ ਬਠਿੰਡਾ ਨੂੰ ਉੱਚ ਸੁਰੱਖਿਆ ਵਾਲੀ ਜੇਲ੍ਹ ਮੰਨਿਆ ਜਾਂਦਾ ਹੈ…

Read More

ਜਲੰਧਰ, 1 ਅਕਤੂਬਰ: ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਲੰਧਰ ਜਿੰਮਖਾਨਾ ਕਲੱਬ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 11 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਭੇਟ ਕੀਤਾ ਗਿਆ। ਡਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਅਰੁਣ ਸੇਖੜੀ, ਜੋ ਕਿ ਜਲੰਧਰ ਜਿੰਮਖਾਨਾ ਕਲੱਬ ਦੇ ਪ੍ਰਧਾਨ ਵੀ ਹਨ, ਦੀ ਰਹਿਨੁਮਾਈ ਹੇਠ ਕਲੱਬ ਦੇ ਸਕੱਤਰ ਸੰਦੀਪ ਬਹਿਲ ਵੱਲੋਂ ਇਹ ਚੈੱਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਡਾ. ਅਗਰਵਾਲ ਨੇ ਇਸ ਮੌਕੇ ਕਲੱਬ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਗਦਾਨ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਮਦਦਗਾਰ ਸਾਬਿਤ…

Read More

ਜਲੰਧਰ, 1 ਅਕਤੂਬਰ : ਮਨੁੱਖਤਾ ਦੀ ਸੇਵਾ ਵੱਲ ਕਦਮ ਵਧਾਉਂਦਿਆਂ ਬੂਟਾ ਮੰਡੀ ਵਿੱਚ ਬਾਰਿਸ਼ ਪ੍ਰਭਾਵਿਤ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਦਿੱਤਾ ਜਾ ਰਿਹਾ ਹੈ। ਇਕ ਐਨ.ਜੀ.ਓ ਵਲੋਂ ਅੱਜ ਘਰ ਦੇ ਮੁੜ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕਿ ਹਾਲ ਹੀ ਵਿੱਚ ਮਾਨਸੂਨ ਦੌਰਾਨ ਭਾਰੀ ਬਾਰਿਸ਼ ਕਰਕੇ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਜਸਵਿੰਦਰ ਸਿੰਘ ਸਾਹਨੀ ਅਤੇ ਚੇਅਰਮੈਨ ਵਰਿੰਦਰ ਮਲਿਕ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਘਰ ਦੀ ਉਸਾਰੀ ਦੇ ਕੰਮ ਦੀ ਨੀਂਹ ਰੱਖੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪਰਿਵਾਰ…

Read More

ਜਲੰਧਰ, 1 ਅਕਤੂਬਰ : ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ‘ਚੇਤਨਾ ਵਿੱਦਿਅਕ ਟੂਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਦੇ ਵਿਦਿਆਰਥੀਆਂ ਨੂੰ ਜਲੰਧਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦਾ ਦੌਰਾ ਕਰਵਾ ਕੇ ਸਰਕਾਰੀ ਸੇਵਾਵਾਂ ਤੇ ਪ੍ਰਸ਼ਾਸਕੀ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਵਿੱਦਿਅਕ ਟੂਰ ਉਪਰੰਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਟੂਰ ਦੌਰਾਨ ਹਾਸਲ ਕੀਤੀ ਜਾਣਕਾਰੀ ਅਤੇ ਤਜ਼ਰਬੇ ਬਾਰੇ ਪੁੱਛਿਆ। ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਭਾਗਾਂ ਦੇ ਕੰਮਕਾਜ ਅਤੇ ਸੇਵਾਵਾਂ ਬਾਰੇ ਹਾਸਲ ਕੀਤੀ ਜਾਣਕਾਰੀ…

Read More