Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 2 ਜਨਵਰੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਸ਼ਾਮ ਨਗਰ ਲੁਧਿਆਣਾ ਦੇ ਰਹਿਣ ਵਾਲੇ ਇੱਕ ਪ੍ਰਸਿੱਧ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਲਈ ਬਹੁਤ ਵੱਡਾ ਮਾਣ ਲਿਆਉਣ ਲਈ ਪ੍ਰਸ਼ੰਸਾ ਕੀਤੀ। ਕਈ ਵਾਰ ਰਾਸ਼ਟਰੀ ਸੋਨ ਤਗਮਾ ਜੇਤੂ, ਸ਼ੁਭਮ ਵਧਵਾ ਨੇ ਅੰਤਰਰਾਸ਼ਟਰੀ ਪੱਧਰ ‘ਤੇ ਕਈ ਤਗਮੇ ਪ੍ਰਾਪਤ ਕੀਤੇ ਹਨ, ਜਿਸ ਵਿੱਚ ਮਿਸਰ ਵਿੱਚ ਆਈ.ਟੀ.ਟੀ.ਐਫ ਵਿਸ਼ਵ ਪੈਰਾ ਚੈਲੇਂਜਰ (ਨਵੰਬਰ 2025) ਵਿੱਚ ਚਾਂਦੀ ਦਾ ਤਗਮਾ ਅਤੇ ਰਾਸ਼ਟਰੀ ਰੈਂਕਿੰਗ ਚੈਂਪੀਅਨਸ਼ਿਪ ਵਿੱਚ ਹਾਲ ਹੀ ਵਿੱਚ ਪ੍ਰਾਪਤ ਹੋਈਆਂ ਸਫਲਤਾਵਾਂ ਸ਼ਾਮਲ ਹਨ। ਆਪਣੇ ਦਫ਼ਤਰ ਵਿੱਚ ਸ਼ੁਭਮ ਵਧਵਾ ਨੂੰ ਵਧਾਈ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ…

Read More

ਜਲੰਧਰ, 2 ਜਨਵਰੀ : ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਅੱਜ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਬੀ.ਐਮ.ਸੀ.ਚੌਕ, ਗੁਰੂ ਨਾਨਕ ਮਿਸ਼ਨ ਚੌਕ ਅਤੇ ਮਾਡਲ ਟਾਊਨ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਇਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਰੈਸਕਿਊ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚੋਂ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ…

Read More

ਜਲੰਧਰ, 2 ਜਨਵਰੀ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜਲੰਧਰ ਪ੍ਰੀਮੀਅਰ ਲੀਗ ਤਹਿਤ ਕਰਵਾਏ ਜਾ ਰਹੇ ਮੈਚਾਂ ਦੀ ਲੜੀ ਵਜੋਂ ਅੱਜ ਸੀ.ਟੀ. ਸ਼ਾਹਪੁਰ ਕੈਂਪਸ ਵਿਖੇ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਤੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦਰਮਿਆਨ ਕ੍ਰਿਕਟ ਦੇ ਮੈਚ ਕਰਵਾਏ ਗਏ। ਇਸ ਮੌਕੇ ਸਹਾਇਕ ਕਮਿਸ਼ਨਰ(ਜਨਰਲ) ਰੋਹਿਤ ਜਿੰਦਲ ਅਤੇ ਮੁੱਖ ਮੰਤਰੀ ਫੀਲਡ ਅਫ਼ਸਰ ਨਵਦੀਪ ਸਿੰਘ ਵਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।…

Read More

ਜਲੰਧਰ, 2 ਜਨਵਰੀ : ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ 2 ਸਾਲ ਦੀ ਅਲਾਟਮੈਂਟ ਵਾਸਤੇ 35 ਬੂਥਾਂ ਦੀ ਨਿਲਾਮੀ/ਬੋਲੀ 21 ਜਨਵਰੀ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਕਚਹਿਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਿਹਰੀ ਕੰਪਾਊਂਡ ਰੂਲਜ਼-2003 ਮੁਤਾਬਿਕ ਕੀਤੀ ਜਾਣੀ ਹੈ। ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 20 ਜਨਵਰੀ 2026 ਸ਼ਾਮ 4 ਵਜੇ ਤੱਕ ਆਪਣੇ ਆਈ.ਡੀ.ਪਰੂਫ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122 ਤੇ 123) ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੂਥਾਂ ਦੀ ਡਿਟੇਲ…

Read More

ਜਲੰਧਰ, 2 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ’ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਾਟਾਰਾ ਕਰਕੇ ਜਿਥੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ, ਉਥੇ ਨਿਵਾਸੀਆਂ ਵੱਲੋਂ ਵੀ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਕਸ਼ਨ ਹੈਲਪਲਾਈਨ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅੱਜ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਦੇ ਯਤਨਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ…

Read More

ਇੱਕ ਪਾਸੇ ਜਿੱਥੇ ਲੋਕ ਦੇਰ ਰਾਤ ਤੋਂ ਨਵੇਂ ਸਾਲ 2026 ਤੇ ਜਸ਼ਨਾਂ ਚ ਮਸਰੂਫ ਹਨ ਉੱਥੇ ਹੀ ਦੂਜੇ ਪਾਸੇ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਦਾਰਾਪੁਰ ਚ ਚੋਰਾਂ ਵੱਲੋਂ ਇੱਕ ਘਰ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਗਿਆ ਜਦੋਂ ਵਿਜੇ ਮਸੀਹ ਪੁੱਤਰ ਪ੍ਰੇਮ ਮਸੀਹ ਦੇ ਪਰਿਵਾਰਕ ਮੈਂਬਰ ਪਿੰਡ ਦੇ ਗਿਰਜਾ ਘਰ ਵਿੱਚ ਚੱਲ ਰਹੇ ਇੱਕ ਧਾਰਮਿਕ ਸਮਾਗਮ ਚ ਹਾਜਰੀ ਭਰਨ ਘਰ ਨੂੰ ਤਾਲਾ ਲਾ ਕੇ ਗਏ ਹੋਏ ਸੀ ।ਜਿਸ ਦੌਰਾਨ ਚੋਰਾਂ ਵੱਲੋਂ ਘਰ ਦੀ ਛੱਤ ਤੋਂ ਪੌੜੀਆਂ ਰਾਹੀਂ ਘਰ ਚ ਦਖਲ ਹੋ ਕੇ ਅੰਦਰਲੇ ਦਰਵਾਜ਼ੇ ਅਤੇ ਗਰਿਲਾਂ ਵਗੈਰਾ ਤੋੜ ਕੇ ਘਰ ਦੀ ਅਲਮਾਰੀ ਚ ਪਈ ਦੋ ਲੱਖ ਦੀ ਨਗਦੀ ਸਮੇਤ…

Read More

ਬਠਿੰਡਾ, 1 ਜਨਵਰੀ 2026:ਤਿੰਨ ਖੇਤੀ ਕਾਨੂੰਨਾਂ ( ਜੋ ਹੁਣ ਰੱਦ ਹਨ) ਖਿਲਾਫ ਤਕਰੀਬਨ ਪੌਣੇ ਦੋ ਸਾਲ ਕੌਮੀ ਪੱਧਰ ਦੇ ਕਿਸਾਨ ਅੰਦੋਲਨ ਦਾ ਸਾਹਮਣਾ ਕਰ ਚੁੱਕੀ ਕੇਂਦਰ ਦੀ ਭਾਜਪਾ ਸਰਕਾਰ ਹੁਣ ਅਜਿਹੇ ਸੰਘਰਸ਼ਾਂ ਦੀ ਪੈੜ ਨੱਪਣ ਦਾ ਏਜੰਡਾ ਤਿਆਰ ਕਰਨ ਦੇ ਰਾਹ ਪਈ ਹੈ। ਕੇਂਦਰ ਸਰਕਾਰ ਦੀ ਹਦਾਇਤਾਂ ਤੇ ਕੇਂਦਰੀ ੲਜੰਸੀਆਂ ਨੇ ਅਜਿਹੇ ਅੰਦੋਲਨਾਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਹੈ ਜੋ ਪਿਛਲੇ ਸਮੇਂ ਦੌਰਾਨ ਮੁਲਕ ਵਿੱਚ ਹੋ ਚੁੱਕੇ ਹਨ। ਹਾਲਾਂਕਿ ਅਧਿਕਾਰੀ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਪਰ ਹਿੰਦੀ ਅਖਬਾਰ ਪਤ੍ਰਿਕਾ ’ਚ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਕੇਂਦਰ ਸਰਕਾਰ ਦੀ ਵੱਡੇ ਜਨਤਕ ਅੰਦੋਲਨਾਂ ਤੇ ਕੰਟਰੋਲ ਲਈ ਇੱਕ ਮਿਆਰੀ ਸੰਚਾਲਨ ਪ੍ਰਕਿਰਿਆ ਤਿਆਰ ਕਰਨ ਦੀ…

Read More

ਚੰਡੀਗੜ੍ਹ, 1 ਜਨਵਰੀ 2026- ਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ ‘ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ “ਡੀਮਡ ਅਸਤੀਫ਼ੇ” ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਦੁਆਰਾ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ ਇੱਕ ਕਲਰਕ ‘ਤੇ ਲਾਗੂ ਹੁੰਦੇ ਹਨ ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਤ ਦਫਤਰਾਂ ਵਿੱਚ ਦੁਬਾਰਾ ਹਾਜਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗੈਰਹਾਜ਼ਰ ਰਹੇ।ਇਸ…

Read More

ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ…

Read More

ਲੁਧਿਆਣਾ, 01 ਜਨਵਰੀ (000) – ਨਸ਼ਿਆਂ ਦੀ ਦਲਦਲ ਵਿੱਚ ਗ੍ਰਸਤ ਜਵਾਨੀ ਨੂੰ ਬਾਹਰ ਕੱਢਕੇ ਮੁੜ ਆਪਣੇ ਪੈਰਾਂ ਸਿਰ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਵੱਖ-ਵੱਖ ਓਟ ਕਲੀਨਿਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਏ ਗਏ।ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਵਿੱਚ ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਦੁਆਰਾ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ…

Read More