Author: onpoint channel

“I’m a Newswriter, “I write about the trending news events happening all over the world.

ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂ ਅਮਨ-ਕਾਨੂੰਨ ਦੀ ਸਥਿਤੀ ‘ਤੇ ਲਗਾਤਾਰ ਸਵਾਲ ਉਠਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿ ਜਿਹੜਾ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪੰਜਾਬ ਭਰ ਵਿੱਚ 22 ਜਨਵਰੀ ਤੋਂ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਕੱਲ੍ਹ ਤੋਂ ਅੱਠ ਥਾਵਾਂ ਤੇ ਪਾਇਲਟ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ…

Read More

ਚੰਡੀਗੜ੍ਹ, 12 ਜਨਵਰੀ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ ‘ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ…

Read More

ਚੰਡੀਗੜ੍ਹ/ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ। ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ…

Read More

ਲੁਧਿਆਣਾ 11 ਜਨਵਰੀ 2026  ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ IPS ਅਤੇ ਰੁਪਿੰਦਰ ਸਿੰਘ IPS ਐਡੀਸ਼ਨਲ ਕਮਿਸ਼ਨਰ ਪੁਲਿਸ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ 01 ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੰਵਲਪ੍ਰੀਤ ਸਿੰਘ ਚਾਹਲ PPS /ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ ਅਤੇ ਗੁਰਇਕਬਾਲ ਸਿੰਘ PPS/ ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਇਨ ਲੁਧਿਆਣਾ ਨੇ ਦੱਸਿਆ ਇੰਸਪੈਕਟਰ ਮਧੂ ਬਾਲਾ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਪੁਲਿਸ ਪਾਰਟੀ ਨੇੜੇ ਮਿੱਢਾ ਚੌਂਕ, ਜਵਾਹਰ ਨਗਰ ਕੈਂਪ ਲੁਧਿਆਣਾ ਵਿਖੇ ਰੇਡ ਕਰਕੇ ਦੋਸ਼ੀ ਸੁਸ਼ੀਲ ਕੁਮਾਰ ਪੁੱਤਰ ਸੋਮਨਾਥ ਵਾਸੀ…

Read More

ਬਠਿੰਡਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ…

Read More

ਦਿੜਬਾ ਮੰਡੀ, 11 ਜਨਵਰੀ ਸਤਪਾਲ ਖਡਿਆਲ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਪ੍ਰਣਾਏ ਖੇਤ ਪ੍ਮੋਟਰ ਡਾ ਮੱਘਰ ਸਿੰਘ ਸਿਹਾਲ ਅਤੇ ਇੰਗਲੈਂਡ ਵਸਦੇ ਨੌਜਵਾਨ ਖੇਤ ਪ੍ਮੋਟਰ ਸ੍ ਚਮਕੌਰ ਸਿੰਘ ਘੁਮਾਣ ਦੀ ਅਗਵਾਈ ਵਾਲੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਸਿਹਾਲ ਦੇ ਛੇਵੇਂ ਕਬੱਡੀ ਕੱਪ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਸਵ ਜਰਨੈਲ ਸਿੰਘ ਸਵ ਮਾਤਾ ਸੁਰਜੀਤ ਕੌਰ ਦੀ ਯਾਦ ਨੂੰ ਸਮਰਪਿਤ ਇਸ ਅੰਤਰਰਾਸ਼ਟਰੀ ਕਬੱਡੀ ਕੱਪ ਦੌਰਾਨ ਜਿੱਥੇ ਅੱਠ ਪਿੰਡ ਓਪਨ ਦੀਆਂ ਟੀਮਾਂ ਦੇ ਮੈਚ ਹੋਣਗੇ ਉੱਥੇ ਹੀ ਅੱਠ ਆਲ ਓਪਨ ਕਲੱਬਾਂ ਦੇ ਮੁਕਾਬਲੇ ਵੀ ਹੋਣਗੇ। ਇੱਕ ਮੈਚ ਕੁੜੀਆਂ ਦਾ ਵੀ ਖੇਡਿਆ ਜਾਵੇਗਾ।ਪ੍ਸਿੱਧ ਗਾਇਬ ਆਰ ਨੇਤ ਦਾ ਟਰੈਕਟਰ ਨਾਲ ਸਨਮਾਨ ਕੀਤਾ…

Read More

ਜਲੰਧਰ, 11 ਜਨਵਰੀ: ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ। ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ…

Read More

ਜਲੰਧਰ, 11 ਜਨਵਰੀ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਪਬਲਿਕ ਐਮਰਜੈਂਸੀ ਨੂੰ ਛੱਡ ਕੇ ਸਾਇਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਪੁਲਿਸ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਸੀਮਾ ’ਤੇ ਜਿਥੇ ਲਾਊਡ ਸਪੀਕਰ ਜਾਂ ਪਬਲਿਕ ਐਡਰੈੱਸ ਸਿਸਟਮ ਜਾਂ ਕੋਈ ਵੀ ਆਵਾਜ਼ ਪੈਦਾ ਕਰਨ ਵਾਲਾ ਸਰੋਤ ਵਰਤਿਆ ਜਾ ਰਿਹਾ ਹੈ, ਦੀ ਆਵਾਜ਼ ਖੇਤਰ ਲਈ ਨਿਸ਼ਚਿਤ ਆਵਾਜ਼ ਮੁਤਾਬਕ…

Read More

ਲੁਧਿਆਣਾ, 11 ਜਨਵਰੀ: ਡਿਪਟੀ ਕਮਿਸ਼ਨਰ, ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਸਾਰੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ (ਘੱਟ ਗਿਣਤੀ ਸੰਸਥਾਵਾਂ ਨੂੰ ਛੱਡ ਕੇ) ਲਈ ਆਰ.ਟੀ.ਈ ਐਕਟ ਦੀ ਧਾਰਾ 12(1)(ਸੀ) ਦੇ ਤਹਿਤ ਕਮਜ਼ੋਰ ਵਰਗਾਂ ਅਤੇ ਪਛੜੇ ਸਮੂਹਾਂ ਲਈ 25 ਪ੍ਰਤੀਸ਼ਤ ਸੀਟਾਂ ਦੇ ਰਾਖਵੇਂਕਰਨ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇੱਕ ਆਦੇਸ਼ ਜਾਰੀ ਕੀਤਾ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ ਦੇ ਮੀਮੋ ਨੰਬਰ ਈ-/2025/20266372 ਦੇ ਅਨੁਸਾਰ, ਸਾਰੇ ਯੋਗ ਸਕੂਲਾਂ ਨੂੰ 12 ਜਨਵਰੀ, 2026 ਤੱਕ https://rte.epunjabschool.gov.in ‘ਤੇ ਅਧਿਕਾਰਤ ਪੋਰਟਲ ‘ਤੇ ਰਜਿਸਟਰ ਕਰਨਾ ਹੋਵੇਗਾ। ਸਕੂਲਾਂ ਨੂੰ ਐਂਟਰੀ-ਲੈਵਲ ਸੀਟਾਂ, ਟਿਊਸ਼ਨ ਫੀਸਾਂ, ਅਤੇ ਮਾਨਤਾ (ਸੀ.ਓ.ਆਰ) ਨੰਬਰਾਂ ਸਮੇਤ ਵੇਰਵੇ ਸਹੀ ਢੰਗ ਨਾਲ ਪੇਸ਼ ਕਰਨੇ ਚਾਹੀਦੇ ਹਨ। ਸਕੂਲ ਸਿੱਖਿਆ ਵਿਭਾਗ ਦੇ ਆਰਡਰ…

Read More