Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 14 ਸਤੰਬਰ 2025 : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਮੈਂਬਰ ਐਨਆਈਐਸਡੀ ਅਤੇ ਵਿਸ਼ੇਸ਼ ਮੈਂਬਰ ਐਨਸੀਸੀਡੀਆਰ ਸੁਖਵਿੰਦਰ ਸਿੰਘ ਬਿੰਦਰਾ ਦਾ ਬਹੁਤ ਧੰਨਵਾਦ ਕੀਤਾ ਹੈ, ਉਹਨਾਂ ਕਿਹਾ ਕਿ ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਸਦਕਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਓਬੀਸੀ ਲੜਕਿਆਂ ਅਤੇ ਲੜਕੀਆਂ ਲਈ ਹੋਸਟਲਾਂ ਦੀ ਉਸਾਰੀ ਲਈ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੁਆਰਾ ₹70 ਕਰੋੜ ਦੀ ਪ੍ਰਵਾਨਗੀ ਵਿੱਚ ਸਹੂਲਤ ਪ੍ਰਦਾਨ ਕੀਤੀ। ਕੇਂਦਰ ਸਰਕਾਰ ਨੇ ਹੋਸਟਲਾਂ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 11.5 ਕਰੋੜ ਰੁਪਏ ਵੀ ਜਾਰੀ ਕੀਤੇ ਹਨ।ਡਾ. ਜਗਦੀਪ ਸਿੰਘ ਨੇ ਕਿਹਾ ਕਿ ਫੰਡਾਂ ਦੀ ਘਾਟ ਨਾਲ…

Read More

ਚੰਡੀਗੜ੍ਹ, 15 ਸਤੰਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ…

Read More

ਚੰਡੀਗੜ੍ਹ, 15 ਸਤੰਬਰ:ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ।ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ ‘ਵਨ ਹੈਲਥ’ ਪਹੁੰਚ ਨੂੰ ਅਪਨਾਉਣ ‘ਤੇ ਕੇਂਦਰਿਤ ਹੈ, ਜੋ ਮਨੁੱਖੀ…

Read More

ਬਠਿੰਡਾ, 15 ਸਤੰਬਰ 2025:ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਮੌਕੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ ਹੋ ਗਏ ਹਨ। ਬਠਿੰਡਾ ਅਦਾਲਤ ਵਿੱਚ ਹੁਣ ਇਸ ਕੇਸ ’ਚ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਿਸਾਨ ਮਹਿੰਦਰ ਕੌਰ ਦੇ ਐਡਵੋਕੇਟ ਰਘਵੀਰ ਸਿੰਘ ਬਹਿਣੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੰਗਣਾ ਰਣੌਤ ਨੂੰ ਸੰਮਨ ਜਾਰੀ ਕੀਤੇ ਗਏ ਸਨ । ਉਨ੍ਹਾਂ ਦੱਸਿਆ ਕਿ ਕਿਸੇ ਵੱਲੋਂ ਸੰਮਨ ਹਾਸਿਲ ਨਾ ਕਰਨ ਤੇ ਅੱਜ ਮਾਨਯੋਗ ਅਦਾਲਤ ਵੱਲੋਂ ਮੁੜ ਐਸਐਸਪੀ ਰਾਹੀਂ ਕੰਗਣਾ ਰਣੌਤ ਦੇ…

Read More

ਅਸ਼ੋਕ ਵਰਮਾਬਠਿੰਡਾ, 15 ਸਤੰਬਰ 2025: ਪੰਜਾਬ ਸਰਕਾਰ ਲਈ ਐਤਕੀਂ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਖ਼ਰੀਦ ਪ੍ਰੀਖਿਆ ਬਣੇਗੀ। ਪੰਜਾਬ ਵਿੱਚ ਚੋਣਾਂ ਦਾ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਝੋਨੇ ਦਾ ਇਹ ਆਖ਼ਰੀ ਖ਼ਰੀਦ ਸੀਜਨ ਹੈ । ਹਾਲਾਂਕਿ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਝੋਨੇ ਦੀ ਖ਼ਰੀਦ ਦਾ ਇੱਕ ਮੌਕਾ ਹੋਰ ਆਵੇਗਾ ਪਰ ਪੰਜਾਬ ’ਚ ਆਏ ਹੜ੍ਹਾਂ ਕਾਰਨ ਬਣੀ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਝੋਨੇ ਲਈ ਤੈਅ ਕੀਤੀ 17 ਫੀਸਦੀ ਨਮੀ ਦੀ ਮਾਤਰਾ ਦੇ ਮਾਪਦੰਡ ਕਾਰਨ ਕੋਈ ਵੀ ਵਿਘਨ ਕਿਸਾਨਾਂ ਦੀ ਨਾਰਾਜ਼ਗੀ ਦਾ ਕਾਰਨ ਬਣ ਸਕਦਾ ਹੈ। ਕੇਂਦਰ ਸਰਕਾਰ ਤਰਫ਼ੋਂ ਫ਼ਸਲ ਦੀ ਖ਼ਰੀਦ ਲਈ ਮਾਪਦੰਡ ਸਖਤ ਕਰ ਦਿੱਤੇ ਗਏ ਹਨ।…

Read More

ਚੰਡੀਗੜ੍ਹ, 14 ਸਤੰਬਰ:ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮਾਰੂ ਨਤੀਜਿਆਂ ਤੋਂ ਸਮੁੱਚੇ ਪਸ਼ੂਧਨ ਦੀ ਸੁਰੱਖਿਆ ਲਈ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਖੁਰ ਰੋਗ ਅਤੇ ਪਰਜੀਵੀ ਲਾਗਾਂ ਸਮੇਤ ਗੰਭੀਰ ਜੋਖਮਾਂ ਨੂੰ ਘਟਾਉਣ ਲਈ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਹੜ੍ਹਾਂ ਦੌਰਾਨ 713 ਪਿੰਡਾਂ ਵਿੱਚ 2.53 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ।ਇਸ ਵਿਆਪਕ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ…

Read More

ਬਠਿੰਡਾ, 14ਸਤੰਬਰ 2025 :ਬਠਿੰਡਾ ਜਿਲ੍ਹੇ ਦੇ ਪਿੰਡ ਜੀਦਾ ’ਚ 10 ਅਗਸਤ ਸ਼ਾਮ ਨੂੰ ਹੋਏ ਜਬਰਦਸਤ ਧਮਾਕੇ ਦਾ ਭੇਦ ਹਾਲੇ ਖੁੱਲਿ੍ਹਆ ਨਹੀਂ ਹੈ ਕਿ ਅੱਜ ਬਾਅਦ ਦੁਪਹਿਰ ਉਸੇ ਮਕਾਨ ’ਚ ਹੋਏ ਦੋ ਹੋਰ ਧਮਾਕਿਆਂ ਨੇ ਪਿੰਡ ਵਿੱਚ ਦਹਿਸ਼ਤ ਦਾ ਮਹੌਲ ਸਿਰਜ ਦਿੱਤਾ ਹੈ। ਹਾਲਾਂਕਿ ਅਧਿਕਾਰੀਆਂ ਨੇ ਤਾਜਾ ਧਮਾਕਿਆਂ ਦਾ ਕਾਰਨ ਧਮਾਕਾਖੇਜ ਸਮੱਗਰੀ ਨੂੰ ਨਕਾਰਾ ਕਰਨ ਦੌਰਾਨ ਰਸਾਇਣਾਂ ਦੀ ਆਪਸੀ ਰਗੜ ਦਾ ਸਿੱਟਾ ਦੱਸਿਆ ਹੈ ਪਰ ਲੋਕ ਇੱਕ ਵਾਰ ਫਿਰ ਤੋਂ ਕਿਸੇ ਅਣਹੋਣੀ ਵਾਪਰਨ ਦੇ ਖਦਸ਼ੇ ਕਾਰਨ ਡਰੇ ਹੋਏ ਹਨ। ਮਾਹਿਰਾਂ ਵੱਲੋਂ ਅਧੁਨਿਕ ਤਕਨੀਕਾਂ ਨਾਲ ਘਰ ਦੇ ਅੰਦਰ ਚਲਾਈ ਜਾ ਰਹੀ ਸਫਾਈ ਮੁਹਿੰਮ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਮੁਲਜਮ…

Read More

ਚੰਡੀਗੜ੍ਹ, 14 ਸਤੰਬਰ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਮੁਹਿੰਮ ਤੁਰੰਤ ਰਾਹਤ, ਜ਼ਰੂਰੀ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਸਾਰੇ ਕਾਰਜਾਂ ਦੇ ਪਾਰਦਰਸ਼ੀ ਅਮਲ ‘ਤੇ ਕੇਂਦਰਿਤ ਹੋਵੇਗੀ।ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ‘ਚ ਹੋਣ ਵਾਲੇ ਨੁਕਸਾਨ ਸਬੰਧੀ ਰਾਹਤ ਅਤੇ ਮੁੜ ਵਸੇਬਾ ਗਤੀਵਿਧੀਆਂ ਦੇ ਸਮਰਥਨ ਲਈ 100 ਕਰੋੜ…

Read More

ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ…

Read More

ਅੰਮ੍ਰਿਤਸਰ/ ਅਜਨਾਲਾ, 14 ਸਤੰਬਰ ਅੱਜ ਵਿਧਾਨ ਸਭਾ ਹਲਕਾ ਅਜਨਾਲਾ ‘ਚ ਰਾਵੀ ਦਰਿਆ ‘ਚ ਆਏ ਕੁਦਰਤੀ ਕਰੋਪੀ ਦੇ ਭਿਆਨਕ ਹੜਾਂ ਤੋਂ ਇਲਾਵਾ ਸੱਕੀ ਨਾਲੇ ਤੇ ਹੋਰ ਬਰਸਾਤੀ ਨਾਲਿਆਂ ਦੇ ਬਰਸਾਤਾਂ ‘ਚ ਓਫਾਨ ਤੇ ਸ਼ੂਕਦੇ ਪਾਣੀਆਂ ਦੀ ਮਾਰ ਝੱਲਣ ਵਾਲੇ ਪ੍ਰਭਾਵਿਤ ਪਿੰਡਾਂ ਚਮਿਆਰੀ, ਹਰੜ ਖੁਰਦ, ਅੰਬ ਕੋਟਲੀ, ਜਗਦੇਵ ਖੁਰਦ, ਕੋਟ ਗੁਰਬਖਸ਼, ਪੱਛੀਆ, ਮਾਛੀਵਾਹਲਾ ਤੇ ਕੋਟਲੀ ਸ਼ਾਹ ਹਬੀਬ ਆਦਿ ਪਿੰਡਾਂ, ਗ੍ਰਾਮ ਸਭਾਵਾਂ ਦੇ ਬੁਲਾਏ ਗਏ ਇਜਲਾਸਾਂ ਨੂੰ ਸੰਬੋਧਨ ਕੀਤਾ । ਇਜਲਾਸਾਂ ‘ਚ ਚ ਨੁਕਸਾਨੀਆਂ ਫਸਲਾਂ , ਘਰਾਂ, ਪਸ਼ੂਆਂ , ਸਕੂਲਾਂ, ਧਰਮਸ਼ਾਲਾਵਾਂ, ਪੰਚਾਇਤ ਘਰਾਂ ਤੇ ਹੋਰ ਸਰਕਾਰੀ ਬੁਨਿਆਦੀ ਇਮਾਰਤਾਂ ਨੂੰ ਪੁੱਜੇ ਨੁਕਸਾਨ ਦੀਆਂ ਸਰਕਾਰੀ ਤੌਰ ਤੇ ਤਾਇਨਾਤ ਸਰਵੇਖਣ ਤੇ ਗਿਰਦਾਵਰੀ ਟੀਮਾਂ ਨੂੰ ਇਮਾਨਦਾਰੀ ਤੇ…

Read More