- ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ
- ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ
- 43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
- ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ
- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
- ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
- ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
- ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
Author: onpoint channel
“I’m a Newswriter, “I write about the trending news events happening all over the world.
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਸੀ.ਐਚ.ਸੀ ਲਈ ਇੱਕ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਲੁਧਿਆਣਾ, 1 ਜਨਵਰੀ:ਨਵੇਂ ਸਾਲ ਦੇ ਸ਼ੁਭ ਮੌਕੇ ‘ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਕੋਟਕ ਮਹਿੰਦਰਾ ਬੈਂਕ ਵੱਲੋਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਸਾਹਨੇਵਾਲ ਨੂੰ ਦਾਨ ਕੀਤੀ ਗਈ ਇੱਕ ਅਤਿ-ਆਧੁਨਿਕ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਫੰਡਾਂ ਰਾਹੀਂ ਪ੍ਰਦਾਨ ਕੀਤੀ ਗਈ ਇਹ ਗੱਡੀ ਸਾਹਨੇਵਾਲ ਅਤੇ ਆਸ ਪਾਸ ਦੇ ਖੇਤਰਾਂ ਦੇ ਵਸਨੀਕਾਂ ਲਈ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਵਿੱਚ ਮਹੱਤਵਪੂਰਨ ਸਹਿਯੋਗ ਕਰੇਗੀ।ਹਰਦੀਪ ਸਿੰਘ ਮੁੰਡੀਆਂ ਨੇ ਇਸ ਉਦਾਰ ਯੋਗਦਾਨ ਲਈ ਕੋਟਕ ਮਹਿੰਦਰਾ ਬੈਂਕ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਇਹ ਐਂਬੂਲੈਂਸ ਲੋਕਾਂ ਦੀ ਸੇਵਾ ਵੱਡੇ ਪੱਧਰ ‘ਤੇ ਕਰੇਗੀ, ਐਮਰਜੈਂਸੀ ਦੌਰਾਨ ਸਮੇਂ ਸਿਰ ਅਤੇ ਮਹੱਤਵਪੂਰਨ ਡਾਕਟਰੀ ਸਹਾਇਤਾ…
ਲੁਧਿਆਣਾ, 1 ਜਨਵਰੀ:ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਅਤੇ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਪਣੇ ਨਿਰੰਤਰ ਅਤੇ ਤਾਲਮੇਲ ਵਾਲੇ ਯਤਨ ਜਾਰੀ ਰੱਖੇ। ਇਹ ਪਹਿਲਕਦਮੀਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਦੀ ਸਿੱਧੀ ਨਿਗਰਾਨੀ ਹੇਠ ਕੰਮ ਕਰਦੀਆਂ ਹਨ।ਨੇੜਲਾ ਅੰਤਰ-ਵਿਭਾਗੀ ਸਹਿਯੋਗ ਪ੍ਰੋਜੈਕਟ ਦਾ ਇੱਕ ਅਧਾਰ ਬਣਿਆ ਹੋਇਆ ਹੈ, ਜਿਸ ਵਿੱਚ ਨਗਰ ਨਿਗਮ ਲੁਧਿਆਣਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਰੇਨੇਜ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਸ਼ਾਮਲ ਹਨ। ਜੋ ਇਕੱਠੇ ਮਿਲ ਕੇ, ਉਹ ਬੁੱਢਾ ਦਰਿਆ ਅਤੇ ਇਸਦੇ ਜੁੜੇ ਡਰੇਨੇਜ ਪ੍ਰਣਾਲੀਆਂ ਦੀ ਨਿਯਮਤ ਸਫਾਈ, ਰੱਖ-ਰਖਾਅ ਅਤੇ ਚੌਕਸੀ ਨਿਗਰਾਨੀ ਨੂੰ ਯਕੀਨੀ ਬਣਾ ਰਹੇ ਹਨ।ਚੱਲ ਰਹੇ…
ਲੁਧਿਆਣਾ, 01 ਜਨਵਰੀ:ਧਾਰਮਿਕ ਤੇ ਸਮਾਜ ਸੇਵੀ ਸ਼ਖਸ਼ੀਅਤ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲੇ (ਮੌਜੂਦਾ ਗੱਦੀ ਨਸ਼ੀਨ) ਦੀ ਸਰਪ੍ਰਸਤੀ ਹੇਠ ਰਕਬਾ ਧਾਮ, ਮੁੱਲਾਂਪੁਰ (ਲੁਧਿਆਣਾ) ਵਿਖੇ ਨਵੇਂ ਸਾਲ 2026 ‘ਤੇ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਸ਼ਵ ਸੁਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਆਈ ਸੰਗਤ ਨੂੰ ਅਧਿਆਤਮਿਕ ਪ੍ਰਵਚਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਾ…
ਜਲੰਧਰ, 1 ਜਨਵਰੀ : ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਖੁੱਲ੍ਹੇ ਛੱਡ ਦਿੰਦੇ ਹਨ, ਜਿਸ ਨਾਲ ਸੜਕਾਂ ’ਤੇ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ…
ਜਲੰਧਰ, 1 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਨਵੇਂ ਸਾਲ ਮੌਕੇ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੂਬੇ ਦੇ ਹਰ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ 20 ਫਰਵਰੀ 2027 ਨੂੰ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ਵਿੱਚ ਸੰਸਾਰ ਪੱਧਰ ’ਤੇ ਬਨਾਰਸ ਦੀ ਧਰਤੀ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ 650 ਸਾਲਾ…
ਜਗਰਾਓਂ, 31 ਦਸੰਬਰ 2025- ਜਗਰਾਓਂ ਦੇ ਟਰੱਕ ਯੂਨੀਅਨ ਕੋਲ ਤੜਕਸਾਰ ਕਰੀਬ ਤਿੰਨ ਵਜੇ ਇੱਕ ਵੱਟਿਆਂ ਨਾਲ ਭਰਿਆ ਟਰੱਕ ਅਚਾਨਕ ਬੇਕਾਬੂ ਹੋ ਕੇ ਇੱਕ ਝੁੱਗੀ ‘ਤੇ ਪਲਟ ਕੇ ਡਿੱਗ ਪਿਆ, ਜਿਸ ਨਾਲ ਉਸ ਝੁੱਗੀ ਵਿੱਚ ਰਹਿੰਦੇ ਪਰਿਵਾਰ ਦੇ 6 ਮੈਂਬਰਾਂ ਵਿੱਚੋਂ ਮਾਸੂਮ ਭੈਣ-ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਕਰੀਬ ਤਿੰਨ ਵਜੇ ਸਿੱਧਵਾਂ ਬੇਟ ਸਾਈਡ ਤੋਂ ਪੱਥਰਾਂ ਨਾਲ ਭਰਿਆ ਟਰੱਕ ਇੱਕ ਝੌਂਪੜੀ ‘ਤੇ ਜਾ ਪਲਟਿਆ। ਉਸ ਝੌਂਪੜੀ ਵਿੱਚ ਖਿਡੌਣੇ ਵੇਚਣ ਵਾਲੇ ਮਜ਼ਦੂਰ ਝੌਂਪੜੀ ਪਾ ਕੇ ਬੱਚਿਆਂ ਸਮੇਤ ਰਹਿ ਰਹੇ ਸਨ। ਟਰੱਕ ਦੇ ਪਲਟਣ ਨਾਲ ਲਪੇਟ ਵਿੱਚ ਆਏ ਦੋ ਮਾਸੂਮ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਜ਼ਖ਼ਮੀ ਹੋ…
ਨਵੀਂ ਦਿੱਲੀ 31 ਦਸੰਬਰ, 2025: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਨਵੇਂ ਸਾਲ ਤੋਂ ਪਹਿਲਾਂ 31 ਦਸੰਬਰ ਦੀ ਸ਼ਾਮ ਓਲਡ ਰਾਜਿੰਦਰ ਨਗਰ ਵਿੱਚ ਗਿੱਗ ਵਰਕਰਾਂ (ਡਿਲੀਵਰੀ ਪਾਰਟਨਰਜ਼) ਨਾਲ ਬਿਤਾਈ। ਇਹ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਸਨ। ਰਾਘਵ ਚੱਢਾ ਨੇ ਟਵੀਟ ਕਰਕੇ ਵਰਕਰਾਂ ਨਾਲ ਆਪਣੀ ਇਕਜੁੱਟਤਾ ਪ੍ਰਗਟਾਈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ।ਚੱਢਾ ਨੇ ਕਿਹਾ ਕਿ ਵਰਕਰਾਂ ਵੱਲੋਂ ਵਾਜਬ ਤਨਖ਼ਾਹ, ਕੰਮ ਦੇ ਮਨੁੱਖੀ ਹਾਲਾਤ, ਕੰਮ ਵਾਲੀ ਥਾਂ ‘ਤੇ ਸਨਮਾਨ ਅਤੇ ਸਮਾਜਿਕ ਸੁਰੱਖਿਆ ਦੀਆਂ ਕੀਤੀਆਂ ਜਾ ਰਹੀਆਂ ਮੰਗਾਂ ਪੂਰੀ ਤਰ੍ਹਾਂ ਨਿਆਂਪੂਰਨ ਹਨ। “ਮੈਂ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਇਹ ਪ੍ਰਦਰਸ਼ਨ ਕਿਸੇ…
ਚੰਡੀਗੜ੍ਹ, 31 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ…
ਜਲੰਧਰ, 31 ਦਸੰਬਰ :ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ ਅਤੇ ਅਮਨ ਕਾਨੂੰਨ, ਸ਼ਾਂਤੀ ਤੇ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲਿਆਂ ਨਾਲ ਸ਼ਖਤੀ ਨਾਲ ਨਿਪਟਿਆ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਬੱਬਰ ਜਵੈਲਰਜ਼ ਦੀ ਦੁਕਾਨ ਦਾ ਦੌਰਾ ਕੀਤਾ ਗਿਆ, ਜਿਥੇ ਕੁਝ ਦਿਨ ਪਹਿਲਾਂ ਨਕਾਬਪੋਸ਼ ਅਨਸਰਾਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਦੁਕਾਨ ਦੇ ਮਾਲਕ ਅਤੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੇ ਜਲਦ ਤੋਂ ਜਲਦ ਨਿਆਂ…
ਜਲੰਧਰ, 31 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਮਾਰਚ ਪਾਸਟ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਵਾਰਸਾਂ, ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ…

