Author: onpoint channel

“I’m a Newswriter, “I write about the trending news events happening all over the world.

13 ਸਤੰਬਰ 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਇੱਕ ਨਵੀਂ ਰਣਨੀਤੀ ਪੇਸ਼ ਕੀਤੀ ਹੈ। ਉਨ੍ਹਾਂ ਨੇ ਨਾਟੋ ਦੇਸ਼ਾਂ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਰੂਸ ਨੂੰ ਕਮਜ਼ੋਰ ਕਰਨ ਲਈ ਚੀਨ ‘ਤੇ 50 ਤੋਂ 100 ਪ੍ਰਤੀਸ਼ਤ ਟੈਰਿਫ ਲਗਾਏ ਜਾਣ। ਟਰੰਪ ਦਾ ਮੰਨਣਾ ਹੈ ਕਿ ਇਸ ਨਾਲ ਯੁੱਧ ਖ਼ਤਮ ਹੋ ਜਾਵੇਗਾ। ਟਰੰਪ ਦਾ ਨਾਟੋ ਦੇਸ਼ਾਂ ਨੂੰ ਪੱਤਰ ਟਰੰਪ ਨੇ ਆਪਣੇ ਪੱਤਰ ਵਿੱਚ ਨਾਟੋ ਦੇਸ਼ਾਂ ਨੂੰ ਰੂਸੀ ਤੇਲ ਖਰੀਦਣਾ ਬੰਦ ਕਰਨ ਅਤੇ ਰੂਸ ‘ਤੇ ਹੋਰ ਸਖ਼ਤ ਪਾਬੰਦੀਆਂ ਲਗਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਨਾਟੋ ਦੇਸ਼…

Read More

ਚੰਡੀਗੜ੍ਹ, 13 ਸਤੰਬਰ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ ਪਰ ਪਿੰਡਾਂ ਤੇ ਕਸਬਿਆਂ ਵਿੱਚ ਗਾਰ ਤੇ ਗੰਦਗੀ ਬਹੁਤ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਨ-ਜੀਵਨ ਲੀਹ ’ਤੇ ਆ ਰਿਹਾ ਹੈ ਜਿਸ ਕਰਕੇ ਇਨ੍ਹਾਂ ਇਲਾਕਿਆਂ ਦੀ ਸਫਾਈ ਦਾ ਕੰਮ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸੂਬਾ ਸਰਕਾਰ 2300 ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ…

Read More

ਲੁਧਿਆਣਾ, 13 ਸਤੰਬਰ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਸਸਰਾਲੀ ਕਲੋਨੀ ਵਿੱਚ ਪੱਥਰ ਸਟੱਡ-ਲੇਇੰਗ ਕਾਰਜਾਂ ਦਾ ਮੌਕੇ ‘ਤੇ ਨਿਰੀਖਣ ਕੀਤਾ, ਜੋ ਕਿ ਸਤਲੁਜ ਦਰਿਆ ਦੇ ਪਾਣੀ ਦੇ ਵਹਾਅ ਦੇ ਵਿਰੁੱਧ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਤੇਜ਼ ਯਤਨਾਂ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਹਿਮਾਂਸ਼ੂ ਜੈਨ ਨੇ ਖੇਤਰ ਵਿੱਚ ਹੁਣ ਕੰਮ ਕਰ ਰਹੇ ਵਿਸ਼ੇਸ਼ ਫਲੋਟਿੰਗ ਐਕਸੈਵੇਟਰ ਦੀ ਇੱਕ ਨੇੜਿਓਂ ਜਾਂਚ ਵੀ ਕੀਤੀ, ਜੋ ਕਿ ਦਰਿਆ ਦੇ ਵਹਾਅ ਨੂੰ ਮੁੜ ਨਿਰਦੇਸ਼ਤ ਕਰਨ ਅਤੇ ਨੇੜਲੇ ਖੇਤਾਂ ਦੀ ਰੱਖਿਆ ਲਈ ਤਿਆਰ ਕੀਤਾ ਗਿਆ ਹੈ। ਪਿੰਡ ਵਾਸੀਆਂ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਹਿਮਾਂਸ਼ੂ ਜੈਨ ਨੇ ਸਟੱਡ ਸਥਾਪਨਾਵਾਂ ਦੀ ਤੇਜ਼ ਰਫ਼ਤਾਰ ਨੂੰ…

Read More

ਖੰਨਾ, (ਲੁਧਿਆਣਾ) 13 ਸਤੰਬਰ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਾਰਟੀ ਦਫਤਰ ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਖੰਨਾ ਦੇ ਵਾਰਡ ਨੰਬਰ 13 ਅਤੇ 14 ਦੇ ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ…

Read More

ਜਲੰਧਰ, 12 ਸਤੰਬਰ : ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ) ਨੇ ਨੌਜਵਾਨਾਂ ਨੂੰ ਇੰਡੀਆ ਸਕਿੱਲ ਮੁਕਾਬਲੇ-2025 ਵਿੱਚ ਆਪਣਾ ਹੁਨਰ ਦਿਖਾਉਣ ਦੇ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਇੰਡੀਆ ਸਕਿੱਲ ਮੁਕਾਬਲੇ -2025 ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਥ੍ਰੀ ਡੀ ਡਿਜੀਟਲ ਆਰਟ, ਫੈਸ਼ਨ ਟੈਕਨਾਲੋਜੀ, ਗ੍ਰਾਫਿਕ ਡਿਜ਼ਾਈਨ ਟੈਕਨਾਲੋਜੀ, ਜਵੈਲਰੀ, ਆਈ.ਟੀ.ਨੈੱਟਵਰਕ ਸਿਸਟਮ ਐਡਮਿਨੀਸਟ੍ਰੇਸ਼ਨ, ਵੈੱਬ ਟੈਕਨਾਲੋਜੀ, ਸਾਫਟਵੇਅਰ ਐਪਲੀਕੇਸ਼ਨ ਡਿਵੈਲਪਮੈਂਟ, ਸਾਫਟਵੇਅਰ ਟੈਸਟਿੰਗ, ਸੀ.ਐਨ.ਸੀ. ਮਿਲਿੰਗ, ਸੀ.ਐਨ.ਸੀ. ਟਰਨਿੰਗ, ਇਲੈਕਟ੍ਰਾਨਿਕਸ, ਵੈਲਡਿੰਗ, ਬੇਕਰੀ, ਕੁਕਿੰਗ, ਹੈਲਥ ਤੇ ਸੋਸ਼ਲ ਕੇਅਰ ਸਮੇਤ ਵੱਖ-ਵੱਖ ਤਰ੍ਹਾਂ ਦੇ 63 ਹੁਨਰ ਸ਼੍ਰੇਣੀਆਂ ਲਈ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।ਸ਼੍ਰੀ ਮੋਦੀ…

Read More

ਇੰਫਾਲ, 12 ਸਤੰਬਰ 2025 : ਮਨੀਪੁਰ ਵਿੱਚ ਦੋ ਸਾਲ ਤੋਂ ਚੱਲ ਰਹੀ ਨਸਲੀ ਹਿੰਸਾ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ, 13 ਸਤੰਬਰ 2025 ਨੂੰ ਪਹਿਲੀ ਵਾਰ ਸੂਬੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਦੋ ਪ੍ਰਮੁੱਖ ਭਾਈਚਾਰਿਆਂ, ਕੁਕੀ ਅਤੇ ਮੇਈਤੇਈ, ਵਿਚਕਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਵਿਰੋਧੀ ਧਿਰਾਂ ਲੰਬੇ ਸਮੇਂ ਤੋਂ ਪ੍ਰਧਾਨ ਮੰਤਰੀ ਦੇ ਮਨੀਪੁਰ ਨਾ ਜਾਣ ਦੀ ਆਲੋਚਨਾ ਕਰ ਰਹੀਆਂ ਸਨ। ਪ੍ਰਧਾਨ ਮੰਤਰੀ ਮੋਦੀ ਮਿਜ਼ੋਰਮ ਤੋਂ ਵਾਪਸ ਆਉਣ ਤੋਂ ਬਾਅਦ ਦੁਪਹਿਰ 12:30 ਵਜੇ ਦੇ ਕਰੀਬ ਚੁਰਾਚਾਂਦਪੁਰ ਪਹੁੰਚਣਗੇ, ਜੋ ਕਿ ਕੁਕੀ ਭਾਈਚਾਰੇ ਦਾ ਪ੍ਰਭਾਵਸ਼ਾਲੀ ਖੇਤਰ ਹੈ ਅਤੇ ਹਿੰਸਾ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ…

Read More

ਹੁਸ਼ਿਆਰਪੁਰ, 12 ਸਤੰਬਰ : ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰੇਕ ਪਟਵਾਰੀ ਨੂੰ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਜਾਣ ਅਤੇ ਪ੍ਰਭਾਵਿਤ ਫ਼ਸਲਾਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਟਵਾਰੀ ਆਪਣੇ-ਆਪਣੇ ਖੇਤਰਾਂ ਦੀ ਗਿਰਦਾਵਰੀ 14 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰਨਗੇ।ਇਸ ਤੋਂ ਬਾਅਦ ਕਾਨੂੰਗੋ ਪ੍ਰਭਾਵਿਤ ਖੇਤਰ ਦੇ ਘੱਟੋ-ਘੱਟ 25 ਫ਼ੀਸਦੀ ਇਲਾਕੇ ਦਾ…

Read More

ਬਠਿੰਡਾ,12 ਸਤੰਬਰ 2025: ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਦੇ ਚੰਬਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਣਾ ਰਣੌਤ ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਾਈ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਹੁਣ ਬਠਿੰਡਾ ਦੀ ਅਦਾਲਤ ’ਚ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਮਾਈ ਮਹਿੰਦਰ ਕੌਰ ਖਿਲਾਫ ਭੱਦੀਆਂ ਟਿਪਣੀਆਂ ਕਰਕੇ ਕਸੂਤੀ ਫਸੀ ਕੰਗਣਾ ਰਣੌਤ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਕੋਈ ਰਾਹਤ ਨਾਂ ਦੇਣ ਕਾਰਨ ਹੁਣ ਅਦਾਲਤੀ ਕਾਰਵਾਈ ਸ਼ੁਰੂ ਲਈ ਰਾਹ ਪੱਧਰਾ ਹੋ ਗਿਆ ਹੈ। ਬਜ਼ੁਰਗ ਮਾਈ ਮਹਿੰਦਰ ਕੌਰ ਨੇ 5 ਜਨਵਰੀ 2021 ਨੂੰ ਬਠਿੰਡਾ ਦੀ ਅਦਾਲਤ ਵਿੱਚ ਧਾਰਾ 499,500 ਤਹਿਤ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦੇ ਕੇਸ ਨੂੰ ਲੈਕੇ…

Read More

ਚੰਡੀਗੜ੍ਹ, 12 ਸਤੰਬਰ 2025- ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅੱਜ ਤਰਨਤਾਰਨ ਦੀ ਜ਼ਿਲ੍ਹਾ ਕੋਰਟ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ। ਦਰਅਸਲ, ਇਹ ਕਾਰਵਾਈ 2013 ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ।ਵਿਧਾਇਕ ਨੂੰ ਪਰਸੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਲਾਲਪੁਰਾ ਦੀ ਵਿਧਾਇਕੀ ਖ਼ਤਰੇ ਵਿੱਚ ਜਾਪ ਰਹੀ ਹੈ। ਜਾਣਕਾਰਾਂ ਦੀ ਮੰਨੀਏ ਤਾਂ, ਜੇਕਰ ਕਿਸੇ ਵੀ ਵਿਧਾਇਕ ਨੂੰ ਕੋਰਟ ਦੀ ਤਰਫ਼ੋਂ ਦੋ ਸਾਲ ਤੋਂ ਜਿਆਦਾ ਸਜ਼ਾ ਸੁਣਾਈ ਜਾਂਦੀ ਹੈ ਤਾਂ, ਉਸਨੂੰ ਆਯੋਗ ਕਰਾਰ ਦੇ ਦਿੱਤਾ ਜਾਂਦਾ ਹੈ। ਇਹ ਕਾਰਵਾਈ Representation of the People Act, 1951 (ਧਾਰਾ 8(3)) ਦੇ…

Read More

ਲੁਧਿਆਣਾ, 12 ਸਤੰਬਰ – ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਸਰਹਿੰਦ ਨਹਿਰ ਰੋਪੜ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਕੰਬਾਇਡ ਬਰਾਂਚ ਅਤੇ ਅਬੋਹਰ ਬਰਾਂਚ ‘ਤੇ ਮੱਛੀ ਫੜਨ ਦੀ ਨਿਲਾਮੀ ਹੁਣ ਮੁੜ 18 ਸਤੰਬਰ ਨੂੰ ਕਰਵਾਈ ਜਾਵੇਗੀ। ਇਹ ਬੋਲੀ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਕਰਵਾਈ ਜਾਵੇਗੀ ਅਤੇ ਇਸ ਦੀ ਮਿਆਦ 01-09-2025 ਤੋਂ 31-08-2026 ਤੱਕ ਹੋਵੇਗੀ। ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਉਪਰੋਕਤ ਨਹਿਰਾਂ ਦੀ ਬੋਲੀ ਪਹਿਲਾਂ 02 ਸਤੰਬਰ ਨੂੰ ਕਰਵਾਈ ਗਈ ਸੀ…

Read More