Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 27 ਦਸੰਬਰ:ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

Read More

ਬਠਿੰਡਾ, 27 ਦਸੰਬਰ 2025: ਪੰਜਾਬ ਪੁਲਿਸ ਦੀਆਂ ਸਾਲ 2025 ਵਿੱਚ ਪ੍ਰਾਪਤੀਆਂ ਵੀ ਬਹੁਤ ਹੋਈਆਂ, ਪਰ ਲਈ ਪੂਰਾ ਸਾਲ 2025 ਮਨਹੂਸ ਅਤੇ ਬਦਸ਼ਗਨਾ ਮੰਨਿਆ ਜਾ ਰਿਹਾ ਹੈ। ਕੁੱਝ ਕੇਸਾਂ ਨੂੰ ਤਾਂ ਪੁਲਿਸ ਨੇ ਘੰਟਿਆਂ ਵਿੱਚ ਹੀ ਹੱਲ ਕਰ ਦਿੱਤਾ, ਜਦੋਂਕਿ ਕਈ ਮਾਮਲਿਆਂ ਨੂੰ ਲੈ ਕੇ ਪੁਲਿਸ ਦੇ ਅਕਸ ’ਤੇ ਸੰਕਟ ਦੇ ਬੱਦਲ ਛਾਏ ਰਹੇ। ਕਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਪੁਲਿਸ ਦੀ ਵਰਦੀ ਦਾਗਦਾਰ ਹੋਈ ਤਾਂ ਕਥਿਤ ਭ੍ਰਿਸ਼ਟਾਚਾਰ ਨੇ ਵੀ ਪੁਲਿਸ ਦੇ ਮੱਥੇ ਤੇ ਦਾਗ ਲਾਇਆ। ਇਕੱਲੇ ਮੌਜੂਦਾ ਹੀ ਨਹੀਂ ਬਲਕਿ ਐਸਐਸਪੀ ਵਰਗੇ ਅਹੁਦਿਆਂ ਦਾ ਆਨੰਦ ਮਾਨਣ ਵਾਲੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਵੀ ਇਸੇ ਸਾਲ ਲੇਖੇ ਲੱਗੀਆਂ…

Read More

ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਅੱਜ ਲੱਖਾਂ ਸੰਗਤਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਪੁਜੀ ਸਾਹਿਬ ਦੇ ਪਾਠ ਮਗਰੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ…

Read More

27 ਦਸੰਬਰ, 2025 : ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਏ ਅਤੇ ਰਾਸ਼ਟਰਪਤੀ ਦੀ ਸਹਿਮਤੀ ਪ੍ਰਾਪਤ ਕਰਨ ਵਾਲੇ ਨਵੇਂ ਕਾਨੂੰਨ ਵਿਕਾਸ ਭਾਰਤ ਗਾਰੰਟੀਸ਼ੁਦਾ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) (VB-G RAM G) ‘ਤੇ ਵਿਰੋਧੀ ਧਿਰ ਦਾ ਗੁੱਸਾ ਬਰਕਰਾਰ ਹੈ।ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇਸ ਕਾਨੂੰਨ ਦੀ ਸਖ਼ਤ ਆਲੋਚਨਾ ਕੀਤੀ। ‘ਨੋਟਬੰਦੀ ਵਾਂਗ ਵਿਨਾਸ਼ਕਾਰੀ’ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ, ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਇਕੱਲੇ ਹੀ ਖਤਮ ਕਰ ਦਿੱਤਾ, ਜਿਵੇਂ ਉਨ੍ਹਾਂ ਨੇ ਨੋਟਬੰਦੀ ਕੀਤੀ ਸੀ।ਦੋਸ਼:…

Read More

ਨਗਰ ਨਿਗਮ ਲੁਧਿਆਣਾ *ਜਨਰਲ ਹਾਊਸ ਮੀਟਿੰਗ: ਮੇਅਰ ਨੇ ਟਿਕਾਊ ਵਿਕਾਸ ਦੇ ਉਦੇਸ਼ ਨਾਲ ਫਲਦਾਇਕ ਹਾਊਸ ਮੀਟਿੰਗ ਦੀ ਕੀਤੀ ਅਗਵਾਈ; ਸ਼ਾਂਤੀਪੂਰਨ ਹਾਊਸ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ ਪ੍ਰਮੁੱਖ ਮਤੇ ਕੀਤੇ ਗਏ ਪ੍ਰਵਾਨ* ਲੁਧਿਆਣਾ, 26 ਦਸੰਬਰ:ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਹੇਠ ਨਗਰ ਨਿਗਮ ਦੇ ਜਨਰਲ ਹਾਊਸ ਨੇ ਸ਼ੁੱਕਰਵਾਰ ਨੂੰ ਜਲੰਧਰ ਬਾਈਪਾਸ ਨੇੜੇ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਹੋਈ ਸ਼ਾਂਤਮਈ ਹਾਊਸ ਮੀਟਿੰਗ ਦੌਰਾਨ ਪ੍ਰਮੁੱਖ ਮਤਿਆਂ ਨੂੰ ਪ੍ਰਵਾਨਗੀ ਦਿੱਤੀ।ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ…

Read More

ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ 06.12.2025 ਤੋਂ 06.01.2026 ਤੱਕ। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 27.12.2025 ਨੂੰ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਨੂੰ ਪ੍ਰਚਾਰ ਸਮੱਗਰੀ ਵੰਡੀ ਗਈ, ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ…

Read More

ਕੀਵ, 26 ਦਸੰਬਰ 2025 : ਚਾਰ ਸਾਲਾਂ ਤੋਂ ਚੱਲ ਰਹੀ ਰੂਸ-ਯੂਕਰੇਨ ਜੰਗ ਦੇ ਅੰਤ ਦੀਆਂ ਉਮੀਦਾਂ ਮੁੜ ਸੁਰਜੀਤ ਹੋ ਗਈਆਂ ਹਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸ਼ੁੱਕਰਵਾਰ ਨੂੰ ਜੰਗ ਨੂੰ ਖਤਮ ਕਰਨ ਲਈ ਚੱਲ ਰਹੀਆਂ ਕੂਟਨੀਤਕ ਚਰਚਾਵਾਂ ਬਾਰੇ ਇੱਕ ਮਹੱਤਵਪੂਰਨ ਅਪਡੇਟ ਦਿੱਤਾ। ਉਨ੍ਹਾਂ ਸੰਕੇਤ ਦਿੱਤਾ ਕਿ ਨਵਾਂ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।ਜ਼ੇਲੇਂਸਕੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ: “ਨਵੇਂ ਸਾਲ ਤੋਂ ਪਹਿਲਾਂ ਬਹੁਤ ਕੁਝ ਫੈਸਲਾ ਲਿਆ ਜਾ ਸਕਦਾ ਹੈ। ਅਸੀਂ ਇੱਕ ਵੀ ਦਿਨ ਬਰਬਾਦ ਨਹੀਂ ਕਰ ਰਹੇ ਹਾਂ। ਰਾਸ਼ਟਰਪਤੀ ਟਰੰਪ ਨਾਲ ਇੱਕ ਉੱਚ-ਪੱਧਰੀ ਮੀਟਿੰਗ ‘ਤੇ ਸਹਿਮਤੀ ਬਣ ਗਈ ਹੈ, ਅਤੇ ਅਸੀਂ ਜਲਦੀ ਹੀ…

Read More

ਲੁਧਿਆਣਾ, 26 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਥਾਨਾਂ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪ੍ਰਚਾਰ ਸਮੱਗਰੀ ਵੰਡੀ ਗਈ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਅਤੇ ਹੋਰ ਵੱਖ-ਵੱਖ ਸਥਾਨਾਂ ‘ਤੇ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ…

Read More

ਜਲੰਧਰ, 26 ਦਸੰਬਰ : ਜ਼ਿਲ੍ਹਾ ਸਲਾਹਕਾਰ ਕਮੇਟੀ/ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ, ਜਲੰਧਰ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਸਤੰਬਰ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ।ਜ਼ਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ (ਐਲ.ਡੀ.ਐਮ.) ਐੱਮ. ਐੱਸ. ਮੋਤੀ ਨੇ ਕਮੇਟੀ ਦੇ ਸਨਮੁੱਖ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਵਿੱਚ ਸੀ.ਡੀ. ਰੇਸ਼ੋ 33.06 % ਰਹੀ ਹੈ। ਇਸ ’ਤੇ ਵਧੀਕ ਡਿਪਟੀ ਕਮਿਸ਼ਨਰ ਇਸ ਵਿੱਚ ਹੋਰ…

Read More

ਜਲੰਧਰ, 26 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਰਾਤ ਸਮੇਂ ਵਧੇਰੇ ਚੌਕਸੀ ਵਰਤਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੜਕਾਂ ’ਤੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।…

Read More