- ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
- ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
- ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ
- ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ
- ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
- ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
- ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 11 ਮਾਰਚ:ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ 42 ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਵੋਟਰ ਸੂਚੀਆਂ ਦੀ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐਸ.ਆਈ.ਆਰ) ਮੈਪਿੰਗ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਉਨ੍ਹਾਂ ਦੀ ਮਿਸਾਲੀ ਭੂਮਿਕਾ ਲਈ ਸਨਮਾਨਿਤ ਕੀਤਾ।ਬੂਥ ਲੈਵਲ ਅਫਸਰਾਂ ਦੇ ਸਮਰਪਿਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਸਨਮਾਨ ਵਿੱਚ ਪ੍ਰਸ਼ੰਸਾ ਸਮਾਰੋਹ ਬੱਚਤ ਭਵਨ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਸਨਮਾਨਿਤ ਸਖਸ਼ੀਅਤਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ। ਪੂਨਮ ਸਿੰਘ ਨੇ ਬੀ.ਐਲ.ਓਜ਼ ਦੀ ਉਤਸ਼ਾਹੀ ਭਾਗੀਦਾਰੀ, ਬਾਰੀਕੀ ਨਾਲ ਫੀਲਡ ਵਰਕ ਅਤੇ ਵੋਟਰ ਸੂਚੀ ਅੱਪਡੇਟ ਪ੍ਰਕਿਰਿਆ ਦੀ ਸ਼ੁੱਧਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਅਟੁੱਟ ਵਚਨਬੱਧਤਾ ਲਈ ਸ਼ਲਾਘਾ ਕੀਤੀ।ਇਸ ਮੌਕੇ ਬੋਲਦਿਆਂ ਵਧੀਕ…
ਲੁਧਿਆਣਾ, 10 ਮਾਰਚ:ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਦੇ ਮੈਂਬਰ, ਪ੍ਰਿਯਾਂਕ ਕਾਨੂੰਨਗੋ ਨੇ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਵੱਖ-ਵੱਖ ਮਨੁੱਖੀ ਅਧਿਕਾਰਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਲਾਗੂਕਰਨ ਨੂੰ ਮਜ਼ਬੂਤ ਕਰਨ ਲਈ ਮੁੱਖ ਨਿਰਦੇਸ਼ ਜਾਰੀ ਕੀਤੇ।ਬਚਤ ਭਵਨ ਲੁਧਿਆਣਾ ਵਿਖੇ ਕਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਿਯਾਂਕ ਕਾਨੂੰਨਗੋ ਨੇ ਸਮਾਜ ਦੇ ਹਰ ਵਰਗ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਸਾਰੀਆਂ ਸ਼੍ਰੇਣੀਆਂ ਦੇ ਨਾਗਰਿਕਾਂ ਲਈ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਸੁਰੱਖਿਆ…
ਲੁਧਿਆਣਾ, 10 ਮਾਰਚ:ਇੱਕ ਇਤਿਹਾਸਕ ਕਦਮ ਵਿੱਚ ਲੁਧਿਆਣਾ ਬੱਸ ਸਟੈਂਡ ਨੂੰ ਪੰਜਾਬ ਦੇ ਪਹਿਲੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਅਨੁਕੂਲ ਬੱਸ ਟਰਮੀਨਲ ਵਿੱਚ ਬਦਲ ਦਿੱਤਾ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਨੇ ਐਕਟ ਹਿਊਮਨ ਐਨ.ਜੀ.ਓ ਦੇ ਨਾਲ ਮਿਲ ਕੇ ਇਸਦੀ ਸੰਸਥਾਪਕ ਹਰਲੀਨ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਸਹਾਇਤਾ ਨਾਲ ਪ੍ਰੋਜੈਕਟ ਉਮੀਦ (ਯੂਨੀਵਰਸਲ ਮੋਬਿਲਿਟੀ ਫਾਰ ਐਂਪਾਵਰਮੈਂਟ ਐਂਡ ਇਨੇਬਲਿੰਗ ਆਫ ਪਰਸਨਜ਼ ਵਿਦ ਡਿਸਏਬਿਲਿਟੀਜ਼) ਦੇ ਤਹਿਤ ਇਸਦੀ ਸ਼ੁਰੂਆਤ ਕੀਤੀ।ਇਸ ਸਹੂਲਤ ਨੂੰ ਟੈਕਟਾਈਲ ਫਲੋਰਿੰਗ, ਥੰਮ੍ਹਾਂ ‘ਤੇ ਬ੍ਰੇਲ ਸਾਈਨੇਜ ਨਾਲ ਵੀ ਲੈਸ ਕੀਤਾ ਗਿਆ ਹੈ ਤਾਂ ਜੋ ਨੇਤਰਹੀਣ ਯਾਤਰੀ ਆਪਣੇ ਆਪ ਟਰਮੀਨਲ ‘ਤੇ ਨੈਵੀਗੇਟ ਕਰ ਸਕਣ, ਬੱਸ ਕਾਊਂਟਰ ਅਤੇ ਰੂਟ ਲੱਭ ਸਕਣ।ਇੱਥੇ ਵਿਸ਼ੇਸ਼ ਲੋੜਾਂ ਵਾਲੇ…
ਲੁਧਿਆਣਾ, 10 ਮਾਰਚ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਮੌਕੇ ‘ਤੇ ਜਾ ਕੇ ਵਿਆਪਕ ਨਿਰੀਖਣ ਕੀਤਾ।ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ), ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਅਤੇ ਪੰਜਾਬ ਸੜਕ ਸੁਰੱਖਿਆ ਪ੍ਰੀਸ਼ਦ ਦੇ ਮੈਂਬਰ ਰਾਹੁਲ ਵਰਮਾ ਅਤੇ ਹੋਰ ਅਧਿਕਾਰੀਆਂ ਦੇ ਨਾਲ ਉਨ੍ਹਾਂ ਨੇ ਮੁੱਖ ਹਾਈਵੇਅ ਅਤੇ ਚੌਰਾਹਿਆਂ ਦਾ ਜਾਇਜ਼ਾ ਲਿਆ। ਹਿਮਾਂਸ਼ੂ ਜੈਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਪ੍ਰਿਯੰਕਾ ਮੀਨਾ ਨੂੰ ਲਾਡੋਵਾਲ ਪੁਲਿਸ ਸਟੇਸ਼ਨ (ਜਲੰਧਰ-ਦਿੱਲੀ ਐਨ.ਐਚ) ਦੇ ਸਾਹਮਣੇ ਇੱਕ ਖਤਰਨਾਕ ਬਲੈਕ ਸਪਾਟ ਨੂੰ ਹਟਾਉਣ ਲਈ ਤੁਰੰਤ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਹ ਮੁੱਦਾ ਮੌਜੂਦਾ ਮੀਡੀਅਨ…
ਲੁਧਿਆਣਾ, 10 ਮਾਰਚ:ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਐਗਰੀਟੈਕ ਦੇ ਆਨਲਾਈਨ ਪੋਰਟਲ ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟਰ ਹੋ ਕੇ ਆਪਣੀ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਕੇਂਦਰੀ ਡਾਟਾ ਬੇਸ ਬਣਾਉਣਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ…
ਲੁਧਿਆਣਾ, 10 ਮਾਰਚ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਦੁਰਗਾ ਮਾਤਾ ਮੰਦਿਰ, ਸ਼ੀਤਲਾ ਮਾਤਾ ਮੰਦਿਰ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੌਰਾਨ 5 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਵੀ ਕੀਤਾ ਗਿਆ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ…
ਲੁਧਿਆਣਾ, 10 ਮਾਰਚ: ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਆਪਣੇ ਸੀ.ਐਸ.ਆਰ ਪਹਿਲਕਦਮੀ ਪ੍ਰੋਜੈਕਟ ਅਧੀਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਔਰਤਾਂ ਲਈ ਡਿਜੀਟਲ ਸਾਖਰਤਾ ਸਿੱਖਿਆ ਅਤੇ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਲੁਧਿਆਣਾ ਵਿੱਚ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 5.5 ਲੱਖ ਰੁਪਏ ਦੀ ਸਹਾਇਤਾ ਦਿੱਤੀ। ਇਹ ਸਹਾਇਤਾ ਦਾ ਚੈੱਕ ਸ੍ਰੀ ਅਮਿਤ ਧਵਨ ਹੈੱਡ ਸੀ.ਐਸ.ਆਰ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੂੰ ਸੌਂਪਿਆ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਨੇ ਸ੍ਰੀ ਸਚਿਤ ਜੈਨ ਚੇਅਰਮੈਨ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਅਤੇ ਸ਼੍ਰੀਮਤੀ ਸੌਮਿਆ ਜੈਨ ਕਾਰਜਕਾਰੀ ਨਿਰਦੇਸ਼ਕ ਵਰਧਮਾਨ ਸਟੀਲਜ਼ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਪੂਰੀ ਸੀ.ਐਸ.ਆਰ ਟੀਮ ਦਾ ਭਲਾਈ ਕਾਰਜਾਂ ਲਈ ਹਮੇਸ਼ਾ ਜ਼ਿਲ੍ਹਾ…
ਲੁਧਿਆਣਾ, 09 ਮਾਰਚ – ਆਮ ਲੋਕਾਂ ਨੂੰ ਰਿਹਾਇਸ਼ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ, ਪੰਜਾਬ ਸਰਕਾਰ ਅਧੀਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਗਲਾਡਾ ਵੱਲੋਂ ਪਿੰਡ ਦਾਦ, ਪੱਖੋਵਾਲ ਰੋਡ, ਲੁਧਿਆਣਾ ਵਿਖੇ ਪਾਲਮ ਵਿਹਾਰ ਕਲੋਨੀ ਅਤੇ ਨਿਊ ਭਗਤ ਸਿੰਘ ਨਗਰ ਕਲੋਨੀ ਵਿੱਚ ਸੜਕਾਂ ਦੀ ਮੁਰੰਮਤ ਦੇ ਕੰਮ ਕ੍ਰਮਵਾਰ 108 ਲੱਖ ਅਤੇ 5.50 ਲੱਖ ਰੁਪਏ ਗਲਾਡਾ ਪਾਸ ਸਬੰਧਿਤ ਕਲੋਨੀਆ ਦੇ ਜਮ੍ਹਾ ਰੈਗੂਲਰਾਈਜੇਸ਼ਨ ਫੰਡਾਂ ਦੀ ਵਰਤੋਂ ਕਰਕੇ ਕਰਵਾਉਣ ਸਬੰਧੀ ਕੇਸ ਸਮਰੱਥ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰਾਈਜ ਕਰਨ ਦੀ ਪਾਲਿਸੀ ਤਹਿਤ ਰੂਲਾਂ ਅਨੁਸਾਰ ਐਨ.ਓ.ਸੀ. ਜਾਰੀ ਕੀਤੀਆਂ ਜਾਂਦੀਆਂ ਹਨ। ਜਾਰੀ ਕੀਤੀਆਂ ਗਈਆਂ ਐਨ.ਓ.ਸੀ. ਅਨੁਸਾਰ…
ਖੰਨਾ, ਲੁਧਿਆਣਾ, 9 ਮਾਰਚ: ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ…
ਚੰਡੀਗੜ੍ਹ 9 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ…

