Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 22 ਦਸੰਬਰ – ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ ‘ਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਸੋਮਵਾਰ ਨੂੰ ਲੁਧਿਆਣਾ ਦੇ ਪਿੰਡ ਕਨੀਜਾ ਵਿੱਚ ਤਿੰਨ ਅਣਅਧਿਕਾਰਤ ਕਲੋਨੀਆਂ ਢਾਹ ਦਿੱਤੀਆਂ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ ਤਾਂ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ ਜੋ ਬਿਨਾਂ ਕਿਸੇ ਵਿਰੋਧ ਦੇ ਹੋਈ। ਗਲਾਡਾ ਨੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਹੈ। ਇੱਕ ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ…

Read More

ਲੁਧਿਆਣਾ, 22 ਦਸੰਬਰ (000) – ਸਮਾਜਿਕ ਭਾਈਚਾਰੇ ਨੂੰ ਬਣਾਉਣ ਵਾਲੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਲਿਖਤਾਂ ਤੇ ਭਾਸ਼ਣ ਮੁੜ ਪੜੇ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਾਰਤੀ ਸੰਵਿਧਾਨ ਨਿਰਮਾਤਾ, ਮਹਿਲਾ ਮੁਕਤੀ ਦਾਤਾ, ਸਮਾਜ ਦੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਮਹਾਂ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਸਥਾਨਕ ਜਲੰਧਰ ਬਾਈ ਪਾਸ ਸਥਿਤ ਪੰਜਾਬ ਦੇ ਸੱਭ ਤੋਂ ਵੱਡੇ ਡਾ. ਬੀ. ਆਰ. ਅੰਬੇਡਕਰ ਭਵਨ ਵਿਖੇ “ਜਾਤੀ ਤੋੜੋ ਸਮਾਜ ਜੋੜੋ” ਥੀਮ…

Read More

ਜਲੰਧਰ, 22 ਦਸੰਬਰ: ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਕਰ ਲਿਆ ਹੈ, ਉਹ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਲਈ ਅਤੇ ਜਿਨ੍ਹਾਂ ਬਿਨੈਕਾਰਾਂ ਨੇ ਟੀ.ਏ.ਆਰਮੀ ਦਾ ਫਿਜ਼ੀਕਲ ਟੈਸਟ ਪਾਸ ਕਰ ਲਿਆ ਹੈ, ਉਹ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਮੁਫ਼ਤ ਟ੍ਰੇਨਿੰਗ ਦੀ ਸਹੂਲਤ ਲਈ ਸੰਪਰਕ ਕਰ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਕੈਂਪ…

Read More

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਾਲਜੀਅਮ ਨੇ ਜੱਜਾਂ ਦੀ ਨਿਯੁਕਤੀ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਕਾਲਜੀਅਮ ਨੇ ਸਰਬਸੰਮਤੀ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੋਟੇ ਦੇ 7 ਵਕੀਲਾਂ ਦੇ ਨਾਵਾਂ ਦੀ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਸਿਫਾਰਸ਼ ਕੀਤੀ ਹੈ। ਕਾਲਜੀਅਮ ਦੀ ਰਿਪੋਰਟ ਦੇ ਅਨੁਸਾਰ, ਸਬੰਧਤ ਵਕੀਲਾਂ ਦੇ ਕੰਮ, ਮੁਹਾਰਤ, ਪੇਸ਼ੇਵਰ ਆਮਦਨ ਅਤੇ ਸਾਖ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਉਪਲਬਧ ਸਰੋਤਾਂ ਤੋਂ ਇਕੱਠੀ ਕੀਤੀ ਜਾਣਕਾਰੀ ਦੇ ਆਧਾਰ ‘ਤੇ, ਇਹ ਪਾਇਆ ਗਿਆ ਕਿ ਸਾਰੇ ਉਮੀਦਵਾਰਾਂ ਦੀ ਚੰਗੀ ਸਾਖ ਹੈ ਅਤੇ ਉਨ੍ਹਾਂ ਦੀ ਇਮਾਨਦਾਰੀ ਬਾਰੇ ਕੋਈ ਪ੍ਰਤੀਕੂਲ ਤੱਥ ਨਹੀਂ ਮਿਲੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਉਮੀਦਵਾਰ ਨੂੰ…

Read More

ਅਸ਼ੋਕ ਵਰਮਾਬਠਿੰਡਾ, 21 ਦਸੰਬਰ 2025: ਪੰਜਾਬ ਸਰਕਾਰ ਵੱਲੋਂ ਬਠਿੰਡਾ ਦਾ ਨਵਾਂ ਬੱਸ ਅੱਡਾ ਬਨਾਉਣ ਦੇ ਐਲਾਨ ਤੋਂ ਬਾਅਦ ਪੁਰਾਣੇ ਬੱਸ ਅੱਡੇ ਦੇ ਨਜ਼ਦੀਕੀ ਦੁਕਾਨਦਾਰਾਂ ’ਚ ਦਹਿਸ਼ਤ ਦਾ ਮਹੌਲ ਹੈ। ਪਹਿਲਾਂ ਬਠਿੰਡਾ ਥਰਮਲ ਵਾਲੀ ਜ਼ਮੀਨ ਚੋਂ 30 ਏਕੜ ਜ਼ਮੀਨ ’ਤੇ ਬੱਸ ਅੱਡੇ ਦੀ ਉਸਾਰੀ ਸਬੰਧੀ ਕਿਹਾ ਗਿਆ ਪਰ ਹੁਣ ਇਸ ਪ੍ਰਜੈਕਟ ਲਈ 10 ਏਕੜ ਜਮੀਨ ਰਾਖਵੀਂ ਕੀਤੀ ਗਈ ਹੈ। ਸ਼ਨੀਵਾਰ ਨੂੰ ਪੰਜਾਬ ਵਜ਼ਾਰਤ ਵੱਲੋਂ ਲਏ ਫੈਸਲੇ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪੁਰਾਣੇ ਬੱਸ ਅੱਡੇ ਲਾਗਲੇ ਦੁਕਾਨਦਾਰਾਂ ਤੋਂ ਇਲਾਵਾ ਮਹਿਣਾ ਚੌਕ ਆਦਿ ਇਲਾਕਿਆਂ ’ਚ ਲੋਕ ਸੁੰਨ ਹੋ ਗਏ ਹਨ। ਕਾਰੋਬਾਰੀਆਂ ਨੂੰ ਉਮੀਦ ਸੀ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ…

Read More

ਕੋਲਕਾਤਾ, 21 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਐਤਵਾਰ ਨੂੰ ਕੋਲਕਾਤਾ ਵਿੱਚ ਇੱਕ ਸਮਾਗਮ ਦੌਰਾਨ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ। ਬੰਗਲਾਦੇਸ਼ ਦੇ ਹਿੰਦੂਆਂ ‘ਤੇ ਚਿੰਤਾ ਆਰਐਸਐਸ ਮੁਖੀ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀ ਵਿੱਚ ਹਨ ਅਤੇ ਉੱਥੇ ਸਥਿਤੀ ਬਹੁਤ ਮੁਸ਼ਕਲ ਹੈ।ਏਕਤਾ ਦੀ ਅਪੀਲ: ਉਨ੍ਹਾਂ ਨੇ ਉੱਥੋਂ ਦੇ ਹਿੰਦੂਆਂ ਨੂੰ ਵੱਧ ਤੋਂ ਵੱਧ ਸੁਰੱਖਿਆ ਲਈ ਇਕਜੁੱਟ ਰਹਿਣ ਦੀ ਅਪੀਲ ਕੀਤੀ।ਵਿਸ਼ਵਵਿਆਪੀ ਸਹਾਇਤਾ: ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਹਿੰਦੂਆਂ ਨੂੰ ਬੰਗਲਾਦੇਸ਼ ਦੇ ਹਿੰਦੂਆਂ ਦੀ ਮਦਦ…

Read More

ਅਸ਼ੋਕ ਵਰਮਾਮਾਨਸਾ, 21 ਦਸੰਬਰ 2025: ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ ਫੁੱਲਾਂ ਦੀ ਕਾਸ਼ਤ ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਉੱਥੇ ਉਸ ਨੂੰ ਆਪਣੇ ਪਰਿਵਾਰ ਦਾ ਸਹਾਰਾ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ। ਦਰਅਸਲ ਅਮਨਜੀਤ ਕੌਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਇਸ ਦੌਰਾਨ ਉਸ ਦੇ ਮਨ ਵਿਚ ਫੁੱਲਾਂ ਦੀ ਖੇਤੀ ਕਰਨ ਦਾ ਵਿਚਾਰ ਆਇਆ ਸੀ। ਫਿਰ ਜਦੋਂ ਹੌਂਸਲੇ ਨੇ ਸਿਰੜ ਦੀ ਉਡਾਣ ਭਰੀ ਤਾਂ ਨਤੀਜਾ ਸਭ ਦੇ ਸਾਹਮਣੇ ਹੈ। ਜੋ ਲੋਕ ਇੱਕ ਲੜਕੀ ਨੂੰ ਅਜਿਹਾ ਕਰਦਿਆਂ ਦੇਖ ਸੋਚਦੇ ਸਨ ਕਿ ਇੰਜ ਸਫਲਤਾ ਮੁਸ਼ਕਿਲ ਹੈ ਪਰ ਅਮਨਜੀਤ ਦੇ ਦ੍ਰਿੜ ਇਰਾਦੇ…

Read More

ਚੰਡੀਗੜ੍ਹ, 21 ਦਸੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ।ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ…

Read More

ਜਲੰਧਰ, 21 ਦਸੰਬਰ : ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਦੇਸ਼ਾਂ ਅਨੁਸਾਰ ਬਾਲ ਭਿੱਖਿਆ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਦੂਸਰੇ ਦਿਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ 11 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਜੀਵਨਜੋਤ ਪ੍ਰਾਜੈਕਟ’ ਤਹਿਤ ਇਹ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਸ਼੍ਰੀ ਸਿੰਘ ਨੇ ਦੱਸਿਆ ਕਿ ਬਾਲ ਭਿੱਖਿਆ ਰੋਕੂ ਟਾਸਕ ਫੋਰਸ…

Read More

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਬਾਲ ਭਿੱਖਿਆ ਦੀ ਰੋਕਥਾਮ ਲਈ ਸੰਭਾਵੀ ਭੀਖ ਮੰਗਣ ਵਾਲੇ ਇਲਾਕਿਆਂ ‘ਚ ਚੈਕਿੰਗ**- 11 ਬੱਚਿਆਂ ਨੂੰ ਵੀ ਭੀਖ ਮੰਗਦਿਆਂ ਕੀਤਾ ਰੈਸਕਿਊ*ਲੁਧਿਆਣਾ, 21 ਦਸੰਬਰ (000) – ਜਿਲ੍ਹਾ ਲੁਧਿਆਣਾ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ, ਲੁਧਿਆਣਾ ਵੱਲੋ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ, ਲੁਧਿਆਣਾ ਦੇ ਸਹਿਯੋਗ ਨਾਲ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ 11 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ।ਜਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਸੰਭਾਵੀ ਭੀਖ ਮੰਗਣ…

Read More