Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 1 ਸਤੰਬਰ 2025: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਸਾਰੇ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਤੁਰੰਤ ਪ੍ਰਭਾਵ ਨਾਲ 3 ਸਤੰਬਰ 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ (Twitter/X) ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ। ਇਸੇ ਕਾਰਨ ਸਰਕਾਰ ਨੇ ਇਹ ਕਦਮ ਚੁੱਕਿਆ ਹੈ ਤਾਂ ਜੋ…

Read More

ਜਲੰਧਰ, 31 ਅਗਸਤ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਐਤਵਾਰ ਨੂੰ ਫ਼ੱਗੂ ਮੁਹੱਲੇ ਵਿੱਚ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਾਹੁਲ ਕੁਮਾਰ ਉਰਫ਼ ਚੂਹੀ ਵਾਸੀ ਫ਼ੱਗੂ ਮੁਹੱਲਾ, ਨੇੜੇ ਬਾਬਾ ਜਗਜੀਵਨ ਸਿੰਘ ਚੌਂਕ, ਗੜ੍ਹਾ ਜਲੰਧਰ ਦੀ ਗੈਰਕਾਨੂੰਨੀ ਜਾਇਦਾਦ ਢਾਹੀ ਗਈ ਹੈ। ਰਾਹੁਲ ਕੁਮਾਰ ਅਤੇ ਉਸਦਾ ਭਰਾ ਸੌਰਵ ਦੋਵੇਂ ਹੀ ਨਸ਼ਾ ਤਸਕਰ ਹਨ। ਉਨ੍ਹਾਂ ਦੱਸਿਆ ਕਿ ਰਾਹੁਲ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਤੇ ਆਬਕਾਰੀ ਐਕਟ ਅਧੀਨ 5 ਮੁਕੱਦਮੇ ਦਰਜ ਹਨ, ਜਦਕਿ ਉਸਦੇ…

Read More

ਚੰਡੀਗੜ੍ਹ/ਜਲੰਧਰ, 31 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ…

Read More

ਜਲੰਧਰ, 31 ਅਗਸਤ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ ਕੰਟਰੋਲ ਹੇਠ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਗਿੱਦੜਪਿੰਡੀ ਵਿਖੇ 70 ਹਜ਼ਾਰ ਕਿਊਸਿਕ ਅਤੇ ਫਿਲੌਰ ਵਿਖੇ 40 ਹਜ਼ਾਰ ਕਿਊਸਿਕ ਪਾਣੀ ਰਿਕਾਰਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਇਨ੍ਹਾਂ ਦੋਵਾਂ ਥਾਵਾਂ ’ਤੇ ਪਾਣੀ ਦਾ ਪੱਧਰ ਇਕ ਲੱਖ ਕਿਊਸਿਕ ਤੋਂ ਵਧ ਗਿਆ ਸੀ, ਜੋ ਕਿ ਮੌਜੂਦਾ ਸਥਿਤੀ ਤੋਂ ਕਿਤੇ ਜ਼ਿਆਦਾ ਸੀ। ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਵਿਚਾਰ-ਚਰਚਾ ਕਰਦਿਆਂ ਡਿਪਟੀ ਕਮਿਸ਼ਨਰ…

Read More

ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ…

Read More

ਜਲੰਧਰ, 31 ਅਗਸਤ : ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਉਪ ਮਹਾ ਨਿਰੀਖਕ ਰਾਕੇਸ਼ ਰਾਓ ਦੀ ਅਗਵਾਈ ਵਿੱਚ ਗਰੁੱਪ ਕੇਂਦਰ ਜਲੰਧਰ ਵਿਖੇ 29 ਤੋਂ 31 ਅਗਸਤ ਤੱਕ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਇਸ ਦੌਰਾਨ ਗਰੁੱਪ ਕੇਂਦਰ ਸੀ.ਆਰ.ਪੀ.ਐਫ. ਜਲੰਧਰ ਵਿੱਚ ਮੌਜੂਦ ਸਾਰੇ ਅਧਿਕਾਰੀਆਂ ਤੇ ਜਵਾਨਾਂ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰਦੇ ਹੋਏ ਖੁਦ ਨੂੰ ਸਰੀਰਕ ਤੌਰ ’ਤੇ ਫਿੱਟ, ਮਾਨਸਿਕ ਤੌਰ ’ਤੇ ਮਜ਼ਬੂਤ ਅਤੇ ਭਾਵਨਾਤਮਕ ਤੌਰ ’ਤੇ ਸੰਤੁਲਿਤ ਬਣਾਉਣ ਦੀ ਸਹੁੰ ਚੁੱਕੀ ਗਈ। ਇਸ ਦੌਰਾਨ ਗਰੁੱਪ ਕੇਂਦਰ ਵਿਖੇ ਟੱਗ ਆਫ਼ ਵਾਰ, ਬੱਚਿਆਂ ਦੀ ਦੌੜ, ਵਾਦ-ਵਿਵਾਦ, ਵਾਲੀਵਾਲ ਮੈਚ ਤੋਂ ਇਲਾਵਾ ਹੋਰ ਖੇਡ ਮੁਕਾਬਲੇ ਕਰਵਾਏ ਗਏ…

Read More

ਲੁਧਿਆਣਾ, 31 ਅਗਸਤ, 2025:ਆਬਕਾਰੀ ਵਿਭਾਗ, ਪੰਜਾਬ ਨੇ ਇੱਕ ਵਾਰ ਫਿਰ ਨਾਜਾਇਜ਼ ਸ਼ਰਾਬ ਅਤੇ ਗੈਰ-ਕਾਨੂੰਨੀ ਤਸਕਰੀ ਦੇ ਖਤਰੇ ਨੂੰ ਰੋਕਣ ਲਈ ਆਪਣੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕੀਤਾ ਹੈ। ਖਾਸ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਲੁਧਿਆਣਾ ਪੂਰਬੀ ਰੇਂਜ ਦੀਆਂ ਇਨਫੋਰਸਮੈਂਟ ਟੀਮਾਂ ਨੇ 30 ਅਗਸਤ ਨੂੰ ਦੋ ਵੱਡੇ ਛਾਪੇ ਮਾਰੇ। ਇਹ ਕਾਰਵਾਈਆਂ ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਦੀ ਸਮੁੱਚੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਪਟਿਆਲਾ ਜ਼ੋਨ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਆਬਕਾਰੀ) ਲੁਧਿਆਣਾ ਪੂਰਬੀ ਰੇਂਜ ਡਾ. ਸ਼ਿਵਾਨੀ ਗੁਪਤਾ ਅਤੇ ਈ.ਓ ਅਸ਼ੋਕ ਕੁਮਾਰ ਅਤੇ ਸ਼੍ਰੀ ਅਮਿਤ ਗੋਇਲ ਦੀ ਸਿੱਧੀ ਨਿਗਰਾਨੀ ਹੇਠ ਕੀਤੀਆਂ ਗਈਆਂ। ਆਬਕਾਰੀ ਇੰਸਪੈਕਟਰਾਂ, ਆਬਕਾਰੀ ਖੁਫੀਆ ਸਟਾਫ ਅਤੇ ਆਬਕਾਰੀ ਪੁਲਿਸ ਦੀ…

Read More

ਲੁਧਿਆਣਾ, 31 ਅਗਸਤ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਜਨਾਨਾ ਜੇਲ੍ਹ, ਲੁਧਿਆਣਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਬੰਦੀ ਔਰਤਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ।ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਜਨਾਨਾ ਜੇਲ੍ਹ ਵਿੱਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਲਈ ਸਹੂਲਤਾਂ ਦਾ ਵਿਆਪਕ ਜਾਇਜ਼ਾ ਲਿਆ। ਉਨ੍ਹਾਂ ਨੇ ਜੇਲ੍ਹ ਵਿੱਚ ਭੋਜਨ ਸੇਵਾਵਾਂ, ਡਾਕਟਰੀ ਸਹੂਲਤਾਂ, ਲੀਗਲ ਏਡ ਕਲੀਨਿਕ, ਪੀ.ਸੀ.ਓ, ਲਾਇਬਰੇਰੀ, ਬੈਰਕਾਂ, ਫੈਕਟਰੀ ਅਤੇ ਹੋਰ ਕਿੱਤਾਮੁਖੀ ਇਕਾਈਆਂ ਸਮੇਤ ਮੁੱਖ ਸਹੂਲਤਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕੀਤਾ।ਰਾਜਪਾਲ ਕਟਾਰੀਆ ਵੱਲੋਂ ਜਨਾਨਾ ਜੇਲ੍ਹ, ਲੁਧਿਆਣਾ ਦੀਆਂ ਬੰਦੀ ਔਰਤਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ…

Read More

ਅੰਮ੍ਰਿਤਸਰ:- 31 ਅਗਸਤ : ਪ੍ਰਸਿੱਧ ਲੇਖਕ ਤੇ ਸਾਹਿਤਕਾਰ ਸ. ਦਿਲਜੀਤ ਸਿੰਘ ਬੇਦੀ ਦਾ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇੜਲੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਇਲਾਵਾ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਸਟਾਫ ਮੈਂਬਰ ਅਤੇ ਮੁਲਾਜ਼ਮਾਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਗੁਰੂ ਸਾਹਿਬ ਦੇ ਪਾਠ ਦੇ ਨਾਮ ਸਿਮਰਨ ਤੋਂ ਬਾਅਦ ਅਗਨੀ ਨੂੰ ਚਿਖਾ ਵਿਖਾਉਣ ਦੀ ਰਸਮ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ…

Read More

ਦਿੜਬਾ ਮੰਡੀ, 31 ਅਗਸਤ ਅੱਜ ਹਲਕਾ ਦਿੜ੍ਹਬਾ ਦੇ ਪਿੰਡਾਂ ਲਦਾਲ, ਸੰਗਤਪੁਰਾ, ਡਸਕਾ, ਰੱਤਾ ਖੇੜਾ, ਫੁਲੇੜਾ ਅਤੇ ਹਰਿਆਊ ਵਿਖੇ ਘਰਾਂ ਅਤੇ ਖੇਤਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਫ਼ਸਰਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਨਿਰਦੇਸ਼ ਦਿੱਤੇ ਹਨ । ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਮੀਂਹ ਨਾਲ ਪ੍ਭਾਵਿਤ ਹੋਏ ਪਿੰਡਾਂ ਦਾ ਦੌਰਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਨੇ ਕੀਤਾ। ਜਿੰਨਾ ਪਿੰਡਾਂ ਵਿੱਚ ਜਿਆਦਾ ਪਾਣੀ ਭਰ ਗਿਆ ਉੱਥੇ ਪਾਣੀ ਕੱਢਿਆ ਜਾ ਰਿਹਾ ਹੈ। ਜਿੰਨਾ ਕਿਸਾਨਾਂ ਦੀਆਂ…

Read More