- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਸੁਖਮਿੰਦਰ ਭੰਗੂਲੁਧਿਆਣਾ, 31 ਅਗਸਤ, 2025ਆਬਕਾਰੀ ਵਿਭਾਗ, ਪੰਜਾਬ ਨੇ ਇੱਕ ਵਾਰ ਫਿਰ ਨਾਜਾਇਜ਼ ਸ਼ਰਾਬ ਅਤੇ ਗੈਰ-ਕਾਨੂੰਨੀ ਤਸਕਰੀ ਦੇ ਖਤਰੇ ਨੂੰ ਰੋਕਣ ਲਈ ਆਪਣੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕੀਤਾ ਹੈ। ਖਾਸ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਲੁਧਿਆਣਾ ਪੂਰਬੀ ਰੇਂਜ ਦੀਆਂ ਇਨਫੋਰਸਮੈਂਟ ਟੀਮਾਂ ਨੇ 30 ਅਗਸਤ ਨੂੰ ਦੋ ਵੱਡੇ ਛਾਪੇ ਮਾਰੇ। ਇਹ ਕਾਰਵਾਈਆਂ ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਦੀ ਸਮੁੱਚੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਪਟਿਆਲਾ ਜ਼ੋਨ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਆਬਕਾਰੀ) ਲੁਧਿਆਣਾ ਪੂਰਬੀ ਰੇਂਜ ਡਾ. ਸ਼ਿਵਾਨੀ ਗੁਪਤਾ ਅਤੇ ਈ.ਓ ਅਸ਼ੋਕ ਕੁਮਾਰ ਅਤੇ ਸ਼੍ਰੀ ਅਮਿਤ ਗੋਇਲ ਦੀ ਸਿੱਧੀ ਨਿਗਰਾਨੀ ਹੇਠ ਕੀਤੀਆਂ ਗਈਆਂ। ਆਬਕਾਰੀ ਇੰਸਪੈਕਟਰਾਂ, ਆਬਕਾਰੀ ਖੁਫੀਆ ਸਟਾਫ ਅਤੇ ਆਬਕਾਰੀ ਪੁਲਿਸ…
ਚੰਡੀਗੜ੍ਹ, 30 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 182ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 360 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 182 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,663 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਹੈਰੋਇਨ, 650 ਗ੍ਰਾਮ ਅਫੀਮ, 150 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ…
ਚੰਡੀਗੜ੍ਹ, 30 ਅਗਸਤ 2025 – ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਆਪਣੇ ਪਾਰਲੀਮਾਨੀ ਕੋਟੇ ਜਾਰੀ ਫੰਡਾਂ ਨਾਲ ਸ਼ਹਿਰ ਦੇ ਸੈਕਟਰ-29 ਅਤੇ ਕੈਂਬਵਾਲਾ ਵਿਖੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇੰਨ੍ਹਾਂ ਕੈਮਰਿਆਂ ਨਾਲ ਸਬੰਧਿਤ ਇਲਾਕਿਆਂ ਵਿੱਚ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਵਿਚ ਮਦਦ ਮਿਲੇਗੀ।ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਵਾਰਡ ਨੰ. 10 ਦੇ ਸੈਕਟਰ-29 ਅਤੇ ਵਾਰਡ ਨੰ. 1 ਦੇ ਕੈਂਬਵਾਲਾ ਦੇ ਲੋਕਾਂ ਵੱਲੋਂ ਇਲਾਕੇ ਵਿੱਚ ਵੱਧਦੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਲਗਾਤਾਰ ਸੀਸੀਟੀਵੀ ਕੈਮਰੇ ਲਗਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸਦੇ ਮੱਦੇਨਜਰ ਉਨ੍ਹਾਂ ਵੱਲੋਂ ਆਪਣੇ ਪਾਰਲੀਮਾਨੀ ਕੋਟੇ ਵਿੱਚੋਂ ਫੰਡ…
ਚੰਡੀਗੜ੍ਹ, 30 ਅਗਸਤ 2025 – ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ, ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜਣੀ ਲਗਾਤਾਰ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਪ੍ਰਕਾਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਿਹਤ ਸੇਵਾਵਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੀ ਸਾਰੀ ਮਸ਼ੀਨਰੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ…
ਮਕੌੜਾ ਪੱਤਣ (ਗੁਰਦਾਸਪੁਰ), 30 ਅਗਸਤ 2025 – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੇ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ, ਡੀ.ਐੱਸ.ਪੀ. ਦੀਨਾਨਗਰ ਸ੍ਰੀ ਰਜਿੰਦਰ ਮਿਨਹਾਸ ਵੀ ਮੌਜੂਦ ਸਨ। ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਮਕੌੜਾ ਪੱਤਣ ਲਾਗੇ ਹੜ੍ਹ ਕਾਰਨ ਟੁੱਟੇ ਧੁੱਸੀ ਬੰਨ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜਾ ਲਿਆ। ਉਨ੍ਹਾਂ ਕਿਹਾ…
ਗੁਰਦਾਸਪੁਰ, 30 ਅਗਸਤ 2025 – ਪਿਛਲੇ ਕੁਝ ਦਿਨ ਪਹਿਲਾਂ ਰਾਵੀ ਦਰਿਆ ਵਿੱਚ ਵੱਧੇ ਪਾਣੀ ਦੇ ਪੱਧਰ ਕਾਰਨ ਜਿੱਥੇ ਰਾਵੀ ਦਰਿਆ ਦੇ ਨੇੜਲੇ ਕਰੀਬ 15 ਤੋਂ 16 ਕਿਲੋਮੀਟਰ ਦੂਰੀ ਤੱਕ ਇਲਾਕੇ ਵਿੱਚ ਹੜ ਦੀ ਮਾਰ ਹੇਠਾਂ ਆਏ ਲੱਗ ਕੇ ਅੰਦਰ ਵੱਡੇ ਪੱਧਰ ਤੇ ਆਉਣ ਜਾਣ ਵਾਲੀਆਂ ਸੜਕਾਂ ਤੇ ਬਣੀਆਂ ਪੁੱਲੀਆਂ ਅਤੇ ਧੁੱਸੀ ਬੰਨਾ ਦਾ ਨੁਕਸਾਨ ਹੋਣ ਦੀ ਗੱਲ ਸਾਹਮਣੇ ਆਈ ਜਿਸ ਕਾਰਨ ਰਾਵੀ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਤਾਂ ਰਾਵੀ ਦਰਿਆ ਦਾ ਬਹੁਤ ਵੱਡੇ ਪੱਧਰ ਤੇ ਕਹਿਰ ਵੇਖਣ ਨੂੰ ਮਿਲਿਆ ਸੀ ਉਥੇ ਹੀ ਸੜਕਾਂ ਦਾ ਵੀ ਇਸ ਹੜ ਦੀ ਮਾਰ ਹੇਠਾਂ ਬੜੇ ਵੱਡੇ ਪੱਧਰ ਤੇ ਨੁਕਸਾਨ ਹੋਇਆ ਜਾਣਕਾਰੀ ਅਨੁਸਾਰ ਇਸ ਰਾਵੀ…
ਫਾਜ਼ਿਲਕਾ 30 ਅਗਸਤ 2025 – ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਘੁਰਕਾ ਵਿਖੇ ਉਹ ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਅਗਲੇਰੇ ਘਰਾਂ ਤੱਕ ਪਹੁੰਚੇ ਅਤੇ ਲੋਕਾਂ ਦਾ ਹਾਲ ਜਾਣਿਆ। ਉਹਨਾਂ ਨੇ ਇਸ ਮੌਕੇ ਆਖਿਆ ਕੇ ਹਰੀਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਵਿੱਚ ਕਮੀ ਆਈ ਹੈ ਅਤੇ ਅੱਜ ਉਥੋਂ ਦੋ ਲੱਖ 44 ਹਜਾਰ ਕਿਊਸਿਕ ਪਾਣੀ ਦੀ ਨਿਕਾਸੀ ਹੋ ਰਹੀ ਹੈ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਪ੍ਰਕਾਰ ਦੀ ਫੌਰੀ ਮਦਦ ਮੁਹਈਆ ਕਰਵਾਉਣ ਲਈ ਦ੍ਰਿੜਤਾ ਨਾਲ…
ਚੰਡੀਗੜ੍ਹ, 30 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ…
ਚੰਡੀਗੜ੍ਹ, 30 ਅਗਸਤ 2025 – ਪੰਜਾਬ ਇਕ ਵਾਰ ਫਿਰ ਤੋਂ ਵੱਡੀ ਹੜ੍ਹਾਂ ਦੀ ਮਾਰ ਹੇਠ ਆ ਗਿਆ ਹੈ, ਜਿਸ ਨਾਲ 850 ਤੋਂ ਵੱਧ ਪਿੰਡ ਡੁੱਬ ਗਏ ਹਨ, ਹਜ਼ਾਰਾਂ ਪਰਿਵਾਰ ਰੋਜ਼ੀ-ਰੋਟੀ ਅਤੇ ਪਸ਼ੂਆਂ ਦਾ ਨੁਕਸਾਨ ਝੱਲ ਰਹੇ ਹਨ, ਅਤੇ ਦੁੱਖ ਦੀ ਗੱਲ ਹੈ ਕਿ ਬਹੁਤ ਸਾਰੇ ਜੀਵਾਂ ਦੀਆਂ ਜਾਨਾਂ ਵੀ ਗਈਆਂ। ਖਾਲਸਾ ਏਡ ਨੂੰ ਮੌਜੂਦਾ ਸਥਿਤੀ ਦਾ ਬੇਹੱਦ ਦੁੱਖ ਹੈ, ਪਰ ਇਸ ਤਬਾਹੀ ਦੇ ਸਮੇਂ ਦੌਰਾਨ ਹਰ ਸੰਭਵ ਤਰੀਕੇ ਨਾਲ ਖਾਲਸਾ ਏਡ ਪੰਜਾਬ ਦੇ ਨਾਲ ਖੜ੍ਹੇ ਰਹਿਣ ਲਈ ਦ੍ਰਿੜ ਹੈ।ਖਾਲਸਾ ਏਡ ਸੰਸਥਾ ਹੁਣ ਤਕ ਦੁਨੀਆਂ ਦੇ ਦਰਜਨਾਂ ਮੁਲਕਾਂ ਅਤੇ ਅਣਗਿਣਤ ਮਨੁੱਖੀ ਸੰਕਟਾਂ ਵਿੱਚ ਕੰਮ ਕਰ ਚੁੱਕੀ ਹੈ। ਪੰਜਾਬ ਵਿਚ ਵੀ ਪਿਛਲੇ…
ਚੰੜੀਗੜ੍ਹ, 30 ਅਗਸਤ 2025 – ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਜ਼ਿਲਾ ਫਿਰੋਜ਼ਪੁਰ ਅਤੇ ਹਰੀਕੇ ਪੱਤਣ ਦਾ ਦੌਰਾ ਕੀਤਾ ਗਿਆ । ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਣੀਆਂ ਦੀ ਵੰਡ ਤੇ ਧੋਖੇ ਅਤੇ ਠੱਗੀ ਦੀ ਨੀਤੀ ਨੂੰ ਜੜ੍ਹੋਂ ਪੁੱਟਣ ਦਾ ਸਮਾਂ ਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਖ ਵੱਖ ਸਮੇਂ ਕੇਂਦਰ ਦੀਆਂ ਸਰਕਾਰਾਂ ਨੇ ਪਾਣੀਆਂ ਦੇ ਮਸਲੇ ਤੇ ਪੰਜਾਬ ਨਾਲ ਧੋਖਾ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਜਦੋਂ ਸਮੁੱਚੇ ਪੰਜਾਬੀਆਂ ਨੂੰ ਇੱਕਠੇ ਹੋ ਕੇ ਦੂਜੇ ਸੂਬਿਆਂ ਨੂੰ ਦਿੱਤੇ ਜਾਣ…

