Author: onpoint channel

“I’m a Newswriter, “I write about the trending news events happening all over the world.

ਜਲੰਧਰ, 13 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਏਰੀਏ ਵਿਚ ਪ੍ਰੀਗੇਬਲਿਨ ਕੈਪਸੂਲ (Pregabalin Capsules), ਗੈਬਾਪੇਨਟਿਨ ਕੈਪਸੂਲ (Gabapentin Capsules) ਅਤੇ ਐਨਾਫੋਰਟਿਨ ਇੰਜੈਕਸ਼ਨ (Anafortan Injection) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ਅਤੇ ਬਿਨਾਂ ਮਾਹਰ ਡਾਕਟਰ ਦੀ ਪਰਚੀ ਤੋਂ ਕੈਮਿਸਟ ਦੁਕਾਨਾਂ ’ਤੇ ਵੇਚਣ ’ਤੇ ਰੋਕ ਲਗਾਈ ਗਈ ਹੈ।ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਲਈ ਲਾਗੂ ਰਹੇਗਾ।

Read More

ਲੁਧਿਆਣਾ, 12 ਨਵੰਬਰ – ਪੇਂਡੂ ਸੜਕੀ ਬੁਨਿਆਦੀ ਢਾਂਚੇ ਨੂੰ ਮਹੱਤਵਪੂਰਨ ਹੁਲਾਰਾ ਦੇਣ ਲਈ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12 ਮੁੱਖ ਸੜਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। 278.4 ਲੱਖ ਰੁਪਏ ਦੇ ਸੰਯੁਕਤ ਨਿਵੇਸ਼ ਨਾਲ, ਇਹ ਪ੍ਰੋਜੈਕਟ ਸੁਚਾਰੂ ਆਵਾਜਾਈ ਦੀ ਸਹੂਲਤ ਦੇਣਗੇ ਅਤੇ ਘੱਟ ਸੇਵਾ ਵਾਲੇ ਖੇਤਰਾਂ ਵਿੱਚ ਆਰਥਿਕ ਵਿਕਾਸ ਨੂੰ ਵਧਾਉਣਗੇ। ਕੈਬਨਿਟ ਮੰਤਰੀ ਮੁੰਡੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਸੜਕਾਂ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਆਵਾਜਾਈ ਦੇ ਸਮੇਂ ਨੂੰ ਘਟਾਉਣਗੇ ਸਗੋਂ ਖੇਤੀਬਾੜੀ, ਵਪਾਰ ਅਤੇ ਭਾਈਚਾਰਕ ਭਲਾਈ ਲਈ ਨਵੇਂ ਰਸਤੇ ਵੀ ਖੋਲ੍ਹਣਗੇ। ਇਨ੍ਹਾਂ…

Read More

ਜਲੰਧਰ, 12 ਨਵੰਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 12 ਵਿਅਕਤੀਆਂ ਕਾਬੂ ਨੂੰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ 9 ਮੁਕੱਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ 12 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਟੀਮ ਨੇ ਦੋ ਵਿਅਕਤੀਆਂ ਨੂੰ…

Read More

ਲੁਧਿਆਣਾ, 12 ਨਵੰਬਰ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 14 ਨਵੰਬਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ ਵਿਖੇ ਇੱਕ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਯਾਦਗਾਰ ਲੜੀ ਦਾ ਇੱਕ ਮੁੱਖ ਹਿੱਸਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਦੀਵੀ ਸਿੱਖਿਆਵਾਂ ‘ਤੇ ਕੇਂਦ੍ਰਿਤ ਇੱਕ ਮਨਮੋਹਕ ਲਾਈਟ ਐਂਡ ਸਾਊਂਡ ਸ਼ੋਅ 14 ਨਵੰਬਰ ਨੂੰ ਸ਼ਾਮ 6:00 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਅਡਵਾਂਸ ਡਿਜੀਟਲ ਸਟੋਰੀਟੈਲਿੰਗ ਰਾਹੀਂ 45 ਮਿੰਟ…

Read More

ਜਲੰਧਰ, 12 ਨਵੰਬਰ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਪੁਲਿਸ ਕਮਿਸ਼ਨਰ ਵੱਲੋਂ ਇਕ ਹੋਰ ਹੁਕਮ ਰਾਹੀਂ…

Read More

ਜਲੰਧਰ, 12 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵ੍ਹੀਕਲ/ਮੋਟਰਸਾਈਕਲ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Read More

ਜਲੰਧਰ, 12 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੁਕਮ ਜਾਰੀ ਕੀਤੇ ਹਨ ਕਿ ਖਾਦ ਦਾ ਕੋਈ ਵੀ ਪ੍ਰਾਈਵੇਟ ਵਿਕਰੇਤਾ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਡੀ.ਏ.ਪੀ. ਖਾਦ ਦੇ ਨਾਲ ਹੋਰ ਕੋਈ ਸਮੱਗਰੀ ਧੱਕੇ ਨਾਲ ਅਟੈਚ ਕਰਕੇ ਨਹੀਂ ਵੇਚਣਗੇ ਅਤੇ ਨਾ ਹੀ ਕਿਸਾਨਾਂ ਤੋਂ ਨਿਰਧਾਰਿਤ ਰੇਟ ਤੋਂ ਵੱਧ ਕੀਮਤ ਵਸੂਲ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਜਾਰੀ ਕੀਤੇ ਹੁਕਮ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਪ੍ਰਾਈਵੇਟ ਵਿਕਰੇਤਾਵਾਂ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਵਾਧੂ ਸਮੱਗਰੀ ਜਿਵੇਂ ਨੈਨੋ ਯੂਰੀਆ ਆਦਿ ਖ਼ਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਡੀ.ਏ.ਪੀ. ਦਾ ਸਟਾਕ…

Read More

ਲੁਧਿਆਣਾ, 12 ਨਵੰਬਰ – ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 8 ਅਧੀਨ ਪਾਲ ਸਿੰਘ ਨਗਰ ਦੀ ਗਲੀ ਨੰਬਰ 8 ਵਿਖੇ ਸੀਵਰੇਜ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 28.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਪ੍ਰੇਸ਼ਾਨ ਸਨ ਅਤੇ…

Read More

ਲੁਧਿਆਣਾ, 12 ਨਵੰਬਰ 2025:ਇਹ ਸਮਾਰੋਹ MY Bharat ਲੁਧਿਆਣਾ ਵੱਲੋਂ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਭਾਰਤ ਦੇ ਲੋਹ ਪੁੱਤਰ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਨਮ ਜੰਤੀ ਨੂੰ ਸ਼ਰਧਾਂਜਲੀ ਦੇਣਾ ਸੀ। ਕਾਰਜਕ੍ਰਮ ਦਾ ਉਦਘਾਟਨ ਸੁਸ਼੍ਰੀ ਹਰਪ੍ਰੀਤ ਕੌਰ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ “ਵੰਦੇ ਮਾਤਰਮ” ਦੇ ਸੁਰੀਲੇ ਗੀਤ ਨਾਲ ਹੋਈ, ਜਿਸ ਤੋਂ ਬਾਅਦ ਦੀਵੇ ਦੀ ਰੌਸ਼ਨੀ ਅਤੇ ਸਰਦਾਰ ਪਟੇਲ ਦੀ ਤਸਵੀਰ ‘ਤੇ ਮਾਲਾ ਚੜ੍ਹਾਈ ਗਈ। ਸਮਾਰੋਹ ਦੌਰਾਨ ਯੁਵਕਾਂ ਵੱਲੋਂ ਸੱਭਿਆਚਾਰਕ ਪ੍ਰਦਰਸ਼ਨ ਅਤੇ ਨੁੱਕੜ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਇਕਤਾ, ਅਖੰਡਤਾ ਅਤੇ ਰਾਸ਼ਟਰੀ ਗਰਵ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਬਾਅਦ ਪਦ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ:ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਹੁਕਮਾਂ ਅਧੀਨ ਗੈਰ-ਕਾਨੂੰਨੀ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਚਲ ਰਹੀ ਖਾਸ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸ੍ਰੀ ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ (ਸਿਟੀ) ਨੇ ਦੱਸਿਆ ਕਿ ਅਕੁੰਸ ਜਿੰਦਲ, ਜੋ ਫੇਜ਼ 3ਬੀ2 ਮਾਰਕੀਟ ਮੋਹਾਲੀ ਵਿੱਚ ਸੁਨਿਆਰੇ ਦੀ ਦੁਕਾਨ ਚਲਾਉਂਦਾ ਹੈ, ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਮੋਬਾਇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਸੀ। ਇਸ ਸਬੰਧੀ ਮਟੌਰ ਥਾਣੇ ਵਿੱਚ ਮੁਕੱਦਮਾ ਨੰਬਰ 182 ਮਿਤੀ 11.11.2025 ਅਧੀਨ ਧਾਰਾ 308(2), 62, 351(1),…

Read More