- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 28 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ, ਮੰਤਰੀਆਂ ਅਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜ ਲਈ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ, “ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ।…
ਚੰਡੀਗੜ੍ਹ, 27 ਅਗਸਤ 2025 – ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ.…
ਚੰਡੀਗੜ੍ਹ, 27 ਅਗਸਤ 2025 – ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ ਨੂੰ ਡੋਰ ਸਟੈੱਪ ਉੱਤੇ ਦਿੱਤੀ ਜਾ ਰਹੀ ਮਸਨੂਈ ਗਰਭਦਾਨ ਸੇਵਾ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਹੋਰ ਉੱਤਰੀ ਰਾਜਾਂ ਨੂੰ ਵੀ ਪੰਜਾਬ ਦੇ ਇਸ ਸਫ਼ਲ ਮਾਡਲ ਨੂੰ ਅਪਣਾਉਣ ਲਈ ਕਿਹਾ।ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਵਧੀਕ ਸਕੱਤਰ ਸ਼੍ਰੀਮਤੀ ਵਰਸ਼ਾ…
ਚੰਡੀਗੜ੍ਹ, 27 ਅਗਸਤ 2025 – ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ। ਐਸ.ਐਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ,…
ਚੰਡੀਗੜ੍ਹ, 27 ਅਗਸਤ 2025 – ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਸੀ। ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ, ਪਾਰਦਰਸ਼ਤਾ ਅਤੇ ਕਿਰਤ ਭਲਾਈ ਨਾਲ ਸਬੰਧਤ ਠੋਸ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸੈੱਸ ਇਕੱਠਾ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ…
ਗੁਰਦਾਸਪੁਰ/ਚੰਡੀਗੜ੍ਹ, 27 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਸੰਕਟ ਦੌਰਾਨ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ, ਉਨ੍ਹਾਂ ਨੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਆਪਣਾ ਸਰਕਾਰੀ ਹੈਲੀਕਾਪਟਰ ਦਿੱਤਾ ਹੈ। “ਲੋਕਾਂ ਦੀ ਸੁਰੱਖਿਆ ਮੇਰੀ ਪਹਿਲੀ ਤਰਜੀਹ ਹੈ” ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ ਬਚਾਉਣਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਉਨ੍ਹਾਂ ਨੇ ਇਹ ਅਸਾਧਾਰਨ ਕਦਮ ਚੁੱਕਿਆ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਹੈਲੀਕਾਪਟਰ ਹੁਣ…
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਿਰਮਲ ਸਿੰਘ ਧਨੋਆ ਅਤੇ ਹੋਰ ਬਨਾਮ ਪੰਜਾਬ ਸਰਕਾਰ ਸਬੰਧੀ ਐਡਵੋਕੇਟ ਸੰਨੀ ਸਿੰਗਲਾ ਰਾਹੀਂ ਦਾਇਰ ਸਿਵਲ ਰਿੱਟ ਪਟੀਸ਼ਨ ਨੰਬਰ 24698 ਆਫ 2025 ਦਾ ਮਿਤੀ 25 ਅਗਸਤ 2025 ਨੂੰ ਫੈਸਲਾ ਕਰਦੇ ਹੋਏ ਪੰਜਾਬ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 42 ਤੋਂ 55 ਫੀਸਦੀ ਡੀ ਏ ਦੇਣ ਅਤੇ ਪਿਛਲੀਆਂ ਸਾਰੀਆਂ ਕਿਸ਼ਤਾਂ ਦਾ ਬਣਦਾ ਬਕਾਇਆ ਦੇਣ ਸਬੰਧੀ ਵਿੱਤ ਵਿਭਾਗ ਪੰਜਾਬ ਸਰਕਾਰ ਨੂੰ ਤਿਨ ਮਹੀਨੇ ਵਿੱਚ ਸਪੀਕਿੰਗ ਆਰਡਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮਿਤੀ 1 ਜੁਲਾਈ 2023 ਤੋਂ 46 ਫੀਸਦੀ, 1 ਜਨਵਰੀ 2024 ਤੋਂ 50 ਫੀਸਦੀ, 1 ਜੁਲਾਈ…
ਚੰਡੀਗੜ੍ਹ, 27 ਅਗਸਤ 2025: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਆਪਣੀਆਂ ਵੱਖ-ਵੱਖ ਮਹਿਲਾ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਪੂਰਬੀ ਮਹਾਰਾਸ਼ਟਰ, 27 ਅਗਸਤ 2025 : ਪੂਰਬੀ ਮਹਾਰਾਸ਼ਟਰ ਦੇ ਗੜਚਿਰੌਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਏ ਭਿਆਨਕ ਮੁਕਾਬਲੇ ਵਿੱਚ ਤਿੰਨ ਔਰਤਾਂ ਸਮੇਤ ਚਾਰ ਨਕਸਲੀ ਮਾਰੇ ਗਏ। ਇਹ ਕਾਰਵਾਈ ਛੱਤੀਸਗੜ੍ਹ ਦੇ ਗੜਚਿਰੌਲੀ ਅਤੇ ਨਾਰਾਇਣਪੁਰ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੇ ਸੰਘਣੇ ਜੰਗਲਾਂ ਵਿੱਚ ਕੀਤੀ ਗਈ, ਜਿੱਥੇ ਭਾਰੀ ਬਾਰਿਸ਼ ਦੇ ਬਾਵਜੂਦ, ਸੁਰੱਖਿਆ ਬਲਾਂ ਨੇ ਨਕਸਲੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਖੁਫੀਆ ਜਾਣਕਾਰੀ ‘ਤੇ ਕਾਰਵਾਈ ਕੀਤੀ ਗਈ ਦੱਸ ਦਈਏ ਕਿ ਪੁਲਿਸ ਨੂੰ 25 ਅਗਸਤ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਗੱਟਾ ਦਲਮ ਕੰਪਨੀ ਨੰਬਰ 10 ਅਤੇ ਗੜਚਿਰੌਲੀ ਡਿਵੀਜ਼ਨ ਦੇ ਹੋਰ ਮਾਓਵਾਦੀ ਸੰਗਠਨ ਕੋਪਰਸ਼ੀ ਜੰਗਲ ਖੇਤਰ ਵਿੱਚ ਡੇਰਾ ਲਾ ਰਹੇ…
ਜਲੰਧਰ, 27 ਅਗਸਤ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਏਅਰ ਫੋਰਸ ਵੱਲੋਂ ਅੱਜ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਓਪਨ ਭਰਤੀ ਰੈਲੀ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਮੀਂਹ ਦੇ ਬਾਵਜੂਦ ਪਹਿਲੇ ਦਿਨ ਲਗਭਗ 6000 ਉਮੀਦਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ) ਨੇ ਦੱਸਿਆ ਕਿ ਇੰਡੀਅਨ ਏਅਰ ਫੋਰਸ ਓਪਨ ਭਰਤੀ ਰੈਲੀ ਦੀ ਸ਼ੁਰੂਆਤ ਬਾਰਿਸ਼ ਦੇ ਵਿੱਚ ਹੀ ਸਵੇਰੇ 4:30 ਵਜੇ ਕੀਤੀ ਗਈ, ਜਿਸ ਵਿੱਚ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਲੱਦਾਖ ਤੋਂ ਆਏ ਕਰੀਬ 6000 ਉਮੀਦਵਾਰਾਂ ਨੇ ਭਾਗ ਲਿਆ। ਰੈਲੀ ਦੌਰਾਨ ਪਹਿਲੇ ਰਾਊਂਡ ਵਿੱਚ ਉਮੀਦਵਾਰਾਂ ਨੇ 1600 ਮੀਟਰ…

