- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 25 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਜੇਪੀ ‘ਤੇ ਰਾਸ਼ਨ ਚੋਰੀ ਕਰਨ ਦੀ ਕੋਸ਼ਿਸ਼ ਦਾ ਗੰਭੀਰ ਦੋਸ਼ ਲਾਇਆ ਹੈ। ਇੱਕ ਸੰਦੇਸ਼ ਰਾਹੀਂ ਉਨ੍ਹਾਂ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਗਰੀਬਾਂ ਦਾ ਰਾਸ਼ਨ ਹਰ ਹਾਲ ਵਿੱਚ ਉਨ੍ਹਾਂ ਤੱਕ ਪਹੁੰਚਾਉਣਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਜੁਲਾਈ ਮਹੀਨੇ ਪੰਜਾਬ ਦੇ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਕੇ, ਇਸ ਧੱਕੇ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ 30 ਸਤੰਬਰ ਤੋਂ 32 ਲੱਖ ਹੋਰ ਲੋਕਾਂ ਦੇ ਮੁਫ਼ਤ ਰਾਸ਼ਨ ਦੀ ਸਹੂਲਤ ਤੇ ਤਲਵਾਰ…
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ…
3 ਪੀਬੀ (ਜੀ) ਬੀਐਨ ਐਨਸੀਸੀ ਲੁਧਿਆਣਾ ਨੇ 23-08-2025 ਨੂੰ ਰਾਸ਼ਟਰੀ ਪੁਲਾੜ ਦਿਵਸ ਬੜੇ ਮਾਣ ਨਾਲ ਮਨਾਇਆ, ਜਿਸ ਵਿੱਚ ਚਾਰ ਪ੍ਰਸਿੱਧ ਸੰਸਥਾਵਾਂ: ਕੁੰਦਨ ਵਿਦਿਆ ਮੰਦਰ, ਜੀਐਚਜੀ ਖਾਲਸਾ ਕਾਲਜ ਸੁਧਾਰ, ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ, ਅਤੇ ਭਾਰਤੀ ਵਿਦਿਆ ਮੰਦਰ, ਚੰਡੀਗੜ੍ਹ ਰੋਡ ਦੇ 180 ਕੈਡਿਟਾਂ ਨੂੰ ਇਕੱਠਾ ਕੀਤਾ ਗਿਆ। ਇਸ ਦਿਨ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਚੰਦਰਯਾਨ 3 ਦੇ ਇਤਿਹਾਸਕ ਲੈਂਡਿੰਗ ਦੀ ਯਾਦ ਦਿਵਾਈ ਗਈ, ਇਹ ਇੱਕ ਮੀਲ ਪੱਥਰ ਹੈ ਜਿਸਨੇ ਭਾਰਤ ਨੂੰ ਪੁਲਾੜ ਖੋਜ ਵਿੱਚ ਇੱਕ ਵਿਸ਼ਵਵਿਆਪੀ ਨੇਤਾ ਵਜੋਂ ਸਥਾਪਿਤ ਕੀਤਾ ਹੈ। ਇਸਦਾ ਉਦੇਸ਼ ਭਾਰਤ ਦੀ ਅਮੀਰ ਵਿਗਿਆਨਕ ਵਿਰਾਸਤ ਨੂੰ ਇਸਦੇ ਆਧੁਨਿਕ ਪੁਲਾੜ ਅਭਿਲਾਸ਼ਾਵਾਂ ਨਾਲ ਜੋੜਨਾ ਸੀ, ਨੌਜਵਾਨ ਮਨਾਂ ਨੂੰ…
ਸੂਬੇ ਦੇ ਗਰੀਬ ਲੋਕਾਂ ਦੀ ਰੋਟੀ ’ਤੇ ਡਾਕਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੋਹਿੰਦਰ ਭਗਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾਕਿਹਾ, ਪੰਜਾਬ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟੇਗੀਜਲੰਧਰ, 24 ਅਗਸਤ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਗਰੀਬ ਲੋਕਾਂ ਦੀ ਰੋਟੀ…
ਜਲੰਧਰ, 24 ਅਗਸਤ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਐਤਵਾਰ ਨੂੰ ਗੋਪਾਲ ਨਗਰ ਇਲਾਕੇ ਵਿੱਚ ਨਸ਼ਾ ਤੱਸਕਰੀ ਨਾਲ ਸਬੰਧਤ ਦੋ ਭਰਾਵਾਂ ਦੀ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ਼ ਮੰਨਾ ਵਾਸੀ ਗੋਪਾਲ ਨਗਰ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ ਮੰਨਾ ਦੋਵੇਂ ਨਸ਼ਾ ਤਸਕਰ ਹਨ, ਜਿਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਤਹਿਤ 10 ਮੁਕੱਦਮੇ ਦਰਜ ਹਨ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ…
ਰੋਹਿਤ ਗੁਪਤਾ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਵੱਲੋਂ ਅੱਜ ਆਪਣੇ ਸੈਲਰ ਤੇ ਵਰਕਰਾਂ ਦੀ ਇੱਕ ਮੀਟਿੰਗ ਰੱਖੀ ਗਈ ਸੀ। ਜੋ ਕਿ ਦੇਖਦੇ ਹੀ ਦੇਖਦੇ ਇੱਕ ਰੈਲੀ ਦਾ ਰੂਪ ਧਾਰਨ ਕਰ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਦਾ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਪੁੱਜੇ । ਇਸ ਮੀਟਿੰਗ ਦੇ ਦੌਰਾਨ ਮਹੱਲਾ ਵਾਲਮੀਕ ਦੇ ਸੁਖਵਿੰਦਰ ਸਿੰਘ ਨਾਹਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੂੰ ਛੱਡ ਸੰਦੀਪ ਕੁਮਾਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਜਿਨਾਂ ਨੂੰ…
ਬਰਨਾਲਾ, 24 ਅਗਸਤ 2025 : ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਨਾਲ ਸਬੰਧਤ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਬਦਮਾਸ਼ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਇਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਨ੍ਹਾਂ ਨੇ ਪੁਲਿਸ ਨਾਕੇ ‘ਤੇ ਫਾਇਰਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਬੰਬੀਹਾ ਗਰੁੱਪ ਦੇ ਕੁਝ ਅਨਸਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਖੁਡੀ ਨੇੜੇ ਨਾਕਾਬੰਦੀ ਕੀਤੀ…
ਪਟਿਆਲਾ, 24 ਅਗਸਤ:ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।ਅੱਜ ਇਥੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23…
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ…
ਚੰਡੀਗੜ੍ਹ/ਸੰਗਰੂਰ, 24 ਅਗਸਤ 2025 – ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰੀ ਰਾਜਵੰਤ ਸਿੰਘ ਘੁੱਲੀ, ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਸ੍ਰੀ ਗੁਰਿੰਦਰ ਸਿੰਘ ਚੀਮਾ, ਅਤੇ ਹੋਰ ਅਧਿਕਾਰੀ ਮੌਜੂਦ ਸਨ। ਆਪਣੇ ਦੌਰੇ ਦੌਰਾਨ, ਉਨ੍ਹਾਂ ਨੇ ਧੂਰੀ ਵਿੱਚ ਨਵੇਂ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦੇ ਨਿਰਮਾਣ, ਵੱਖ-ਵੱਖ ਲਿੰਕ ਸੜਕਾਂ ਅਤੇ ਪਿੰਡ ਸਤੌਜ ਵਿੱਚ…

