Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 8 ਅਕਤੂਬਰ:ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬੁੱਧਵਾਰ ਨੂੰ ਸਾਰਸ ਮੇਲੇ 2025 ਵਿੱਚ ਚੱਲ ਰਹੇ ਰੋਜ਼ਾਨਾ ਵਰਕਸ਼ਾਪਾਂ ਅਤੇ ਮੁਕਾਬਲਿਆਂ ਦੇ ਹਿੱਸੇ ਵਜੋਂ ਇੱਕ ਬੋਤਲ ਪੇਂਟਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ।ਭਾਗੀਦਾਰਾਂ ਨੇ ਸ਼ਾਨਦਾਰ ਰਚਨਾਤਮਕਤਾ ਅਤੇ ਕਲਾਤਮਕ ਪ੍ਰਗਟਾਵੇ ਦਾ ਪ੍ਰਦਰਸ਼ਨ ਕੀਤਾ, ਸਾਦੀਆਂ ਬੋਤਲਾਂ ਨੂੰ ਕਲਾ ਦੇ ਸੁੰਦਰ ਟੁਕੜਿਆਂ ਵਿੱਚ ਬਦਲ ਦਿੱਤਾ।ਸਭ ਤੋਂ ਵੱਧ ਰਚਨਾਤਮਕ ਐਂਟਰੀਆਂ ਨੂੰ ਦਿਲਚਸਪ ਇਨਾਮਾਂ ਨਾਲ ਨਿਵਾਜਿਆ ਗਿਆ।9 ਅਕਤੂਬਰ ਨੂੰ ਓਪਨ ਏਅਰ ਥੀਏਟਰ, ਪੀ.ਏ.ਯੂ, ਲੁਧਿਆਣਾ ਵਿੱਚ ਹੋਣ ਵਾਲੇ ਮਹਿੰਦੀ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਓ ਅਤੇ ਚੋਟੀ ਦੇ 3 ਜੇਤੂਆਂ ਲਈ ਦਿਲਚਸਪ ਇਨਾਮ ਦਿੱਤੇ ਜਾਣਗੇ।

Read More

ਲੁਧਿਆਣਾ, 08 ਅਕਤੂਬਰ (000) – ਕੋਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਅਤੇ ਮੀਡੀਏਸ਼ਨ ਐਂਡ ਕੰਸੀਲੀਏਸ਼ਨ ਪ੍ਰੋਜੈਕਟ ਕਮੇਟੀ ਵੱਲੋ ਜਾਰੀ ਸਮਾਂ ਸੂਚੀ ਅਨੁਸਾਰ ਮਿਤੀ 01 ਜੁਲਾਈ 2025 ਤੋਂ ਮਿਤੀ 30 ਸਤੰਬਰ 2025 ਤੱਕ 90 ਦਿਨਾਂ ‘ਦ ਮੀਡੀਏਸ਼ਨ ਫਾਰ ਦ ਨੇਸ਼ਨ’ ਮੁਹਿੰਮ ਦਾ ਆਯੋਜਨ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਵਿੱਚ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ ਡਵੀਜਨਾਂ ਦੇ ਜੁਡੀਸ਼ੀਅਲ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਕਿ ਆਪੋ-ਆਪਣੀ ਕੋਰਟ ਵਿੱਚ ਲੰਬਿਤ ਕੇਸਾਂ ਵਿੱਚੋਂ ਅਜਿਹੇ ਕੇਸਾਂ ਦੀ ਪਹਿਚਾਣ…

Read More

ਲੁਧਿਆਣਾ, 08 ਅਕਤੂਬਰ (000) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਿਨ੍ਹਾਂ ਕਿਸੇ ਪਾਵਰ ਕੱਟ ਤੋਂ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕਰੀਬ 92 ਲੱਖ ਰੁਪਏ ਦੀ ਲਾਗਤ ਦੇ ਨਾਲ ਤਿਆਰ ਹੋਏ 2 ਨਵੇਂ ਫੀਡਰਾਂ ਦਾ ਉਦਘਾਟਨ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਸਮੂਹ ਕੌਂਸਲਰ ਸਹਿਬਾਨ ਤੇ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਦੀ ਬਿਜਲੀ…

Read More

ਲੁਧਿਆਣਾ, 8 ਅਕਤੂਬਰ:ਰੋਸ਼ਨ ਪੰਜਾਬ ਮੁਹਿੰਮ ਦੇ ਤਹਿਤ ਇੱਕ ਇਤਿਹਾਸਕ ਮੀਲ ਪੱਥਰ ਵਿੱਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਲੁਧਿਆਣਾ ਸੈਂਟਰਲ ਜ਼ੋਨ ਦੇ ਅਧੀਨ 1171 ਕਰੋੜ ਰੁਪਏ ਦੇ ਕਈ ਪੁਨਰਗਠਨ ਅਤੇ ਨਵੀਨੀਕਰਨ ਬਿਜਲੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।ਇਹ ਪਹਿਲਕਦਮੀ ਪੰਜਾਬ ਭਰ ਦੇ ਸਾਰੇ ਘਰਾਂ, ਖੇਤਾਂ ਅਤੇ ਉਦਯੋਗਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਜੀ.ਆਈ.ਐਸ 220 ਕੇ.ਵੀ ਸਬ-ਸਟੇਸ਼ਨ, ਫੋਕਲ ਪੁਆਇੰਟ ਸ਼ੇਰਪੁਰ ਵਿਖੇ ਮੁੱਖ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਮੰਤਰੀ ਮੁੰਡੀਆਂ ਨੇ ਵਿਧਾਇਕ ਮਦਨ ਲਾਲ ਬੱਗਾ, ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਰਾਜਿੰਦਰਪਾਲ ਕੌਰ…

Read More

ਲੁਧਿਆਣਾ ਸੈਂਟਰਲ ਹਲਕੇ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਆਧੁਨਿਕ, ਮਜ਼ਬੂਤ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਜੀ ਵੱਲੋਂ ਅੱਜ ਕਈ ਬਿਜਲੀ ਪ੍ਰੋਜੈਕਟਾਂ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਹਲਕੇ ਦੇ ਵਿਕਾਸ ਯਤਨਾਂ ਵਿੱਚ ਇੱਕ ਹੋਰ ਮਜਬੂਤ ਪੜਾਅ ਹਨ, ਜੋ ਸਿੱਧੇ ਤੌਰ ‘ਤੇ ਹਜ਼ਾਰਾਂ ਨਿਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਧਾਰਨਗੇ ਅਤੇ ਇਲਾਕੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਨੂੰ ਗਤੀ ਦੇਣਗੇ।ਇਨ੍ਹਾਂ ਪ੍ਰੋਜੈਕਟਾਂ ਵਿੱਚ 13.37 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 75 ਅਤੇ 78 ਦੇ ਚਿਲਡਰਨ ਪਾਰਕ (ਸਿਵਲ ਹਸਪਤਾਲ ਦੀ ਬੈਕਸਾਈਡ) ਵਿੱਚ ਨਵੇਂ 11 ਕੇ.ਵੀ. ਫੀਡਰ ਦੀ ਸਥਾਪਨਾ, 4.50 ਕਰੋੜ ਰੁਪਏ ਦੀ ਲਾਗਤ ਨਾਲ…

Read More

ਖੰਨਾ, (ਲੁਧਿਆਣਾ), 8 ਅਕਤੂਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ), ਖੰਨਾ ਦੇ ਸਬ-ਸਟੇਸ਼ਨ ਵਿਖੇ ‘ਰੌਸ਼ਨ ਪੰਜਾਬ, ਹੁਣ ਪਾਵਰ ਕੱਟ ਤੋ ਮੁਕਤੀ’ ਪ੍ਰੋਗਰਾਮ ਤਹਿਤ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 39.40 ਕਰੋੜ ਦੇ ਕੰਮਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 39 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਮੰਡਲ ਦਫਤਰ ਖੰਨਾ (ਉਪ ਮੰਡਲ ਸਿਟੀ-1 ਖੰਨਾ, ਸਿਟੀ-2 ਖੰਨਾ, ਦਿਹਾਤੀ ਖੰਨਾ, ਚਾਵਾ, ਭੜੀ ਅਤੇ ਜਰਗ) ਵਿੱਚ ਐਲ.ਟੀ ਲਾਈਨਾਂ, ਐਚ.ਟੀ ਲਾਈਨਾਂ…

Read More

ਫਗਵਾੜਾ (ਕਪੂਰਥਲਾ), 8 ਅਕਤੂਬਰਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ…

Read More

ਜਲੰਧਰ, 8 ਅਕਤੂਬਰ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਇੰਡੀਅਨ ਆਰਮੀ (ਅਗਨੀਵੀਰ) ਭਰਤੀ ਰੈਲੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਰੈਲੀ 16 ਅਕਤੂਬਰ 2025 ਤੱਕ 9 ਦਿਨਾਂ ਲਈ ਚੱਲੇਗੀ। ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਅੱਜ ਪਹਿਲੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਲਗਭਗ 884 ਪ੍ਰਾਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ 541 ਉਮੀਦਵਾਰਾਂ ਨੇ 1600 ਮੀਟਰ ਦੀ ਦੌੜ 7 ਮਿੰਟ ਵਿੱਚ ਪੂਰੀ ਕੀਤੀ ਅਤੇ ਅਤੇ ਇਸ ਤੋਂ ਬਾਅਦ ਕੁਝ ਹੋਰ…

Read More

ਜਲੰਧਰ, 8 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਬਿਜਲੀ ਕੱਟਾਂ ਤੋਂ ਮੁਕਤੀ ਦਿਵਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ ‘ਰੌਸ਼ਨ ਪੰਜਾਬ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਫੋਕਲ ਪੁਆਇੰਟ-2 ਵਿਖੇ ਕਰੀਬ 4 ਕਰੋੜ ਰੁਪਏ ਦੀ ਲਾਗਤ ਵਾਲੇ 31.5 ਐਮ.ਵੀ.ਏ. ਪਾਵਰ ਟਰਾਂਸਫਾਰਮਰ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਨ੍ਹਾਂ ਬਿਜਲੀ ਕੱਟਾਂ ਤੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਨਵੇਂ ਟਰਾਂਸਫਾਰਮਰ, ਨਵੇਂ ਬਿਜਲੀ…

Read More

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕ ਰਾਜਵੀਰ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ  ਦਾਖਲ ਕਰਵਾਇਆ ਗਿਆ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਸਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦਿਨ ਤੋਂ ਲਗਾਤਾਰ ਵੈਂਟੀਲੇਟਰ ‘ਤੇ ਰੱਖਿਆ ਗਿਆ ਤੇ ਅੱਜ ਗਾਇਕ ਆਪਣੀ ਜ਼ਿੰਦਗੀ ਦੀ…

Read More