Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 6 ਦਸੰਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉੱਤਰਾਖੰਡ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਸਿੱਖ ਭਾਈਚਾਰੇ ਵਿਰੁੱਧ ਬੇਹੱਦ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਰਨ ਲਈ ਕਾਂਗਰਸ ਆਗੂ ਹਰਕ ਸਿੰਘ ਰਾਵਤ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਰਾਵਤ ਨੇ “12 ਵੱਜ ਗਏ” ਸ਼ਬਦ ਦੁਹਰਾ ਕੇ ਇੱਕ ਸਿੱਖ ਵਿਅਕਤੀ ਦਾ ਮਜ਼ਾਕ ਉਡਾਇਆ, ਜੋ ਕਾਂਗਰਸ ਪਾਰਟੀ ਦੀ ਸਿੱਖਾਂ ਨੂੰ ਨੀਵਾਂ ਦਿਖਾਉਣ ਅਤੇ ਉਨ੍ਹਾਂ ‘ਤੇ ਹਮਲਾ ਕਰਨ ਦੀ ਪੁਰਾਣੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਸਿੱਖਾਂ ਦਾ ਮਜ਼ਾਕ ਉਡਾਉਣਾ ਕਾਂਗਰਸ ਪਾਰਟੀ ਲਈ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ…

Read More

ਫ਼ੈਪ ਨੈਸ਼ਨਲ ਪੁਰਸਕਾਰ 2025 ਦੇ ਸਮਾਰੋਹ ਵਿੱਚ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬੀ ਅਦਾਕਾਰ, ਗਾਇਕ ਅਤੇ ਕਾਮੇਡੀਅਨ ਕਰਮਜੀਤ ਅਨਮੋਲ ਵਿਸ਼ੇਸ਼ ਮਹਿਮਾਨ ਅਤੇ ਫ਼ੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵੀ ਸ਼ਾਮਲ ਰਹੇ। ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀ ਪੁਰਸਕਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪੁਰਸਕਾਰ ਸਮਾਰੋਹ ਦੌਰਾਨ, 194 ਸਕੂਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ FAP ਕੌਮੀ ਪੁਰਸਕਾਰ 2025 ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, 282 ਸਕੂਲ ਪ੍ਰਿੰਸੀਪਲਾਂ,…

Read More

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ‘ਚ ਬਾਲ ਵਿਆਹ ਦੀ ਰੋਕਥਾਮ ਲਈ ਅਭਿਆਨ ਜਾਰੀ**- 27 ਨਵੰਬਰ ਤੋਂ 08 ਮਾਰਚ ਤੱਕ ਵੱਖ-ਵੱਖ ਸਕੂਲਾਂ ‘ਚ ਬੱਚਿਆਂ ਨੂੰ ਕੀਤਾ ਜਾਵੇਗਾ ਜਾਗਰੂਕ*ਲੁਧਿਆਣਾ, 06 ਦਸੰਬਰ (000) – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ, ਬਾਲ ਵਿਆਹ ਦੀ ਰੋਕਥਾਮ ਸਬੰਧੀ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਬਾਲਾ ਜੀ ਪ੍ਰੇਮ ਆਸ਼ਰਮ, ਪਿੰਡ ਖੰਡੂਰ, ਪਿੰਡ ਰੁੜਕਾ, ਨਵੀਂ ਦਾਣਾ ਮੰਡੀ, ਮਾਡਲ ਟਾਊਨ ਅਤੇ ਸਰਕਾਰੀ ਹਾਈ ਸਕੂਲ ਫੀਲਡ ਗੰਜ, ਖੇੜੀ-ਝਮੇੜੀ ਵਿਖੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ…

Read More

*ਹਲਕੇ ਦੇ ਵਸਨੀਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ**-ਮਾਡਲ ਟਾਊਨ ਐਕਸਟੈਂਸ਼ਨ ‘ਚ ਪਾਣੀ ਦੀ ਪਾਈਪਲਾਈਨ ਕਾਰਜਾਂ ਦਾ ਕੀਤਾ ਉਦਘਾਟਨ*ਲੁਧਿਆਣਾ, 05 ਦਸੰਬਰ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮਾਡਲ ਟਾਊਨ ਐਕਸਟੈਂਸ਼ਨ ਡੀ ਬਲਾਕ ਵਿਖੇ ਪਾਣੀ ਦੀ ਪਾਈਪਲਾਈਨ ਦਾ ਉਦਘਾਟਨ ਕਰਦਿਆਂ ਕੀਤਾ। ਇਸ ਪ੍ਰੋਜੈਕਟ ਤਹਿਤ ਕਰੀਬ 25. 37 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੈਨੀਟੇਸ਼ਨ ਸਹੂਲਤਾਂ ਵਿੱਚ ਮਹੱਤਵਪੂਰਨ ਸੁਧਾਰ ਕਰੇਗੀ,…

Read More

*ਲੁਧਿਆਣਾ, 6 ਦਸੰਬਰ:ਬਾਸਕਟਬਾਲ ਲਈ ਇੱਕ ਰਿਫਰੈਸ਼ਰ ਕੋਰਸ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਸਟੇਡੀਅਮ, ਲੁਧਿਆਣਾ ਵਿਖੇ ਸ਼ੁਰੂ ਹੋਇਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਕੁੱਲ 17 ਕੋਚ ਅਤੇ ਖਿਡਾਰੀ ਹਿੱਸਾ ਲੈ ਰਹੇ ਹਨ, ਜੋ ਕਿ 9 ਵਜੇ ਤੱਕ ਜਾਰੀ ਰਹੇਗਾ।ਇਹ ਕੋਰਸ ਕੋਚ ਸਕਾਟ ਫਲੇਮਿੰਗ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ ਜੋ ਕਿ ਇੱਕ ਤਜਰਬੇਕਾਰ ਅਮਰੀਕੀ ਬਾਸਕਟਬਾਲ ਪੇਸ਼ੇਵਰ ਹੈ ਜੋ ਕਈ ਦੇਸ਼ਾਂ ਵਿੱਚ ਪ੍ਰਸਿੱਧ ਖਿਡਾਰੀਆਂ ਦੇ ਵਿਕਾਸ, ਅੰਤਰਰਾਸ਼ਟਰੀ ਕੋਚਿੰਗ ਅਤੇ ਪੇਸ਼ੇਵਰ ਲੀਗਾਂ ਵਿੱਚ ਆਪਣੀ ਮੁਹਾਰਤ ਲਈ ਮਸ਼ਹੂਰ ਹੈ।ਇਹ ਪਹਿਲ ਪੰਜਾਬ ਖੇਡ ਵਿਭਾਗ ਅਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੁਆਰਾ ਪੰਜਾਬ ਬਾਸਕਟਬਾਲ ਫੈਡਰੇਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਰਾਜ ਭਰ…

Read More

ਜਲੰਧਰ, 6 ਦਸੰਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਨਿਗਰਾਨੀ ਅਤੇ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਜਲੰਧਰ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਅਤੇ 2,05,000 ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਦਸੰਬਰ 2025 ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਟੀਮ…

Read More

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਸਾਨੂੰ ਸਭ ਨੂੰ ਬਾਬਾ ਸਾਹਿਬ ਦੇ ਜੀਵਨ ਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ : ਮੋਹਿੰਦਰ ਭਗਤਜਲੰਧਰ, 6 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ…

Read More

ਜਲੰਧਰ, 6 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪੱਖ ਵਿੱਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਹੱਤਵਪੂਰਣ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ…

Read More

ਬਠਿੰਡਾ, 6 ਦਸੰਬਰ 2025 : ਬਠਿੰਡਾ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਦੀ ਹੱਤਿਆ ਦੇ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ ਗਰਮ ਖਿਆਲੀ ਸਿੱਖ ਕਾਰਕੁੰਨ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਇੱਕ ਸਾਥੀ ਰਣਜੀਤ ਸਿੰਘ ਨੂੰ ਭਗੌੜਾ ਅਪਰਾਧੀ (ਪੀਓ) ਐਲਾਨਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਮਹਿਰੋਂ ਬਾਰੇ ਮੰਨਿਆ ਜਾਂਦਾ ਹੈ ਕਿ ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਹੈ। ਪੁਲਿਸ ਅਨੁਸਾਰ ਭਾਬੀ ਕਮਲ ਕੌਰ ਦੇ ਕਤਲ ਤੋਂ ਬਾਅਦ ਮਹਿਰੋਂ ਅਤੇ ਰਣਜੀਤ ਸਿੰਘ ਦੋਵੇਂ ਅੰਮ੍ਰਿਤਸਰ ਏਅਰਪੋਰਟ ਰਾਹੀਂ ਯੂਏਈ ਵੱਲ ਫਰਾਰ ਹੋ ਗਏ ਸਨ। ਵੇਰਵਿਆਂ ਅਨੁਸਾਰ ਮਾਮਲੇ ਦੀ ਜਾਂਚ ਨਾਲ…

Read More

ਪਟਿਆਲਾ, 6 ਨਵੰਬਰ 2025: ਪਟਿਆਲਾ ਪੁਲਿਸ ਨਾਲ ਜੁੜੇ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ, ਏਡੀਜੀਪੀ ਐਸ.ਪੀ.ਐਸ. ਪਰਮਾਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਐਡਵੋਕੇਟ ਅਰਸ਼ਦੀਪ ਕਲੇਰ ਨੂੰ SIT ਨੇ ਪੁੱਛਗਿੱਛ ਲਈ ਬੁਲਾਇਆ ਹੈ।ਕਦੋਂ ਅਤੇ ਕਿੱਥੇ: ਐਡਵੋਕੇਟ ਕਲੇਰ ਨੂੰ ਕੱਲ੍ਹ ਸਵੇਰੇ 11 ਵਜੇ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ, ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਕਾਨੂੰਨੀ ਪ੍ਰਕਿਰਿਆ: ਉਨ੍ਹਾਂ ਨੂੰ U/S 94 BNS (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ) ਤਹਿਤ ਬਤੌਰ ਸ਼ਿਕਾਇਤਕਰਤਾ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ।ਉਮੀਦ: ਐਡਵੋਕੇਟ ਕਲੇਰ ਨੇ ਉਮੀਦ ਪ੍ਰਗਟਾਈ ਹੈ ਕਿ ਇਸ ਜਾਂਚ ਨਾਲ ਸਚਾਈ ਸਭ ਦੇ ਸਾਹਮਣੇ ਆਏਗੀ…

Read More