Author: onpoint channel

“I’m a Newswriter, “I write about the trending news events happening all over the world.

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਸਿੱਖਿਆ ਖੇਤਰ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵਿੱਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਕੇਵਲ ਨੌਜਵਾਨ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹਨ ਸਗੋਂ ਉਨ੍ਹਾਂ ਦੇ…

Read More

ਚੰਡੀਗੜ੍ਹ, 4 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,835 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.6 ਕਿਲੋ ਹੈਰੋਇਨ, 2078 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ…

Read More

ਚੰਡੀਗੜ੍ਹ, 4 ਅਕਤੂਬਰ 2025- ਕਾਂਗਰਸ ਪਾਰਟੀ ਦੇ ਵੱਲੋਂ ਤਰਨਤਾਰਨ ਜਿਮਨੀ ਚੋਣ ਦੇ ਲਈ ਕਰਨਵੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਕਰਨਬੀਰ ਸਿੰਘ ਬੁਰਜ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਤੋਂ ਇਲਾਵਾ ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ। ਹੇਠਾਂ ਪੜ੍ਹੋ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਦਾ ਵੇਰਵਾ ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਆਮ ਆਦਮੀ ਪਾਰਟੀ…

Read More

ਚੰਡੀਗੜ੍ਹ, 4 ਅਕਤੂਬਰ:ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਠੋਸ ਕਦਮ ਅਮਲ ਵਿੱਚ ਲਿਆਏ ਜਾ ਰਹੇ ਹਨ।ਡਾ. ਬਲਜੀਤ ਕੌਰ ਨੇ ਦੱਸਿਆ ਕਿ 2022 ਤੋਂ ਜੁਲਾਈ 2025 ਤੱਕ, ਪੰਜਾਬ ਭਰ ਵਿੱਚ ਕੁੱਲ 13,819 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 4,351 ਵਾਹਨਾਂ ਨੂੰ ਚਲਾਨ ਜਾਰੀ ਕੀਤੇ ਗਏ ਅਤੇ 87 ਵਾਹਨਾਂ ਨੂੰ ਜਬਤ…

Read More

ਜਲੰਧਰ, 4 ਅਕਤੂਬਰ : ਹਵਾ ਪ੍ਰਦੂਸ਼ਣ ਕਾਰਨ ਸਿਹਤ ਅਤੇ ਵਾਤਾਵਰਣ ਸਬੰਧੀ ਸਮੱਸਿਆਵਾਂ ਨਾਲ ਨਜਿੱਠਣ ਲਈ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਗ ਕੇਅਰ ਫਾਊਂਡੇਸ਼ਨ, ਡੀ.ਏ.ਵੀ. ਯੂਨੀਵਰਸਿਟੀ, ਜਲੰਧਰ, ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂ.ਐਨ.ਈ.ਪੀ.) ਦੇ ਸਹਿਯੋਗ ਨਾਲ ‘ਸਾਂਝੀ ਹਵਾ ਤੇ ਸਿਹਤ’- ਹਵਾ, ਸਿਹਤ ਅਤੇ ਟਿਕਾਊ ਭਵਿੱਖ ’ਤੇ ਸਮੂਹਿਕ ਸੰਵਾਦ’ ਸਿਰਲੇਖ ਹੇਠ ਉੱਚ-ਪੱਧਰੀ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਰਾਹੀਂ ਹਵਾ ਦੀ ਖ਼ਰਾਬ ਹੋ ਰਹੀ ਗੁਣਵੱਤਾ ਅਤੇ ਇਸਦੇ ਗੰਭੀਰ ਸਿਹਤ ਨਤੀਜਿਆਂ ਦੇ ਹੱਲ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਿਸਾਨਾਂ, ਨੌਜਵਾਨ ਆਗੂਆਂ, ਸਿੱਖਿਆ ਸ਼ਾਸਤਰੀਆਂ, ਜ਼ਿਲ੍ਹਾ ਅਧਿਕਾਰੀਆਂ, ਨੀਤੀ ਨਿਰਮਾਤਾਵਾਂ, ਡਾਕਟਰੀ ਮਾਹਰਾਂ, ਪ੍ਰਾਈਵੇਟ ਖੇਤਰ ਦੇ ਪ੍ਰਤੀਨਿਧੀਆਂ, ਮੀਡੀਆ ਸਮੇਤ ਵੱਖ-ਵੱਖ ਭਾਗੀਦਾਰਾਂ ਦੇ ਸਮੂਹ ਨੂੰ ਇਕ ਮੰਚ ’ਤੇ ਇਕੱਤਰ ਕੀਤਾ…

Read More

ਜਲੰਧਰ, 4 ਅਕਤੂਬਰ : ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸਰਵਿਸ ਪੋਰਟਲ (https://voters.eci.gov.in) ’ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ (Book a Call with BLO) ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਹੀਂ ਆਮ ਨਾਗਰਿਕ/ਵੋਟਰ, ਵੋਟਰ ਸੂਚੀ ਸਬੰਧੀ ਆਪਣੇ ਮਸਲਿਆਂ ਦਾ ਹੱਲ ਬੂਥ ਲੈਵਲ ਅਫ਼ਸਰ ਪਾਸੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਕੋਈ ਨਾਗਰਿਕ ਵੋਟਰ ਸਰਵਿਸ ਪੋਰਟਲ ਤੋਂ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ ਆਪਸ਼ਨ ਰਾਹੀਂ ਕਾਲ ਬੁੱਕ ਕਰੇਗਾ ਤਾਂ ਬੀ.ਐਲ.ਓ. ਅਤੇ ਪ੍ਰਾਰਥੀ ਦੋਵਾਂ ਨੂੰ ਇੱਕ ਟੈਕਸਟ ਮੈਸੇਜ ਰਿਸੀਵ ਹੋਵੇਗਾ, ਜਿਸ ਉਪਰੰਤ ਬੀ.ਐਲ.ਓ. ਪ੍ਰਾਰਥੀ ਨੂੰ ਫੋਨ ਕਰਕੇ ਉਸ…

Read More

ਜਲੰਧਰ, 4 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਜਿੱਥੇ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ, ਉੱਥੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ ਵੀ ਕੀਤਾ ਗਿਆ। ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵਲੋਂ ਵੋਟਰ ਸੂਚੀ ਨੂੰ ਬਿਹਤਰ ਬਣਾਉਣ ਲਈ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਦਾ ਪ੍ਰਧਾਨ ਜ਼ਿਲ੍ਹੇ…

Read More

ਲੁਧਿਆਣਾ, 4 ਅਕਤੂਬਰ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ”ਮਿਸ਼ਨ ਚੜਦੀਕਲਾ” ਤਹਿਤ 20.20 ਲੱਖ ਦੀ ਰਾਸ਼ੀ ਦਾ ਚੈਕ ਸੌਂਪਿਆ। ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਅਤੇ ਰਾਜ ਦੇ ਪ੍ਰਭਾਵਿਤ ਖੇਤਰਾਂ ਦੀ ਬਹਾਲੀ ਲਈ ਫੰਡ ਜੁਟਾਉਣ ਲਈ ਇੱਕ ਵਿਸ਼ਵਵਿਆਪੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ। ਮਾਨਵਤਾ ਦੀ ਭਲਾਈ ਲਈ ਵਿੱਢੀ ਗਈ ਇਸ ਮੁਹਿੰਮ ਵਿੱਚ ਜਿੱਥੇ ਵਿਧਾਇਕ ਬੱਗਾ ਨੇ ਨਿੱਜੀ ਤੌਰ ‘ਤੇ 5 ਲੱਖ ਰੁਪਏ ਦਾ ਯੋਗਦਾਨ ਪਾਇਆ ਉੱਥੇ…

Read More

69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਲੜਕੇ/ਲੜਕੀਆਂ 2025-26 ਦਾ ਸ਼ਾਨਦਾਰ ਆਗਾਜ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ)ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਮਨਜੀਤ ਕੌਰ ਜੀ ਯੋਗ ਅਗਵਾਈ ਵਿੱਚ ਹੋ ਰਹੀ ਹੈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਨਰੇਸ਼ ਸੈਣੀ ਜੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ ਜੀ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚੋਂ 23 ਜ਼ਿਲਿਆਂ ਦੇ ਅੰਡਰ -17 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਸ਼ਤਰੰਜ ਦੇ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਹਨ । ਇਸ ਟੂਰਨਾਮੈਂਟ ਦੇ ਕਨਵੀਨਰ ਸ੍ਰ ਮਨਦੀਪ ਸਿੰਘ ਡੀ ਪੀ ਈ ਜੀ ਨੇ…

Read More

ਮੋਹਾਲੀ, 3 ਅਕਤੂਬਰ 2025- ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹੋਏ ਹਨ। ਉਨ੍ਹਾਂ ਦੇ ਗੋਡੇ ਦੀ ਸਰਜਰੀ ਹੋਈ ਹੈ। ਤ੍ਰਿਪਤ ਰਜਿੰਦਰ ਬਾਜਵਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਐਮਐਲਏ ਹਨ। ਦੱਸ ਦਈਏ ਕਿ ਬੀਤੇ ਕੱਲ੍ਹ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਬਾਰੇ ਪ੍ਰਤਾਪ ਬਾਜਵਾ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ, ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਹਾਲ ਹੀ ਵਿੱਚ ਗੋਡੇ ਬਦਲਣ ਦੀ ਸਰਜਰੀ ਹੋਈ…

Read More