- ਯੁੱਧ ਨਸ਼ਿਆਂ ਵਿਰੁੱਧ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ‘ਚ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਅਗਵਾਈ
- ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ
- ਜਲੰਧਰ ਪ੍ਰੀਮੀਅਰ ਲੀਗ ਤਹਿਤ ਖੇਡੇ ਗਏ ਵੱਖ-ਵੱਖ ਕ੍ਰਿਕਟ ਮੈਚਾਂ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ, ਜੂਨੀਅਰ ਮਾਡਲ ਸਕੂਲ ਤੇ ਇਨੋਸੈਂਟ ਹਾਰਟ ਸਕੂਲ ਦੀਆਂ ਟੀਮਾਂ ਜੇਤੂ
- ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ
- ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
- ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
- ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ 9 ਮਹੀਨਿਆਂ ਅੰਦਰ ਦੂਰਬੀਨ ਨਾਲ 200 ਆਪਰੇਸ਼ਨ ਕਰਕੇ ਬਣਾਇਆ ਰਿਕਾਰਡ, ਲੋਕਾਂ ਨੂੰ 80 ਤੋਂ 90 ਲੱਖ ਦਾ ਮੁਫ਼ਤ ਇਲਾਜ ਮਿਲਿਆ
- ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਕੀਤੀ ਅਪੀਲ
Author: onpoint channel
“I’m a Newswriter, “I write about the trending news events happening all over the world.
ਜਲੰਧਰ, 30 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹੇਗਾ।
ਲੁਧਿਆਣਾ, 29 ਦਸੰਬਰ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਮੁਹਿੰਮ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਥਾਨਾਂ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਮੁਫ਼ਤ ਮੈਡੀਕਲ ਜਾਂਚ ਕੈੰਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਸਕੂਲਾਂ/ਕਾਲਜ਼ਾਂ ਅਤੇ…
*ਜਲੰਧਰ, 28 ਦਸੰਬਰ 2025*ਆਦਮਪੁਰ ਹਲਕੇ ਦੇ ਇੰਚਾਰਜ, ਪੰਜਾਬ ਸਟੇਟ ਏਗਰੀਕਲਚਰ ਡਿਪਾਰਟਮੈਂਟ ਬੈਂਕ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਪ੍ਰਵਕਤਾ ਪਵਨ ਕੁਮਾਰ ਟੀਨੂ ਨੇ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ “ਵਿਕਸਿਤ ਭਾਰਤ ਗਾਰੰਟੀ ਫ਼ੋਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ)” ਬਿੱਲ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਬਿੱਲ ਨੂੰ ਮਨਰੇਗਾ ਵਰਗੇ ਇਤਿਹਾਸਕ ਅਤੇ ਲੋਕਹਿੱਤਕਾਰੀ ਕਾਨੂੰਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਇਸਨੂੰ ਇੱਕ ਹੋਰ “ਕਾਲਾ ਕਾਨੂੰਨ” ਦੱਸਿਆ। ਜਲੰਧਰ ਸਥਿਤ ਸਰਕਿਟ ਹਾਊਸ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਵਨ ਟੀਨੂ ਨੇ ਕਿਹਾ ਕਿ ਮਨਰੇਗਾ ਦੇਸ਼ ਦੇ ਕਰੋੜਾਂ ਗਰੀਬਾਂ ਅਤੇ ਮਜ਼ਦੂਰਾਂ ਲਈ ਸਿਰਫ਼ ਇੱਕ ਯੋਜਨਾ…
ਮੋਗਾ 28 ਦਸੰਬਰ, 2025 ਕਪੂਰਥਲਾ ਤੋਂ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੇ ਅੱਜ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਦਾ ਨਾਂ ਬਦਲ ਕੇ ਵਿਕਸਿਤ ਭਾਰਤ—ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵਿਕਸਿਤ ਭਾਰਤ–ਜੀ ਰਾਮ ਜੀ) ਬਿਲ, 2025 ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਵੀਆਂ ਸਕੀਮਾਂ ਦੇ ਨਾਂ ਰੱਖਣ ਨਾਲ ਕੋਈ ਇਤਰਾਜ਼ ਨਹੀਂ ਹੈ ਅਤੇ ਕੇਂਦਰ ਸਰਕਾਰ “ਵਿਕਸਿਤ ਭਾਰਤ” ਦੇ ਨਾਂ ਹੇਠ ਜਿੰਨੀਆਂ ਮਰਜ਼ੀ ਯੋਜਨਾਵਾਂ ਲਿਆ ਸਕਦੀ ਹੈ, ਪਰ ਉਨ੍ਹਾਂ ਨੇ ਉਸ ਇਤਿਹਾਸਕ ਕਲਿਆਣਕਾਰੀ ਕਾਨੂੰਨ ਦੀ “ਸਟਿਰੀਓਟਾਈਪਿੰਗ…
ਅੰਮ੍ਰਿਤਸਰ, 28 ਦਸੰਬਰ 2025- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅਰੰਭ। ਇਕੱਤਰਤਾ ਵਿੱਚ ਜਥੇਦਾਰ ਗੜਗੱਜ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਸ਼ਾਮਲ ਹਨ। ਅੱਜ ਮਿਤੀ 14 ਪੋਹ ਨਾਨਕਸ਼ਾਹੀ ਸੰਮਤ 557 ਮੁਤਾਬਿਕ 28 ਦਸੰਬਰ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ…
28 ਦਸੰਬਰ, 2025 : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ (ਜਿਸ ਵਿੱਚ 26 ਨਾਗਰਿਕ ਮਾਰੇ ਗਏ ਸਨ) ਦੇ ਜਵਾਬ ਵਿੱਚ ਭਾਰਤ ਵੱਲੋਂ ਮਈ ਦੇ ਸ਼ੁਰੂ ਵਿੱਚ ਸ਼ੁਰੂ ਕੀਤੇ ਗਏ “ਆਪ੍ਰੇਸ਼ਨ ਸਿੰਦੂਰ” ਦੌਰਾਨ ਪਾਕਿਸਤਾਨ ਵਿੱਚ ਫੈਲੀ ਦਹਿਸ਼ਤ ਹੁਣ ਜਨਤਕ ਹੋ ਗਈ ਹੈ। ਤਾਜ਼ਾ ਖੁਲਾਸਾ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਇੱਕ ਜਨਤਕ ਸਮਾਗਮ ਵਿੱਚ ਕੀਤਾ, ਜਿਸ ਨੇ ਦੱਸਿਆ ਕਿ ਕਿਵੇਂ ਇਸਲਾਮਾਬਾਦ ਵਿੱਚ ਸੱਤਾ ਦੀ ਉੱਚ ਲੀਡਰਸ਼ਿਪ ਵੀ ਡਰ ਅਤੇ ਚਿੰਤਾ ਦੇ ਮਾਹੌਲ ਵਿੱਚ ਸੀ। ਆਪ੍ਰੇਸ਼ਨ ਸਿੰਦੂਰ: ਭਾਰਤ ਦੀ ਸਟੀਕ ਕਾਰਵਾਈ ‘ਆਪ੍ਰੇਸ਼ਨ ਸਿੰਦੂਰ’ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) ਵਿੱਚ ਅੱਤਵਾਦੀ ਟਿਕਾਣਿਆਂ…
ਬਠਿੰਡਾ, 28 ਦਸੰਬਰ 2025: ਗੁਰਬਤ ਉਸ ਦਾ ਰਾਹ ਨਹੀਂ ਰੋਕ ਸਕੀ ਤੇ ਹਕੂਮਤਾਂ ਦੇ ਵਤੀਰੇ ਦੀਆਂ ਠੰਢੀਆਂ ਰਾਤਾਂ ਉਸ ਦਾ ਹੌਂਸਲਾ ਨਹੀਂ ਤੋੜ ਸਕੀਆਂ। ਜਦੋਂ ਸਿਰੜ ਨੇ ਜਜ਼ਬੇ ਦੀ ਉਂਗਲ ਫੜੀ ਤਾਂ ਬੇਰੁਜਗਾਰ ’ਤੇ ਉੱਪਰੋਂ ਕੁਦਰਤ ਦੀ ਮਾਰ ਦੇ ਝੰਬੇ ਅਪੰਗ ਅਧਿਆਪਕ ਪ੍ਰਿਥਵੀ ਵਰਮਾ ਨੇ ਹਵਾ ਦੇ ਲਗਾਤਰ ਉਲਟ ਉੱਡਕੇ ਅੰਤ ਨੂੰ ਮੰਜਿਲ ਫਤਿਹ ਕਰਕੇ ਹੀ ਸਾਹ ਲਿਆ । ਫਾਜ਼ਿਲਕਾ ਜਿਲ੍ਹੇ ਦੇ ਸਰਹੱਦੀ ਪਿੰਡ ਡੰਗਰ ਖੇੜਾ ਦਾ ਰਹਿਣ ਵਾਲਾ ਪ੍ਰਿਥਵੀ ਵਰਮਾ ਹੁਣ ਪਟਿਆਲਾ ਜਿਲ੍ਹੇ ਦੇ ਪਿੰਡ ਝਾੜਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਹੈ। ਪ੍ਰਿਥਵੀ ਵਰਮਾ ਨੂੰ ਆਪਣੀ ਮੰਜਿਲ ਤੱਕ ਪੁੱਜਣ ਲਈ ਤਿੰਨ ਮੁੱਖ ਮੰਤਰੀਆਂ ਦੀਆਂ ਸਰਕਾਰਾਂ ਨਾਲ ਆਢਾ ਲਾਉਣਾ…
ਚੰਡੀਗੜ੍ਹ, 28 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25% ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ “ਸਿੱਧਾ ਵਿਸ਼ਵਾਸਘਾਤ” ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ।ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ…
ਚੰਡੀਗੜ੍ਹ, 28 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ…
ਚੰਡੀਗੜ੍ਹ, 28 ਦਸੰਬਰ 2025:ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ ਸੁਧਾਰ*ਸ਼੍ਰੀ ਅਰੋੜਾ ਨੇ ਦੱਸਿਆ ਕਿ ਹੁਣ ਪੀਐਸਪੀਸੀਐਲ ਵੱਲੋਂ ਬਿਨਾਂ ਕਿਸੇ ਐਨਓਸੀ (NOC) ਦੇ ਬਿਜਲੀ ਕਨੈਕਸ਼ਨ ਜਾਰੀ ਕੀਤੇ ਜਾਣਗੇ, ਬਸ਼ਰਤੇ ਅਰਜ਼ੀਕਾਰ ਵੱਲੋਂ ਲਾਜ਼ਮੀ ਅੰਡਰਟੇਕਿੰਗ ਜਮ੍ਹਾਂ ਕਰਵਾਈ ਜਾਵੇ। ਬਿਜਲੀ ਕਨੈਕਸ਼ਨ ਲਈ ਅਰਜ਼ੀ ਫਾਰਮ ਸਰਲ ਬਣਾਏ ਗਏ ਹਨ ਅਤੇ ਰਿਕਾਰਡਾਂ ਦੀ ਡਿਜ਼ੀਟਲਾਈਜ਼ੇਸ਼ਨ ਪ੍ਰਾਥਮਿਕਤਾ ਦੇ ਆਧਾਰ ’ਤੇ ਕੀਤੀ ਜਾ ਰਹੀ…

