Author: onpoint channel

“I’m a Newswriter, “I write about the trending news events happening all over the world.

ਮਾਨਸਾ, 29 ਨਵੰਬਰ 2025: ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ 4 ਪੰਚਾਇਤ ਸੰਮਤੀਆਂ ਮਾਨਸਾ, ਸਰਦੂਲਗੜ੍ਹ, ਝੁਨੀਰ, ਬੁਢਲਾਡਾ ਦੇ 86 ਜ਼ੋਨਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ…

Read More

ਤਰਨ ਤਾਰਨ, 29 ਨਵੰਬਰ 2025 :  ਪੰਜਾਬ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਜੀ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ, ਤਰਨ ਤਾਰਨ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਅਪਰਾਧਿਕ ਅਤੇ ਨਾਮੀ ਗੈਂਗਸਟਰਾਂ – ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਬਾ – ਸਮੇਤ ਉਨ੍ਹਾਂ ਦੇ ਪੰਜ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਸ.ਪੀ. ਤਰਨ ਤਾਰਨ ਸ੍ਰੀ ਸੁਰੇਂਦਰ ਲਾਂਬਾ ਜੀ ਦੀ ਨਿਗਰਾਨੀ ਹੇਠ, ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਅਗਵਾਈ ਵਿੱਚ ਹਥਿਆਰਾਂ ਦੀ ਤਸਕਰੀ ‘ਤੇ ਕਾਬੂ ਪਾਉਣ ਲਈ ਟੀਮਾਂ ਤਿਆਰ ਕੀਤੀਆਂ ਗਈਆਂ…

Read More

ਵਿਭਾਗ ਨੇ ਇਸ ਸਬੰਧ ਵਿੱਚ ਕਰਮਚਾਰੀਆਂ ਨੂੰ ਇੱਕ ਈਮੇਲ ਭੇਜੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਗੈਰ-ਕਾਨੂੰਨੀ ਹੜਤਾਲ ਵਿੱਚ ਹਿੱਸਾ ਲੈ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਨਤੀਜੇ ਵਜੋਂ, ਉਨ੍ਹਾਂ ਨੂੰ ਰੂਟ ‘ਤੇ ਬੱਸਾਂ ਨਾ ਚਲਾਉਣ ਲਈ ਜੁਰਮਾਨਾ ਕੀਤਾ ਜਾਂਦਾ ਹੈ ਤੇ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਜਾਂਦਾ ਹੈ। ਜਲੰਧਰ : ਪੰਜਾਬ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਚੱਲ ਰਹੀ ਹੜਤਾਲ ‘ਤੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਤੁਰੰਤ…

Read More

ਲੁਧਿਆਣਾ, 28 ਨਵੰਬਰ:ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ ‘ਤੇ, ਇਸਦੇ ਰੈਗੂਲੇਟਰੀ ਵਿੰਗ ਨੇ ਸ਼ੁੱਕਰਵਾਰ ਨੂੰ ਪਿੰਡ ਨੰਦਪੁਰ, ਜੰਡਿਆਲੀ ਵਿੱਚ ਚਾਰ ਅਣਅਧਿਕਾਰਤ ਕਲੋਨੀਆਂ ਨੂੰ ਉਨ੍ਹਾਂ ਦੀਆਂ ਸੜਕਾਂ ਢਾਹ ਕੇ ਅਤੇ ਗੈਰ-ਕਾਨੂੰਨੀ ਉਸਾਰੀਆਂ ਅਤੇ ਢਾਂਚਿਆਂ ਨੂੰ ਢਾਹ ਦਿੱਤਾ। ਡਿਵੈਲਪਰਾਂ ਨੇ ਨੋਟਿਸਾਂ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ, ਇੱਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ, ਜੋ ਬਿਨਾਂ ਕਿਸੇ ਵਿਰੋਧ ਦੇ ਹੋਈ। ਗਲਾਡਾ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਅਣਅਧਿਕਾਰਤ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਹੈ।ਇੱਕ ਬੁਲਾਰੇ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ…

Read More

ਚੰਡੀਗੜ੍ਹ, 28 ਨਵੰਬਰ:ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼ੇ੍ਰਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ…

Read More

ਚੰਡੀਗੜ੍ਹ/ਮੋਹਾਲੀ, 28 ਨਵੰਬਰ: ਦੇਸ਼ ਵਿੱਚ ਸਿੱਖਿਆ, ਖੇਡਾਂ ਅਤੇ ਸੱਭਿਆਚਾਰ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਾਈਵੇਟ ਸਕੂਲਾਂ ਦੇ ਅਣਮੁੱਲੇ ਯੋਗਦਾਨ ਨੂੰ ਸਨਮਾਨਤ ਕਰਨ ਲਈ, ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (FAP) ਦੇ ਸਹਿਯੋਗ ਨਾਲ, ਦੋ ਰੋਜ਼ਾ FAP ਕੌਮੀ ਪੁਰਸਕਾਰ 2025 ਦੀ ਸ਼ੁਰੂਆਤ ਹੋ ਗਈ ਹੈ। ਦੱਸਣਯੋਗ ਹੈ ਕਿ 5ਵੇਂ ਐਫ਼ਏਪੀ ਪੁਰਸਕਾਰ ਸਮਾਰੋਹ ਦੌਰਾਨ ਭਾਰਤ ਭਰ ਦੇ 800 ਤੋਂ ਵੱਧ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਹਰਿਆਣਾ ਦੇ ਰਾਜਪਾਲ, ਪ੍ਰੋਫੈਸਰ ਆਸ਼ਿਮ ਕੁਮਾਰ ਘੋਸ਼ ਨੇ ਮੁੱਖ ਮਹਿਮਾਨ ਵਜੋਂ ਐਫ਼ਏਪੀ (FAP) ਕੌਮੀ ਪੁਰਸਕਾਰ 2025 ਦਾ ਉਦਘਾਟਨ ਕੀਤਾ। ਉਹ ਇੱਥੇ ਆਪਣੀ ਪਤਨੀ ਮਿੱਤਰਾ ਘੋਸ਼ ਦੇ ਨਾਲ…

Read More

ਅੰਮ੍ਰਿਤਸਰ 28 ਨਵੰਬਰ 2025 – ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਕੇ ਲੋਕਾਂ ਲਈ ਆਵਾਜਾਈ ਦੀਆਂ ਸਹੂਲਤਾਂ ਨੂੰ ਆਸਾਨ ਬਨਾਉਣ ਦੇ ਉਦੇਸ਼ ਨਾਲ ਅੱਜ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਰਾਵੀ ਦਰਿਆ ਦੇ ਧੁੱਸੀ ਬੰਨ ਉੱਤੇ 40 ਕਿਲੋਮੀਟਰ ਲੰਮੀ ਨਵੀਂ ਸੜਕ ਬਣਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਉਨਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਅਤੇ ਰੋ਼ਜ਼ਾਨਾ ਜੀਵਨ ਵਿਚ ਸਹੂਲਤ ਮਿਲ ਸਕੇ। ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ ਨੇ ਹਲਕਾ ਅਜਨਾਲਾ ਵਿਖੇ ਬਾਰਡਰ ਖੇਤਰ ਦੇ…

Read More

ਬਠਿੰਡਾ, 28 ਨਵੰਬਰ 2025 : ਕੀ ਆਮ ਆਦਮੀ ਪਾਰਟੀ ਪੰਥਕ ਏਜੰਡੇ ਨੂੰ ਮਜਬੂਤ ਕਰਕੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰੋਡ ਮੈਪ ਤਿਆਰ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿਛੋਕੜ ’ਚ ਲਏ ਫੈਸਲਿਆਂ ਅਤੇ ਭਵਿੱਖ ਦੇ ਐਲਾਨਾਂ ਦੀ ਪੁਣਛਾਣ ਕਰੀਏ ਤਾਂ ਇੰਨ੍ਹਾਂ ਤੱਥਾਂ ਦੇ ਸਹੀ ਹੋਣ ’ਚ ਰਤਾ ਸ਼ੱਕ ਨਹੀਂ ਰਹਿ ਜਾਂਦਾ ਹੈ। ਤਾਜਾ ਮਾਮਲਾ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਤੋਂ ਮਿਲਦੀ ਹੈ ਜੋ ਸਰਕਾਰੀ ਤੌਰ ਤੇ ਧੂਮ ਧਾਮ ਤੇ ਸ਼ਰਧਾ ਭਾਵਨਾ ਨਾਲ ਕਰਵਾਏ ਗਏ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਹਾਕਮ ਧਿਰ ਜੋ ਮਰਜੀ ਕਹੇ ਪਰ…

Read More

ਨਕੋਦਰ (ਜਲੰਧਰ), 27 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਉੱਨਤ ਕ੍ਰਿਸ਼ੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਨਕੋਦਰ ਵਿਖੇ ਡਾ. ਮਨਧੀਰ ਸਿੰਘ ਪ੍ਰਾਜੈਕਟ ਅਫ਼ਸਰ ਦੀ ਅਗਵਾਈ ਹੇਠ ਦੋ ਰੋਜ਼ਾ ਗੰਨੇ ਦੀ ਫ਼ਸਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ/ਟ੍ਰੇਨਿੰਗ ਲਗਾਈ ਗਈ। ਟ੍ਰੇਨਿੰਗ ਦੌਰਾਨ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਗੁਰਚਰਨ ਸਿੰਘ, ਪ੍ਰਿੰਸੀਪਲ ਸਾਇੰਸਟਿਸਟ ਕਿਸਾਨ ਸਲਾਹਕਾਰ ਕੇਂਦਰ ਜਲੋਵਾਲ ਡਾ. ਮਨਿੰਦਰ ਸਿੰਘ, ਕੀਟ ਵਿਗਿਆਨੀ ਡਾ. ਯੁਵਰਾਜ ਸਿੰਘ, ਫ਼ਸਲ ਵਿਗਿਆਨੀ, ਗੰਨਾ ਖੋਜ ਕੇਂਦਰ ਕਪੂਰਥਲਾ ਡਾ. ਰਾਜਿੰਦਰ ਪਾਲ ਨੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫ਼ਸਲੀ ਅਤੇ ਕਿਸਾਨਾਂ ਦੀ ਭਲਾਈ ਸਬੰਧੀ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।…

Read More

ਚੰਡੀਗੜ੍ਹ, 28 ਨਵੰਬਰ, 2025: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ (Cabinet Meeting) ਵਿੱਚ ਸੂਬੇ ਦੇ ਪ੍ਰਸ਼ਾਸਕੀ ਢਾਂਚੇ ਅਤੇ ਸਿਹਤ ਸੇਵਾਵਾਂ ਨੂੰ ਲੈ ਕੇ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਦਾ ਪੂਰਾ ਜ਼ੋਰ ਸਰਕਾਰੀ ਵਿਭਾਗਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ‘ਤੇ ਹੈ। ਕੈਬਨਿਟ ਨੇ ਨਾਜਾਇਜ਼ ਮਾਈਨਿੰਗ ‘ਤੇ ਨਕੇਲ ਕੱਸਣ ਤੋਂ ਲੈ ਕੇ ਡਾਕਟਰਾਂ ਦੀ ਕਮੀ ਦੂਰ ਕਰਨ ਤੱਕ ਕਈ ਅਹਿਮ ਪ੍ਰਸਤਾਵਾਂ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। 165 ਸਾਲ ਬਾਅਦ…

Read More