Author: onpoint channel

“I’m a Newswriter, “I write about the trending news events happening all over the world.

ਬਠਿੰਡਾ , 29 ਸਤੰਬਰ 2025 : ਬਠਿੰਡਾ ਤੋਂ ਪੱਤਰਕਾਰ ਭਾਰਤ ਭੂਸ਼ਣ ਮਿੱਤਲ ਖਿਲਾਫ ਦਰਜ ਮਾਮਲੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਬਠਿੰਡਾ ਪ੍ਰੈੱਸ ਕਲੱਬ ਦਾ ਵਫਦ ਅੱਜ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਮਿਲਿਆ ਅਤੇ 48 ਘੰਟਿਆਂ ਦੇ ਅੰਦਰ ਅੰਦਰ ਮੁਕੱਦਮਾ ਰੱਦ ਕਰਨ ਲਈ ਅਲਟੀਮੇਟਮ ਵੀ ਦਿੱਤਾ। ਵਫ਼ਦ ਨੇ ਜਿਥੇ ਪੱਤਰਕਾਰ ਖਿਲਾਫ ਦਰਜ ਕੀਤਾ ਝੂਠਾ ਕੇਸ ਰੱਦ ਕਰਨ ਦੀ ਮੰਗ ਕੀਤੀ, ਉਥੇ ਚਿਤਾਵਨੀ ਦਿੱਤੀ ਕਿ ਜੇਕਰ 48 ਘੰਟਿਆਂ ਦੇ ਅੰਦਰ ਅੰਦਰ ਕੇਸ ਰੱਦ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਪ੍ਰੈੱਸ ਕਲੱਬ ਦੇ ਪ੍ਰਧਾਨ ਬਖਤੌਰ ਸਿੰਘ ਢਿੱਲੋ, ਸੀਨੀਅਰ ਮੀਤ ਪ੍ਰਧਾਨ ਸੁਖਮੀਤ ਸਿੰਘ ਭਸੀਨ, ਜਨਰਲ ਸਕੱਤਰ ਸਵਰਨ ਸਿੰਘ ਦਾਨੇਵਾਲੀਆ, ਸੰਯੁਕਤ…

Read More

ਚੰਡੀਗੜ੍ਹ, 29 ਸਤੰਬਰ:ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਭਰ ਵਿੱਚ ਸ਼ਾਸਨ ਅਤੇ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ 6 ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨਕ ਸੁਧਾਰਾਂ ਦਾ ਉਦੇਸ਼ ਰੈਗੂਲੇਟਰੀ ਵਿਧੀਆਂ ਨੂੰ ਮਜ਼ਬੂਤ ਕਰਨਾ, ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਦਿਆਂ ਕਾਰੋਬਾਰ ਕਰਨ ਵਿੱਚ ਵਧੇਰੇ ਸੌਖ ਨੂੰ ਯਕੀਨੀ ਬਣਾਉਣਾ ਹੈ। ਇਹਨਾਂ ਪਾਸ ਕੀਤੇ ਗਏ ਬਿੱਲਾਂ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦ ਸੀਡਸ (ਪੰਜਾਬ ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਰਾਈਟ ਟੂ ਬਿਜ਼ਨਸ (ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਵਿੱਤ ਮੰਤਰੀ ਐਡਵੋਕੇਟ ਹਰਪਾਲ…

Read More

ਚੰਡੀਗੜ੍ਹ, 29 ਸਤੰਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ‘ਤੇ ਧੁੱਸੀ ਬੰਨ੍ਹ ਅੰਦਰ ਬਿਆਸ ਦਰਿਆ ਦੇ ਕੰਢੇ ‘ਤੇ ਰੇਤ ਦੀ ਮਾਈਨਿੰਗ ਦੇ ਮਕਸਦ ਨਾਲ ਜ਼ਮੀਨ ਖਰੀਦਣ ਅਤੇ ਫਿਰ ਰਾਜ ਸਰਕਾਰ ‘ਤੇ ਜਨਤਕ ਫੰਡ ਰਾਹੀਂ ਉਸ ਜ਼ਮੀਨ ਦੀ ਰੱਖਿਆ ਵਾਸਤੇ ਡੰਗੇ ਲਗਾਉਣ ਲਈ ਦਬਾਅ ਪਾਉਣ ਦਾ ਦੋਸ਼ ਲਾਇਆ।ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਦੇ ਹਾਊਸ ਕਮੇਟੀ ਦੇ ਗਠਨ ਅਤੇ ਕਦੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਅਸਤੀਫ਼ੇ ਦੀ ਮੰਗ…

Read More

ਚੰਡੀਗੜ੍ਹ, 29 ਸਤੰਬਰ:ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ।ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ…

Read More

ਚੰਡੀਗੜ੍ਹ, 29 ਸਤੰਬਰ 2025- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਵਿੱਚ ਕੁੱਲ ਛੇ ਮਹੱਤਵਪੂਰਨ ਬਿੱਲ ਪਾਸ ਕੀਤੇ ਗਏ ਹਨ, ਜੋ ਪੰਜਾਬ ਦੀ ਆਰਥਿਕਤਾ ਅਤੇ ਉਦਯੋਗਿਕ ਵਿਕਾਸ ਲਈ ਇਤਿਹਾਸਕ ਕਦਮ ਸਾਬਤ ਹੋਣਗੇ। ਪਾਸ ਕੀਤੇ ਗਏ ਬਿੱਲਾਂ ਦੀ ਸੂਚੀ: 1. ਰਾਈਟ ਟੂ ਬਿਜ਼ਨਸ ਐਕਟ- ਉਦਯੋਗਪਤੀਆਂ ਲਈ ਡੀਮਡ ਅਪਰੂਵਲ ਦੀ ਸਹੂਲਤ- 45 ਦਿਨਾਂ ਦੇ ਅੰਦਰ ਮਨਜ਼ੂਰੀ ਨਾ ਮਿਲਣ ‘ਤੇ ਪ੍ਰੋਜੈਕਟ ਆਪਣੇ-ਆਪ ਮਨਜ਼ੂਰ- ਉਦਯੋਗਿਕ ਮਾਹੌਲ ਵਿੱਚ ਸੁਧਾਰ ਲਈ ਕ੍ਰਾਂਤੀਕਾਰੀ ਕਦਮ 2. ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਸੋਧ) ਬਿੱਲ- ਟੈਕਸ ਪ੍ਰਣਾਲੀ ਵਿੱਚ ਸੁਧਾਰ 3. ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ (ਸੋਧ) ਬਿੱਲ- ਰੀਅਲ ਅਸਟੇਟ ਖੇਤਰ ਵਿੱਚ ਪਾਰਦਰਸ਼ਿਤਾ 4. ਪੰਜਾਬ ਸਰਕਾਰੀ…

Read More

ਡੀ.ਜੀ.ਪੀ. ਵੱਲੋਂ ਜਲੰਧਰ ’ਚ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੇ ਪਹਿਲੇ ਪੜਾਅ ਦੀ ਸ਼ੁਰੂਆ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਪੰਜਾਬ ਪੁਲਿਸ ਦੀ ਵਚਨਬੱਧਤਾ ਵੀ ਦੁਹਰਾਈਕਿਹਾ, ਪੁਲਿਸ ਨੇ ਇੱਕ ਸਾਲ ’ਚ ਪਾਕਿ-ਆਈ.ਐਸ.ਆਈ. ਸਮਰਥਿਤ ਅਨਸਰਾਂ ਰਾਹੀਂ ਸੂਬੇ ’ਚ ਸ਼ਾਂਤੀ ਤੇ ਸਦਭਾਵਨਾ ਭੰਗ ਕਰਨ ਦੀਆਂ 26 ਤੋਂ ਵੱਧ ਕੋਸ਼ਿਸ਼ਾਂ ਕੀਤੀਆਂ ਨਾਕਾਮਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਵੱਲੋਂ ਕੇਂਦਰੀ ਬਲਾਂ ਦੀਆਂ 57 ਵਾਧੂ ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਜਲੰਧਰ, 29 ਸਤੰਬਰ : ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵਲੋਂ ਸੋਮਵਾਰ ਨੂੰ ਜਲੰਧਰ ਵਿਖੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈ.ਟੀ.ਐਮ.ਐਸ.) ਦੇ ਪਹਿਲੇ ਪੜ੍ਹਾਅ ਦੀ ਸ਼ੁਰੂਆਤ…

Read More

ਓਟਵਾ, 29 ਸਤੰਬਰ, 2025: ਕੈਨੇਡਾ ਸਰਕਾਰ ਨੇ ਗੈਂਗਸਟਰ ਬਿਸ਼ਨੋਈ ਦੇ ਗੈਂਗ ਨੂੰ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ। ਪਬਲਿਕ ਸੇਫਟੀ ਮੰਤਰੀ ਮੰਤਰੀ ਗੈਰੀ ਆਨੰਦਸੰਗੀ ਨੇ ਜਾਰੀ ਕੀਤੇ ਇਕ ਬਿਆਨ ਵਿਚ ਦੱਸਿਆ ਕਿ ਕੈਨੇਡਾ ਵਿਚ ਹਿੰਸਾ ਤੇ ਦਹਿਸ਼ਤਵਾਦ ਦੀ ਕੋਈ ਥਾਂ ਨਹੀਂ ਖਾਸ ਤੌਰ ’ਤੇ ਉਹਨਾਂ ਲੋਕਾਂ ਲਈ ਜੋ ਦਹਿਸ਼ਤ ਤੇ ਡਰ ਦੇ ਮਾਹੌਲ ਨੂੰ ਵਿਸ਼ੇਸ਼ ਫਿਰਕਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਇਸੇ ਵਾਸਤੇ ਬਿਸ਼ਨੋਈ ਗੈਂਗ ਨੂੰ ਅਪਰਾਧਿਕ ਕੋਡ ਤਹਿਤ ਅਤਿਵਾਦੀ ਸੰਗਠਨ ਘੋਸ਼ਤ ਕੀਤਾ ਹੈ।ਉਹਨਾਂ ਕਿਹਾ ਕਿ ਹੁਣ ਅਤਿਵਾਦੀ ਸੰਗਠਨ ਵਜੋਂ ਬਿਸ਼ਨੋਈ ਗੈਂਗ ਇਕ ਕੈਨੇਡਾ ਦੇ ਅਪਰਾਧਿਕ ਕੋਡ ਤਹਿਤ ਅਤਿਵਾਦੀ ਗਿਰੋਹ ਹੈ। ਉਹਨਾਂ ਕਿਹਾ ਕਿ ਹੁਣ…

Read More

ਅਸ਼ੋਕ ਵਰਮਾਬਠਿੰਡਾ,29 ਸਤੰਬਰ 2025: ਭਾਰਤੀ ਜੰਤਾ ਪਾਰਟੀ ਦੀ ਹਿਮਾਚਲ ਦੇ ਚੰਬਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਣਾ ਰਣੌਤ ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਾਈ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਬਠਿੰਡਾ ਅਦਾਲਤ ਨੇ ਅੱਜ ਕਾਫੀ ਸਖਤੀ ਦਿਖਾਈ ਹੈ। ਜਿਲ੍ਹਾ ਅਦਾਲਤ ਨੇ ਕੰਗਣਾ ਨੂੰ ਝਟਕਾ ਦਿੰਦਿਆਂ ਅਗਲੀ ਤਰੀਕ ਨੂੰ ਜਿਸਮਾਨੀ ਤੌਰ ਤੇ ਪੇਸ਼ ਹੋਣ ਸਬੰਧੀ ਸਖਤ ਹੁਕਮ ਦਿੱਤੇ ਹਨ। ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਣੀ ਹੈ ਅਤੇ ਇਸ ਮੌਕੇ ਕੰਗਨਾ ਨੂੰ ਹਰ ਹਾਲਤ ’ਚ ਅਦਾਲਤ ਵਿੱਚ ਪੇਸ਼ ਹੋਣਾ ਹੋਵੇਗਾ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਅਦਾਲਤ ਕੰਗਣਾ ਖਿਲਾਫ ਗ੍ਰਿਫਤਾਰੀ ਵਰੰਟ ਜਾਰੀ ਕਰ ਸਕਦੀ ਹੈ। ਅਦਾਕਾਰਾ…

Read More

ਮੋਹਾਲੀ, 28 ਸਤੰਬਰ 2025: ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਵਿੱਚ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਦਾ ਹਾਲ ਜਾਨਣ ਵਾਸਤੇ ਗਏ। ਜਿੱਥੇ ਉਨ੍ਹਾਂ ਨੇ ਡਾਕਟਰਾਂ ਕੋਲੋਂ ਜਵੰਦਾ ਦੀ ਸਿਹਤ ਬਾਰੇ ਅਪਡੇਟ ਲਈ ਅਤੇ ਨਾਲ ਹੀ ਜਵੰਦਾ ਦੇ ਪਰਿਵਾਰ ਦਾ ਹੌਂਸਲਾ ਵੀ ਵਧਾਇਆ। ਰਾਜਵੀਰ ਹਿਮਾਚਲ ਵਿੱਚ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਸਨ, ਜਿਸ ਕਾਰਨ ਬੀਤੇ ਕੱਲ੍ਹ ਤੋਂ ਹੀ ਫੋਰਟਿਸ ਹਸਪਤਾਲ ਵਿੱਚ ਉਹਨਾਂ ਦਾ ਇਲਾਜ ਜਾਰੀ ਹੈ।ਭਗਵੰਤ ਮਾਨ ਨੇ ਡਾਕਟਰਾਂ ਦੇ ਹਵਾਲੇ ਨਾਲ ਮੀਡੀਆ ਨੂੰ ਦੱਸਿਆ ਕਿ ਕੱਲ੍ਹ ਹਾਰਟ ਅਤੇ ਹੋਰ ਅੰਗ ਪ੍ਰਭਾਵਿਤ ਸਨ, ਪਰ ਅੱਜ ਹਾਲਤ ਸੁਧਰ ਰਹੀ ਹੈ। ਚਾਰ ਲਾਈਫ ਸਪੋਰਟ ਵਿੱਚੋਂ ਇੱਕ ਬਾਕੀ ਹੈ, ਹਾਰਟ ਬੀਟ ਸਥਿਰ ਹੋ…

Read More

ਓਟਾਵਾ, 28 ਸਤੰਬਰ 2025 – ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੇ H-1B ਵੀਜ਼ਾ ਪ੍ਰੋਗਰਾਮ ਵਿੱਚ ਹਾਲੀਆ ਬਦਲਾਅ ਕਾਰਨ ਪ੍ਰਭਾਵਿਤ ਹੋਏ ਉੱਚ-ਹੁਨਰਮੰਦ ਪੇਸ਼ੇਵਰਾਂ ਨੂੰ ਆਕਰਸ਼ਿਤ ਕਰਨ ਲਈ ਕੈਨੇਡਾ ਜਲਦੀ ਹੀ ਨਵਾਂ ਪ੍ਰਸਤਾਵ ਲਿਆਵੇਗਾ। ਅਮਰੀਕੀ ਸਰਕਾਰ ਨੇ H-1B ਵੀਜ਼ਾ ਅਰਜ਼ੀਆਂ ‘ਤੇ 1,00,000 ਡਾਲਰ ਦੀ ਨਵੀਂ ਫੀਸ ਲਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਫ਼ੈਸਲੇ ਨਾਲ ਖ਼ਾਸ ਕਰਕੇ ਟੈਕਨਾਲੋਜੀ ਖੇਤਰ ਵਿੱਚ ਵਿਦੇਸ਼ੀ ਪੇਸ਼ੇਵਰਾਂ ਦੀ ਆਮਦ ਘਟੇਗੀ। ਮਾਹਰਾਂ ਅਨੁਸਾਰ ਵਾਧੂ ਖਰਚੇ ਕਾਰਨ ਹਰ ਮਹੀਨੇ ਹਜ਼ਾਰਾਂ ਮਨਜ਼ੂਰੀਆਂ ਹੋ ਸਕਦੀਆਂ ਹਨ।ਕਾਰਨੀ ਨੇ ਸ਼ਨੀਵਾਰ ਨੂੰ ਕਿਹਾ, “ਇਹ ਕੈਨੇਡਾ ਲਈ ਮੌਕਾ ਹੈ। ਅਮਰੀਕਾ ਵਿੱਚ ਹੁਣ ਨਵੇਂ H-1B ਵੀਜ਼ਾ ਹੋਲਡਰਾਂ…

Read More