- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਦਾਖਾ/ਲੁਧਿਆਣਾ, 12 ਅਗਸਤ (000) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ-ਕਮ-ਉਪ-ਮੰਡਲ ਮੈਜਿਸਟ੍ਰੇਟ, ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਧਾਨ ਸਭਾ ਚੋਣ ਹਲਕਾ-068 ਦਾਖਾ ਵਿੱਚ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੀ.ਐਲ.ਏ-1 ਅਤੇ ਬੀ.ਐਲ.ਏ-2 ਦੀ ਨਿਯੁਕਤੀ, ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਹੋਰ ਮੁੱਦਿਆਂ ਬਾਰੇ ਜਾਣੂੰ ਕਰਵਾਇਆ ਗਿਆ। ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੇ ਦੱਸਿਆ ਕਿ ਉਕਤ ਤਬਦੀਲ਼ੀਆਂ ਸਬੰਧੀ ਮੀਟਿੰਗ ਦੋਰਾਨ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਵੱਲੋ ਸਹਿਮਤੀ ਪ੍ਰਗਟਾਈ ਗਈ. ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਜਲਦ…
ਏ.ਡੀ.ਸੀ ਸ਼ਿਖਾ ਭਗਤ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਈਸੜੂ, ਖੰਨਾ,(ਲੁਧਿਆਣਾ) 12 ਅਗਸਤ: ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਪਿੰਡ ਈਸੜੂ ਵਿਖੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ…
ਜਲੰਧਰ, 12 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੈੱਡ ਕਰਾਸ ਦੇ ਸਹਿਯੋਗ ਨਾਲ ਇਕ ਸੱਤ ਮੈਂਬਰੀ ਮਹਿਲਾ ਬਾਈਕਰ ਸਮੂਹ ‘ਪੰਜ-ਆਬ ਰਾਈਡਰਜ਼’ ਵੱਲੋਂ ਇੱਕ ਵਿਲੱਖਣ ‘ਰਾਈਡ ਫਾਰ ਪੀਸ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਮਹਿਲਾ ਬਾਈਕ ਸਵਾਰਾਂ ਵੱਲੋਂ ਸਵੇਰੇ 6 ਵਜੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਅਟਾਰੀ, ਹੁਸੈਨੀਵਾਲਾ, ਫਾਜ਼ਿਲਕਾ, ਸ਼੍ਰੀ ਗੰਗਾਨਗਰ, ਬੀਕਾਨੇਰ, ਪੋਖਰਣ, ਜੈਸਲਮੇਰ ਅਤੇ ਲੌਂਗੇਵਾਲਾ ਨੂੰ ਕਵਰ ਕੀਤਾ ਜਾਵੇਗਾ। ਮਹਿਲਾ ਬਾਈਕ ਸਵਾਰਾਂ ਨੇ ਦੇਸ਼ ਦੇ ਬਹਾਦਰ ਸੈਨਿਕਾਂ ਦੇ…
ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਅਗਸਤ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਗਲੇ ਮਹੀਨੇ ਤੋਂ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਇਹ ਭਰਤੀ ਪ੍ਰਕਿਰਿਆ 30 ਸਤੰਬਰ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਕੰਮ ਕਰ ਰਹੀਆਂ 435 ਆਂਗਣਵਾੜੀ ਹੈਲਪਰਾਂ ਨੂੰ…
ਖੰਨਾ: ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਤੋਂ ਬਾਅਦ ਅੱਜ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਲੋਕਾਂ ਦੀ ਰਾਇ ਅਨੁਸਾਰ ਚੱਲਦੀ ਹੈ | ਅਤੇ ਇਸੇ ਕਰਕੇ ਕਿਸਾਨਾਂ ਦੀ ਨਾਰਾਜ਼ਗੀ ਨੂੰ ਵੇਖਦੇ ਹੋਏ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ‘ਆਪ’ ਸਰਕਾਰ ਵੱਲੋਂ ਖੰਨਾ ਕਿਸਾਨ ਵਿੰਗ ਦੇ ਨਵੇਂ…
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਸ ਮੁੰਡੀਆ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਸਰਹੱਦੀ ਸੂਬੇ ਵਿੱਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ – ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ…
ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਝੋਨੇ ਦੀ ਆਮਦ ਤੇ ਖ਼ਰੀਦ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ ’ਤੇ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਵੀ ਮੌਜੂਦ ਸਨ, ਨੇ…
ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਸਮਾਗਮ ਦੌਰਾਨ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੀ.ਏ.ਪੀ., ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਲੜਕੇ ਤੇ…
ਲੁਧਿਆਣਾ ਪੱਛਮੀ ਸਬ-ਰਜਿਸਟਰਾਰ ਦਫ਼ਤਰ ਦੇ ਸਟਾਫ਼ ਨੇ ਸੋਮਵਾਰ ਨੂੰ ਦੋ ਵਿਅਕਤੀਆਂ, ਪਰਮਿੰਦਰ ਸਿੰਘ ਅਤੇ ਉਸਦੇ ਪੁੱਤਰ ਗੁਰਸਿਮਰਨ ਨੂੰ ਧਾਂਦਰਾ ਵਿੱਚ ਪਾਵਰ ਆਫ਼ ਅਟਾਰਨੀ ਬਣਾਉਣ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਫੜਿਆ। ਦੋਸ਼ੀ, ਮਾਡਲ ਟਾਊਨ ਐਕਸਟੈਂਸ਼ਨ, ਦੁੱਗਰੀ ਦੇ ਵਸਨੀਕ, ਨੂੰ ਤੁਰੰਤ ਅਗਲੇਰੀ ਜਾਂਚ ਅਤੇ ਕਾਰਵਾਈ ਲਈ ਪੀ.ਏ.ਯੂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪਰਮਿੰਦਰ ਸਿੰਘ, ਆਪਣੇ ਭਰਾ ਗੁਰਵਿੰਦਰ ਸਿੰਘ (ਬੰਗਲੁਰੂ ਵਿੱਚ ਰਹਿੰਦਾ ਹੈ) ਦੇ ਰੂਪ ਵਿੱਚ, ਨੇ 170 ਗਜ਼ ਦੇ ਪਲਾਟ ਲਈ ਇੱਕ ਜਾਅਲੀ ਪਾਵਰ ਆਫ਼ ਅਟਾਰਨੀ ਤਿਆਰ ਕੀਤੀ ਸੀ ਅਤੇ ਨਿਊ ਜਨਤਾ ਨਗਰ ਦੇ ਰਵਿੰਦਰ ਕੁਮਾਰ ਨਾਲ ਇੱਕ ਸਮਝੌਤਾ ਕੀਤਾ ਸੀ। ਪਰਮਿੰਦਰ ਸਿੰਘ ਨੇ ਲੁਧਿਆਣਾ ਸਬ-ਰਜਿਸਟਰਾਰ ਪੱਛਮੀ…

