Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ…

Read More

ਲੁਧਿਆਣਾ ਗਰੁੱਪ ਹੈੱਡਕੁਆਰਟਰ ਐਨ.ਸੀ.ਸੀ. ਅਧੀਨ 3 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ., ਲੁਧਿਆਣਾ ਦੇ ਦੋ ਕੈਡਿਟਾਂ ਨੇ 11 ਤੋਂ 22 ਸਤੰਬਰ, 2025 ਤੱਕ ਚੇਨਈ ਵਿੱਚ ਆਯੋਜਿਤ ਅਫਸਰਜ਼ ਟ੍ਰੇਨਿੰਗ ਅਕੈਡਮੀ (ਓ.ਟੀ.ਏ.) ਅਟੈਚਮੈਂਟ ਕੈਂਪ ਵਿੱਚ ਸਫਲਤਾਪੂਰਵਕ ਹਿੱਸਾ ਲਿਆ। ਇਸ ਨਾਲ ਉਨ੍ਹਾਂ ਦੀ ਯੂਨਿਟ ਅਤੇ ਕਾਲਜ ਨੂੰ ਮਾਣ ਪ੍ਰਾਪਤ ਹੋਇਆ। ਕੈਡੇਟ ਅਨੰਤ ਚੋਪੜਾ ਅਤੇ ਕੈਡੇਟ ਸ੍ਰਿਸ਼ਟੀ ਸ਼ਰਮਾ ਨੂੰ ਇਸ ਵੱਕਾਰੀ ਕੈਂਪ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ। ਇਹ ਕੈਂਪ ਕੈਡਿਟਾਂ ਨੂੰ ਓ.ਟੀ.ਏ. ਵਿੱਚ ਅਫਸਰ ਕੈਡਿਟਾਂ ਦੁਆਰਾ ਅਪਣਾਈ ਜਾਣ ਵਾਲੀ ਸਖ਼ਤ ਜੀਵਨ ਸ਼ੈਲੀ, ਅਨੁਸ਼ਾਸਨ ਅਤੇ ਸਿਖਲਾਈ ਦਾ ਸਿੱਧਾ ਅਨੁਭਵ ਪ੍ਰਦਾਨ ਕਰਦਾ ਹੈ। 12 ਦਿਨਾਂ ਦੀ ਅਟੈਚਮੈਂਟ ਦੌਰਾਨ, ਕੈਡਿਟਾਂ ਨੇ ਫੌਜੀ ਸਿਖਲਾਈ ਦੇ ਵੱਖ-ਵੱਖ ਪਹਿਲੂਆਂ ਨੂੰ ਦੇਖਿਆ…

Read More

ਲੁਧਿਆਣਾ, 22 ਸਤੰਬਰ:ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੋਮਵਾਰ ਨੂੰ 12.15 ਕਰੋੜ ਰੁਪਏ ਦੇ ਅੱਠ ਮੁੱਖ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ, ਜਿਸਦਾ ਉਦੇਸ਼ ਸੰਪਰਕ ਵਧਾਉਣਾ ਅਤੇ ਯਾਤਰੀਆਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ। ਲਿੰਕ ਸੜਕ ਪ੍ਰੋਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ ਮਾਛੀਵਾੜਾ (7.20 ਕਿਲੋਮੀਟਰ), ਛੰਦੜਾਂ ਤੋਂ ਕਟਾਣੀ (1.23 ਕਿਲੋਮੀਟਰ), ਚੰਡੀਗੜ੍ਹ ਸੜਕ ਤੋਂ ਛੰਦੜਾਂ (1.20 ਕਿਲੋਮੀਟਰ), ਐਲ.ਸੀ ਸੜਕ ਤੋਂ ਹੀਰਾਂ ਤੋਂ ਬਰਵਾਲਾ ਤੋਂ ਸਾਹਨੇਵਾਲ ਤੋਂ ਰਾਮਗੜ੍ਹ (10.70 ਕਿਲੋਮੀਟਰ), ਹੀਰਾਂ ਤੋਂ ਕਨੇਚ (2.12 ਕਿਲੋਮੀਟਰ) ਅਤੇ ਸਾਹਨੇਵਾਲ ਖੁਰਦ ਸੜਕ (0.73 ਕਿਲੋਮੀਟਰ) ਸ਼ਾਮਲ ਹਨ।…

Read More

ਲੁਧਿਆਣਾ, 22 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਿਸਾਨਾਂ ਨੂੰ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਹੈ।ਹਿਮਾਂਸ਼ੂ ਜੈਨ ਨੇ ਕਿਹਾ ਕਿ ਝੋਨੇ ਦੇ ਸੁਚਾਰੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕੰਬਾਈਨ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰੇਗਾ ਅਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਨੇ 17 ਫ਼ੀਸਦੀ ਜਾਂ ਇਸ…

Read More

ਜਲੰਧਰ, 22 ਸਤੰਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਏਡੀਸੀਪੀ-1 ਆਕਰਸ਼ੀ ਜੈਨ, ਏਡੀਸੀਪੀ-2 ਹਰਿੰਦਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਕਾਸੋ ਓਪਰੇਸ਼ਨ ਚਲਾਇਆ ਗਿਆ। ਇਸ ਤਲਾਸ਼ੀ ਮੁਹਿੰਮ ਲਈ 130 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਨੇ ਜਲੰਧਰ ਦੇ 13 ਹੋਟਸਪੋਟਸ, ਜਿਨ੍ਹਾਂ ਵਿੱਚ ਰੇਲਵੇ ਸ਼ਟੇਸ਼ਨ, ਅਲੀ ਮੁਹੱਲਾ, ਇੰਦਰਾ ਕਲੋਨੀ, ਭਾਰਗੋ ਕੈਂਪ, ਬਸਤੀ ਸ਼ੇਖ ਆਦਿ ਸ਼ਾਮਲ ਹਨ, ਵਿਖੇ ਕਾਸੋ ਓਪਰੇਸ਼ਨ ਚਲਾਇਆ। ਇਸ ਦੌਰਾਨ ਹਰੇਕ ਹੋਟਸਪੋਟ ਦੀ ਨਿਗਰਾਨੀ ਏ.ਡੀ.ਸੀ.ਪੀ./ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ।ਇਸ ਕਾਰਵਾਈ ਵਿੱਚ…

Read More

ਜਲੰਧਰ, 22 ਸਤੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਜਲੰਧਰ ਪੱਛਮੀ ਦੇ ਪਿੰਡ ਨੁੱਸੀ ਵਿਖੇ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦੇਣ ਲਈ ਕਿਸਾਨ ਸਿਖ਼ਲਾਈ ਕੈਂਪ ਲਾਇਆ ਗਿਆ।ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿਚਲੇ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਕਰਕੇ ਖੇਤਾਂ ਵਿੱਚ ਰਸਾਇਣਿਕ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਅਤੇ ਇਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨਾਲ ਪਰਾਲੀ ਨੂੰ ਖੇਤਾਂ ਵਿੱਚ…

Read More

ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਾ. ਜਸਵਿੰਦਰ ਸਿੰਘ ਮੱਲ੍ਹੀ ਦੁਆਰਾ ਲੁਧਿਆਣਾ ਪੱਛਮੀ (64) ਤੋਂ ਚੋਣ ਨੂੰ ਚੁਣੌਤੀ ਦੇਣ ਵਾਲੀ ਚੋਣ ਪਟੀਸ਼ਨ ਵਿੱਚ ਸੰਜੀਵ ਅਰੋੜਾ ਅਤੇ ਹੋਰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸੁਣਵਾਈ ਦੀ ਅਗਲੀ ਮਿਤੀ 13 ਅਕਤੂਬਰ, 2025 ਨਿਰਧਾਰਤ ਕੀਤੀ ਗਈ ਹੈ। 6 ਅਗਸਤ, 2025 ਨੂੰ ਦਾਇਰ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਰੋੜਾ ਦਾ ਪ੍ਰਚਾਰ ਖਰਚਾ ₹40 ਲੱਖ ਦੀ ਕਾਨੂੰਨੀ ਸੀਮਾ ਤੋਂ ਕਈ ਗੁਣਾ ਵੱਧ ਕੀਤਾ ਗਿਆ ਅਤੇ ਉਸ ‘ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ, ਧਾਰਮਿਕ ਅਪੀਲਾਂ ਕਰਨ ਅਤੇ ਜੂਨ 2025 ਦੀ ਉਪ-ਚੋਣ ਨੂੰ ਗਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਭੁਗਤਾਨ ਕੀਤੇ…

Read More

ਚੰਡੀਗੜ੍ਹ, 22 ਸਤੰਬਰ 2025 : ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ 24 ਸਤੰਬਰ, 2025 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 12:00 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਦੇ ਏਜੰਡੇ ਬਾਰੇ ਫਿਲਹਾਲ ਕੋਈ ਖਾਸ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

Read More

-ਕਿਹਾ, ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੌਣਾ ਵਾਇਰਸ (ਸਦਰਨ ਰਾਈਸ ਬਲੈਕ ਸਟ੍ਰੀਕਡ ਡਾਰਫ਼ ਵਾਇਰਸ), ਹਲਦੀ ਰੋਗ (ਝੂਠੀ ਕਾਂਗਿਆਰੀ) ਅਤੇ ਸਥਾਨਕ ਹੜ੍ਹ ਕਾਰਨ ਖਰਾਬ ਹੋਈ ਝੋਨੇ ਦੀ ਫ਼ਸਲ ਦਾ ਅੰਦਾਜ਼ਾ ਲਗਾਉਣ ਲਈ ਸਰਵੇ ਕਰਕੇ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫ਼ਸਲ ਵਿਸ਼ੇਸ਼ ਗਿਰਦਾਵਰੀ ਹੋਣ ਤੱਕ ਨਾ ਵਹਾਉਣ ਕਿਉਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜਲਦ ਹੀ ਵਿਸ਼ੇਸ਼ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਨੂੰ ਹਰੀ ਝੰਡੀ ਦਿੱਤੀ ਹੈ, ਕਿਉਂਕਿ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਨੂੰ ਪਾਲਣ…

Read More

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਵਿਦਿਆਲੇ ਦਾ ਨੀਂਹ ਪੱਥਰ ਰੱਖਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਆਖਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਉੱਤੇ ਸਥਾਪਤ ਕੀਤੇ ਜਾਣ ਵਾਲੇ ਇਸ ਵਿਦਿਆਲੇ ਦਾ ਉਦੇਸ਼ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਲਈ ਗ੍ਰੰਥੀ, ਪ੍ਰਚਾਰਕ ਅਤੇ ਗੁਰਮਤਿ ਅਧਿਐਨ ਵਿੱਚ ਰੁਚੀ ਰੱਖਣ ਵਾਲੇ ਵਿਦਵਾਨ ਤਿਆਰ ਕਰਨਾ ਹੈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦੀ ਹੀ ਇਸ ਵਿਦਿਆਲੇ…

Read More