Author: Pushminder Sidhu

ਮੈਨੇਜਮੈਂਟ ਐਸੋਸੀਏਸ਼ਨ (ਐਲ.ਐਮ.ਏ), ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ (ਏ.ਆਈ.ਐਮ.ਏ) ਦੇ ਸਹਿਯੋਗ ਨਾਲ ਲੁਧਿਆਣਾ ਦੇ ਪਾਰਕ ਪਲਾਜ਼ਾ ਵਿਖੇ ਆਪਣੇ 46ਵੇਂ ਸਾਲਾਨਾ ਪੁਰਸਕਾਰ ਸਮਾਰੋਹ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ।ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।ਇਸ ਵੱਕਾਰੀ ਸਮਾਰੋਹ ਨੇ ਲੀਡਰਸ਼ਿਪ, ਨਵੀਨਤਾ ਅਤੇ ਟਿਕਾਊ ਵਪਾਰਕ ਅਭਿਆਸਾਂ ਵਿੱਚ ਉੱਤਮਤਾ ਦਾ ਜਸ਼ਨ ਮਨਾਇਆ। ਹੇਠ ਲਿਖੇ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਉਨ੍ਹਾਂ ਦੀਆਂ ਸਬੰਧਤ ਸ਼੍ਰੇਣੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਮਾਨਤਾ ਦਿੱਤੀ ਗਈ। 1. 2023 ਦੇ ਉੱਦਮੀ ਸਾਲ ਦੇ ਐਲ.ਐਮ.ਏ ਵਰਧਮਾਨ ਪੁਰਸਕਾਰ ਸਪੋਰਟਕਿੰਗ ਇੰਡੀਆ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਮੁਨੀਸ਼ ਅਵਸਥੀ ਨੂੰ ਉਨ੍ਹਾਂ ਦੀ…

Read More

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਖਿਲਾਫ਼ ਸਖਤ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਛੁੱਟੀ ਲਏ ਬਿਨਾ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਬਿਨਾਂ ਛੁੱਟੀ ਲਏ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ ਤਾਂ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੇਗੀ। ਸਕੂਲ ਸਿੱਖਿਆ ਸਕੱਤਰ ਨੇ ਵਿਭਾਗ ਨੂੰ ਹੁਕਮ ਜਾਰੀ ਕਰਦੇ ਹੋਏ ਨਿਰਦੇਸ਼ ਦਿੱਤੇ ਹਨ ਇਨ੍ਹਾਂ ਅਧਿਆਪਕਾਂ ‘ਤੇ ਕੰਮ ਨਹੀਂ ਤਾਂ ਤਨਖਾਹ ਨਹੀਂ ਦਾ ਨਿਯਮ ਲਾਗੂ ਹੋਵੇਗਾ। ਜਾਰੀ ਪੱਤਰ ਵਿੱਚ ਅਧਿਆਪਕਾਂ ਖਿਲਾਫ਼ ਇਨ੍ਹਾਂ ਨਿਰਦੇਸ਼ਾਂ ਪਿੱਛੇ ਬੱਚਿਆਂ ਦੀ ਪੜ੍ਹਾਈ ‘ਤੇ ਅਸਰ ਪੈਣ ਦਾ ਕਾਰਨ ਦੱਸਿਆ ਗਿਆ ਹੈ। ਜ਼ਿਕਰਯੋਗ…

Read More

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ।ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਸਾਰੇ ਧਰਮਾਂ ਦੇ ਲੋਕਾਂ, ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਇੱਕ ਮੀਟਿੰਗ ਵਿੱਚ ਰਾਜਪਾਲ ਨੇ ਕਿਹਾ ਕਿ ਪੰਜਾਬ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸੂਬੇ, ਦੇਸ਼ ਅਤੇ ਕੌਮ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਚਲਾ ਕੇ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰੀਏ। ਉਨ੍ਹਾਂ ਕਿਹਾ ਕਿ ਦਸ ਸਿੱਖ…

Read More

ਵਿਰਸਾ ਸਿੰਘ ਵਲਟੋਹਾ ਵਲੋਂ ਇਕ ਆਪਣੇ ਇਕ ਫ਼ੇਸਬੁੱਕ ਅਕਾਊਂਟ ਉਤੇ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਵਿਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਵਿਰੁਧ ਜਾ ਰਹੀਆਂ ਸਨ। ਇਸ ਸਬੰਧੀ ਸਫ਼ਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ਼ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਵਲਟੋਹਾ ਨੂੰ ਪੂਰੀ ਵੀਡੀਓ ਜਨਤਕ ਕਰਨੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਫ਼ੈਸਲਿਆਂ ਨੂੰ ਬਦਲਣ ਸਬੰਧੀ ਜੇਕਰ ਕੋਈ ਭਵਿੱਖ ਵਿਚ ਇਕੱਤਰਤਾ ਹੋਵੇਗੀ ਤੇ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ…

Read More

ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨਾਲ ਲਗਾਤਾਰ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਗਈਆਂ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਦੁਆਰਾ ਗਠਿਤ ਉਚ ਕਮੇਟੀ ਦੇ ਨਾਲ ਗਲਬਾਤ ਕਰਨ ਤੋਂ ਇਨਕਾਰ ਕਰ ਦਿਤਾ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੇ ਬੈਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੂਚਿਤ ਕੀਤਾ ਕਿ ਕਮੇਟੀ ਨੇ ਉਨ੍ਹਾਂ ਨੇ 17 ਦਸੰਬਰ ਨੂੰ ਸੱਦਾ ਦਿਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਰੋਜ਼ਾਨਾ ਕਿਸਾਨਾਂ ਨੂੰ ਮਨਾਉਣ ਲਈ ਯਤਨ ਕਰ…

Read More

ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਨਿੱਤ-ਦਿਨ ਹੁੰਦੀਆਂ ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ‘ਚ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਰਿਸ਼ਤੇਦਾਰ ਵੀ ਸੇਫ਼ ਨਹੀਂ ਰਹੇ ਹਨ। ਜਲੰਧਰ ਤੋਂ ਅਜਿਹੀ ਹੀ ਖੌਫਨਾਕ ਘਟਨਾ ਦੀ ਇੱਕ ਤਸਵੀਰ ਸਾਹਮਣੇ ਆਈ ਹੈ, ਜਿਥੇ ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕੁੱਝ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨਾਂ ਦੇ ਹਮਲੇ ਵਿੱਚ ਮ੍ਰਿਤਕ ਦੇ ਦੋਸਤ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੰਨੀ, ਬਿਆਸ ਪਿੰਡ ਦਾ ਰਹਿਣ ਵਾਲਾ ਸੀ ਅਤੇ ਆਦਮਪੁਰ ਤੋਂ ਕਾਂਗਰਸ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਭਾਣਜਾ…

Read More

ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ (ਐਮ.ਸੀ.ਐਲ) ਦੇ ਨਾਲ-ਨਾਲ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਲਈ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਐਮ.ਸੀ.ਐਲ ਦੇ ਅੰਦਰ 95 ਵਾਰਡ ਹਨ। ਮਾਛੀਵਾੜਾ ਅਤੇ ਸਾਹਨੇਵਾਲ ਨਗਰ ਕੌਂਸਲਾਂ ਵਿੱਚ 15-15 ਵਾਰਡ ਹਨ, ਜਦੋਂ ਕਿ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ 13 ਵਾਰਡ ਹਨ। ਮਲੌਦ ਦੀ ਨਗਰ ਪੰਚਾਇਤ ਵਿੱਚ 11 ਵਾਰਡ ਹਨ ਅਤੇ ਖੰਨਾ ਨਗਰ ਕੌਂਸਲ ਅਤੇ ਸਮਰਾਲਾ ਨਗਰ ਕੌਂਸਲ ਦੋਵਾਂ ਦਾ ਇੱਕ-ਇੱਕ ਵਾਰਡ ਹੈ। ਕੁੱਲ ਮਿਲਾ ਕੇ 12,28,187 ਵੋਟਰ ਚੋਣ ਮੈਦਾਨ ਵਿੱਚ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਿਨ੍ਹਾਂ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਵੱਖ-ਵੱਖ ਨਗਰ ਨਿਗਮ ਚੋਣਾਂ ਲਈ ਐਮ.ਸੀ.ਐਲ…

Read More

ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੀਤੇ ਸਾਮ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸਰਦਾਰ ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨੋ-ਦਿਨ ਤਰਸਯੋਗ ਹਾਲਤ ਬਾਰੇ ਜਾਣੂ ਕਰਵਾਇਆ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਂਸਲੇ ਬਾਰੇ ਵੀ ਜਾਣਕਾਰੀ ਦਿੱਤੀ। ਕਰੀਬ ਇੱਕ ਘੰਟਾ ਚੱਲੀ ਇਸ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸਰਦਾਰ ਬਰਾੜ ਵੱਲੋਂ ਉਠਾਏ ਮੁੱਦਿਆਂ ‘ਤੇ ਸੰਵੇਦਨਸ਼ੀਲਤਾ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਪ੍ਰਤੀ ਪ੍ਰਗਟਾਈ ਚਿੰਤਾ ਦਾ ਵੀ ਪ੍ਰਗਟਾਵਾ ਕੀਤਾ।

Read More

ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਕਮਰ ਕੱਸ ਲਈ ਹੈ। ‘ਆਪ’ ਦਿੱਲੀ ਦੇ ਲੋਕਾਂ ਨੂੰ ਲੁਭਾਉਣ ‘ਚ ਲੱਗੀ ਹੋਈ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਔਰਤਾਂ ਲਈ 2100 ਰੁਪਏ ਦੇਣ ਦਾ ਐਲਾਨ ਕੀਤਾ ਸੀ। ਹੁਣ ਅੱਜ ਯਾਨੀ ਬੁੱਧਵਾਰ ਨੂੰ ਕੇਜਰੀਵਾਲ ਨੇ ਸੰਜੀਵਨੀ ਯੋਜਨਾ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਅਸੀਂ ਬਜ਼ੁਰਗਾਂ ਦਾ ਬਹੁਤ ਸਤਿਕਾਰ ਕਰਦੇ ਹਾਂ, ਇਹ ਤੁਸੀਂ ਲੋਕ ਹੋ ਜੋ ਸਾਨੂੰ ਇਸ ਮੁਕਾਮ ‘ਤੇ ਲੈ ਗਏ ਹਨ। 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗ ਇਸ ਸਹੂਲਤ ਦਾ…

Read More

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਲੋਕਾਂ ਦੇ ਉਨ੍ਹਾਂ ਦੇ ਉਤਸ਼ਾਹੀ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਅਤੇ ਸ਼ਹਿਰ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਵਾਅਦਾ ਕੀਤਾ।ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਦੀ ਵਿਲੱਖਣ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਇਸ ਨੂੰ “ਸ਼ਹੀਦਾਂ ਦੀ ਧਰਤੀ” ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਜੱਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਵਰਗੇ ਇਤਿਹਾਸਕ ਸਥਾਨਾਂ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਹਰ ਸਾਲ ਲੱਖਾਂ ਲੋਕ ਆਉਂਦੇ ਹਨ। ਉਨ੍ਹਾਂ ਨੇ ਅੰਮ੍ਰਿਤਸਰ…

Read More