Author: Pushminder Sidhu

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ੍ਹ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅਤੇ ਭਾਰਤੀ ਅਰਬਪਤੀ ਗੌਤਮ ਅਡਾਨੀ ਦਰਮਿਆਨ ਹੋਏ ਨਾਪਾਕ ਗਠਜੋੜ ਦੇ ਖਿਲਾਫ਼ ਡੱਟ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਨੇ ਮਨੀਪੁਰ ਵਿੱਚ ਚੱਲ ਰਹੀ ਹਿੰਸਾ ਅਤੇ ਨਸਲੀ ਝਗੜੇ ਬਾਰੇ ਭਾਜਪਾ ਸਰਕਾਰ ਦੀ ਚੁੱਪ ਨੂੰ ਵੀ ਉਜਾਗਰ ਕੀਤਾ, ਜਿਸ ਨੇ ਇਸ ਖੇਤਰ ਨੂੰ  ਨਿਰਾਸ਼ਾ ਦੀ ਸਥਿਤੀ ਵਿੱਚ ਧੱਕ ਦਿੱਤਾ ਹੈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, “ਮੋਦੀ-ਅਡਾਨੀ ਦੀ ਮਿਲੀਭੁਗਤ ਇਸ ਦੇਸ਼ ਨਾਲ ਕੀਤਾ ਗਿਆ ਸਭ ਤੋਂ ਵੱਡਾ ਧੋਖਾ ਹੈ।…

Read More

ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਤੇ ਨਾਲ ਹੀ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਅੱਜ ਪੰਜਾਬ ਭਰ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਹੁਣ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਸਰਵਣ ਸਿੰਘ ਪੰਧੇਰ ਨੇ ਵਪਾਰਕ, ਧਾਰਮਿਕ, ਰਾਜਸੀ…

Read More

ਖਨੌਰੀ ਬਾਰਡਰ ’ਤੇ 21 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ। ਘੁੱਟ ਘੁੱਟ ਪਾਣੀ ਪੀ ਕੇ ਉਨ੍ਹਾਂ ਨੇ ਆਪਣਾ ਮਰਨ ਵਰਤ ਜਾਰੀ ਰੱਖਿਆ ਹੋਇਆ ਹੈ। ਉੱਥੇ ਹੀ ਹੁਣ ਭਲਕੇ ਸੰਯੁਕਤ ਕਿਸਾਨ ਮੋਰਚੇ ਸਿਆਸੀ ਵੱਲੋਂ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੰਯੁਕਤ ਕਿਸਾਨ ਮੋਰਚੇ ਸਿਆਸੀ ਵੱਲੋਂ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਮਗਰੋਂ ਸ਼ਾਮੀ 7 ਵਜੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਮੰਗਾਂ ਸਬੰਧੀ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਐਲਾਨ ਕੀਤਾ ਗਿਆ…

Read More

ਖਨੌਰੀ ਬਾਰਡਰ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਅੱਜ ਖਨੌਰੀ ਬਾਰਡਰ ਪਹੁੰਚੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ। ਕਿਸਾਨਾਂ ਦਾ ਦੁੱਖ ਸਰਕਾਰ ਨਹੀਂ ਸਮਝਦੀ। ਦੇਸ਼ ਦਾ ਕਿਸਾਨ ਬੁਰੇ ਦੌਰ ’ਚੋਂ ਗੁਜਰ ਰਿਹਾ ਹੈ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਜਥੇਦਾਰ ਹਰਪ੍ਰੀਤ ਸਿੰਘ ਜੀ ਨੇ ਕਿਹਾ ਇਹ ਖੇਤੀ ਦੇਸ਼ ਹੈ ਤਾਂ ਹੀ ਦੇਸ਼ ਜਿਊਂਦਾ ਹੈ। ਜੇਕਰ ਖੇਤੀ ਕਮਜ਼ੋਰ ਕਰ ਲਈ ਤਾਂ ਕੋਈ ਵੀ ਸੈਕਟਰ ਉਪਰ ਨਹੀਂ ਉਠ ਸਕੇਗਾ।…

Read More

ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅਜੇਰਾਜ ਸਿੰਘ ਪੀ.ਪੀ.ਐਸ/ਐਸ.ਪੀ (ਡੀ) ਤਰਨ ਤਾਰਨ ਵੱਲੋਂ ਨਸ਼ੇ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਵੱਲੋਂ ਸਰਚ ਅਪਰੇਸ਼ਨ ਦੌਰਾਨ ਪਿੰਡ ਬੁਰਜ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਬੁਰਜ ਦੇ ਖੇਤਾਂ ’ਚ ਇੱਕ ਡਰੋਨ ਖੇਤ ਵਿਚ ਪਿਆ ਹੈ। ਜਿਸ ’ਤੇ ਥਾਣਾ ਸਰਾਏ ਅਮਾਨਤ ਖਾਂ ਨੇ ਮੌਕੇ ’ਤੇ ਪਹੁੰਚਕੇ ਇੱਕ ਡਰੋਨ ਨੂੰ ਆਪਣੇ ਕਬਜ਼ੇ ’ਚ…

Read More

ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ ਇੱਕ ਦੀਆਂ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਮੋਗਾ ਵਿਧਾਇਕ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਕੀਤਾ ਗਿਆ। ਇਸ ਮੌਕੇ ਉਹਨਾਂ ਦੁਆਰਾ ਜੋਤੀ ਪ੍ਰਜਵਲਿਤ ਕਰਕੇ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਚੱਜੀ ਅਤੇ ਸੁਯੋਗ ਅਗਵਾਈ ਹੇਠ ਮੋਗਾ ਵਿਖੇ ਆਧੁਨਿਕ ਸੁੱਖ ਸੁਵਿਧਾਵਾਂ ਨਾਲ ਲੈਸ ਸਕੂਲਾਂ ਦੀ ਉਸਾਰੀ ਕੀਤੀ ਗਈ ਹੈ। ਜਿਸ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਵਿਖੇ 93 ਲੱਖ 69 ਹਜ਼ਾਰ…

Read More

ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਮਿੱਟੀ ਪਰਖ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਅਤੇ ਲੰਬੀ ਦੂਰੀ ਦੀ ਯਾਤਰਾ ਤੋਂ ਬਿਨਾਂ ਕਿਫਾਇਤੀ ਜਾਂਚ ਦੀ ਪੇਸ਼ਕਸ਼ ਕਰਨ ਦੇ ਯਤਨ ਵਜੋਂ ਲੁਧਿਆਣਾ ਵਿੱਚ 55 ਪਿੰਡ ਪੱਧਰੀ ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਸਥਾਪਤ ਕੀਤੀਆਂ ਜਾਣਗੀਆਂ।ਖੇਤੀਬਾੜੀ, ਬਾਗਬਾਨੀ ਅਤੇ ਸਹਿਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਲੁਧਿਆਣਾ ਵਿੱਚ 11 ਖੇਤੀਬਾੜੀ ਬਲਾਕ ਹਨ ਅਤੇ ਹਰੇਕ ਬਲਾਕ ਵਿੱਚ ਪੰਜ ਪ੍ਰਯੋਗਸ਼ਾਲਾਵਾਂ ਸਥਾਪਤ ਕੀਤੀਆਂ ਜਾਣਗੀਆਂ। ਸਹਿਕਾਰਤਾ ਵਿਭਾਗ ਪਿੰਡ ਪੱਧਰੀ ਉੱਦਮੀਆਂ (ਵੀ.ਐਲ.ਈਜ਼) ਨੂੰ ਨਿਯੁਕਤ ਕਰੇਗਾ ਜੋ ਆਪਣੇ-ਆਪਣੇ ਖੇਤਰਾਂ ਤੋਂ ਮਿੱਟੀ ਦੇ ਨਮੂਨੇ ਇਕੱਠੇ ਕਰਨਗੇ। ਬਿਨੈਕਾਰਾਂ ਨੇ ਵਿਗਿਆਨ ਪਿਛੋਕੜ ਦੇ ਨਾਲ ਘੱਟੋ-ਘੱਟ 10ਵੀਂ ਜਮਾਤ ਪੂਰੀ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਪਿੰਡ ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ ਮਹਾਂਪੁਰਖਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਬਾਬਾ ਦੀਪਕ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਸੰਗਤ ਨਾਲ ਵਿਚਾਰ ਚਰਚਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪੰਜਾਬ ਦੇ ਵੱਡੇ ਭਾਗ ਹਨ ਕਿ ਇਸ ਧਰਤੀ ’ਤੇ ਕਈ ਸੰਤਾਂ ਮਹਾਂਪੁਰਖਾਂ ਨੇ ਜਨਮ…

Read More

ਐਸਕੇਐਮ ਨੋਨ ਪੋਲੀਟੀਕਲ ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ । ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ।…

Read More

ਅੰਮ੍ਰਿਤਸਰ, ਪੰਜਾਬ ਦੇ ਇਸਲਾਮਾਬਾਦ ਪੁਲਸ ਸਟੇਸ਼ਨ ਨੇੜੇ ਅੱਜ ਤੜਕੇ ਇੱਕ ਜ਼ੋਰਦਾਰ ਸ਼ੱਕੀ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਤੜਕੇ ਕਰੀਬ 3 ਵਜੇ ਇਲਾਕੇ ਦੇ ਲੋਕਾਂ ਨੇ ਇਸ ਧਮਾਕੇ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਡਰ ਗਏ। ਇਸਲਾਮਾਬਾਦ ਥਾਣੇ ਦੇ ਅਧਿਕਾਰੀ ਜਸਬੀਰ ਸਿੰਘ ਨੇ ਦੱਸਿਆ ਕਿ ਅਸੀਂ ਵੀ ਆਵਾਜ਼ ਸੁਣੀ, ਪਰ ਥਾਣੇ ਅੰਦਰ ਕੋਈ ਧਮਾਕਾ ਨਹੀਂ ਹੋਇਆ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਾਕਾ ਕਿੱਥੇ ਹੋਇਆ? ਇਸ ਧਮਾਕੇ ਦੀ ਜ਼ਿੰਮੇਵਾਰੀ ਗੈਂਗਸਟਰ ਜੀਵਨ ਫੌਜੀ ਨੇ ਲਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਧਮਾਕਾ ਕਰੀਬ 3 ਵਜੇ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ…

Read More