Author: Pushminder Sidhu

ਨਿਊਜ਼ ਡੈਸਕ: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ ਹੋ ਗਈ ਹੈ। ਹਾਸਿਲ ਜਾਣਕਾਰੀ ਅਨੁਸਾਰ ਓਨਟਾਰੀਓ ‘ਚ ਲੋਂਗ ਲੇਕ ਹਾਈਵੇਅ 11 ‘ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।ਇਸ ਹਾਦਸੇ ਵਿੱਚ ਟਰੱਕ ਦੇ ਪਿੱਛੇ ਬੈਠੇ ਦੋ ਨੌਜਵਾਨਾਂ ਦੀ ਜਾ.ਨ ਬਚ ਗਈ ਹੈ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿ.ਤਕ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਵਾਸੀ ਪਟਿਆਲਾ ਵਜੋਂ ਹੋਈ ਹੈ, ਜਦੋਂਕਿ ਦੂਜੇ…

Read More

ਸਰਕਾਰ ਨੇ ਲੋਕ ਸਭਾ ‘ਚ ‘ਵਨ ਨੇਸ਼ਨ ਵਨ ਇਲੈਕਸ਼ਨ’ ਪੇਸ਼ ਕੀਤਾ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਬਿੱਲ ਪੇਸ਼ ਕੀਤਾ ਹੈ। ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਹੁਣ ਲੋਕ ਸਭਾ ‘ਚ ਇਸ ‘ਤੇ ਬਹਿਸ ਹੋ ਰਹੀ ਹੈ। ਕਾਂਗਰਸ ਨੇ ਇਸ ਬਿੱਲ ਨੂੰ ਸੰਘੀ ਢਾਂਚੇ ‘ਤੇ ਹਮਲਾ ਕਰਾਰ ਦਿੱਤਾ ਹੈ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਨੇ ਵੀ ਇਸ ਬਿੱਲ ਦਾ ਵਿਰੋਧ ਕੀਤਾ ਹੈ। ਸਪਾ ਸੰਸਦ ਮੈਂਬਰ ਨੇ ਕਿਹਾ ਕਿ ਸੰਘੀ ਢਾਂਚੇ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਬਿੱਲ ਨੂੰ ਕਾਨੂੰਨ ਬਣਾ ਕੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ…

Read More

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ। ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ.…

Read More

ਜਲੰਧਰ ‘ਚ ਗੀਜ਼ਰ ਗੈਸ ਲੀਕ ਹੋਣ ਕਾਰਨ ਦੋ ਭੈਣਾਂ ਦੀ ਮੌਤ ਹੋ ਗਈ। ਦੋਵੇਂ ਭੈਣਾਂ ਇਕੱਠੀਆਂ ਹੀ ਨਹਾਉਣ ਲਈ ਬਾਥਰੂਮ ਗਈਆਂ ਸਨ। ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਉਨ੍ਹਾਂ ਨੂੰ ਬਾਹਰ ਕੱਢਿਆ। ਦੋਹਾਂ ਦੇ ਸਰੀਰ ਨੀਲੇ ਹੋ ਚੁੱਕੇ ਸਨ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਲੜਕੀਆਂ ਦੀ ਪਛਾਣ ਸ਼ਰਨਜੋਤ ਕੌਰ (10) ਅਤੇ ਪ੍ਰਭਜੋਤ ਕੌਰ (12) ਵਜੋਂ ਹੋਈ ਹੈ। ਪ੍ਰਭਜੋਤ 7ਵੀਂ ਜਮਾਤ ਦੀ ਅਤੇ ਸ਼ਰਨਜੋਤ ਕੌਰ 5ਵੀਂ ਜਮਾਤ ਦੀ ਵਿਦਿਆਰਥਣ ਸੀ। ਲੜਕੀਆਂ ਭੋਗਪੁਰ ਕਸਬੇ ਦੇ ਪਿੰਡ ਲੜੋਈ ਦੀਆਂ ਰਹਿਣ ਵਾਲੀਆਂ ਸਨ।…

Read More

ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ,…

Read More

ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉਤੇ ਚਲ ਰਹੇ ਕਿਸਾਨ ਅੰਦੋਲਨ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਅਕਸਰ ਟੁੱਟੇ ਹੋਏ ਲੁੱਟੇ ਜਾਂਦੇ ਹਨ, ਇਸ ਲਈ ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੋਚਣਾ ਪਵੇਗਾ ਕਿ ਭਵਿੱਖ ਵਿਚ ਕਿਸਾਨ ਅਤੇ ਮਜ਼ਦੂਰ ਦੇ ਹੱਕ ਕਿਵੇਂ ਲੈਣੇ ਹਨ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਸਿਹਤ ਬਾਰੇ ਸਾਰੇ ਲੋਕ ਹੀ ਚਿੰਤਤ ਹਨ ਪਰ ਮੰਗਾਂ ਮੰਨਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ ਤੇ ਡੱਲੇਵਾਲ ਮੰਗਾਂ ਪੂਰੀਆਂ ਹੋਣ ਤੋਂ ਪਹਿਲਾਂ ਆਪਣਾ ਮਰਨ ਵਰਤ ਨਹੀਂ ਤਿਆਗਣਗੇ। ਇਸ…

Read More

ਜਲੰਧਰ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਕਾਰਵਾਈ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਹੈ। ਇਹ ਜਾਣਕਾਰੀ ਜਲੰਧਰ ਭਾਜਪਾ ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ ਹੈ। ਪੱਛਮੀ ਹਲਕੇ ਵਿੱਚ ਹੋ ਰਹੀ ਜ਼ਿਮਨੀ ਚੋਣ ਦੌਰਾਨ ਕਾਰਵਾਈ ਲਈ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਉਕਤ ਸ਼ਿਕਾਇਤ ‘ਤੇ ਕਾਰਵਾਈ ਕੀਤੀ ਗਈ ਹੈ। ਭਾਜਪਾ ਦੇ ਸਾਬਕਾ ਮੰਤਰੀ ਭਗਤ…

Read More

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 20ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਬਾਰਡਰ ਉਤੇ ਵੱਡੀ ਹਿਲਜੁਲ ਨਜ਼ਰ ਆ ਰਹੀ ਹੈ। ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ (Punjab DGP Gaurav Yadav) ਖਨੌਰੀ ਬਾਰਡਰ ਉਤੇ ਪਹੁੰਚੇ ਹਨ। ਉਨ੍ਹਾਂ ਨਾਲ ਐਸਐਸਪੀ ਸਣੇ ਕਈ ਸੀਨੀਅਰ ਅਧਿਕਾਰੀ ਪਹੁੰਚੇ ਹਨ। ਇਨ੍ਹਾਂ ਵਿਚ ਕੇਂਦਰ ਸਰਕਾਰ ਨੇ ਅਧਿਕਾਰੀ ਵੀ ਦੱਸੇ ਜਾ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਉਹ ਡੱਲੇਵਾਲ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੂੰ ਮਰਨ ਵਰਤ ਛੱਡਣ ਲਈ ਮਨਾਇਆ ਜਾ ਰਿਹਾ ਹੈ। ਉਧਰ, ਅੰਦੋਲਨ ਦੀ ਸਫਲਤਾ ਵੇਖ ਕੇ ਕਈ ਹੋਰ ਜਥੇਬੰਦੀਆਂ ਨੇ ਮੈਦਾਨ ਵਿਚ ਨਿੱਤਰ ਆਈਆਂ…

Read More

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ (DSP Gursher Singh) ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ। ਏਜੀ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਸ ਮਾਮਲੇ ਵਿਚ ਅਦਾਲਤ ਨੂੰ ਦੱਸਿਆ ਕਿ ਉਸ ਨੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਾਰਵਾਈ ਐਸਆਈਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਵੀ ਜਾਰੀ ਹੈ। ਇਸ ਦੌਰਾਨ ਹਾਈਕੋਰਟ ਨੇ ਮੁੜ ਸਵਾਲ ਕੀਤਾ ਕਿ ਜਦੋਂ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ…

Read More

ਬਰਨਾਲਾ ਵਿਚ ਸਰਪੰਚ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਸੁਖਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਹੈ ਕਿ ਚਿੱਟਾ ਵੇਚਣ ਤੋਂ ਰੋਕਣ ‘ਤੇ ਸਰਪੰਚ ਦਾ ਕਤਲ ਕਰ ਦਿੱਤਾ ਗਿਆ। ਕਤਲ ਪਿੱਛੇ ਚੁਣਾਵੀ ਰੰਜਿਸ਼ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਰਪੰਚ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਸੀ। ਸੁਖਜੀਤ ਸਿੰਘ ਪਿੰਡ ਛੰਨਾ ਗੁਲਾਬ ਸਿੰਘ ਦਾ ਸਰਪੰਚ ਸੀ। ਜਾਣਕਾਰੀ ਮਿਲੀ ਹੈ ਕਿ 40-50 ਕਾਤਲਾਂ ਨੇ ਘਰ ‘ਚ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ। ਦੋਸ਼ੀਆਂ ਨੇ ਹਵਾ ‘ਚ ਗੋਲੀਆਂ ਵੀ ਚਲਾਈਆਂ। ਹਮਲੇ ਵਿੱਚ…

Read More