Author: Pushminder Sidhu

ਸ਼ੰਭੂ-ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚਲ ਰਿਹਾ ਤਣਾਅ ਖ਼ਤਮ ਹੋਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਇਸ ਵੇਲੇ ਉਨ੍ਹਾਂ ਦੇ ਨਾਲ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਵੀ ਮੌਜੂਦ ਸਨ।ਮੀਟਿੰਗ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਵਧਾਉਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਉਨ੍ਹਾਂ ਦਸਿਆ ਕਿ ਉਨ੍ਹਾਂ ਨਾਲ ਗ੍ਰਹਿ…

Read More

ਕੀਤੀ ਜਾਵੇਗੀ ਅਤੇ ਲੁਧਿਆਣਾ ਭਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਆਧੁਨਿਕ ਸੜਕੀ ਢਾਂਚਾ ਵਿਕਸਤ ਕੀਤਾ ਜਾਵੇਗਾ।ਇਹਨਾਂ ਗਰੰਟੀਆਂ ਨੂੰ ਉਜਾਗਰ ਕਰਦੇ ਹੋਏ, ਅਮਨ ਅਰੋੜਾ ਨੇ ਕਿਹਾ, “ਆਪ ਲੁਧਿਆਣਾ ਵਿੱਚ ਯੋਜਨਾਬੱਧ, ਲੋਕ-ਕੇਂਦਰਿਤ ਵਿਕਾਸ ਲਿਆਉਣ ਲਈ ਵਚਨਬੱਧ ਹੈ। ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਅਤੇ ਲੋਕਾਂ ਦੇ ਫੀਡਬੈਕ ਨੂੰ ਸੁਣਨ ਤੋਂ ਬਾਅਦ ਹਰੇਕ ਗਾਰੰਟੀ ਦੀ ਸਾਵਧਾਨੀ ਨਾਲ ਯੋਜਨਾ ਬਣਾਈ ਗਈ ਹੈ। ਅਸੀਂ ਅਜਿਹੇ ਹੱਲ ਪ੍ਰਦਾਨ ਕਰਾਂਗੇ ਜਿਨ੍ਹਾਂ ਦਾ ਸਥਾਈ ਪ੍ਰਭਾਵ ਹੋਵੇਗਾ। ” ਅਰੋੜਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਗਾਰੰਟੀ ਸਿਰਫ਼ ਚੋਣ ਵਾਅਦੇ ਨਹੀਂ ਸਗੋਂ ਪੱਕੇ ਵਾਅਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਮੇਅਰ ਦੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਸਾਰੇ ਪ੍ਰੋਜੈਕਟਾਂ…

Read More

ਆਪ’ ਨੇ ਦਿੱਲੀ ਚੋਣਾਂ 2025 ਲਈ 38 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ, ਸੀ.ਐਮ. ਆਤਿਸ਼ੀ ਕਾਲਕਾਜੀ ਤੋਂ, ਮੰਤਰੀ ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ, ਮੰਤਰੀ ਗੋਪਾਲ ਰਾਏ ਬਾਬਰਪੁਰ ਤੋਂ, ਸਤੇਂਦਰ ਕੁਮਾਰ ਜੈਨ ਸ਼ਕੂਰ ਬਸਤੀ ਤੋਂ, ਦੁਰਗੇਸ਼ ਪਾਠਕ ਰਾਜਿੰਦਰ ਨਗਰ ਤੋਂ, ਰਮੇਸ਼ ਪਹਿਲਵਾਨ ਕਾਸ ਤੋਂ ਚੋਣ ਲੜਨਗੇ। ਨੰਗਲੋਈ ਜੱਟ ਤੋਂ ਰਘੁਵਿੰਦਰ ਸ਼ੌਕੀਨ, ਸਦਰ ਬਾਜ਼ਾਰ ਤੋਂ ਸੋਮ ਦੱਤ, ਬੱਲੀਮਾਰਨ ਤੋਂ ਇਮਰਾਨ ਹੁਸੈਨ, ਤਿਲਕ ਨਗਰ ਤੋਂ ਜਰਨੈਲ ਸਿੰਘ ਉਮੀਦਵਾਰ ਹਨ। ‘ਆਪ’ ਨੇ ਸਾਰੀਆਂ 70 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ 11, ਦੂਜੀ ਸੂਚੀ ਵਿੱਚ 20 ਅਤੇ ਤੀਜੀ…

Read More

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਮੁੱਖ ਮੰਤਰੀ ਨੇ ਰੋਹਿੰਗਿਆ ਨੂੰ ਦਿੱਲੀ ਵਿਚ ਵਸਾਉਣ ਦਾ ਮੁੱਦਾ ਉਠਾਇਆ। ਆਤਿਸ਼ੀ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਟਵੀਟ ‘ਤੇ ਵੀ ਸਵਾਲ ਉਠਾਏ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੱਤਰ ਲਿਖਿਆ ਸੀ।ਸੀਐਮ ਆਤਿਸ਼ੀ ਨੇ ਲਿਖਿਆ ਕਿ ਕੇਂਦਰ ਸਰਕਾਰ ਨੇ ਰੋਹਿੰਗਿਆ ਨੂੰ ਦਿੱਲੀ ਵਿਚ ਵਸਾਇਆ ਹੈ। ਕੇਂਦਰ ਸਰਕਾਰ ਰੋਹਿੰਗੀਆਂ ਨੂੰ ਦਿੱਲੀ ਦੇ ਲੋਕਾਂ ਦੇ ਹੱਕ ਖੋਹ ਕੇ ਦੇ ਰਹੀ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ 2022 ਵਿਚ ਮੰਨਿਆ…

Read More

ਪਿਛਲੇ 20 ਦਿਨਾਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਬੰਧ ’ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸੰਘਰਸ਼ 2021 ਤੋਂ ਜਾਰੀ ਹੈ, ਜੋ ਲੰਮੇ ਸਮੇਂ ਤੋਂ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਪਰ ਲਾਗੂ ਨਹੀਂ ਕੀਤੀਆਂ ਗਈਆਂ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੱਜ ਸਾਨੂੰ ਅਜਿਹੇ ਕਿਸਾਨ ਆਗੂਆਂ ਦੀ ਲੋੜ ਹੈ। ਮੈਂ ਡੱਲੇਵਾਲ ਸਾਹਬ ਨੂੰ ਕਹਾਂਗਾ ਕਿ ਸਾਨੂੰ ਤੁਹਾਡੇ ਵਰਗੇ ਲੀਡਰਾਂ ਦੀ ਲੋੜ ਹੈ। ਬਠਿੰਡਾ ਦੇ ਸਰਕਾਰੀ ਸਕੂਲ ’ਚ ਇਕ ਸਾਲਾਨਾ ਸਮਾਗਮ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ…

Read More

ਮੌਜੂਦਾ ਸਮੇਂ ’ਚ ਪੰਜਾਬ ਪੁਲਿਸ ਦੀ ਵੈਬਸਾਈਟ ’ਤੇ ਉਪਲਬਧ ਆਈਪੀਐਸ ਅਧਿਕਾਰੀਆਂ ਦੀ ਗ੍ਰੇਡੇਸ਼ਨ ਸੂਚੀ ਦੇ ਅਨੁਸਾਰ, 15 ਆਈਪੀਐਸ ਅਧਿਕਾਰੀਆਂ ਕੋਲ ਡੀਜੀਪੀ ਦਾ ਰੈਂਕ ਹੈ, ਜਿਨ੍ਹਾਂ ’ਚੋਂ ਪਰਾਗ ਜੈਨ (ਵਧੀਕ ਸਕੱਤਰ) ਤੇ ਹਰਪ੍ਰੀਤ ਸਿੱਧੂ, ਕੇਂਦਰੀ ਡੈਪੂਟੇਸ਼ਨ ’ਤੇ ਸੇਵਾ ਨਿਭਾਅ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪੁਲਿਸ ਦੇ ਅੱਠ ਐਡੀਸ਼ਨਲ ਡਾਇਰੈਕਟਰ ਜਨਰਲਾਂ (ਏਡੀਜੀਪੀਜ਼) ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀਜ਼) ਦੇ ਰੈਂਕ ’ਤੇ ਤਰੱਕੀ ਦੇਣ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿਤੀ ਹੈ। ਪੰਜਾਬ ’ਚ ਪਹਿਲਾਂ ਹੀ 15 ਡੀਜੀਪੀ ਹਨ ਤੇ ਜੇਕਰ ਇਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿਤੀ ਜਾਂਦੀ ਹੈ ਤਾਂ ਇਹ ਗਿਣਤੀ 23 ਹੋ ਜਾਵੇਗੀ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਗ੍ਰਹਿ ਸਕੱਤਰ ਗੁਰਕੀਰਤ…

Read More

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ। ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਤੰਬਰ 2023 ਵਿੱਚ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ, ਜਿਸਦਾ ਉਦੇਸ਼ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨਾ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇਨਾਮ ਦੇਣਾ ਹੈ, ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ…

Read More

ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਪੀਲ ਕੀਤੀ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਪੰਜ ਪਿਆਰਿਆਂ ‘ਚੋਂ ਤਿੰਨ ਪਿਆਰਿਆਂ ਦੀ ਸ਼ਹਾਦਤ ਮੌਕੇ 8 ਪੋਹ ਅਤੇ 13 ਪੋਹ ਨੂੰ ਸਵੇਰੇ 10 ਵਜੇ 10 ਮਿੰਟ ਲਈ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਨ ਅਤੇ ਇਕ ਪੋਹ ਤੋਂ 14 ਪੋਹ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਕੇ ਲੰਗਰਾਂ ਵਿਚ ਮਿੱਠੇ ਪਦਾਰਥ ਨਾ ਬਣਾਏ ਜਾਣ।ਉਹਨਾਂ ਕਿਹਾ ਕਿ ਸੰਗਤਾਂ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ‘ਤੇ ਸਤਿਕਾਰ ਭੇਂਟ ਕਰਦੀਆਂ ਹਨ। ਉਹਨਾਂ ਕਿਹਾ ਕਿ ਇਸ ਪੰਦਰਵਾੜੇ ਸ਼ਹੀਦੀ…

Read More

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਨੀਵਾਰ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਭਉ ਸਿੰਘ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ 19, ਨਕੋਦਰ ਵਿੱਚ 2 ਅਤੇ ਫਿਲੌਰ ਵਿਖੇ 2 (ਕੁੱਲ 23 ਬੈਂਚ) ਸਥਾਪਤ ਕੀਤੇ ਗਏ ਸਨ। ਲੋਕ ਅਦਾਲਤ ਵਿੱਚ ਕੁੱਲ 56025 ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 54674 ਕੇਸਾਂ ਦਾ ਨਿਪਟਾਰਾ ਮੌਕੇ ’ਤੇ ਹੀ ਰਾਜ਼ੀਨਾਮੇ…

Read More

ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਸ੍ਰੀ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਚੋਣ ਸਟਾਫ਼ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।ਆਗਾਮੀ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੇ ਨਾਲ ਪੋਲਿੰਗ ਪਾਰਟੀਆਂ ਲਈ ਪਹਿਲਾ ਸਿਖਲਾਈ ਸੈਸ਼ਨ ਲੁਧਿਆਣਾ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਆਯੋਜਿਤ ਕੀਤਾ ਗਿਆ।ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਮਹੱਤਵਪੂਰਨ ਭੂਮਿਕਾ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਸਿਖਲਾਈ ਦੌਰਾਨ ਪੋਲਿੰਗ ਪਾਰਟੀਆਂ ਨੂੰ ਪੂਰੀ ਚੋਣ ਪ੍ਰਕਿਰਿਆ, ਉਨ੍ਹਾਂ ਦੀਆਂ ਖਾਸ ਜ਼ਿੰਮੇਵਾਰੀਆਂ ਅਤੇ ਹੋਰ ਚੋਣ ਪ੍ਰਕਿਰਿਆਵਾਂ ਦੇ ਨਾਲ-ਨਾਲ…

Read More