- ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ
- ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ
- ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ
- *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
- ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
- ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ
- 659 ਨਵੀਂਆਂ ਬੱਸਾਂ PRTC ਦੇ ਬੇੜੇ ‘ਚ ਜਲਦ ਸ਼ਾਮਲ ਹੋਣਗੀਆਂ
Author: Pushminder Sidhu
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਕੂਲੀ ਅਧਿਆਪਕਾਂ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜਨੀਤਿਕ ਪ੍ਰਣਾਲੀ ਅਤੇ ਵਿਧਾਨ ਸਭਾ ਦਾ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ ਸੀ।ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ‘ਚ ਵਿਧਾਨਕ ਕੰਮਕਾਰ, ਸੱਤਾ ਧਿਰ, ਵਿਰੋਧੀ ਧਿਰ, ਸਪੀਕਰ ਚੇਅਰ ਆਦਿ ਬਾਰੇ ਵਿਸਥਾਰਤ ‘ਚ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਵਿਰਾਸਤੀ ਇਮਾਰਤ ਬਾਰੇ ਅਤੇ ਆਰਕੀਟੈਕਟ ਲੀ ਕਾਰਬੂਜੀਆ ਬਾਰੇ ਵੀ ਜਾਣਕਾਰੀ ਦਿੱਤੀ ਗਈ।ਇਸ ਤੋਂ ਪਹਿਲਾਂ, ਵਿਦਿਆਰਥੀਆਂ ਦਾ ਵਫ਼ਦ ਅਧਿਆਪਕ ਹਰਦੀਪ ਸਿੰਘ, ਸੁਖਦੇਵ ਸਿੰਘ, ਮਨਦੀਪ ਕੌਰ, ਰਾਜਦੀਪ ਕੌਰ, ਮਨਦੀਪ ਕੌਰ, ਨਰਿੰਦਰ…
ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜਥੇ ਨੂੰ ਵਾਪਸ ਬੁਲਾ ਰਹੇ ਹਾਂ। ਦਿੱਲੀ ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ ਸਰਹੱਦ ‘ਤੇ ਡੇਰੇ ਲਾਏ ਹੋਏ ਕਿਸਾਨਾਂ ਨੇ 101 ਕਿਸਾਨਾਂ ਦੇ ਜਥੇ ਨੂੰ ਦੁਪਹਿਰ 1 ਵਜੇ ਦਿੱਲੀ ਵੱਲ ਨੂੰ ਕੂਚ ਕਰਨ ਲਈ ਭੇਜਿਆ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਅਤੇ ਅੱਥਰੂ ਗੈਸ ਦੇ ਗੋਲੇ…
ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਸ ਹੈਂਡ ਗ੍ਰਨੇਡ ਹਮਲੇ ਦੇ ਮਾਸਟਰਮਾਇੰਡ ਅੱਤਵਾਦੀ ਮਾਡਿਊਲ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਫੜੇ ਗਏ ਵਿਅਕਤੀਆਂ ਦੀ ਪਛਾਣ ਯੁਗਪ੍ਰੀਤ ਸਿੰਘ ਉਰਫ਼ ਯੁਵੀ ਵਾਸੀ ਮੁਹੱਲਾ ਕਾਜ਼ੀਆਂ, ਜਸਕਰਨ ਸਿੰਘ ਉਰਫ਼ ਸ਼ਾਹ ਵਾਸੀ ਮੁਹੱਲਾ ਜਗੋਤੀਆਂ ਅਤੇ ਹਰਜੋਤ ਸਿੰਘ ਉਰਫ਼ ਜੋਤ ਵਾਸੀ ਦੁੱਗਲਾਂ ਮੁਹੱਲਾ, ਰਾਹੋਂ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ…
ਪੰਜਾਬ ਨੂੰ ਛੱਡ ਕੇ ਦੇਸ਼ ਦੇ ਬਾਕੀ ਸੂਬਿਆਂ ਵਿੱਚ 16 ਦਸੰਬਰ ਨੂੰ ਟਰੈਕਟਰ ਮਾਰਚ ਹੋਵੇਗਾ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ। ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ। ਪੁਲਿਸ ਨੇ ਉਨ੍ਹਾਂ ਨੂੰ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਰੋਕ ਲਿਆ। ਕਰੀਬ ਅੱਧਾ ਘੰਟਾ ਪੁਲਿਸ ਨਾਲ ਬਹਿਸ ਕਰਨ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਵਿਚ 10 ਕਿਸਾਨ ਜ਼ਖ਼ਮੀ ਹੋਏ ਹਨ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ…
ਆਮ ਆਦਮੀ ਪਾਰਟੀ (ਆਪ) ਨੇ ਅੱਜ ਜਲੰਧਰ ਨਗਰ ਨਿਗਮ ਚੋਣਾਂ ਲਈ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪੰਜ ਮੁੱਖ ਗਰੰਟੀਆਂ ਦੇ ਨਾਲ ਇੱਕ ਦੂਰਅੰਦੇਸ਼ੀ ਮੈਨੀਫੈਸਟੋ ਜਾਰੀ ਕੀਤਾ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਇਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ।ਉਨ੍ਹਾਂ ਦੱਸਿਆ ਕਿ ਜਲੰਧਰ ਲਈ ‘ਆਪ’ ਦਾ ਇਹ ਮੈਨੀਫੈਸਟੋ ਲੋਕ-ਕੇਂਦਰਿਤ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਵਿਆਪਕ ਜਨਤਕ ਸਲਾਹ-ਮਸ਼ਵਰੇ ਦੇ ਆਧਾਰ ‘ਤੇ ਤਿਆਰ ਕੀਤਾ ਗਿਆ ਹੈ। ਅਮਨ ਅਰੋੜਾ ਨੇ ਭਰੋਸਾ ਦਿਵਾਇਆ ਕਿ ਸਾਰੇ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਗਾਰੰਟੀ ਕੀਤਾ ਜਾਵੇਗਾ ਜੋ ਆਪ’ ਦੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ‘ਤੇ ਫੋਕਸ ਨੂੰ ਦਰਸਾਉਂਦਾ…
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ ਵਿਖੇ ਲੱਗੇ ਕਿਸਾਨੀ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣਾ ਸਮਰਥਨ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਮੁਲਾਕਾਤ ਕੀਤੀ।ਝਿੰਝਰ ਨੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਭਾਜਪਾ ਸਰਕਾਰ ਦੀ ਬੇਰੁਖ਼ੀ ਦੀ ਸਖ਼ਤ ਨਿਖੇਧੀ ਕੀਤੀ। ਝਿੰਜਰ ਨੇ ਕਿਹਾ, “ਕਿਸਾਨਾਂ ਦੀਆਂ ਮੰਗਾਂ ਪ੍ਰਤੀ ਭਾਜਪਾ ਸਰਕਾਰ ਦੀ ਉਦਾਸੀਨਤਾ ਭਿਆਨਕ ਹੈ। ਉਨ੍ਹਾਂ ਨੇ ਸਾਡੇ ਕਿਸਾਨਾਂ ਦੇ ਦੁੱਖਾਂ ਅਤੇ ਮੰਗਾਂ ਵਲੋਂ ਮੂੰਹ ਮੋੜ ਲਿਆ ਹੈ, ਅਤੇ ਇਹ ਹੁਣ ਸਮਾਂ ਹੈ ਕਿ ਉਹ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਤੁਰੰਤ ਕਾਰਵਾਈ ਕਰਨ।”ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ…
ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਬਾਰਡਰ ‘ਤੇ ਬੈਠੇ ਹਨ। ਕਿਸਾਨ ਦੋ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ ਪਰ ਦੋਵੇਂ ਵਾਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ। ਅੱਜ ਫਿਰ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਮੋਰਚੇ ‘ਤੇ ਕਿਸਾਨਾਂ ਦੀ ਹਮਾਇਤ ਕਰਨ ਲਈ ਬਜਰੰਗ ਪੂਨੀਆ ਵੀ ਸ਼ੰਭੂ ਮੋਰਚੇ ‘ਤੇ ਪਹੁੰਚ ਗਏ ਹਨ।ਹਰਿਆਣਾ ਵਾਲੇ ਪਾਸੇ ਤੋਂ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਜਾ ਰਹੇ ਹਨ। ਇਸ ਵਿੱਚ ਇੱਕ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ।ਹਰਿਆਣਾ ਪੁਲਿਸ ਕਿਸਾਨਾਂ ‘ਤੇ ਰੁਕ-ਰੁਕ ਕੇ ਪਾਣੀ ਦਾ ਛਿੜਕਾਅ ਕਰ ਰਹੀ ਹੈ।
ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, ਐਸ.ਏ.ਐਸ. ਨਗਰ (Mohali) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਨ੍ਹਾਂ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ।ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।
ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਨਗਰ ਨਿਗਮ, ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ ਲਈ 1 ਨਾਮਜ਼ਦਗੀ, ਨਗਰ ਨਿਗਮ ਅੰਮ੍ਰਿਤਸਰ ਲਈ 53 ਨਾਮਜ਼ਦਗੀਆਂ ਅਤੇ ਨਗਰ ਨਿਗਮ, ਪਟਿਆਲਾ ਲਈ 8 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
1971 ਦੇ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ
ਪ੍ਰਬੰਧਕੀ ਕੰਪਲੈਕਸ ਵਿਖੇ ਸ਼ਨੀਵਾਰ ਨੂੰ ਪਰਮ ਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਭੇਟ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਹੀਦ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ। ਸਮਾਰੋਹ ਦੌਰਾਨ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। 17 ਜੁਲਾਈ, 1943 ਨੂੰ ਜਨਮੇ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੂੰ 4 ਜੁਲਾਈ, 1967 ਨੂੰ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲਿਆ ਸੀ।…

