Author: Pushminder Sidhu

ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਵਿੱਚ 11 ਦਸੰਬਰ ਤੋਂ 14 ਦਸੰਬਰ, 2024 ਤੱਕ ਮੋਗਾ ਤੋਂ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ ਸਟੇਟ ਦਿੱਲੀ ਪ੍ਰੋਗਰਾਮ ਲਈ ਜ਼ਿਲ੍ਹਾ ਮੋਗਾ ਦੇ 45 ਯੁਵਕ/ਯੁਵਤੀਆਂ ਨੂੰ ਬੱਸ ਸਟੈੱਡ ਮੋਗਾ ਤੋਂ ਰਵਾਨਾ ਕੀਤਾ ਗਿਆ।ਇਸ ਸਮੇਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਦੌਰਾ ਪ੍ਰੋਗਰਾਮ ਵਿਭਾਗ ਵੱਲੋਂ ਹਰ ਸਾਲ ਲਗਾਏ ਜਾਂਦੇ ਹਨ ਅਤੇ ਦੌਰਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਵਿਭਾਗ ਵੱਲੋਂ ਕੀਤਾ ਜਾਂਦਾ ਹੈ। ਉਹਨਾਂ…

Read More

ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਬਕਾਇਆ ਇੰਤਕਾਲਾਂ ਨੂੰ ਜਲਦੀ ਨਿਪਟਾਇਆ ਜਾਵੇ। ਵਿਭਾਗ ਦੀ ਮਹੀਨਾਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਕਾਇਆ ਇੰਤਕਾਲਾਂ ਨੂੰ ਜਲਦੀ ਹੱਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਮਾਲ ਰਿਕਾਰਡਾਂ ਨੂੰ ਅੱਪਡੇਟ ਕਰਨ, ਡਿਫਾਲਟਰਾਂ ਤੋਂ ਬਕਾਇਆ ਵਸੂਲੀ ਕਰਨ, ਅਦਾਲਤੀ ਕੇਸਾਂ ਦੇ ਪ੍ਰਬੰਧਨ, ਪੁੱਛਗਿੱਛ ਕਰਨ ਅਤੇ ਹੱਦਬੰਦੀ ਨੂੰ ਸੰਭਾਲਣ ਵਿੱਚ ਸ਼ਾਮਲ ਪ੍ਰਕਿਰਿਆਵਾਂ ਦਾ ਵੀ ਮੁਲਾਂਕਣ ਕੀਤਾ। ਇਸ ਤੋਂ ਇਲਾਵਾ ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਲੰਬਿਤ…

Read More

ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰ ਰਹਿਣ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਗੈਰ ਹਾਜ਼ਰ ਪਾਏ ਗਏ 48 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਸਵੇਰੇ 9:10 ਵਜੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ ਅਤੇ ਸ੍ਰੀ ਰੋਹਿਤ ਗੁਪਤਾ, ਮੁੱਖ ਮੰਤਰੀ ਦੇ ਫੀਲਡ ਅਫਸਰ ਮੈਡਮ ਕ੍ਰਿਤਿਕਾ ਗੋਇਲ ਅਤੇ ਸਹਾਇਕ ਕਮਿਸ਼ਨਰ ਪਾਇਲ ਗੋਇਲ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਅੰਦਰ ਕਈ ਦਫਤਰਾਂ ਦੀ ਚੈਕਿੰਗ ਕੀਤੀ। ਡੀ.ਸੀ ਨੇ ਐਮ.ਏ ਸ਼ਾਖਾ, ਐਚ.ਆਰ.ਏ ਸ਼ਾਖਾ, ਪੀ.ਐਫ ਸ਼ਾਖਾ,…

Read More

ਪੰਜਾਬ ‘ਚ ਹਾਲ ਹੀ ‘ਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਹੀ ਸੰਗਰੂਰ ‘ਚ ਭਾਜਪਾ ਵਲੋਂ ਆਪਣੇ 19  ਉਮੀਦਵਾਰਾਂ ਦਾ ਕੀਤਾ ਐਲਾਨ ਕੀਤਾ ਗਿਆ ਹੈ। ਇੱਥੇ ਬਾਕੀ 10 ਸੀਟਾਂ ਅਕਾਲੀ ਦਲ ਲਈ ਛੱਡੇ ਜਾਣ ਦੀਆਂ ਚਰਚਾਵਾਂ ਵੀ ਜ਼ੋਰ ਫੜ੍ਹ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ 60 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

Read More

ਸਿਹਤ ਵਿਭਾਗ ਪੰਜਾਬ ਦੀਆਂ ਸਖ਼ਤ ਹਦਾਇਤਾਂ ’ਤੇ ਪਾਬੰਦੀਸ਼ੁਦਾ ਅਤੇ ਇਤਰਾਜ਼ਯੋਗ ਦਵਾਈਆਂ ਵੇਚਣ ਤੋਂ ਰੋਕਣ ਲਈ ਮੁਹਿੰਮ ਤਹਿਤ ਡਰੱਗ ਇੰਸਪੈਕਟਰ ਇਕਾਂਤ ਸਿੰਗਲਾ ਨੇ ਸਖ਼ਤ ਕਾਰਵਾਈ ਕਰਦਿਆਂ ਕਸਬਾ ਬੋਹਾ ਦੇ ਇਕ ਮੈਡੀਕਲ ਹਾਲ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਇਕਾਂਤ ਸਿੰਗਲਾ ਨੇ ਦੱਸਿਆ ਕਿ ਨਸ਼ਿਆਂ ਅਤੇ ਇਤਰਾਜ਼ਯੋਗ ਅਤੇ ਪਾਬੰਦੀਸ਼ੁਦਾ ਦਵਾਈਆਂ ਨੂੰ ਵੇਚਣ ਤੋਂ ਰੋਕਣ ਲਈ ਸਾਰੇ ਮੈਡੀਕਲ ਸਟੋਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦਵਾਈਆਂ ਵੇਚਣ ਅਤੇ ਰੱਖਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਜਾਂਦੀ ਹੈ ਕਿ ਉਹ ਬਾਜ਼ਆਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Read More

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੀ ਬਦੌਲਤ ਆਮ ਆਦਮੀ ਪਾਰਟੀ ਸੂਬੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਇਸ ਵਾਰ ਭਾਰੀ ਬਹੁਮਤ ਨਾਲ ਜਿੱਤਣ ਜਾ ਰਹੀ ਹੈ ਅਤੇ ਉਸ ਦੇ ਲਈ ਸਾਰੇ ਮੰਤਰੀਆਂ ਨੇ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਲੈ ਕੇ ਜਨਤਾ ਵਿਚਕਾਰ ਜਾਣਾ ਹੈ। ਮੁੱਖ ਮੰਤਰੀ ਮੰਗਲਵਾਰ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੀ ਰਣਨੀਤੀ ਤੈਅ ਕਰਨ ਲਈ ਸੱਦੀ ਗਈ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਾਰਟੀ ਅੰਦਰ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ,…

Read More

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹੁਣ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿਚ ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਆਮ ਆਦਮੀ ਪਾਰਟੀ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗਠਜੋੜ ਦੀਆਂ ਸਾਰੀਆਂ ਖ਼ਬਰਾਂ ਨੂੰ ਗਲਤ ਸਾਬਤ ਕਰਦੇ ਹੋਏ ਇਹ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਲਿਖਿਆ, “ਦਿੱਲੀ ‘ਚ ਆਪਣੇ ਦਮ ‘ਤੇ ਚੋਣ ਲੜਾਂਗੇ। ਕਾਂਗਰਸ…

Read More

ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਭਾਰਤ ਦੀ ਵਿੱਤ ਮੰਤਰੀ ਡਾ. ਨਿਰਮਲਾ ਸੀਤਾਰਮਨ ਨੂੰ ਪੰਜਾਬ ਲਈ ਪੇਂਡੂ ਵਿਕਾਸ ਫੰਡ ਅਤੇ ਮਾਰਕੀਟ ਵਿਕਾਸ ਫੀਸਾਂ ਦੇ ਭੁਗਤਾਨ ਦੇ ਮੁੱਦੇ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦਖਲ ਦੀ ਬੇਨਤੀ ਕੀਤੀ। ਡਾ: ਸਾਹਨੀ ਨੇ ਕਿਹਾ ਕਿ ਪੰਜਾਬ ਦੀ ਤੁਲਨਾ ਦੂਜੇ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਸਭ ਤੋਂ ਵੱਧ 173 ਲੱਖ ਮੀਟਰਕ ਟਨ ਝੋਨਾ ਅਤੇ 125 ਲੱਖ ਮੀਟਰਕ ਟਨ ਪ੍ਰਤੀ ਸਾਲ ਕਣਕ ਦੀ ਖਰੀਦ ਕਰਦਾ ਹੈ। ਸਾਹਨੀ ਨੇ ਜ਼ੋਰ ਦਿੱਤਾ ਕਿ “ਪੰਜਾਬ ਵਿੱਚ ਕਿਸਾਨਾਂ ਦੁਆਰਾ ਖੇਤੀ ਉਪਜਾਂ ਦੀ ਢੋਆ-ਢੁਆਈ…

Read More

‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ।ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸ ਵਿੱਚ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਤਬਦੀਲੀ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਹਫ਼ਤੇ ਵਿੱਚ ਦੋ ਵਾਰ ਜਾਂਚ ਏਜੰਸੀਆਂ ਦੇ ਦਫ਼ਤਰ ਵਿਚ ਹਾਜ਼ਰ ਹੋਣਾ ਪੈਂਦਾ ਸੀ। ਕੋਰਟ ਨੇ ਸਿਸੋਦੀਆ ਦੀ ਬੇਨਤੀ ‘ਤੇ ਅੱਜ ਇਸ ਸ਼ਰਤ ਨੂੰ ਹਟਾ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਸਿਸੋਦੀਆ ਨੂੰ ਨਿਯਮਤ ਤੌਰ ‘ਤੇ ਮੁਕੱਦਮੇ ‘ਤੇ ਹਾਜ਼ਰ ਹੋਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ…

Read More

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨੇ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ਦੀ ਮੌਜੂਦਾ ਸਥਿਤੀ ਅਤੇ ਕਿਸਾਨਾਂ ਨਾਲ ਹੋਈਆਂ ਬੈਠਕਾਂ ਸਬੰਧੀ ਸੁਪਰੀਮ ਕੋਰਟ ਨੂੰ ਅੰਤ੍ਰਿਮ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਹੁਣ ਤੱਕ ਹੋਈ ਕਾਰਵਾਈ ਅਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਵਿੱਚ ਹੋਏ ਵਿਚਾਰ-ਵਟਾਂਦਰੇ ਸਬੰਧੀ ਇਹ ਰਿਪੋਰਟ ਸੌਂਪੀ ਹੈ।ਸਰਕਾਰ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਉੱਚ-ਪੱਧਰੀ ਕਮੇਟੀ ਨੇ 11 ਅਤੇ 12 ਸਤੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਅਤੇ ਡੀਜੀਪੀਜ਼ ਦੀ ਮੀਟਿੰਗ ਸੱਦੀ ਸੀ। ਮੀਟਿੰਗ ਵਿੱਚ ਸੁਝਾਅ ਦਿੱਤਾ ਗਿਆ ਸੀ ਕਿ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ…

Read More