Author: Pushminder Sidhu

ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਤਹਿਤ ਨਗਰ ਕੌਂਸਲ ਤਲਵੰਡੀ ਸਾਬੋ ਦੇ 13 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ- ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰਨੇ ਸ਼ੁਰੂ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੀ ਹਲਕਾ ਤਲਵੰਡੀ ਸਾਬੋ ਚ’ ਹੋਰਨਾ ਪਾਰਟੀਆਂ ਦੀ ਤਰ੍ਹਾਂ ਕਾਫੀ ਸਰਗਰਮ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਚੀਫ ਵਿੱਪ ਪ੍ਰੋਫੈਸਰ ਬਲਜਿੰਦਰ ਕੌਰ ਵੀ ਪਿਛਲੇ ਦਿਨਾਂ ਤੋਂ ਹਲਕੇ ‘ਚ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ। ਇਸ…

Read More

ਅਕਾਲੀ ਦਲ ਨਗਰ ਕੌਂਸਲ ਮੁੱਲਾਪੁਰ ਦਾਖਾ ਦੀਆਂ ਸਾਰੀਆਂ ਸੀਟਾਂ ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗਾ ਅਤੇ ਜਿੱਤ ਪ੍ਰਾਪਤ ਕਰੇਗਾ। ਇੰਨਾ ਸ਼ਬਦਾ ਦਾ ਪ੍ਰਗਟਾਵਾ ਅਕਾਲੀ ਦਲ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ,ਨੇ ਅੱਜ ਨਗਰ ਕੌਂਸਲ ਚੋਣਾਂ ਦੇ ਸੰਬੰਧ ਵਿੱਚ ਮੁੱਲਾਪੁਰ ਦਾਖਾ ਸ਼ਹਿਰ ਦੇ ਅਕਾਲੀ ਵਰਕਰਾਂ ਸਮਰਥਕਾਂ ਨਾਲ ਮੀਟਿੰਗ ਉਪਰੰਤ ਕੀਤਾ। ਉਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਮੁੱਲਾਪੁਰ ਦਾਖਾ ਸ਼ਹਿਰ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਹੋਏ ਹਨ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਵਿੱਚ ਇਹ ਚੋਣਾਂ ਲੜਨ ਲਈ ਪੂਰਾ ਜੋਸ਼ ਅਤੇ ਉਤਸਾਹ ਪਾਇਆ ਜਾ ਰਿਹਾ ਹੈ। ਉਨਾਂ ਕਿ ਜਲਦੀ ਹੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ…

Read More

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪਟਿਆਲਾ ਆਸ਼ਰਮ ’ਚ ਸਾਲ 2012 ’ਚ ਹੋਈ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਬਾਬਾ ਢੱਡਰੀਆਂਵਾਲਾ ਖ਼ਿਲਾਫ਼ 7 ਦਸੰਬਰ ਨੂੰ ਕਤਲ, ਬਲਾਤਕਾਰ ਅਤੇ ਅਪਰਾਧਿਕ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ’ਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ, ਜਿਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ…

Read More

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੋਂ ਨੇੜਲੇ ਇਤਿਹਾਸਕ ਪਿੰਡ ਬਿਆਸ ਤੋਂ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਦੋ ਦਿਨਾਂ ਪੈਦਲ ਯਾਤਰਾ ਦੀ ਸ਼ੁਰੂਆਤ ਕਰਦਿਆਂ ਔਰਤਾਂ ਨੂੰ ਇਸ ਸਮਾਜਿਕ ਬੁਰਾਈ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੇ ਘਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੀ ਅਗਵਾਈ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰਾਂ ਵੱਲੋਂ ਆਪਣੇ ਪੱਧਰ ’ਤੇ ਵਿਆਪਕ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰੇ ਨਾਗਰਿਕਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਖਾਸ ਕਰ ਔਰਤਾਂ ਨੂੰ ਅੱਗੇ ਆ ਕੇ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਸੁਹਿਰਦਤਾ ਨਾਲ ਧਿਆਨ ਕੇਂਦਰਿਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ ਸੁਥਰਾ ਪਾਣੀ ਮੁਹਈਆ ਕਰਵਾਉਣ ਦੇ ਲਈ ਹਰ ਢੁਕਵੇ ਕਦਮ ਪੁੱਟਣ ਦੇ ਹੁਕਮ ਦਿੱਤੇ ਗਏ ਹਨ ਜਿਸ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਸਕੀਮਾਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਕਰ ਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ…

Read More

ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜਦਗੀਆਂ ਭਰਨ ਦੇ ਦੂਸਰੇ ਦਿਨ ਵੀ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ।ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ 12 ਦਸੰਬਰ, 2024 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ…

Read More

ਲੁਧਿਆਣਾ, 10 ਦਸੰਬਰ -ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ ਨੇ ਸਮੂਹ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਲਈ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਕੈਲੰਡਰ ਤਿਆਰ ਕਰਨ ਦੀ ਅਪੀਲ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਸ ਪ੍ਰੋਗਰਾਮ ਨੂੰ ਇਮਾਨਦਾਰੀ ਨਾਲ ਲਾਗੂ ਕਰਨਾ ਅਤੇ ਲੁਧਿਆਣਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਰੋਹਿਤ ਗੁਪਤਾ ਨੇ ਉਨ੍ਹਾਂ ਨੂੰ ਇਸ ਕਾਰਜ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਪ੍ਰੋਗਰਾਮ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਨਿੱਜੀ ਤੌਰ ‘ਤੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਭਾਗਾਂ…

Read More

ਸੰਸਦ ‘ਚ ਚੱਲ ਰਹੇ ਗਤੀਰੋਧ ਦੇ ਵਿਚਕਾਰ ਹੁਣ ਵਿਰੋਧੀ ਧਿਰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖਿਲਾਫ਼ ਲਾਮਬੰਦ ਹੋ ਗਈ ਹੈ। ਵਿਰੋਧੀ ਧਿਰ ਇੰਡੀਆ ਬਲਾਕ ਨੇ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਬੇਭਰੋਸਗੀ ਮਤਾ ਲਿਆਂਦਾ ਹੈ। ਵਿਰੋਧੀ ਗਠਜੋੜ ਨੇ ਦੁਪਹਿਰ 1.37 ਵਜੇ ਰਾਜ ਸਭਾ ਦੇ ਸਕੱਤਰ ਜਨਰਲ ਨੂੰ ਇਸ ਸਬੰਧੀ ਪ੍ਰਸਤਾਵ ਸੌਂਪਿਆ ਹੈ। ਜਗਦੀਪ ਧਨਖੜ ਖਿਲਾਫ਼ ਬੇਭਰੋਸਗੀ ਮਤੇ ‘ਤੇ 60 ਮੈਂਬਰਾਂ ਦੇ ਦਸਤਖ਼ਤ ਹਨ। ਜਾਣਕਾਰੀ ਮੁਤਾਬਕ ਵਿਰੋਧੀ ਪਾਰਟੀਆਂ ਨੇ ਰਾਜ ਸਭਾ ‘ਚ ਮਤਾ ਪੇਸ਼ ਕਰਕੇ ਸੰਵਿਧਾਨ ਦੀ ਧਾਰਾ 67-ਬੀ ਤਹਿਤ ਉਪ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇਹ ਪ੍ਰਸਤਾਵ ਉਪ ਰਾਸ਼ਟਰਪਤੀ, ਜੋ ਰਾਜ ਸਭਾ ਦੇ ਸਾਬਕਾ…

Read More

ਅੱਜ ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਸਟਾਫ਼ ਮੀਟਿੰਗ ਕੀਤੀ ਗਈ ਅਤੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹਨਾਂ ਸਕੀਮਾਂ ’ਚ ਅੰਕੜਾ ਸ਼ਾਖਾ, ਬੀਜ ਸ਼ਾਖਾ, ਇੰਨਫੋਰਸਮੈਂਟ ਸ਼ਾਖਾ, ਪੀ.ਪੀ. ਸ਼ਾਖਾ, ਇੰਜੀਨੀਅਰਿੰਗ ਸ਼ਾਖਾ, ਆਤਮਾ ਸ਼ਾਖਾ ਅਤੇ ਭੌਂ ਪਰਖ ਲੈਬ ਸਬੰਧੀ ਸੰਖੇਪ ’ਚ ਚਰਚਾ ਕੀਤੀ ਗਈ। ਉਪਰੋਕਤ ਸਕੀਮਾਂ ਦੀ ਬਲਾਕ ਪੱਧਰ ਉੱਪਰ ਪ੍ਰਗਤੀ ਵਾਚਣ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਇਹਨਾਂ ਸਕੀਮਾਂ ਦੇ ਟੀਚੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਸਮੇਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਣਕ ਦੀ ਫ਼ਸਲ ਉੱਪਰ ਹੋ ਰਹੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਵੀ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਕਿਸਾਨਾਂ…

Read More

ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ। ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015…

Read More