Author: Pushminder Sidhu

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ ਜਦੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਐਕਸਪੋਰਟ ਕਰਨ ਦੀ ਇਜਾਜ਼ਤ ਮਿਲ ਗਈ। ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਅੱਜ ਹੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦੇ ਯਤਨਾਂ ਸਦਕਾ ਅੰਮ੍ਰਿਤਸਰ ਤਰੱਕੀ ਵੱਲ ਵਧ ਰਿਹਾ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਰੋਬਾਰੀਆਂ ਵੱਲੋਂ ਲਗਾਤਾਰ ਮੰਗਾਂ ਮਿਲ ਰਹੀਆਂ ਸਨ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੋਨੇ-ਚਾਂਦੀ ਦੇ ਗਹਿਣੇ ਬਾਹਰ ਭੇਜਣ ਦਾ ਕੰਮ ਸ਼ੁਰੂ…

Read More

ਸਰਪੰਚੀ ਦੀ ਚੋਣ ‘ਚ ਜਗਰਾਉਂ ਇਲਾਕੇ ਦੇ 2 ਪਿੰਡਾਂ ਦੇ ਨਤੀਜੇ ਦਿਲਚਸਪ ਰਹੇ। ਦੱਸਣਯੋਗ ਹੈ ਕਿ ਵੋਟਾਂ ਤੋਂ ਇਕ ਦਿਨ ਪਹਿਲਾਂ ਮਾਣਯੋਗ ਹਾਈਕੋਰਟ ਦੀਆਂ ਹਿਦਾਇਤਾਂ ਦੇ ਚਲਦਿਆ ਪਿੰਡ ਡੱਲਾ ਤੇ ਪੋਨਾ ਦੀ ਸਰਪੰਚੀ ਚੋਣ ਖਾਰਜ਼ ਕਰ ਦਿੱਤੀ ਗਈ ਸੀ। ਅੱਜ ਸਰਪੰਚੀ ਚੋਣ ਦੌਰਾਨ ਡੱਲਾ ਪਿੰਡ ‘ਚ ਆਪ ਦੇ ਪਾਲੀ ਡੱਲਾ ਨੇ ਅਕਾਲੀ ਦਲ ਦੇ ਚੰਦ ਡੱਲਾ ਨੂੰ 430 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਪਾਲੀ ਨੂੰ 1634 ਅਤੇ ਚੰਦ ਨੂੰ 1240 ਵੋਟਾਂ ਪਾਈਆਂ ਗਈਆਂ। ਪਿੰਡ ਪੋਨਾ ‘ਚ ਅਕਾਲੀ ਦਲ ਦੇ ਹਰਪ੍ਰੀਤ ਸਿੰਘ ਰਾਜੂ ਨੇ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੂੰ 587 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਕੁਲਵੰਤ ਨੂੰ…

Read More

ਡੀ.ਸੀ ਨੇ ਉਭਰਦੇ ਉੱਦਮੀਆਂ ਨਾਲ ਮੁਲਾਕਾਤ ਕੀਤੀ ਇਨੋਵੇਸ਼ਨ ਇੱਕ ਸਫਲ ਆਰਥਿਕਤਾ ਲਈ ਮੁੱਖ ਪ੍ਰੇਰਕ ਸ਼ਕਤੀ ਹੈ :- ਡੀ.ਸੀ ਜਤਿੰਦਰ ਜੋਰਵਾਲ ਲੁਧਿਆਣਾ- ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੀ.ਟੀ ਯੂਨੀਵਰਸਿਟੀ ਵਿਖੇ ਉੱਦਮੀਆਂ ਲਈ ਫਿਊਚਰ ਟਾਈਕੂਨਜ਼ ਪ੍ਰੋਗਰਾਮ ਤਹਿਤ ਬੂਟ ਕੈਂਪ ਦੀ ਸ਼ੁਰੂਆਤ ਦੌਰਾਨ ਨਵੀਨਤਾ ਨੂੰ ਹੁਲਾਰਾ ਦੇਣ ਅਤੇ ਉਭਰਦੇ ਉੱਦਮੀਆਂ ਦਾ ਸਮਰਥਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਸ੍ਰੀ ਜਤਿੰਦਰ ਜੋਰਵਾਲ ਨੇ ਆਪਣੇ ਬੈਚਮੇਟ 2014 ਆਈ.ਏ.ਐਸ. ਅਫਸਰ ਸਾਕਸ਼ੀ ਸਾਹਨੀ (ਡੀ.ਸੀ. ਅੰਮ੍ਰਿਤਸਰ) ਦੀ ਇਸ ਪ੍ਰੋਗਰਾਮ ਨੂੰ ਚਲਾਉਣ ਲਈ ਕੀਤੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਸਫਲ ਅਰਥਵਿਵਸਥਾ ਦੇ ਪਿੱਛੇ ਨਵੀਨਤਾ ਸਭ ਤੋਂ…

Read More

ਜਗਰਾਉਂ:7 ਦਸੰਬਰ(ਲਾਲੀ ਰਾਊਵਾਲ)ਇਹ ਪੁਸਕਤ ਸ੍ਰੀ ਸਤਿਗੁਰੂ ਤੇਗ ਬਹਾਦਰ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਹੈ, ਜੋ ਕਿ ਸੀਟੀ ਗਰੁੱਪ ਆਫ਼ ਇੰਸੀਟੀਊਸ਼ਨ, ਸੀਟੀ ਯੂਨੀਵਰਸਿਟੀ ਦੇ ਵਿਸ਼ੇਸ਼ ਸਹਿਯੋਗ ਅਤੇ ਪ੍ਰੋ. ਸੰਦੀਪ ਕੁਮਾਰ ਸਾਂਪਲਾ ਵੱਲੋਂ ਸੰਪਾਦਿਤ ਕੀਤਾ ਗਿਆ ਹੈ।ਸਤਿਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਹਨਾਂ ਦੁਆਰਾ ਅਵਤਰਿਤ ਗੁਰਬਾਣੀ ਦੇ ਮੁਖ ਤੋਰ ‘ਤੇ ਹੋਏ ਅਧਿਐਨ ਸਾਹਿਤਕ ਅਤੇ ਇਤਿਹਾਸਿਕ ਪ੍ਰਕ੍ਰਿਤੀ ਵਾਲੇ ਹਨ। ਇਹਨਾਂ ਅਧਿਐਨਾਂ ਵਿਚ ਸਤਿਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਇਤਿਹਾਸਕ ਪੜਚੋਲ ਸੰਬੰਧੀ ਹੋਏ ਕਾਰਜ ਬਹੁਤਾਤ ਕਾਰਜਾਂ ਵਿਚ ਹਨ ਅਤੇ ਗੁਰਬਾਣੀ ਸੰਬੰਧਾਂ ਹੋਏ ਕਾਰਜਾਂ ਵਿਚ ਸਾਹਿਤਕ ਪ੍ਰਵਰਗਾਂ ਨੂੰ ਉਭਾਰਣ ਵਾਲੇ ਕਾਰਜ ਵਿਸ਼ੇਸ਼ ਹਨ। ਇਸ ਤੋਂ ਇਲਾਵਾ ਪ੍ਰਾਪਤ ਕਾਰਜਾਂ ਵਿਚ ਸੰਗੀਤ ਦੇ ਅਨੁਸ਼ਾਸਨ…

Read More

ਜਗਰਾਉਂ 7 ਦਸੰਬਰ(ਜਗਦੀਪ ਸਿੰਘ)ਸੀਟੀ ਯੂਨੀਵਰਸਿਟੀ ਨੇ ਆਪਣਾ ਦੂਜਾ ਕਨਵੋਕੇਸ਼ਨ ਮਨਾਇਆ। ਜਦੋਂ ਪਾਸ ਹੋਏ ਵਿਦਿਆਰਥੀ ਹਾਲ ਵਿੱਚ ਇਕੱਠੇ ਹੋਏ, ਉਤਸ਼ਾਹ ਅਤੇ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ। ਇਹ ਦਿਲ ਨੂੰ ਛੂਹ ਲੈਣ ਵਾਲਾ ਮੰਜ਼ਰ ਸੀਟੀ ਯੂਨੀਵਰਸਿਟੀ ਦੇ ਦੂਜੇ ਦਿਸ਼ਾਂਤ ਸਮਾਰੋਹ ਵਿੱਚ ਵੇਖਣ ਨੂੰ ਮਿਲਿਆ। 2023 ਅਤੇ 2024 ਬੈਚ ਦੇ ਸਨਾਤਕ ਅਤੇ ਪੋਸਟਗ੍ਰੈਜੂਏਟ ਵਿਦਿਆਰਥੀਆਂ ਨੂੰ ਖੁੱਲ੍ਹੇ ਹਵਾਈ ਥੀਏਟਰ ਵਿੱਚ ਆਯੋਜਿਤ ਸਮਾਰੋਹ ਵਿੱਚ ਡਿਗਰੀਆਂ ਦਿੱਤੀਆਂ ਗਈਆਂ।ਇਸ ਦਿਸ਼ਾਂਤ ਸਮਾਰੋਹ ਵਿੱਚ 1600 ਤੋਂ ਵੱਧ ਫਾਰਮੇਸੀ, ਹੋਸਪਿਟਾਲਿਟੀ, ਇੰਜੀਨੀਅਰਿੰਗ, ਕਾਨੂੰਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਕੋਰਸਾਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਯੂਨੀਵਰਸਿਟੀ ਗੋਲਡ ਮੈਡਲ ਅਤੇ ਮੈਰਿਟ ਸਰਟੀਫਿਕੇਟ ਦਿੱਤੇ ਗਏ। ਕੁੱਲ…

Read More

ਕਿਡਨੀ ਟਰਾਂਸਪਲਾਂਟ ਲਈ ਹੁਣ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਕਿਡਨੀ ਟਰਾਂਸਪਲਾਂਟ ਲਈ ਹੁਣ ਪੰਜਾਬ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲ ਆਪਣੇ ਪੱਧਰ ’ਤੇ ਨਿਯਮਾਂ ਤਹਿਤ ਕਮੇਟੀ ਦਾ ਗਠਨ ਕਰ ਕੇ ਕਿਡਨੀ ਟਰਾਂਸਪਲਾਂਟ ਦੀ ਪ੍ਰਵਾਨਗੀ ਮਰੀਜ਼ ਨੂੰ ਦੇ ਸਕਣਗੇ। ਸਰਕਾਰ ਦੇ ਇਸ ਫੈਸਲੇ ਨਾਲ ਮਰੀਜ਼ਾਂ ਦੀ ਖੱਜਲ-ਖੁਆਰੀ ਜਿੱਥੇ ਖਤਮ ਹੋਵੇਗੀ, ਉਥੇ ਹੀ ਨਿਰਧਾਰਿਤ ਸਮੇਂ ’ਤੇ ਕਮੇਟੀ ਦੀ ਮੀਟਿੰਗ ਹੋਣ ਨਾਲ ਕਈ ਮਹੱਤਵਪੂਰਨ ਜਾਨਾਂ ਬਚਾਈਆਂ ਜਾ ਸਕਣਗੀਆਂ। ਸਰਕਾਰ ਵੱਲੋਂ ਇਸ ਸਬੰਧ ਵਿਚ ਸੂਬੇ ਭਰ ਵਿੱਚੋਂ ਕਈ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਪ੍ਰਾਈਵੇਟ ਹਸਪਤਾਲਾਂ ਨੂੰ ਮਨਜ਼ੂਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਚ ਕਿਡਨੀ ਟ੍ਰਾਂਸਪਲਾਂਟ ਦੇ ਮਾਮਲੇ ਕਾਫੀ ਵੱਧ ਰਹੇ ਹਨ। ਕਿਡਨੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਮਾਨ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫ਼ਾਈ, ਸਟਰੀਟ ਲਾਈਟਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਅਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਕ ਦਸੰਬਰ 2024 ਨੂੰ ਖੰਨਾ ਸ਼ਹਿਰ ਵਿਚ ਗਾਰਬੇਜ ਫਰੀ ਪ੍ਰਾਜੈਕਟ ਸ਼ੁਰੂ ਕੀਤਾ ਗਿਆ। ਪ੍ਰਾਜੈਕਟ ਦਾ ਉਦੇਸ਼ ਹਰ ਇਕ ਵਾਰਡ ਵਿਚ ਘਰ ਤੋਂ ਗਿੱਲੇ ਅਤੇ ਸੁੱਕੇ ਕੂੜੇ ਦੇ ਵੱਖਰੇ ਭੰਡਾਰ ਨਾਲ ਪੰਜਾਬ ਨੂੰ ਕੂੜਾ ਮੁਕਤ ਬਣਾਉਣਾ ਹੈ। ਇਹ ਪ੍ਰਾਜੈਕਟ ਨਾ ਸਿਰਫ਼ ਕੂੜਾ ਪ੍ਰਬੰਧਨ ਵਿਚ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੁਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁਕੀਆਂ ਹਨ। ਡਾ. ਰਵਜੋਤ ਨੇ ਨਿਯੁਕਤੀ ਪੱਤਰ ਦਿੰਦੇ ਹੌਏ ਕਰਮਚਾਰੀਆਂ ਨੂੰ ਕਿਹਾ ਕਿ ਤੁਸੀਂ ਇਸ ਸਰਕਾਰ ਦਾ ਹਿੱਸਾ ਬਣ ਗਏ ਹੋ ਅਤੇ ਤੁਸੀਂ ਹੁਣ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਂਣੀ…

Read More

ਵਿਦਿਆਰਥੀਆਂ ਦੇ ਹੱਕਾਂ ਅਤੇ ਅਧਿਕਾਰ ਲਈ ਸਿਰਫ ਵਚਨਬੱਧ ਹੀ ਨਹੀਂ, ਸਗੋਂ ਇਸ ਨੂੰ ਹਕੀਕਤ ਵਿੱਚ ਬਦਲਣ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਾਰੀ ਕੀਤੀ ਗਈ ਰਕਮ, ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਰੁਚੀ ਵਧਾਉਣ ਅਤੇ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰੇਗੀ। ਡਾ. ਬਲਜੀਤ ਕੌਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਸਕਾਲਰਸ਼ਿਪ ਸਕੀਮਾਂ ਸਬੰਧੀ ਅਨੁਸੂਚਿਤ ਜਾਤੀ ਵਰਗ ਵਿੱਚ ਜਾਗਰੂਕਤਾ ਅਤੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੀ ਪਹੁੰਚ…

Read More

ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਰੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ​​ਕਰਨਾ ਜ਼ਰੂਰੀ ਹੈ। ਫੂਲਕਾ ਨੇ ਕਿਹਾ ਕਿ ਪੰਜਾਬ ਨੂੰ ਖੇਤਰੀ ਪਾਰਟੀ ਦੀ ਲੋੜ ਹੈ ਅਤੇ ਇਹ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਸਹੀ ਸਮਾਂ ਹੈ। ਮੌਜੂਦਾ ਲੀਡਰਸ਼ਿਪ ਨੇ ਅੱਜ ਆਪਣੀਆਂ ਗਲਤੀਆਂ ਮੰਨ ਲਈਆਂ ਹਨ ਅਤੇ ਹੁਣ ਇਹ ਉਨ੍ਹਾਂ ਸਾਰੇ ਲੋਕਾਂ ਲਈ ਨਵੀਂ ਉਮੀਦ ਹੈ…

Read More