Author: Pushminder Sidhu

ਪਸ਼ੂ ਪਾਲਣ ਵਿਭਾਗ ਵੱਲੋਂ ਅੱਜ ਬਲਾਕ ਭੋਗਪੁਰ ਦੇ ਪਿੰਡ ਬਿਨਪਾਲਕੇ ਵਿਖੇ ਐਸਕਾਰਡ ਸਕੀਮ ਅਧੀਨ ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਜੀ. ਐਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦਾ ਰਸਮੀ ਉਦਘਾਟਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਰੂਨ ਰਤਨ ਵੱਲੋਂ ਕੀਤਾ ਗਿਆ। ਕੈਂਪ ਵਿੱਚ ਮਾਹਰ ਡਾਕਟਰਾਂ ਵੱਲੋਂ ਠੰਡ ਦੇ ਮੌਸਮ ਵਿੱਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਸਾਂਭ-ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪਸ਼ੂਆਂ ਨੂੰ ਮਾਰੂ ਰੋਗਾਂ ਤੋਂ ਬਚਾਉਣ ਲਈ ਵਿਭਾਗ ਵੱਲੋਂ ਸਮੇਂ-ਸਮੇਂ…

Read More

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੱਤਵਪੂਰਨ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਉਹਨਾਂ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ (ਕਾਰਜਕਾਰੀ) ਡਾ. ਰੀਤੂ ਜੈਨ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ, ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੈਲਥ ਵੈਲਨੈਸ ਸੈਂਟਰ, ਆਮ ਆਦਮੀ ਕਲੀਨਿਕ ਅਤੇ ਪੀਐਚਸੀ ਨੂੰ ਅਪਗਰੇਡ ਕਰ ਕੇ ਰੀਬ੍ਰੈਂਡ ਕਰ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਬਣਾਇਆ ਜਾਵੇਗਾ। ਇਨ੍ਹਾਂ ਕੇਂਦਰਾਂ ਵਿੱਚ ਸੰਚਾਰਿਤ ਅਤੇ ਗੈਰ ਸੰਚਾਰਿਤ ਬਿਮਾਰੀਆਂ (ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਮਾ, ਚਮੜੀ ਅਤੇ ਦੰਦਾਂ ਦੇ ਰੋਗ) ਦੀ ਸਕਰੀਨਿੰਗ ਅਤੇ ਇਲਾਜ ਦੀ…

Read More

ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ।ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੂੰ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕਾਰਜ ਦੇ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ…

Read More

ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਅੱਜ ਵਾਰਡ ਨੰਬਰ 90 ਵਿਖੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ ਅਤੇ ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਵਲੋ 2 ਕਰੋੜ 12 ਲੱਖ ਰੁਪਏ ਦੇ ਤਿੰਨ ਸੜਕਾਂ ਦੇ ਪੁਨਰ ਨਿਰਮਾਣ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਇਨ੍ਹਾਂ ਸੜਕਾਂ ਦੇ ਪੁਨਰ ਨਿਰਮਾਣ ਕਾਰਜਾਂ ਵਿੱਚ 5,6,7 ਕੂਚਾ ਫੀਲਡ ਗੰਜ, ਕਾਮਰਾਨ ਰੋਡ, ਗੋਕੁਲ ਰੋਡ ਦੇ ਪੁਨਰ ਨਿਰਮਾਣ ਦਾ ਪ੍ਰਾਜੈਕਟ ਸ਼ਾਮਲ ਹਨ। ਇਹ ਪ੍ਰਾਜੈਕਟ 2 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ। ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਵਾਰਡ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਇਹ ਤਿੰਨ ਪ੍ਰਾਜੈਕਟ…

Read More

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਨਾਲ ਕੈਬਨਿਟ ਮੰਤਰੀ ਸ੍ਰੀ ਬੈਂਸ ਨੇ ਦੱਸਿਆ ਕਿ ਨਵੇਂ ਕੰਮਾਂ ਵਿੱਚ ਅਤਿ-ਆਧੁਨਿਕ ਇਨਡੋਰ ਸਪੋਰਟਸ ਸੁਵਿਧਾ, ਮਲਟੀਪਰਪਜ਼ ਹਾਲ, ਨਵੀਂ ਸਾਇੰਸ ਲੈਬਾਰਟਰੀਆਂ, ਵਾਧੂ ਕਲਾਸਰੂਮ, ਛੱਤ ਦੀ ਟਾਇਲਿੰਗ, ਨਵੇਂ ਦਰਵਾਜ਼ੇ ਅਤੇ ਖਿੜਕੀਆਂ, ਨਵੀਂ ਬਿਜਲੀ ਦੀਆਂ ਤਾਰਾਂ, ਸੀਵਰੇਜ ਸਿਸਟਮ, ਕਵਰਡ ਪਾਰਕਿੰਗ ਖੇਤਰ ਵਿਦਿਆਰਥੀਆਂ ਲਈ, ਮਿਡ-ਡੇ-ਮੀਲ ਲਈ ਆਸਰਾ, ਬਾਥਰੂਮ, ਬਾਸਕਟਬਾਲ ਕੋਰਟ,…

Read More

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੌਰਾਨ ਕੈਬਨਿਟ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਪ੍ਰੋਜੈਕਟ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ। ਇਸ ਮੌਕੇ ਉਨ੍ਹਾਂ ਨਾਲ…

Read More

ਪੰਜਾਬ ਵਿੱਚ ਹੁਣ ਲੋਕ ਨੂੰ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। 1 ਜਨਵਰੀ ਤੋਂ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ। ਔਫਲਾਈਨ ਸੇਵਾਵਾਂ ਬੰਦ ਹੋ ਜਾਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਦਿੱਤੀ।ਇਸ ਦੌਰਾਨ ਉਨ੍ਹਾਂ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰਾਜੈਕਟ ਲਾਂਚ ਕੀਤਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ-ਖੁਆਰੀ ਤੋਂ ਮੁਕਤੀ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਕੰਮ ਵਿੱਚ ਪਾਰਦਰਸ਼ਤਾ…

Read More

ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ ਵਰਗੀਆਂ ਤਕਨੀਕੀ ਖੇਤਰ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਜਲਦ ਹੀ ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਾ ਸ਼ੁਰੂ ਕਰਨਗੀਆਂ। ਇਸ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੱਛੁਕ ਸਿਖਿਆਰਥੀਆਂ ਦੀ ਇੰਨਰੋਲਮੈਂਟ ਕੀਤੀ ਜਾ ਰਹੀ ਹੈ। ਇਹ ਸਾਰੇ ਕੋਰਸ ਆਨਲਾਈਨ ਹੋਣਗੇ ਅਤੇ ਜਨਵਰੀ 2025 ਵਿੱਚ ਸ਼ੁਰੂ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਆਪਣੇ ਦਫ਼ਤਰ ਵਿਖੇ ਹੁਨਰ ਵਿਕਾਸ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ  ਡਿੰਪਲ ਥਾਪਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।  ਡਿਪਟੀ…

Read More

-ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਈਆਂ ਬੀ. ਆਰ. ਟੀ. ਐੱਸ. ਬੱਸਾਂ ਅੱਜ ਫਿਰ ਤੋਂ ਚੱਲਣੀਆਂ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਆਪਣੇ ਦਫਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਵੀ ਕਾਫੀ ਫਾਇਦਾ ਹੋਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਦਾ ਉਦਘਾਟਨ ਅੱਜ ਇੰਡੀਆ ਗੇਟ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਇੰਡੀਆ ਗੇਟ ਤੋਂ ਗੋਲਡਨ ਗੇਟ ਤੱਕ 5 ਬੱਸਾਂ ਚੱਲਣਗੀਆਂ। ਇਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੁਤਲੀਘਰ, ਰੇਲਵੇ ਸਟੇਸ਼ਨ…

Read More

ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰਸਾਈਕਲਾਂ/ ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ, ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲੱਗਦੇ ਸਾਰੇ ਪਿੰਡਾਂ…

Read More