Author: Pushminder Sidhu

ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਿਵੀਜ਼ਨਲ ਦਫ਼ਤਰ,…

Read More

ਪੰਜਾਬੀ ਕਲਾਕਾਰ ਗਿੱਪੀ ਗਰੇਵਾਲ ਅਤੇ ਬਾਲੀਵੁੱਡ ਦੇ ਮਸ਼ਹੂਰ ਫ਼ਿਲਮ ਨਿਰਦੇਸ਼ਕ ਕਰਨ ਜੌਹਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ 10 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਫ਼ਿਲਮ ‘ਅਕਾਲ’ ਲਈ ਵੀ ਅਰਦਾਸ ਕੀਤੀ। ਇਸ ਤੋਂ ਬਾਅਦ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਬਾਬਾ ਅਟੱਲ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਵੀ ਮੁਲਾਕਾਤ ਕੀਤੀ। 10 ਅਪ੍ਰੈਲ, 2025 ਨੂੰ ਦੁਨੀਆਂ ਭਰ ’ਚ ਰਿਲੀਜ਼ ਹੋਣ ਵਾਲੀ ਹੈ ਅਸਲ ਯੌਧਿਆਂ ਦੀਆਂ ਕਹਾਣੀਆਂ ਤੋਂ ਪ੍ਰੇਰਿਤ ‘ਅਕਾਲ’ ਗਿੱਪੀ ਗਰੇਵਾਲ ਵਲੋਂ ਨਿਰਦੇਸ਼ਿਤ ਫ਼ਿਲਮ…

Read More

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ…

Read More

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ ਕਿ ਕਮਿਸ਼ਨ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਇਸ ਲਈ ਜਿੱਥੇ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ਉੱਤੇ ਮਿੱਡ ਡੇਅ ਮੀਲ, ਰਾਸ਼ਨ ਡਿਪੂਆਂ ਅਤੇ ਆਂਗਣਵਾੜੀਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹ ਸ਼ੁੱਕਰਵਾਰ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਵਨ ਵੀ.ਸੀ ਰੂਮ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਨਾਲ ਜੁੜੇ ਕੰਮਾਂ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ।…

Read More

ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਆਗੂ ਸ. ਗੁਰਮਿੰਦਰ ਸਿੰਘ ਤੂਰ ਵਲੋਂਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਵਜੋਂ ਆਪਣਾ ਅਹੁੱਦਾ ਸੰਭਾਲਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਪ੍ਰੀਤ ਦਿਓ, ਆਈ.ਪੀ.ਐਸ., ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਮਿਊਨਿਟੀ ਅਫੇਅਰਸ ਡਿਵੀਜ਼ਨ ਅਤੇ ਮਹਿਲਾ ਮਾਮਲੇ, ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਬਹੁ-ਪੱਖੀ ਪਹੁੰਚ ਅਪਣਾ ਕੇ ਨਸ਼ਿਆਂ ਅਤੇ ਤਸਕਰੀ ਵਿਰੁੱਧ ਸਖ਼ਤ ਸਟੈਂਡ ਲਿਆ ਹੈ, ਪਿਛਲੇ ਇੱਕ ਮਹੀਨੇ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੌਰਾਨ, ਲੁਧਿਆਣਾ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਦੇ ਤਹਿਤ 114 ਕੇਸ ਦਰਜ ਕਰ ਕੇ 171 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 4 ਕਿੱਲੋ 313 ਗਰਾਮ ਹੈਰੋਇਨ, 5 ਕਿੱਲੋ 800 ਗਰਾਮ ਅਫ਼ੀਮ , 55 ਕਿੱਲੋ 800 ਗਰਾਮ ਭੁੱਕੀ ਚੂਰਾ ਪੋਸਤ, 1…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਨੇ ਮੈਸਰਜ਼ ਜਨਕ ਰਾਜ ਨਰਿੰਦਰ ਕੁਮਾਰ, ਨਵੀਂ ਅਨਾਜ ਮੰਡੀ, ਹੁਸ਼ਿਆਰਪੁਰ ਵਿਖੇ ਅਚਨਚੇਤ ਛਾਪਾ ਮਾਰਿਆ ਅਤੇ ਜਾਂਚ ਦੌਰਾਨ ਟੀਮ ਨੂੰ ਆਈਪ੍ਰੋਕੈਮ ਐਗਰੀ ਕੇਅਰ, ਪੰਚਕੂਲਾ,…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸਐਸਓ) ਵਜੋਂ ਸੇਵਾ ਨਿਭਾ…

Read More

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਜ਼ਿਲ੍ਹਾ ਮੁਕਤਸਰ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਅਮਰੀਕਾ ਵੱਲੋਂ ਭਾਰਤ ਤੋਂ ਖਰੀਦੀਆਂ ਜਾਣ ਵਾਲੀਆਂ ਵਸਤਾਂ ਸਮੇਤ ਖੇਤੀ ਜਿਣਸਾਂ ਉੱਤੇ ਟੈਕਸ ਨਾ ਲਾਉਣ ਦਾ ਦਬਾਅ ਪਾਊ ਫੈਸਲੇ ਖਿਲਾਫ ਅਮਰੀਕੀ ਰਾਸ਼ਟਰਪਤੀ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁਕਤਾ ਮੀਨਾਰ ਚ ਰੋਸ਼ ਰੈਲੀ ਕਰਕੇ ਰੋਸ਼ ਮੁਜਾਹਰਾ ਕਰਕੇ ਡੀਸੀ ਦਫ਼ਤਰ ਮੁਕਤਸਰ ਅੱਗੇ ਪੁਤਲੇ ਫੂਕੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਬੀਕੇਯੂ ਕਾਦੀਆਂ ਦੇ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂ ਵਾਲੀ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ…

Read More

ਬਠਿੰਡਾ ਪੁਲਿਸ ਨੇ ਚਿੱਟੇ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਨੌਕਰੀ ਤੋਂ ਬਰਖਾਸਤ ਕੀਤੀ ਹੈਡ ਕਾਂਸਟੇਬਲ ਅਮਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ। ਅਦਾਲਤ ਨੇ ਅੱਜ ਇੱਕ ਵਾਰ ਮੁੜ ਤੋਂ ਅਮਨਦੀਪ ਕੌਰ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਿਸ ਨੂੰ ਮੁਢਲੀ ਪੁੱਛ ਪੜਤਾਲ ਦੌਰਾਨ ਇੱਕ ਹੋਰ ਵਿਅਕਤੀ ਦੇ ਨਸ਼ਾ ਤਸਕਰੀ ’ਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਇੱਕ ਕਥਿਤ ਰਸੂਖਵਾਨ ਪੁਲਿਸ ਮੁਲਾਜਮ ਨਾਲ ਜੁੜੇ ਨਸ਼ਿਆਂ ਦੀ ਤਸਕਰੀ ਦੇ ਇਸ ਮਾਮਲੇ ਦੇ ਪੂਰੀ ਤਰਾਂ ਤਣ ਪੱਤਣ ਲੱਗਣ ਸਬੰਧੀ ਕਈ ਤਰਾਂ ਦੇ…

Read More