- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
- Punjab ਦੀਆਂ ਯੂਨੀਵਰਸਿਟੀਆਂ ‘ਚ ਵੱਡਾ ਬਦਲਾਅ ! ਜਾਰੀ ਹੋਇਆ ਨਵਾਂ ਹੁਕਮ, ਕਾਮਨ ਕੈਲੰਡਰ ਲਾਗੂ ਹੋਣ ਨਾਲ ਕੀ ਪਏਗਾ ਅਸਰ ?
- Stubble Burning: ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪੰਜਾਬ ‘ਚ ਆਈ ਗਿਰਾਵਟ, 50% ਮਾਮਲੇ ਘਟਨ ਤੋਂ ਬਾਅਦ ਦਿੱਲੀ ਦੇ ਪ੍ਰਦੂਸ਼ਣ ‘ਤੇ ਉੱਠੇ ਸਵਾਲ
- Punjab ਸਰਕਾਰ ਨੇ PCS ਅਧਿਕਾਰੀ ਨੂੰ ਕੀਤਾ ਮੁਅੱਤਲ, ਬੱਸਾਂ ਮੁਹੱਈਆ ਕਰਵਾਉਣ ‘ਚ ਹੋਈ ਦੇਰੀ ਲਈ ਕੀਤੀ ਗਈ ਕਾਰਵਾਈ
- Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ
Author: Pushminder Sidhu
ਪੁੱਤਰ ਦੇ ਵਿਆਹ ਮਗਰੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਭ ਕੁਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ| 6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ ਅਤੇ ਪੰਜਾਬ ਖੇਤੀ ‘ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਬੁੱਢਾ ਨਾਲਾ ਵਿਖੇ ਲੱਗੇ ਮੋਰਚੇ…
ਸਮਾਰਟ ਸਿਟੀ ਜਲੰਧਰ ਵਿਚ 188 ਲੋਕੇਸ਼ਨਾਂ ‘ਤੇ ਸੁਰੱਖਿਆ ਵਧਾਈ ਗਈ ਹੈ। ਸਮਾਰਟ ਸਿਟੀ ਜਲੰਧਰ ਨੇ ਲਗਭਗ 78 ਕਰੋੜ ਰੁਪਏ ਖ਼ਰਚ ਕਰਕੇ ਸ਼ਹਿਰ ਵਿਚ ਲਗਭਗ 188 ਲੋਕੇਸ਼ਨਾਂ ’ਤੇ 1000 ਤੋਂ ਜ਼ਿਆਦਾ ਸੀ. ਸੀ. ਟੀ. ਵੀ. ਕੈਮਰੇ ਲਗਾਏ ਹਨ, ਜਿਨ੍ਹਾਂ ਦਾ ਟਰਾਇਲ ਰਨ ਇਨ੍ਹੀਂ ਦਿਨੀਂ ਕੀਤਾ ਜਾ ਰਿਹਾ ਹੈ। ਇਸ ਦੇ ਲਈ ਕੰਟਰੋਲ ਐਂਡ ਕਮਾਂਡ ਸੈਂਟਰ ਪੁਲਸ ਲਾਈਨ ਵਿਚ ਬਣਾਇਆ ਗਿਆ ਹੈ, ਜਿੱਥੇ ਬੈਠ ਕੇ ਸ਼ਹਿਰ ਵਿਚ ਵਾਪਰ ਰਹੀਆਂ ਸਾਰੀਆਂ ਸਰਗਰਮੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਪ੍ਰਾਜੈਕਟ ਤਹਿਤ ਹੁਣ ਇਨ੍ਹਾਂ ਕੈਮਰਿਆਂ ਨੂੰ ਨਗਰ ਨਿਗਮ ਕੰਪਲੈਕਸ ਵਿਚ ਬੈਠ ਕੇ ਵੀ ਵੇਖਿਆ ਜਾ ਸਕੇਗਾ। ਇਸ ਦੇ ਲਈ ਇਕ ਛੋਟਾ ਜਿਹਾ ਵਿਊਇੰਗ ਸੈਂਟਰ…
ਪੰਜਾਬ ਦੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਰੀਅਲ ਅਸਟੇਟ ਡਿਵੈਲਪਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਲਾਇਆ ਜਾ ਰਿਹਾ ਹੈ। ਕੈਂਪ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਲਾਇਆ ਜਾਵੇਗਾ। ਇਸ ‘ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੌਜੂਦ ਰਹਿਣਗੇ ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੇਸ਼ ਭਰ ’ਚ ਪਹਿਲੀ ਆਨਲਾਈਨ ਐੱਨ. ਆਰ. ਆਈ. ਮਿਲਣੀ ਕੀਤੀ। ਉਨ੍ਹਾਂ ਨੇ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫ਼ਤੇ ਆਨਲਾਈਨ ਐੱਨ. ਆਰ. ਆਈ. ਮਿਲਣੀ ਹੋਇਆ ਕਰੇਗੀ। ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ…
ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਹਾਲਾਤ ’ਚ ਜਾਨ ਗੁਆਉਣ ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ ਰੁਪਏ (ਪ੍ਰਤੀ ਸੈਨਿਕ 25 ਲੱਖ ਰੁਪਏ) ਦੇ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ। ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਨ੍ਹਾਂ ਬਹਾਦਰ ਸੈਨਿਕਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ’ਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਕਿਉਂਕਿ…
ਰਾਸ਼ਟਰਮੰਡਲ ਖੇਡਾਂ ’ਚ ਪੰਜਾਬ ਦੀ ਧੀ ਚੰਨਦੀਪ ਕੌਰ ਕਰਾਟੇ ’ਚ ਚਾਂਦੀ ਦਾ ਤਗਮਾ ਜਿੱਤ ਕੇ ਆਈ ਹੈ। ਪੰਜਾਬ ਪਹੁੰਚਣ ’ਤੇ ਉਸਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਉਸਦੇ ਪਰਿਵਾਰ ’ਚ ਖੁਸ਼ੀ ਦੀ ਲਹਿਰ ਹੈ।ਉਸ ਦੇ ਕੋਚ ਨੇ ਦੱਸਿਆ ਕਿ ਉਹ ਪੰਜਾਬ ਦੀ ਕਰਾਟੇ ਖੇਡਣ ਵਾਲੀ ਇਕਲੌਤੀ ਧੀ ਬਣੀ ਹੈ। ਜਿਸਨੇ ਕਰਾਟਿਆਂ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਉਹ ਸਵੇਰੇ ਸ਼ਾਮ ਪ੍ਰੈਕਟਿਸ ਕਰਦੀ ਹੈ।ਇਸ ਮੌਕੇ ਚੰਨਦੀਪ ਨੇ ਕਿਹਾ ਕਿ ਉਹ ਕਾਫੀ ਖੁਸ਼ ਹੈ ਉਸਨੂੰ ਉਮੀਦ ਵੀ ਨਹੀਂ ਸੀ ਕਿ ਉਹ ਇੰਨੇ ਵੱਡੇ ਖੇਡਾਂ ਦੇ ਪਲੇਟਫਾਰਮ ’ਤੇ ਮੈਡਲ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਹ ਉਸਦੇ ਕੋਚ ਦੀ ਬਦੌਲਤ ਉਸਦੇ ਮਾਤਾ ਪਿਤਾ ਦੀ ਬਦੌਲਤ ਹੀ ਹੋਇਆ…
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਰੇਲਵੇ ਸਟੇਸ਼ਨ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋ ਜਾਰੀ ਹਦਾਇਤਾਂ ਤਹਿਤ ਜੀਵਨਜੋਤ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਜਾਗਰੂਕਤਾ ਵਿਧੀਆਂ ਦੇ ਨਾਲ-ਨਾਲ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਅਤੇ ਇਸਦੇ ਆਲੇ-ਦੁਆਲੇ ਚੈਕਿੰਗ ਦੌਰਾਨ ਆਮ ਲੋਕਾਂ ਨੂੰ ਬੱਚਿਆਂ…
ਗਲਾਡਾ, ਲੁਧਿਆਣਾ ਵੱਲੋਂ ਅਣਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਡਿਊਟੀ ਮੈਜਿਸਟ੍ਰੇਟ, ਪੁਲਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਅੱਜ ਪਿੰਡ ਧਾਂਦਰਾ ਲੁਧਿਆਣਾ ਵਿਖੇ ਦੋ ਅਣਅਧਿਕਾਰਤ ਕਾਲੋਨੀਆਂ ਦੀਆਂ ਨਾਜਾਇਜ਼ ਸੜਕਾਂ ਅਤੇ ਇਨ੍ਹਾਂ ਥਾਵਾਂ ‘ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਤਾਂ ਇਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ, ਜੋ ਬਿਨਾਂ ਕਿਸੇ ਵਿਰੋਧ ਦੇ ਨੇਪੜੇ ਚੜ੍ਹ ਗਈ। ਸ਼ੁਰੂਆਤੀ ਪੜਾਅ ‘ਤੇ ਗੈਰ-ਕਾਨੂੰਨੀ ਕਾਲੋਨੀਆਂ ਦੇ ਵਧਣ ਨੂੰ ਰੋਕਣ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿਚ ਅਜਿਹੀਆਂ ਹੋਰ ਮੁਹਿੰਮਾਂ ਦੀ…
ਕਪੂਰਥਲਾ ਵਿੱਚ ਬੀਤੀ ਇੱਕ ਦਸੰਬਰ ਦੀ ਰਾਤ ਨੂੰ ਆਰਸੀਐੱਫ ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟਿਆਂ ਵਿੱਚ ਹੀ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਦੇ ਪੁੱਤਰ ਵੱਲੋਂ ਹੀ ਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ 1 ਦਸੰਬਰ ਰਾਤ 10 ਵਜੇ ਪੁੱਤ ਨੇ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ…
ਮੀਤ ਪ੍ਰਧਾਨ ਜਗਦੀਪ ਧਨਖੜ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਨੂੰ ਸਵਾਲ ਕੀਤਾ ਕਿ ਕਿਸਾਨਾਂ ਨਾਲ ਕੀਤੇ ਲਿਖਤੀ ਵਾਅਦੇ ਕਿਉਂ ਨਹੀਂ ਨਿਭਾਏ ਗਏ। ਉਪ ਰਾਸ਼ਟਰਪਤੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਕਹਿ ਰਹੇ ਹਨ, ‘ਖੇਤੀ ਮੰਤਰੀ, ਹਰ ਪਲ ਭਾਰੀ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਦੱਸੋ, ਕੀ ਕਿਸਾਨ ਨਾਲ ਵਾਅਦਾ ਕੀਤਾ ਗਿਆ ਸੀ? ਕੀਤਾ ਵਾਅਦਾ ਕਿਉਂ ਨਹੀਂ ਨਿਭਾਇਆ ਗਿਆ, ਅਸੀਂ ਵਾਅਦਾ ਨਿਭਾਉਣ ਲਈ ਕੀ ਕਰ ਰਹੇ ਹਾਂ? ਇੱਕ ਸਮਾਗਮ ਵਿੱਚ ਬੋਲਦਿਆਂ ਮੀਤ ਪ੍ਰਧਾਨ ਜਗਦੀਪ ਧਨਖੜ ਨੇ ਕਿਹਾ, ‘ਮੈਨੂੰ ਸਮਝ ਨਹੀਂ ਆ ਰਹੀ ਕਿ…

