- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
- Punjab ਦੀਆਂ ਯੂਨੀਵਰਸਿਟੀਆਂ ‘ਚ ਵੱਡਾ ਬਦਲਾਅ ! ਜਾਰੀ ਹੋਇਆ ਨਵਾਂ ਹੁਕਮ, ਕਾਮਨ ਕੈਲੰਡਰ ਲਾਗੂ ਹੋਣ ਨਾਲ ਕੀ ਪਏਗਾ ਅਸਰ ?
- Stubble Burning: ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪੰਜਾਬ ‘ਚ ਆਈ ਗਿਰਾਵਟ, 50% ਮਾਮਲੇ ਘਟਨ ਤੋਂ ਬਾਅਦ ਦਿੱਲੀ ਦੇ ਪ੍ਰਦੂਸ਼ਣ ‘ਤੇ ਉੱਠੇ ਸਵਾਲ
- Punjab ਸਰਕਾਰ ਨੇ PCS ਅਧਿਕਾਰੀ ਨੂੰ ਕੀਤਾ ਮੁਅੱਤਲ, ਬੱਸਾਂ ਮੁਹੱਈਆ ਕਰਵਾਉਣ ‘ਚ ਹੋਈ ਦੇਰੀ ਲਈ ਕੀਤੀ ਗਈ ਕਾਰਵਾਈ
- Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ
Author: Pushminder Sidhu
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਚੰਡੀਗੜ੍ਹ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਹ ਬੁੱਤ 35 ਫੁੱਟ ਉੱਚੀ ਹੈ। ਇਸ ਬੱਟ ਨੂੰ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਦਘਾਟਨ ਦੌਰਾਨ CM ਮਾਨ ਨੇ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਹਨ। ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ…
ਜਲੰਧਰ : ਪੰਜਾਬ ਸਰਕਾਰ ਵਲੋਂ ਸੂਬੇ ‘ਚ ਨੌਜਵਾਨਾਂ ਨੂੰ ਲਗਾਤਾਰ ਬਿਨਾਂ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਾਰਨ ਨੌਜਵਾਨਾਂ ‘ਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਵੀ ਘਟਿਆ ਹੈ।PauseUnmute ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਸਰਕਾਰੀ ਨੌਕਰੀ ਕਰਦੀ ਪਿੰਕੀ ਨੇ ਦੱਸਿਆ ਕਿ ਉਸ ਦੇ ਘਰ ‘ਚੋਂ ਸਿਰਫ ਉਸ ਦੀ ਹੀ ਪਹਿਲੀ ਸਰਕਾਰੀ ਨੌਕਰੀ ਲੱਗੀ ਹੈ। ਪਿੰਕੀ ਨੇ ਦੱਸਿਆ ਕਿ ਪਿਛਲੇ 6 ਸਾਲਾਂ ‘ਚ ਕਿਸੇ ਵੀ ਸਰਕਾਰ ਵਲੋਂ ਪੰਜਾਬ ‘ਚ ਸਟੈਨੋ ਦੀ ਭਰਤੀ ਨਹੀਂ ਕੱਢੀ ਗਈ ਅਤੇ ਨੌਕਰੀ…
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲ਼ੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ। ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ CM ਮਾਨ ਨੇ ਪੁਲਿਸ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ। CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ- ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ…
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਉਤੇ ਧਾਰਮਿਕ ਸਜ਼ਾ ਕੱਟ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਇਸ ਘਟਨਾ ‘ਚ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ। ਹਮਲਾਵਰ ਨੇ ਗੋਲੀ ਚਲਾ ਦਿੱਤੀ ਸੀ। ਦਰਬਾਰ ਸਾਹਿਬ ਦੇ ਸਾਹਮਣੇ ਹਮਲਾਵਰਾਂ ਦੀ ਗੋਲੀਬਾਰੀ ਕਾਰਨ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹਲਚਲ ਮਚ ਗਈ। ਹਾਲਾਂਕਿ ਉਥੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਸੁਖਬੀਰ ਸਿੰਘ ਬਾਦਲ ‘ਤੇ ਇਹ ਜਾਨਲੇਵਾ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਧਾਰਮਿਕ ਸਜ਼ਾ ਵਜੋਂ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ…
ਜਲਦ ਹੀ ਬੁਲੇਟ ਟਰੇਨ ਦਿੱਲੀ-ਅੰਮ੍ਰਿਤਸਰ ਰੂਟ ਉਤੇ ਦੌੜੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋਵੇਗਾ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਜਾਣਕਾਰੀ ਮੁਤਾਬਕ ਟਰੇਨ ‘ਚ 750 ਯਾਤਰੀ ਸਫਰ ਕਰ ਸਕਣਗੇ। ਇਸ ਬੁਲੇਟ ਟਰੇਨ ਪ੍ਰਾਜੈਕਟ ਲਈ ਦਿੱਲੀ…
ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਮੌਕੇ ਸਮੁੱਚੇ ਸੂਬੇ ਤੋਂ ਪਹੁੰਚੇ ਦਿਵਿਆਂਗਜਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਤੇ ਹੋਰ ਕਮਜ਼ੋਰ ਤਬਕਿਆਂ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ…
ਪੰਜਾਬ ਸਰਕਾਰ ਨੇ‘ਮਾਲਵਾ ਨਹਿਰ’ ਦਾ ਪ੍ਰੋਜੈਕਟ ਲਿਆ ਕੇ ਪੰਜਾਬ ਦੇ ਕਿਸਾਨਾਂ ਨੂੰ ਕਾਫ਼ੀ ਰਾਹਤ ਦਿੱਤੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਹਿਰ ਨਾਲ ਪੰਜਾਬ ਵਿੱਚ ਕਰੀਬ 2 ਲੱਖ ਹੈਕਟੇਅਰ ਜ਼ਮੀਨ ਦੀ ਸਿੰਜਾਈ ਕਰਨ ਵਿੱਚ ਮਦਦ ਮਿਲੇਗੀ। ਇਸ ਨਹਿਰ ਦੇ ਨਿਰਮਾਣ ਨਾਲ ਉਹ ਨਹਿਰੀ ਪਾਣੀ ਨਾਲ ਖੇਤੀ ਕਰਨ ਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵੱਲ ਵੱਡਾ ਕਦਮ ਪੁੱਟ ਰਹੇ ਹਨ। ਇਸ ਯੋਜਨਾ ਦੀ ਰਚਨਾ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿੱਚ ਨਵੀਂ ਨਹਿਰ ਬਣਾਉਣ ਦੇ ਤਹਿਤ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ‘ਮਾਲਵਾ ਨਹਿਰ’ ਕਰੀਬ 149.53 ਕਿੱਲੋਮੀਟਰ ਲੰਬੀ ਬਣੇਗੀ। ਇਸ ਨਹਿਰ ਦੀ ਪ੍ਰਸਤਾਵਿਤ ਪਾਣੀ ਦੀ ਸਮਰੱਥਾ 2000…
ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੀ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਦੀ ਸਜ਼ਾ ਸੁਣਾਈ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਬਾਰੇ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ“ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ (ਸ਼੍ਰੋਮਣੀ ਅਕਾਲੀ ਦਲ) ਦੀ ਕਾਰਗੁਜ਼ਾਰੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੇ ਪਾਰਟੀ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੂੰ ਪਹਿਲਾਂ ਹੀ ਸਿਆਸੀ ਸਜ਼ਾ ਦਿੱਤੀ ਜਾ ਚੁੱਕੀ ਹੈ। ਲੋਕ ਹੁਣ ਧਾਰਮਿਕ ਸਜ਼ਾ ਦੀ ਉਡੀਕ ਕਰ ਰਹੇ ਸਨ… ਦੁਨੀਆ ਭਰ ਵਿੱਚ ਸਿੱਖ ਭਾਈਚਾਰਾ ਅਕਾਲ ਤਖ਼ਤ ਦੇ ਫੈਸਲੇ ਦੀ…
ਬੈਡਮਿੰਟਨ ਸਟਾਰ ਅਤੇ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਇਸ ਮਹੀਨੇ 22 ਦਸੰਬਰ ਨੂੰ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੀ ਹੈ। ਉਸਦਾ ਵਿਆਹ ਹੈਦਰਾਬਾਦ ਦੇ ਇੱਕ ਸਾਫਟਵੇਅਰ ਇੰਜੀਨੀਅਰ ਵੈਂਕਟ ਦੱਤਾ ਸਾਈ ਨਾਲ ਹੋ ਰਿਹਾ ਹੈ। ਸਿੰਧੂ ਰਾਜਸਥਾਨ ਦੇ ਮਸ਼ਹੂਰ ਸ਼ਹਿਰ ਉਦੈਪੁਰ ’ਚ ਵਿਆਹ ਦੇ ਬੰਧਨ ‘ਚ ਬੱਝੇਗੀ, ਜੋ ਡੈਸਟੀਨੇਸ਼ਨ ਵੈਡਿੰਗਜ਼ ਲਈ ਖਾਸ ਹੈ ਅਤੇ ਫਿਰ ਉਹ ਆਪਣੇ ਸ਼ਹਿਰ ਹੈਦਰਾਬਾਦ ‘ਚ ਵਿਆਹ ਦਾ ਸ਼ਾਨਦਾਰ ਰਿਸੈਪਸ਼ਨ ਦੇਵੇਗੀ। ਰਿਪੋਰਟ ਮੁਤਾਬਕ ਦੋਵੇਂ ਪਰਿਵਾਰ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ ਪਰ ਉਨ੍ਹਾਂ ਦੇ ਵਿਆਹ ਦਾ ਫੈਸਲਾ ਪਿਛਲੇ ਮਹੀਨੇ ਹੀ ਹੋ ਗਿਆ ਸੀ। ਸਿੰਧੂ ਦੇ ਪਿਤਾ ਪੀਵੀ ਰਮੰਨਾ ਨੇ ਕਿਹਾ ਕਿ ਦਸੰਬਰ…

