Author: Pushminder Sidhu

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਕਸ਼ਯਪ ਉਰਫ਼ ਕਸ਼ ਪਟੇਲ ਨੂੰ ਸੰਘੀ ਜਾਂਚ ਏਜੰਸੀ FBI ਦਾ ਨਵਾਂ ਡਾਇਰੈਕਟਰ ਨਾਮਜ਼ਦ ਕੀਤਾ ਹੈ। ਕਸ਼ ਪਟੇਲ ਨੂੰ ਡੋਨਾਲਡ ਟਰੰਪ ਦੇ ਕਾਫੀ ਕਰੀਬ ਮੰਨਿਆ ਜਾਂਦਾ ਹੈ ਅਤੇ ਟਰੰਪ ਦੀ ਜਿੱਤ ਤੋਂ ਬਾਅਦ ਹੀ ਇਹ ਚਰਚਾ ਸੀ ਕਿ ਟਰੰਪ ਕਸ਼ ਪਟੇਲ ਨੂੰ ਅਹਿਮ ਜ਼ਿੰਮੇਵਾਰੀ ਦੇ ਸਕਦੇ ਹਨ। ਕਸ਼ ਪਟੇਲ ਅਮਰੀਕੀ ਸਰਕਾਰ ਦੇ ਅੰਦਰ ਡੂੰਘੇ ਰਾਜ ਨੂੰ ਖਤਮ ਕਰਨ ਦਾ ਇੱਕ ਜ਼ਬਰਦਸਤ ਸਮਰਥਕ ਰਿਹਾ ਹੈ। ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਕ ਪੋਸਟ ‘ਚ ਲਿਖਿਆ ਕਿ ‘ਕਸ਼ ਇਕ ਸ਼ਾਨਦਾਰ ਵਕੀਲ, ਜਾਂਚਕਰਤਾ ਅਤੇ ਅਮਰੀਕਾ ਫਸਟ ਯੋਧਾ ਹੈ, ਜਿਸ ਨੇ…

Read More

LPG Cylinder Price Hike : ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਮਹਿੰਗੀਆਂ ਹੋ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਅਤੇ ਇਸ ਦੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 19 ਕਿਲੋ ਦੇ ਐਲਪੀਜੀ ਸਿਲੰਡਰ ਲਈ ਕੀਤਾ ਗਿਆ ਹੈ ਅਤੇ ਆਮ ਐਲਪੀਜੀ ਯਾਨੀ 14.2 ਕਿਲੋ ਦੇ ਗੈਸ ਸਿਲੰਡਰ ਦੇ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਵਪਾਰਕ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਅੱਜ 1 ਦਸੰਬਰ 2024 ਤੋਂ…

Read More

ਪੰਜਾਬ ਵਾਸੀਆਂ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ‘ਚ 4/6-ਲੇਨ ਵਾਲੀ ਗ੍ਰੀਨਫੀਲਡ ਪਠਾਨਕੋਟ ਲਿੰਕ ਸੜਕ ਦੇ ਨਿਰਮਾਣ ਲਈ 666.81 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਦੱਸ ਦੇਈਏ ਕਿ ਇਹ 12.34 ਕਿਲੋਮੀਟਰ ਲੰਬਾ ਮਾਰਗ NH-44 ‘ਤੇ ਸਥਿਤ ਤਲਵਾੜਾ ਜੱਟਾਂ ਪਿੰਡ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਗੋਬਿੰਦਸਰ ਪਿੰਡ ਨਾਲ ਜੋੜੇਗਾ। ਪਠਾਨਕੋਟ ਲਿੰਕ ਰੋਡ ਜੰਮੂ-ਕਸ਼ਮੀਰ ਵਿੱਚ NH-44 (ਦਿੱਲੀ-ਸ਼੍ਰੀਨਗਰ), NH-54 (ਅੰਮ੍ਰਿਤਸਰ-ਪਠਾਨਕੋਟ), ਅਤੇ ਨਿਰਮਾਣ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ (ਪੈਕੇਜ 14) ਵਿਚਕਾਰ ਇਕ ਮਹੱਤਵਪੂਰਨ ਕਨੈਕਟਰ ਵਜੋਂ ਕੰਮ ਕਰੇਗਾ। ਇਹ ਪ੍ਰਾਜੈਕਟ ਪਠਾਨਕੋਟ ਸ਼ਹਿਰ ਵਿੱਚ ਟ੍ਰੈਫਿਕ ਭੀੜ ਦੇ ਪ੍ਰਮੁੱਖ ਮੁੱਦੇ ਨੂੰ ਹੱਲ ਕਰੇਗਾ ਅਤੇ ਜੰਮੂ ਅਤੇ ਕਸ਼ਮੀਰ…

Read More

ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮ ਦਾਸ ਜੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਡਾਇਰੈਕਟਰ ਜਨਰਲ ਏਅਰਪੋਰਟ ਸੰਦੀਪ ਅਗਰਵਾਲ ਵੱਲੋਂ ਏਅਰਪੋਰਟ ਕੰਪਲੈਕਸ ਵਿਚ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪ੍ਰਸ਼ਾਸਕ ਵਜੋਂ ਹਾਜ਼ਰ ਹੋਏ। ਹਵਾਈ ਅੱਡੇ ਦੇ ਡਾਇਰੈਕਟਰ ਜਨਰਲ ਸੰਦੀਪ ਅਗਰਵਾਲ ਨੇ ਦੱਸਿਆ ਕਿ ਮੀਟਿੰਗ ਵਿਚ ਏ. ਏ. ਆਈ. ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ, ਏਅਰਲਾਈਨਜ਼ ਦੇ ਨੁਮਾਇੰਦੇ, ਫੈੱਡਰੇਸ਼ਨ ਆਫ ਇੰਡੀਅਨ ਏਅਰਲਾਈਨਜ਼ (ਐੱਫ. ਆਈ. ਏ.), ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ (ਆਈ. ਏ. ਟੀ. ਏ.), ਫੈੱਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਐੱਫ. ਆਈ. ਸੀ. ਸੀ. ਆਈ.), ਕਨਫੈੱਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ. ਆਈ. ਆਈ.), ਬਿਜ਼ਨੈੱਸ ਏਅਰਕ੍ਰਾਫਟ ਆਪ੍ਰੇਟਰਜ਼ ਐਸੋਸੀਏਸ਼ਨ (ਬੀ.…

Read More

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਹਨ। CM ਮਾਨ ਨੇ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿੱਚ ਹੋਣ ਵਾਲੇ ਯੁਵਕ ਮੇਲਾ ‘ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੁਧਿਆਣਾ ਦੇ PAU ਵਿਖੇ ਹੋਣ ਜਾ ਰਿਹਾ ਯੁਵਕ ਮੇਲਾ ਪੰਜਾਬ ਦੀ ਅੰਤਰ ਯੂਨੀਵਰਸਿਟੀ ਪੱਧਰ ਦਾ ਹੈ। ਜਿਸ ਵਿੱਚ ਨੌਜਵਾਨਾਂ ਵੱਲੋਂ ਭੰਗੜਾ, ਗਿੱਧਾ ਪੰਜਾਬ ਨਾਲ ਸਬੰਧਤ ਸੱਭਿਆਚਾਰਕ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਨੌਜਵਾਨਾਂ ‘ਤੇ ਨਿਰਭਰ ਕਰਦੀ ਹੈ। ਨੌਜਵਾਨ ਦੇਸ਼ ਅਤੇ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਦੀ ਤਾਕਤ ਹੀ ਦੇਸ਼ ਜਾਂ ਸੂਬੇ ਨੂੰ ਅੱਗੇ ਲੈ ਜਾਂਦੀ ਹੈ।…

Read More

13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਬੈਠੇ ਕਿਸਾਨ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ 6 ਦਸੰਬਰ ਨੂੰ ਦਿੱਲੀ ਤੱਕ ਪੈਦਲ ਮਾਰਚ ਕਰਨਗੇ। ਕਿਸਾਨਾਂ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਮਾਰਚ ਸਬੰਧੀ ਆਪਣੀ ਅਗਲੀ ਰਣਨੀਤੀ ਦੱਸੀ। ਯੂਨਾਈਟਿਡ ਕਿਸਾਨ ਮੋਰਚਾ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਨੂੰ ਅੱਗੇ ਵਧਾਉਣ ਦਾ ਫੈਸਲਾ ਲਿਆ ਹੈ। ਇਹ ਗਰੁੱਪ ਹਰਿਆਣਾ ਵਿੱਚ ਚਾਰ ਥਾਵਾਂ ’ਤੇ ਰੁਕੇਗਾ, ਜਿਸ ਵਿੱਚ ਅੰਬਾਲਾ, ਮੋੜ ਮੰਡੀ, ਖਾਨਪੁਰ ਜੱਟਾਂ ਅਤੇ ਪਿੱਪਲੀ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਸਿਰਸਾ ਨੂੰ 2 ਦਸੰਬਰ ਨੂੰ ਦੁਪਹਿਰ 1 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤ ਪੁੱਜੀ ਹੈ ਕਿ ਸਾਲ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤੁਸੀਂ ਉਸ ਸਮੇਂ ਦੇ ਉਪ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਬਤੌਰ ਰਾਜ ਮੰਤਰੀ ਰੈਂਕ ’ਤੇ ਰਹੇ ਹੋ। ਸਿਰਸੇ ਵਾਲੇ ਸੌਦਾ ਸਾਧ ਨੂੰ ਮੁਆਫ਼ੀ ਦਿਵਾਉਣ ਵਿਚ…

Read More

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੂਜੇ ਦਿਨ ਦੇ ਸੱਭਿਆਚਾਰਕ ਅਤੇ ਵਿਰਾਸਤੀ ਮੁਕਾਬਲਿਆਂ ਦਾ ਅਨੰਦ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੀ ਮੌਜੂਦ ਸਨ। ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਭਾਗ ਦੇ ਉਪਰਾਲੇ ਅਤੇ ਨੌਜਵਾਨਾਂ ਦੇ ਜੋਸ਼ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਮੁੱਖ…

Read More

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (ਆਈਏਐਫ) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ।…

Read More

ਜਲੰਧਰ, 30 ਨਵੰਬਰ :ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬਸਤੀ ਦਾਨਿਸ਼ਮੰਦਾਂ ਦੇ ਕੜੀਵਾਲਾ ਚੌਕ ਤੋਂ ਲੈ ਕੇ ਗਾਖਲਾਂ ਪੁਲੀ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਪਿਛਲੇ ਢਾਈ ਸਾਲਾਂ ਤੋਂ ਵਿਕਾਸ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ…

Read More